Bible

Deuteronomy 14:3-21 in Punjabi

Deuteronomy 14:3
ਜਿਹੜੇ ਭੋਜਨ ਦੀ ਇਸਰਾਏਲੀਆਂ ਨੂੰ ਖਾਣ ਦੀ ਇਜਾਜ਼ਤ ਹੈ “ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ।

Deuteronomy 14:4
ਤੁਸੀਂ ਇਹ ਜਾਨਵਰ ਖਾ ਸੱਕਦੇ ਹੋ: ਗਾਵਾਂ, ਭੇਡਾਂ, ਬੱਕਰੀਆਂ,

Deuteronomy 14:5
ਹਿਰਨ, ਗਜ਼ੇਲ, ਬਾਰ੍ਹਾਂ ਸਿੰਗੇ, ਜੰਗਲੀ ਭੇਡਾਂ, ਜੰਗਲੀ ਬੱਕਰੀਆਂ, ਐਂਟੀਲੋਪ ਅਤੇ ਪਹਾੜੀ ਭੇਡਾਂ।

Deuteronomy 14:6
ਤੁਸੀਂ ਕੋਈ ਵੀ ਅਜਿਹਾ ਜਾਨਵਰ ਖਾ ਸੱਕਦੇ ਹੋ ਜਿਸਦੇ ਪੈਰ ਦੋ ਹਿਸਿਆਂ ਵਿੱਚ ਪਾਟੇ ਹੋਣ ਅਤੇ ਜੋ ਜੁਗਾਲੀ ਕਰਦਾ ਹੈ।

Deuteronomy 14:7
ਪਰ ਊਠਾਂ, ਖਰਗੋਸ਼ਾਂ ਜਾਂ ਪਹਾੜੀ ਬਿਜੂਆਂ ਨੂੰ ਨਾ ਖਾਣਾ। ਇਹ ਜਾਨਵਰ ਜੁਗਾਲੀ ਕਰਦੇ ਹਨ, ਪਰ ਇਨ੍ਹਾਂ ਦੇ ਪੈਰ ਨਹੀਂ ਪਾਟੇ ਹੁੰਦੇ। ਇਸ ਲਈ ਇਹ ਜਾਨਵਰ ਤੁਹਾਡੇ ਲਈ ਨਾਪਾਕ ਹਨ।

Deuteronomy 14:8
ਤੁਹਾਨੂੰ ਸੂਰ ਬਿਲਕੁਲ ਨਹੀਂ ਖਾਣੇ ਚਾਹੀਦੇ। ਉਨ੍ਹਾਂ ਦੇ ਪੈਰ ਤਾਂ ਪਾਟੇ ਹੁੰਦੇ ਹਨ ਪਰ ਉਹ ਜੁਗਾਲੀ ਨਹੀਂ ਕਰਦੇ। ਇਸ ਲਈ ਸੂਰ ਤੁਹਾਡੇ ਵਾਸਤੇ ਨਾਪਾਕ ਹਨ। ਇਸ ਲਈ ਕਿਸੇ ਵੀ ਸੂਰ ਦਾ ਮਾਸ ਨਾ ਖਾਉ ਅਤੇ ਸੂਰ ਦੀ ਲਾਸ਼ ਨੂੰ ਵੀ ਨਾ ਛੂਹੋ।

Deuteronomy 14:9
“ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਪਰਾਂਤੇ ਚਾਨਿਆਂ ਵਾਲੇ ਪ੍ਰਾਣੀਆਂ ਨੂੰ ਖਾ ਸੱਕਦੇ ਹੋ।

Deuteronomy 14:10
ਪਰ ਤੁਹਾਨੂੰ ਪਰਾਂ ਅਤੇ ਚਾਨੇ ਨਾ ਹੋਣ ਵਾਲੇ ਪ੍ਰਾਣੀਆਂ ਨੂੰ ਨਹੀਂ ਖਾਣਾ ਚਾਹੀਦਾ। ਉਹ ਤੁਹਾਡੇ ਲਈ ਨਾਪਾਕ ਹਨ।

Deuteronomy 14:11
“ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ।

Deuteronomy 14:12
ਪਰ ਇਨ੍ਹਾਂ ਵਿੱਚੋਂ ਕੋਈ ਵੀ ਪੰਛੀ ਨਹੀਂ ਖਾਣਾ: ਬਾਜ਼, ਗਿਰਝ, ਹੱਡ ਖੋਰ,

Deuteronomy 14:13
ਲਾਲ ਇੱਲ, ਸਮੁੰਦਰੀ ਬਾਜ਼, ਕਿਸੇ ਵੀ ਤਰ੍ਹਾਂ ਦੀ ਇੱਲ,

Deuteronomy 14:14
ਕਿਸੇ ਵੀ ਤਰ੍ਹਾਂ ਦਾ ਕਾਂ,

Deuteronomy 14:15
ਸਿਂਗਾ ਵਾਲੇ ਉੱਲੂ, ਮਾਹੀਗੀਰ, ਕਿਸੇ ਵੀ ਤਰ੍ਹਾਂ ਦਾ ਬਾਜ਼,

Deuteronomy 14:16
ਛੋਟਾ ਉੱਲੂ, ਵੱਡਾ ਉੱਲੂ, ਸਫ਼ੇਦ ਉੱਲੂ,

Deuteronomy 14:17
ਮਾਰੂਥਲ ਦੇ ਉੱਲੂ, ਓਸ ਪ੍ਰੇਰ, ਕੋਰਮੋਰੇਂਟ,

Deuteronomy 14:18
ਬਗਲੇ ਅਤੇ ਕਿਸੇ ਵੀ ਤਰ੍ਹਾਂ ਦੇ ਲੰਮ ਢੀਂਗ, ਹੂਪੋ ਜਾਂ ਚਮਗਿੱਦੜ,

Deuteronomy 14:19
“ਪਰਾਂ ਵਾਲੇ ਸਾਰੇ ਕੀੜੇ ਨਾਪਾਕ ਹਨ। ਇਸ ਲਈ ਉਹ ਨਹੀਂ ਖਾਣੇ।

Deuteronomy 14:20
ਪਰ ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ।

Deuteronomy 14:21
“ਕਿਸੇ ਵੀ ਆਪੇ ਮਰੇ ਹੋਏ ਜਾਨਵਰ ਨੂੰ ਨਹੀਂ ਖਾਣਾ। ਤੁਸੀਂ ਇਸ ਮੁਰਦਾ ਜਾਨਵਰ ਨੂੰ ਆਪਣੇ ਸ਼ਹਿਰ ਦੇ ਕਿਸੇ ਵਿਦੇਸ਼ੀ ਨੂੰ ਦੇ ਸੱਕਦੇ ਹੋ, ਪਰ ਤੁਹਾਨੂੰ ਇਸ ਮੁਰਦਾ ਜਾਨਵਰ ਨੂੰ ਨਹੀਂ ਖਾਣਾ ਚਾਹੀਦਾ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਲੋਕ ਹੋ। ਤੁਸੀਂ ਉਸ ਦੇ ਖਾਸ ਲੋਕ ਹੋ। “ਕਿਸੇ ਵੀ ਛੋਟੀ ਬੱਕਰੀ ਨੂੰ ਇਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੋ।

Punjabi Bible