1 Corinthians 7:19
ਇਸ ਗੱਲ ਦਾ ਕੋਈ ਮਹੱਤਵ ਨਹੀਂ ਕਿ ਕਿਸੇ ਬੰਦੇ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਤਾਂ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਹੈ।
1 Corinthians 7:19 in Other Translations
King James Version (KJV)
Circumcision is nothing, and uncircumcision is nothing, but the keeping of the commandments of God.
American Standard Version (ASV)
Circumcision is nothing, and uncircumcision is nothing; but the keeping of the commandments of God.
Bible in Basic English (BBE)
Circumcision is nothing, and its opposite is nothing, but only doing the orders of God is of value.
Darby English Bible (DBY)
Circumcision is nothing, and uncircumcision is nothing; but keeping God's commandments.
World English Bible (WEB)
Circumcision is nothing, and uncircumcision is nothing, but the keeping of the commandments of God.
Young's Literal Translation (YLT)
the circumcision is nothing, and the uncircumcision is nothing -- but a keeping of the commands of God.
| ἡ | hē | ay | |
| Circumcision | περιτομὴ | peritomē | pay-ree-toh-MAY |
| is | οὐδέν | ouden | oo-THANE |
| nothing, | ἐστιν | estin | ay-steen |
| and | καὶ | kai | kay |
| ἡ | hē | ay | |
| uncircumcision | ἀκροβυστία | akrobystia | ah-kroh-vyoo-STEE-ah |
| is | οὐδέν | ouden | oo-THANE |
| nothing, | ἐστιν | estin | ay-steen |
| but | ἀλλὰ | alla | al-LA |
| the keeping | τήρησις | tērēsis | TAY-ray-sees |
| of the commandments | ἐντολῶν | entolōn | ane-toh-LONE |
| of God. | θεοῦ | theou | thay-OO |
Cross Reference
Galatians 6:15
ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।
Galatians 5:6
ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।
Revelation 22:14
“ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।
Colossians 3:11
ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿੱਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿੱਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹੜੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸੱਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿੱਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹੜਾ ਸਰਬ ਉੱਚ ਹੈ।
1 John 5:2
ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ।
1 John 3:22
ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ।
1 John 2:3
ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪੱਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।
Galatians 3:28
ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।
1 Corinthians 8:8
ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਵੱਧੇਰੇ ਨੇੜੇ ਨਹੀਂ ਲੈ ਜਾ ਸੱਕਦਾ। ਮਾਸ ਨਾ ਖਾਕੇ, ਅਸੀਂ ਕੁਝ ਨਹੀਂ ਗੁਆਉਂਦੇ ਜਾਂ ਖਾਕੇ, ਸਾਨੂੰ ਕੁਝ ਫ਼ਾਇਦਾ ਨਹੀਂ ਹੁੰਦਾ।
Romans 3:30
ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ।
Romans 2:25
ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।
John 15:14
ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
Matthew 5:19
“ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
Jeremiah 7:22
ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਮੈਂ ਉਨ੍ਹਾਂ ਨਾਲ ਗੱਲ ਕੀਤੀ ਸੀ, ਪਰ ਮੈਂ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਕੋਈ ਆਦੇਸ਼ ਨਹੀਂ ਦਿੱਤਾ ਸੀ।
1 Samuel 15:22
ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ।