Ecclesiastes 2:17 ਕੀ ਜੀਵਨ ਵਿੱਚ ਸੱਚੀ ਖੁਸ਼ੀ ਹੈ? ਅਤੇ ਮੈਂ ਜ਼ਿੰਦਗੀ ਨੂੰ ਨਫ਼ਰਤ ਕੀਤੀ, ਕਿਉਂ ਕਿ ਜੋ ਦੁਨੀਆਂ ਵਿੱਚ ਵਾਪਰ ਰਿਹਾ ਇਸ ਨੇ ਮੈਨੂੰ ਪੂਰੀ ਤਰ੍ਹਾਂ ਬੋਝਿਤ ਕਰ ਦਿੱਤਾ ਹੈ, ਸਭ ਕੁਝ ਅਰਬਹੀਣ ਹੈ, ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ।
Ecclesiastes 2:17 in Other Translations
King James Version (KJV) Therefore I hated life; because the work that is wrought under the sun is grievous unto me: for all is vanity and vexation of spirit.
American Standard Version (ASV) So I hated life, because the work that is wrought under the sun was grievous unto me; for all is vanity and a striving after wind.
Bible in Basic English (BBE) So I was hating life, because everything under the sun was evil to me: all is to no purpose and desire for wind.
Darby English Bible (DBY) And I hated life; for the work that is wrought under the sun was grievous unto me; for all is vanity and pursuit of the wind.
World English Bible (WEB) So I hated life, because the work that is worked under the sun was grievous to me; for all is vanity and a chasing after wind.
Young's Literal Translation (YLT) And I have hated life, for sad to me `is' the work that hath been done under the sun, for the whole `is' vanity and vexation of spirit.
Read Full Chapter :
Ecclesiastes 2
Cross Reference
ਵਾਈਜ਼ 2:11
ਪਰ ਤਦ ਮੈਂ ਫੇਰ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਦੇਖਿਆਂ ਜੋ ਮੈਂ ਕੀਤੀਆਂ ਸਨ। ਜਿਨ੍ਹਾਂ ਨੂੰ ਹਾਸਿਲ ਕਰਨ ਲਈ ਮੈਂ ਸਖਤ ਮਿਹਨਤ ਕੀਤੀ ਸੀ। ਮੈਂ ਵੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਸੀ। ਇਸ ਦੁਨੀਆਂ ਵਿੱਚ ਲਾਭ ਹਾਸਿਲ ਕਰਨ ਲਈ ਕੁਝ ਨਹੀਂ।
੧ ਸਲਾਤੀਨ 19:4
ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਥੱਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸ ਨੇ ਬੈਠ ਕੇ ਮੌਤ ਮੰਗੀ ਤੇ ਆਖਿਆ, “ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇਹ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।”
ਅੱਯੂਬ 3:20
“ਕਿਉਂ ਜ਼ਰੂਰ ਹੀ ਇੱਕ ਦੁੱਖੀ ਬੰਦਾ ਜਿਉਂਦਾ ਜਾਵੇ? ਉਸ ਬੰਦੇ ਨੂੰ ਜੀਵਨ ਕਿਉਂ ਦੇਵੋਁ ਜਿਸਦਾ ਆਤਮਾ ਦੁੱਖ੍ਖੀ ਹੈ?
ਅੱਯੂਬ 7:15
ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
ਅੱਯੂਬ 14:13
“ਕਾਸ਼ ਕਿ ਤੂੰ ਮੈਨੂੰ ਮੇਰੀ ਕਬਰ ਵਿੱਚ ਛੁਪਾ ਦੇਵੇਂ। ਕਾਸ਼ ਕਿ ਤੂੰ ਮੈਨੂੰ ਉੱਥੇ ਛੁਪਾ ਦਿੰਦਾ ਜਦੋਂ ਤੱਕ ਕਿ ਤੇਰਾ ਗੁੱਸਾ ਠੰਡਾ ਨਾ ਹੋ ਜਾਂਦਾ। ਫ਼ੇਰ ਸ਼ਾਇਦ ਤੂੰ ਮੈਨੂੰ ਚੇਤੇ ਕਰਨ ਦਾ ਸਮਾਂ ਚੁਣ ਲੈਂਦਾ।
ਜ਼ਬੂਰ 89:47
ਯਾਦ ਕਰੋ ਮੇਰੀ ਜ਼ਿੰਦਗੀ ਕਿੰਨੀ ਛੋਟੀ ਹੈ: ਤੁਸੀਂ ਸਾਨੂੰ ਥੋੜਾ ਜੀਵਨ ਜਿਉਣ ਅਤੇ ਫ਼ੇਰ ਮਰ ਜਾਣ ਲਈ ਸਾਜਿਆ ਸੀ।
ਵਾਈਜ਼ 1:14
ਮੈਂ ਇਸ ਧਰਤੀ ਉੱਤੇ ਵਾਪਰ ਰਹੀਆਂ ਸਾਰੀਆਂ ਗੱਲਾਂ ਵੱਲ ਦੇਖਿਆ ਅਤੇ ਮੈਂ ਦੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਦੇ ਪਿੱਛੇ ਭੱਜਣ ਵਾਂਗ ਹੈ।
ਵਾਈਜ਼ 2:22
ਆਪਣੇ ਜੀਵਨ ਭਰ ਦੇ ਸੰਘਰਸ਼ ਅਤੇ ਕੰਮ ਤੋਂ ਮਗਰੋਂ ਕੋਈ ਬੰਦਾ ਅਸਲ ਵਿੱਚ ਕੀ ਹਾਸਿਲ ਕਰਦਾ ਹੈ?
ਵਾਈਜ਼ 3:16
ਮੈਂ ਇਨ੍ਹਾਂ ਚੀਜ਼ਾਂ ਨੂੰ ਇਸ ਜੀਵਨ ਵਿੱਚ ਵੀ ਦੇਖਿਆ। ਮੈਂ ਨਿਆਂ ਦੀ ਜਗ੍ਹਾ ਤੇ ਅਨਿਆਂ ਵੇਖਿਆ, ਅਤੇ ਦੁਸ਼ਟ ਲੋਕਾਂ ਨੂੰ ਉਸ ਜਗ੍ਹਾ ਤੇ ਵੇਖਿਆ ਜਿੱਥੇ ਧਰਮੀਆਂ ਨੂੰ ਹੋਣਾ ਚਾਹੀਦਾ ਸੀ।
ਗਿਣਤੀ 11:15
ਜੇ ਤੁਸੀਂ ਮੈਨੂੰ ਮੁਸੀਬਤਾਂ ਦਿੰਦੇ ਰਹਿਣ ਦੀ ਯੋਜਨਾ ਬਣਾਈ ਹੈ, ਤਾਂ ਮੈਨੂੰ ਹੁਣੇ ਮਰ ਜਾਣ ਦਿਉ। ਜੇ ਤੁਸੀਂ ਮੈਨੂੰ ਆਪਣਾ ਸੇਵਕ ਪ੍ਰਵਾਨ ਕਰਦੇ ਹੋ, ਮੈਨੂੰ ਹੁਣੇ ਮਾਰ ਦਿਓ। ਮੈਨੂੰ ਮੇਰੀ ਬਦਕਿਸਮਤੀ ਨੂੰ ਨਾ ਵੇਖਣ ਦਿਉ।”
ਵਾਈਜ਼ 6:9
ਹਮੇਸ਼ਾ ਹੋਰ-ਹੋਰ ਚੀਜ਼ਾਂ ਦੀ ਲਾਲਸਾ ਕਰਦੇ ਰਹਿਣ ਨਾਲੋਂ ਉਨ੍ਹਾਂ ਚੀਜ਼ਾਂ ਨਾਲ ਪ੍ਰਸੰਨ ਰਹਿਣਾ ਬਿਹਤਰ ਹੈ ਜੋ ਤੁਹਾਡੇ ਕੋਲ ਹਨ ਹਮੇਸ਼ਾ ਵੱਧ-ਵੱਧ ਦੀ ਲਾਲਸਾ ਕਰਦੇ ਰਹਿਣਾ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।
ਯਰਮਿਆਹ 20:14
ਯਿਰਮਿਯਾਹ ਦੀ ਛੇਵੀਁ ਸ਼ਿਕਾਇਤ ਉਸ ਦਿਨ ਨੂੰ ਸਰਾਪ ਦਿਓ ਜਿਸ ਦਿਨ ਮੈਂ ਜੰਮਿਆ ਸਾਂ! ਉਸ ਦਿਨ ਨੂੰ ਅਸੀਸ ਨਾ ਦਿਓ, ਜਦੋਂ ਮੇਰੀ ਮਾਂ ਨੇ ਮੈਨੂੰ ਜੰਮਿਆ।
ਹਿਜ਼ ਕੀ ਐਲ 3:14
ਹਵਾ ਨੇ ਮੈਨੂੰ ਚੁੱਕਿਆ ਤ੍ਤੇ ਮੈਨੂੰ ਦੂਰ ਲੈ ਗਈ। ਮੈਂ ਉਸ ਥਾਂ ਨੂੰ ਛੱਡ ਦਿੱਤਾ, ਮੈਂ ਬਹੁਤ ਗ਼ਮਗੀਨ ਸਾਂ ਅਤੇ ਮੇਰੇ ਆਤਮੇ ਵਿੱਚ ਬਹੁਤ ਤੜਪ ਸੀ। ਪਰ ਮੈਂ ਯਹੋਵਾਹ ਦੀ ਸ਼ਕਤੀ ਨੂੰ ਆਪਣੇ ਉੱਪਰ ਬੜੀ ਮਜ਼ਬੂਤੀ ਨਾਲ ਪਾਇਆ।
ਯਵਨਾਹ 4:3
ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।”
ਯਵਨਾਹ 4:8
ਜਦੋਂ ਸੂਰਜ ਅਕਾਸ਼ ਵਿੱਚ ਉੱਚਾ ਸੀ, ਪਰਮੇਸ਼ੁਰ ਨੇ ਪੂਰਬ ਵੱਲੋਂ ਇੱਕ ਤੱਤੀ ਹਵਾ ਵਗਾਈ ਅਤੇ ਸੂਰਜ ਯੂਨਾਹ ਨੂੰ ਕਮਜ਼ੋਰ ਕਰਦਿਆਂ ਹੋਇਆਂ ਉਸ ਦੇ ਸਿਰ ਉਤੇ ਤਪਣ ਲੱਗ ਪਿਆ। ਯੂਨਾਹ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਉਸ ਨੂੰ ਮਰ ਜਾਣ ਲਈ ਵੀ ਕਿਹਾ, “ਅਜਿਹੇ ਜੀਵਨ ਜਿਉਣ ਤੋਂ ਤਾਂ ਚੰਗਾ ਹੈ ਕਿ ਮੈਂ ਮਰ ਜਾਵਾਂ।”
ਹਬਕੋਕ 1:3
ਲੋਕ ਡਕੈਤੀਆਂ ਕਰ ਰਹੇ ਹਨ ਅਤੇ ਦੂਜਿਆਂ ਨਾਲ ਬਦੀ ਕਰ ਰਹੇ ਹਨ। ਲੋਕ ਝਗੜਦੇ ਹਨ ਅਤੇ ਇੱਕ-ਦੂਜੇ ਨੂੰ ਸੱਟ ਮਾਰਦੇ ਹਨ। ਤੂੰ ਮੈਨੂੰ ਇਹ ਭਿਆਨਕ ਗੱਲਾਂ ਕਿਉਂ ਵਿਖਾ ਰਿਹਾ ਹੈਂ?
ਫ਼ਿਲਿੱਪੀਆਂ 1:23
ਜਿਉਣ ਤੇ ਮਰਨ ਵਿੱਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।
ਵਾਈਜ਼ 4:2
ਮੈਂ ਫੈਸਲਾ ਕੀਤਾ ਕਿ ਉਹ ਲੋਕ ਵੱਧੀਆ ਹਨ ਜਿਹੜੇ ਮਰ ਚੁੱਕੇ ਹਨ ਉਨ੍ਹਾਂ ਨਾਲੋਂ ਜੋ ਕਿ ਅਜੇ ਜਿਉਂਦੇ ਹਨ।