1 Corinthians 1:11
ਮੇਰੇ ਭਰਾਵੋ ਅਤੇ ਭੈਣੋ ਮੈਨੂੰ ਕਲੋਏ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਦੱਸਿਆ ਹੈ। ਮੈਂ ਸੁਣਿਆ ਹੈ ਕਿ ਤੁਹਾਡੇ ਅੰਦਰ ਕੁਝ ਝਗੜ੍ਹੇ ਹਨ।
1 Corinthians 1:11 in Other Translations
King James Version (KJV)
For it hath been declared unto me of you, my brethren, by them which are of the house of Chloe, that there are contentions among you.
American Standard Version (ASV)
For it hath been signified unto me concerning you, my brethren, by them `that are of the household' of Chloe, that there are contentions among you.
Bible in Basic English (BBE)
Because it has come to my knowledge, through those of the house of Chloe, that there are divisions among you, my brothers.
Darby English Bible (DBY)
For it has been shewn to me concerning you, my brethren, by those of [the house of] Chloe, that there are strifes among you.
World English Bible (WEB)
For it has been reported to me concerning you, my brothers, by those who are from Chloe's household, that there are contentions among you.
Young's Literal Translation (YLT)
for it was signified to me concerning you, my brethren, by those of Chloe, that contentions are among you;
| For | ἐδηλώθη | edēlōthē | ay-thay-LOH-thay |
| it hath been declared | γάρ | gar | gahr |
| unto me | μοι | moi | moo |
| of | περὶ | peri | pay-REE |
| you, | ὑμῶν | hymōn | yoo-MONE |
| my | ἀδελφοί | adelphoi | ah-thale-FOO |
| brethren, | μου | mou | moo |
| by | ὑπὸ | hypo | yoo-POH |
| them | τῶν | tōn | tone |
| Chloe, of house the of are which | Χλόης | chloēs | HLOH-ase |
| that | ὅτι | hoti | OH-tee |
| there are | ἔριδες | erides | A-ree-thase |
| contentions | ἐν | en | ane |
| among | ὑμῖν | hymin | yoo-MEEN |
| you. | εἰσιν | eisin | ees-een |
Cross Reference
1 Corinthians 3:3
ਤੁਸੀਂ ਹਾਲੇ ਵੀ ਆਤਮਕ ਲੋਕ ਨਹੀਂ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗੜ੍ਹੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਲੋਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ।
James 4:1
ਆਪਣੇ ਆਪ ਨੂੰ ਪਰਮੇਸੁਰ ਨੂੰ ਸੌਂਪ ਦਿਓ ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ।
2 Timothy 2:23
ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ।
1 Timothy 6:4
ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।
Galatians 5:26
ਸਾਨੂੰ ਅਭਿਮਾਨੀ ਨਹੀਂ ਹੋਣਾ ਚਾਹੀਦਾ। ਸਾਨੂੰ ਇੱਕ ਦੂਸਰੇ ਨੂੰ ਭੜਕਾਉਣਾ ਨਹੀਂ ਚਾਹੀਦਾ। ਅਤੇ ਸਾਨੂੰ ਇੱਕ ਦੂਸਰੇ ਨਾਲ ਈਰਖਾ ਨਹੀਂ ਕਰਨੀ ਚਾਹੀਦੀ।
Galatians 5:20
ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ,
Galatians 5:15
ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।
2 Corinthians 12:20
ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ।
1 Corinthians 11:18
ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕੱਠੇ ਹੋਕੇ ਕਲੀਸਿਯਾ ਵਾਂਗ ਇਕੱਠੇ ਹੁੰਦੇ ਹੋ, ਤੁਹਾਡੇ ਵਿੱਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।
1 Corinthians 6:1
ਮਸੀਹੀਆਂ ਦੇ ਆਪਸੀ ਮਸਲਿਆਂ ਦੀ ਪਰੱਖ ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜੱਜਾਂ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਨੇ ਲਈ ਕਿਉਂ ਜਾਂਦੇ ਹੋ? ਤੁਹਾਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਨਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।
Proverbs 18:6
ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।
Proverbs 13:10
ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।
1 Samuel 25:14
ਅਬੀਗੈਲ ਮੁਸੀਬਤ ਨੂੰ ਰੋਕਦੀ ਹੈ ਨਾਬਾਲ ਦੇ ਨੌਕਰਾਂ ਵਿੱਚੋਂ ਇੱਕ ਨੇ ਉਸਦੀ ਬੀਵੀ ਅਬੀਗੈਲ ਨੂੰ ਜਾਕੇ ਆਖਿਆ, “ਵੇਖੋ, ਦਾਊਦ ਨੇ ਉਜਾੜ ਤੋਂ ਸਾਡੇ ਮਾਲਕ ਦੀ ਸੁੱਖ-ਸਾਂਦ ਪੁੱਛਣ ਲਈ ਕੁਝ ਹਲਕਾਰੇ ਭੇਜੇ ਸਨ ਪਰ ਨਾਬਾਲ ਉਨ੍ਹਾਂ ਨਾਲ ਬੜਾ ਮਾੜਾ ਪੇਸ਼ ਆਇਆ।
Genesis 37:2
ਯਾਕੂਬ ਦੇ ਪਰਿਵਾਰ ਦੀ ਕਹਾਣੀ ਇਸ ਪ੍ਰਕਾਰ ਹੈ। ਯੂਸੁਫ਼ 17 ਵਰ੍ਹਿਆਂ ਦਾ ਨੌਜਵਾਨ ਸੀ। ਉਸਦਾ ਕਿੱਤਾ ਭੇਡਾਂ ਅਤੇ ਬੱਕਰੀਆਂ ਚਾਰਨਾ ਸੀ। ਯੂਸੁਫ਼ ਨੇ ਇਹ ਕੰਮ ਆਪਣੇ ਭਰਾਵਾਂ ਨਾਲ ਮਿਲਕੇ ਕੀਤਾ; ਜਿਹੜੇ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰ ਸਨ। (ਬਿਲਹਾਹ ਅਤੇ ਜ਼ਿਲਪਾਹ ਉਸ ਦੇ ਪਿਤਾ ਦੀਆਂ ਪਤਨੀਆਂ ਸਨ।) ਯੂਸੁਫ਼ ਨੇ ਆਪਣੇ ਪਿਤਾ ਨੂੰ ਆਪਣੇ ਭਰਾਵਾਂ ਬਾਰੇ ਮਾੜੀਆਂ ਗੱਲਾਂ ਕਹੀਆਂ।
Genesis 27:42
ਰਿਬਕਾਹ ਨੇ ਏਸਾਓ ਦੀ ਯਾਕੂਬ ਨੂੰ ਮਾਰਨ ਦੀ ਯੋਜਨਾ ਬਾਰੇ ਸੁਣ ਲਿਆ। ਉਸ ਨੇ ਯਾਕੂਬ ਨੂੰ ਸੱਦਿਆ ਅਤੇ ਆਖਿਆ, “ਸੁਣ, ਤੇਰਾ ਭਰਾ ਏਸਾਓ ਤੈਨੂੰ ਮਾਰਨ ਦੀਆਂ ਵਿਉਂਤਾਂ ਬਣਾ ਰਿਹਾ ਹੈ।
Philippians 2:14
ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰੱਖੋ।