Deuteronomy 9:15-21 in Punjabi
Deuteronomy 9:15
ਸੁਨਿਹਰੀ ਵੱਛਾ “ਫ਼ੇਰ ਮੈਂ ਪਿੱਛੇ ਮੁੜ ਪਿਆ ਅਤੇ ਪਰਬਤ ਤੋਂ ਹੇਠਾ ਆ ਗਿਆ। ਪਰਬਤ ਨੂੰ ਅੱਗ ਲੱਗੀ ਹੋਈ ਸੀ ਅਤੇ ਇਕਰਾਰਨਾਮੇ ਦੇ ਦੋਵੇਂ ਪੱਥਰ ਮੇਰੇ ਹੱਥਾਂ ਵਿੱਚ ਸਨ।
Deuteronomy 9:16
ਮੈਂ ਨਜ਼ਰ ਮਾਰੀ ਅਤੇ ਦੇਖਿਆ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਖਿਲਾਫ਼ ਪਾਪ ਕੀਤਾ ਸੀ। ਮੈ ਉਹ ਵੱਛਾ ਦੇਖਿਆ ਜਿਸ ਨੂੰ ਤੁਸੀਂ ਪਿਘਲੇ ਹੋਏ ਸੋਨੇ ਨਾਲ ਬਣਾਇਆ ਸੀ। ਤੁਈਂ ਕਿੰਨੀ ਛੇਤੀ ਯਹੋਵਾਹ ਦਾ ਹੁਕਮ ਮਨਣਾ ਛੱਡ ਦਿੱਤਾ ਹੈ!
Deuteronomy 9:17
ਇਸ ਲਈ ਮੈਂ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਲਈਆਂ ਅਤੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਟੁਕੜੇ ਕਰਦਿਆਂ ਹੋਇਆਂ, ਆਪਣੇ ਹੱਥਾਂ ਵਿੱਚੋਂ ਪਰੇ ਸੁੱਟ ਦਿੱਤਾ।
Deuteronomy 9:18
ਫ਼ੇਰ ਮੈਂ 40 ਦਿਨ ਅਤੇ 40 ਰਾਤਾ ਯਹੋਵਾਹ ਅੱਗੇ ਧਰਤੀ ਉੱਤੇ ਪਿਆ ਰਿਹਾ, ਜਿਵੇਂ ਮੈਂ ਪਹਿਲਾਂ ਕੀਤਾ ਸੀ। ਮੈਂ ਖਾਣਾ-ਪੀਣਾ ਬੰਦ ਕਰ ਦਿੱਤਾ। ਇਹ ਮੈਂ ਇਸ ਵਾਸਤੇ ਕੀਤਾ ਕਿਉਂਕਿ ਤੁਸਾਂ ਬਹੁਤ ਗੰਭੀਰ ਪਾਪ ਕੀਤਾ ਸੀ। ਤੁਸੀਂ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ ਅਤੇ ਤੁਸੀਂ ਉਸ ਨੂੰ ਕਰੋਧਵਾਨ ਕਰ ਦਿੱਤਾ।
Deuteronomy 9:19
ਮੈਂ ਯਹੋਵਾਹ ਦੇ ਕਰੋਧ ਤੋਂ ਭੈਭੀਤ ਸਾਂ। ਉਹ ਇੰਨਾ ਕਰੋਧਵਾਨ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ। ਪਰ ਯਹੋਵਾਹ ਨੇ ਇੱਕ ਵਾਰ ਫ਼ੇਰ ਮੈਨੂੰ ਸੁਣਿਆ।
Deuteronomy 9:20
ਯਹੋਵਾਹ ਹਾਰੂਨ ਨਾਲ ਬਹੁਤ ਨਾਰਾਜ਼ ਸੀ-ਇੰਨਾ ਕਿ ਉਸ ਨੂੰ ਤਬਾਹ ਕਰ ਸੱਕਦਾ ਸੀ। ਪਰ ਇੱਕ ਵਾਰ ਫ਼ੇਰ ਯਹੋਵਾਹ ਨੇ ਮੇਰੀ ਗੱਲ ਸੁਣੀ।
Deuteronomy 9:21
ਮੈਂ ਉਹ ਭਿਆਨਕ ਚੀਜ਼, ਵੱਛੇ ਨੂੰ ਲਿਆ ਜਿਹੜਾ ਤੁਸੀਂ ਬਣਾਇਆ ਸੀ-ਅਤੇ ਇਸ ਨੂੰ ਅੱਗ ਵਿੱਚ ਸਾੜ ਦਿੱਤਾ। ਮੈਂ ਇਸਦੇ ਛੋਟੇ-ਛੋਟੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਗਰਦ ਵਿੱਚ ਮਿਲਾ ਦਿੱਤਾ। ਫ਼ੇਰ ਮੈਂ ਉਸ ਗਰਦ ਨੂੰ ਹੇਠਾ ਦਰਿਆ ਵਿੱਚ ਸੁੱਟ ਦਿੱਤਾ ਜੋ ਪਰਬਤ ਤੋਂ ਹੇਠਾਂ ਰੁੜ੍ਹ ਗਈ।
Punjabi Bible