Deuteronomy 28:46
ਇਹ ਸਰਾਪ ਲੋਕਾਂ ਨੂੰ ਇਹ ਦਰਸਾਉਣਗੇ ਕਿ ਪਰਮੇਸ਼ੁਰ ਨੇ ਤੁਹਾਡੇ ਬਾਰੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਬਾਰੇ ਹਮੇਸ਼ਾ ਲਈ ਨਿਆਂ ਕੀਤਾ। ਲੋਕੀ ਤੁਹਾਡੇ ਨਾਲ ਵਾਪਰੀਆਂ ਇਨ੍ਹਾਂ ਭਿਆਨਕ ਘਟਨਾਵਾਂ ਉੱਤੇ ਹੈਰਾਨ ਹੋਣਗੇ।
Deuteronomy 28:46 in Other Translations
King James Version (KJV)
And they shall be upon thee for a sign and for a wonder, and upon thy seed for ever.
American Standard Version (ASV)
and they shall be upon thee for a sign and for a wonder, and upon thy seed for ever.
Bible in Basic English (BBE)
These things will come on you and on your seed, to be a sign and a wonder for ever;
Darby English Bible (DBY)
And they shall be upon thee for a sign and for a wonder, and upon thy seed for ever.
Webster's Bible (WBT)
And they shall be upon thee for a sign and for a wonder, and upon thy seed for ever.
World English Bible (WEB)
and they shall be on you for a sign and for a wonder, and on your seed forever.
Young's Literal Translation (YLT)
and they have been on thee for a sign and for a wonder, also on thy seed -- to the age.
| And they shall be | וְהָי֣וּ | wĕhāyû | veh-ha-YOO |
| sign a for thee upon | בְךָ֔ | bĕkā | veh-HA |
| wonder, a for and | לְא֖וֹת | lĕʾôt | leh-OTE |
| and upon thy seed | וּלְמוֹפֵ֑ת | ûlĕmôpēt | oo-leh-moh-FATE |
| for | וּֽבְזַרְעֲךָ֖ | ûbĕzarʿăkā | oo-veh-zahr-uh-HA |
| ever. | עַד | ʿad | ad |
| עוֹלָֽם׃ | ʿôlām | oh-LAHM |
Cross Reference
Isaiah 8:18
ਮੇਰੇ ਬੱਚੇ ਅਤੇ ਮੈਂ ਇਸਰਾਏਲ ਦੇ ਲੋਕਾਂ ਲਈ ਸੰਕੇਤ ਅਤੇ ਸਬੂਤ ਹਾਂ। ਸਾਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ-ਉਹ ਯਹੋਵਾਹ ਜਿਹੜਾ ਸੀਯੋਨ ਪਰਵਤ ਉੱਤੇ ਰਹਿੰਦਾ ਹੈ।
Ezekiel 14:8
ਮੈਂ ਉਸ ਬੰਦੇ ਦੇ ਖਿਲਾਫ਼ ਹੋ ਜਾਵਾਂਗਾ। ਮੈਂ ਉਸ ਨੂੰ ਬਰਬਾਦ ਕਰ ਦਿਆਂਗਾ। ਉਹ ਹੋਰਨਾਂ ਲੋਕਾਂ ਲਈ ਇੱਕ ਮਿਸਾਲ ਹੋਵੇਗਾ। ਲੋਕ ਉਸ ਉੱਤੇ ਹੱਸਣਗੇ। ਮੈਂ ਉਸ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!
1 Corinthians 10:11
ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ।
Ezekiel 36:20
ਪਰ ਉਨ੍ਹਾਂ ਨੇ ਉਨ੍ਹਾਂ ਹੋਰਨਾਂ ਕੌਮਾਂ ਅੰਦਰ ਵੀ ਮੇਰੀ ਨੇਕਨਾਮੀ ਨੂੰ ਬਰਬਾਦ ਕਰ ਦਿੱਤਾ। ਕਿਵੇਂ? ਉਨ੍ਹਾਂ ਕੌਮਾਂ ਨੇ ਆਖਿਆ, ‘ਇਹ ਯਹੋਵਾਹ ਦੇ ਲੋਕ ਹਨ, ਪਰ ਇਨ੍ਹਾਂ ਨੇ ਉਸਦੀ ਧਰਤੀ ਛੱਡ ਦਿੱਤੀ। ਇਸ ਲਈ ਅਵੱਸ਼ ਹੀ ਯਹੋਵਾਹ ਵਿੱਚ ਕੁਝ ਦੋਸ਼ ਹੋਵੇਗਾ!’
Ezekiel 23:32
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “ਤੂੰ ਪੀਵੇਂਗੀ ਭੈਣ ਆਪਣੀ ਦਾ ਜ਼ਹਿਰ ਦਾ ਪਿਆਲਾ। ਇਹ ਹੈ ਇੱਕ ਉੱਚਾ ਅਤੇ ਚੌੜਾ ਪਿਆਲਾ ਜ਼ਹਿਰ ਦਾ। ਪਿਆਲੇ ਵਿੱਚ ਹੈ ਜ਼ਹਿਰ ਬਹੁਤ। ਹੱਸਣਗੇ ਲੋਕ ਤੇਰੇ ਉੱਤੇ ਅਤੇ ਉਡਾਉਣਗੇ ਮਜ਼ਾਕ ਤੇਰਾ।
Jeremiah 25:18
ਇਹ ਸ਼ਰਾਬ ਮੈਂ ਯਰੂਸ਼ਲਮ ਅਤੇ ਯਹੂਦਾਹ ਦੇ ਲੋਕਾਂ ਲਈ ਪਾਕੇ ਦਿੱਤੀ। ਮੈਂ ਯਹੂਦਾਹ ਦੇ ਰਾਜਿਆਂ ਅਤੇ ਆਗੂਆਂ ਨੂੰ ਇਸ ਪਿਆਲੇ ਦੀ ਸ਼ਰਾਬ ਪਿਲਾਈ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਉਹ ਸੱਖਣਾ ਮਾਰੂਬਲ ਬਣ ਜਾਣ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਇਹ ਥਾਂ ਇੰਨੀ ਬੁਰੀ ਤਰ੍ਹਾਂ ਤਬਾਹ ਹੋ ਜਾਵੇ ਕਿ ਲੋਕ ਇਸ ਨੂੰ ਦੇਖਕੇ ਸੀਟੀਆਂ ਮਾਰਨ ਅਤੇ ਉਸ ਥਾਂ ਨੂੰ ਸਰਾਪ ਦੇਣ। ਅਤੇ ਅਜਿਹਾ ਹੀ ਵਾਪਰਿਆ-ਯਹੂਦਾਹ ਹੁਣ ਓਸੇ ਵਰਗਾ ਹੀ ਹੈ!
Jeremiah 19:8
ਮੈਂ ਇਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਲੋਕੀ ਯਰੂਸ਼ਲਮ ਕੋਲੋਂ ਲੰਘਦੇ ਹੋਏ ਸੀਟੀਆਂ ਵਜਾਉਣਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਸ਼ਹਿਰ ਦੀ ਤਬਾਹੀ ਨੂੰ ਦੇਖਕੇ ਭੈਭੀਤ ਹੋ ਜਾਣਗੇ।
Deuteronomy 29:28
ਯਹੋਵਾਹ ਬਹੁਤ ਗੁੱਸੇ ਅਤੇ ਪਰੇਸ਼ਾਨ ਹੋ ਗਿਆ ਸੀ। ਇਸ ਲਈ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਬਾਹਰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਕਿਸੇ ਹੋਰ ਧਰਤੀ ਉੱਤੇ ਪਾ ਦਿੱਤਾ ਜਿੱਥੇ ਉਹ ਅੱਜ ਤੀਕ ਹਨ।’
Deuteronomy 29:20
ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।
Deuteronomy 28:59
ਯਹੋਵਾਹ ਤੁਹਾਨੂੰ ਅਤੇ ਤੁਹਾਡੇ ਉੱਤਰਾਧਿਕਾਰੀਆਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦੇਵੇਗਾ। ਤੁਹਾਡੀਆਂ ਮੁਸੀਬਤਾਂ ਅਤੇ ਬਿਮਾਰੀਆਂ ਬਹੁਤ ਭਿਆਨਕ ਹੋਣਗੀਆਂ।
Deuteronomy 28:37
ਉਨ੍ਹਾਂ ਦੇਸ਼ਾਂ ਵਿੱਚ, ਜਿੱਥੇ ਯਹੋਵਾਹ ਤੁਹਾਨੂੰ ਭੇਜੇਗਾ, ਲੋਕ ਤੁਹਾਡੇ ਉੱਤੇ ਡਿੱਗਦੀਆਂ ਆਫ਼ਤਾਂ ਤੋਂ ਹੈਰਾਨ ਹੋ ਜਾਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਤੁਹਾਡੇ ਬਾਰੇ ਮੰਦਾ ਬੋਲਣਗੇ।