Cross Reference
Proverbs 10:27
ਯਾਹੋਵਾਹ ਲਈ ਇੱਜ਼ਤ ਜੀਵਨ ਵੱਧਾਉਂਦੀ ਹੈ, ਪਰ ਦੁਸ਼ਟ ਵਿਅਕਤੀ ਦੇ ਜੀਵਨ ਦੇ ਵਰ੍ਹੇ ਘਟਾ ਦਿੱਤੇ ਜਾਂਦੇ ਹਨ।
Psalm 55:23
ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅੱਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿੱਥੇ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।
Acts 12:23
ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ।
Acts 5:10
ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।
Acts 5:5
ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।
Job 22:16
ਉਹ ਲੋਕ ਆਪਣੇ ਮਰਨ ਦੇ ਸਮੇਂ ਤੋਂ ਪਹਿਲਾਂ ਹੀ ਤਬਾਹ ਕਰ ਦਿੱਤੇ ਗਏ ਸਨ। ਉਹ ਹੜ੍ਹ ਵਿੱਚ ਰੁੜ ਗਏ ਸਨ।
Job 15:32
ਇਸਤੋਂ ਪਹਿਲਾਂ ਕਿ ਉਸਦੀ ਜ਼ਿੰਦਗੀ ਖਤਮ ਹੋ ਜਾਵੇ, ਬੁਰਾ ਆਦਮੀ ਬੁਢ੍ਢਾ ਤੇ ਬੰਜਰ ਹੋ ਜਾਵੇਗਾ। ਉਹ ਉਸ ਸੁੱਕੀ ਟਾਹਣੀ ਵਾਂਗ ਹੋ ਜਾਵੇਗਾ ਜਿਹੜੀ ਫੇਰ ਕਦੇ ਵੀ ਹਰੀ ਨਹੀਂ ਹੁੰਦੀ।
1 Samuel 25:38
ਦਸਾਂ ਦਿਨਾਂ ਵਿੱਚ, ਯਹੋਵਾਹ ਨੇ ਨਾਬਾਲ ਨੂੰ ਸਜ਼ਾ ਦਿੱਤੀ ਅਤੇ ਉਹ ਮਰ ਗਿਆ।
Genesis 38:7
ਪਰ ਏਰ ਨੇ ਬਹੁਤ ਸਾਰੇ ਮੰਦੇ ਕੰਮ ਕੀਤੇ। ਯਹੋਵਾਹ ਉਸ ਉੱਪਰ ਪ੍ਰਸੰਨ ਨਹੀਂ ਸੀ। ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਦਿੱਤਾ।
James 1:21
ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।
Ezekiel 16:20
ਪਰਮੇਸ਼ੁਰ ਨੇ ਆਖਿਆ, “ਤੂੰ ਸਾਡੇ ਪੁੱਤਰਾਂ ਅਤੇ ਧੀਆਂ ਨੂੰ ਲੈ ਗਈ ਜਿਨ੍ਹਾਂ ਨੂੰ ਤੂੰ ਮੇਰੀ ਖਾਤਰ ਜਨਮ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਮਾਰ ਕੇ ਝੂਠੇ ਦੇਵਤਿਆਂ ਅੱਗੇ ਉਨ੍ਹਾਂ ਦੀ ਬਲੀ ਚੜ੍ਹਾ ਦਿੱਤੀ। ਕੀ ਤੇਰੀ ਵੇਸਵਾਈ ਦਾ ਵਜਨ ਕਾਫੀ ਨਹੀਂ ਸੀ।
Ezekiel 8:17
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਦੇਖਦਾ ਹੈਂ? ਯਹੂਦਾਹ ਦੇ ਲੋਕ ਸੋਚਦੇ ਨੇ ਕਿ ਮੇਰਾ ਮੰਦਰ ਇੰਨਾ ਗੈਰ ਜ਼ਰੂਰੀ ਹੈ ਕਿ ਉਹ ਇਹੋ ਜਿਹੀਆਂ ਭਿਆਨਕ ਗੱਲਾਂ ਇੱਥੇ ਮੇਰੇ ਮੰਦਰ ਵਿੱਚ ਹੀ ਕਰਨਗੇ! ਇਹ ਦੇਸ ਹਿੰਸਾ ਨਾਲ ਭਰਿਆ ਹੋਇਆ ਹੈ। ਅਤੇ ਉਹ ਲਗਾਤਾਰ ਮੈਨੂੰ ਪਾਗਲ ਬਨਾਉਣ ਵਾਲੀਆਂ ਗੱਲਾਂ ਕਰਦੇ ਜਾ ਰਹੇ ਹਨ। ਦੇਖ, ਉਨ੍ਹਾਂ ਨੇ ਚੰਦਰਮਾ ਨੂੰ ਇੱਕ ਝੂਠੇ ਦੇਵਤੇ ਵਜੋਂ ਸਤਿਕਾਰਨ ਲਈ, ਆਪਣੇ ਨੱਕਾਂ ਵਿੱਚ ਨੱਬਾਂ ਪਾਈਆਂ ਹੋਈਆਂ ਹਨ!
Jeremiah 2:33
“ਯਹੂਦਾਹ, ਤੂੰ ਸੱਚਮੁੱਚ ਜਾਣਦਾ ਹੈਂ ਕਿ ਪ੍ਰੇਮੀਆਂ ਦੇ ਪਿੱਛੇ ਕਿਵੇਂ ਭੱਜਣਾ ਹੈ, ਤੂੰ ਸੱਚਮੁੱਚ ਮੰਦੀਆਂ ਗੱਲਾਂ ਸਿੱਖ ਲਈਆਂ ਹਨ।