1 Kings 12:26
ਤਾਂ ਯਾਰਾਬੁਆਮ ਨੇ ਆਪਣੇ ਆਪ ’ਚ ਸੋਚਿਆ, “ਹੁਣ ਹੋ ਸੱਕਦਾ ਹੈ ਇਹ ਰਾਜ ਵਾਪਸ ਦਾਊਦ ਦੇ ਪਰਿਵਾਰ ਵੱਲ ਮੁੜ ਜਾਵੇ। ਜੇਕਰ ਇਹ ਲੋਕ ਲਗਾਤਾਰ ਯਰੂਸ਼ਲਮ ਨੂੰ ਜਾ ਕੇ ਯਹੋਵਾਹ ਦੇ ਮੰਦਰ ਵਿੱਚ ਭੇਟਾਂ ਚੜ੍ਹਾਉਣ ਲਈ ਜਾਂਦੇ ਰਹੇ ਤਾਂ ਉਹ ਰਹਬੁਆਮ, ਯਹੂਦਾਹ ਦੇ ਪਾਤਸ਼ਾਹ ਵੱਲ ਮੁੜ ਜਾਣਗੇ ਅਤੇ ਮੈਨੂੰ ਮਾਰ ਸੁੱਟਣਗੇ।”
1 Kings 12:26 in Other Translations
King James Version (KJV)
And Jeroboam said in his heart, Now shall the kingdom return to the house of David:
American Standard Version (ASV)
And Jeroboam said in his heart, Now will the kingdom return to the house of David:
Bible in Basic English (BBE)
And Jeroboam said in his heart, Now the kingdom will go back to the family of David:
Darby English Bible (DBY)
And Jeroboam said in his heart, Now shall the kingdom return to the house of David.
Webster's Bible (WBT)
And Jeroboam said in his heart, Now shall the kingdom return to the house of David:
World English Bible (WEB)
Jeroboam said in his heart, Now will the kingdom return to the house of David:
Young's Literal Translation (YLT)
and Jeroboam saith in his heart, `Now doth the kingdom turn back to the house of David --
| And Jeroboam | וַיֹּ֥אמֶר | wayyōʾmer | va-YOH-mer |
| said | יָֽרָבְעָ֖ם | yārobʿām | ya-rove-AM |
| in his heart, | בְּלִבּ֑וֹ | bĕlibbô | beh-LEE-boh |
| Now | עַתָּ֛ה | ʿattâ | ah-TA |
| kingdom the shall | תָּשׁ֥וּב | tāšûb | ta-SHOOV |
| return | הַמַּמְלָכָ֖ה | hammamlākâ | ha-mahm-la-HA |
| to the house | לְבֵ֥ית | lĕbêt | leh-VATE |
| of David: | דָּוִֽד׃ | dāwid | da-VEED |
Cross Reference
1 Samuel 27:1
ਦਾਊਦ ਦਾ ਫ਼ਲਿਸਤੀਆਂ ਨਾਲ ਰਹਿਣਾ ਪਰ ਦਾਊਦ ਨੇ ਆਪਣੇ ਮਨ ਵਿੱਚ ਸੋਚਿਆ, “ਸ਼ਾਊਲ ਮੈਨੂੰ ਕਿਸੇ ਦਿਨ ਫ਼ੜੇਗਾ ਜ਼ਰੂਰ। ਸਭ ਤੋਂ ਚੰਗਾ ਤਾਂ ਇਹੀ ਹੋਵੇਗਾ ਜੇ ਮੈਂ ਫ਼ਲਿਸਤੀ ਦੀ ਧਰਤੀ ਉੱਤੇ ਹੀ ਬਚਕੇ ਨਿਕਲ ਜਾਵਾਂ। ਤਦ ਸ਼ਾਊਲ ਇਸਰਾਏਲ ਵਿੱਚ ਮੇਰੀ ਭਾਲ ਛੱਡ ਦੇਵੇਗਾ। ਇਉਂ ਮੈਂ ਸ਼ਾਊਲ ਦੇ ਹੱਥੋਂ ਬੱਚ ਜਾਵਾਂਗਾ।”
John 12:19
ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸਦਾ ਅਨੁਸਰਣ ਕਰ ਰਹੇ ਹਨ।”
John 12:10
ਤਾਂ ਪਰਧਾਨ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਵਿਉਂਤ ਬਣਾਈ।
John 11:47
ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ।
Luke 7:39
ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸ ਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹੜੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”
Mark 2:6
ਕੁਝ ਨੇਮ ਦੇ ਉਪਦੇਸ਼ਕ ਉੱਥੇ ਬੈਠੇ ਸਨ। ਉਹ ਯਿਸੂ ਨੂੰ ਇਹ ਸਭ ਕਰਦੇ ਵੇਖ ਆਪਣੇ ਮਨਾਂ ਵਿੱਚ ਵਿੱਚਾਰ ਕਰਨ ਲੱਗੇ,
Jeremiah 38:18
ਪਰ ਜੇ ਤੂੰ ਆਤਮ ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਰੂਸ਼ਲਮ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਯਰੂਸ਼ਲਮ ਨੂੰ ਸਾੜ ਦੇਣਗੇ ਅਤੇ ਤੂੰ ਵੀ ਉਨ੍ਹਾਂ ਕੋਲੋਂ ਬਚ ਨਹੀਂ ਸੱਕੇਂਗਾ।’”
Isaiah 7:9
ਜਿੰਨਾ ਚਿਰ ਇਫ਼ਰਾਈਮ ਦੀ ਰਾਜਧਾਨੀ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਹਾਕਮ ਰਮਲਯਾਹ ਦਾ ਪੁੱਤਰ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ। ਜੇ ਤੁਸੀਂ ਇਸ ਸੰਦੇਸ਼ ਵਿੱਚ ਵਿਸ਼ਵਾਸ ਨਹੀਂ ਕਰੋਗੇ ਤਾਂ ਲੋਕਾਂ ਨੂੰ ਤੁਹਾਡੇ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।”
Psalm 14:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।” ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ। ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ।
2 Chronicles 20:20
ਯਹੋਸ਼ਾਫ਼ਾਟ ਦੀ ਫ਼ੌਜ ਸਵੇਰੇ ਤੜਕੇ ਉੱਠ ਕੇ ਤਕੌਅ ਦੀ ਉਜਾੜ ਵਿੱਚ ਚੱਲੇ ਗਈ। ਉਨ੍ਹਾਂ ਦੇ ਜਾਣ ਲੱਗਿਆਂ ਯਹੋਸ਼ਾਫ਼ਾਟ ਨੇ ਖਲੋਅ ਕੇ ਆਖਿਆ, “ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ, ਸੁਣੋ! ਯਹੋਵਾਹ ਆਪਣੇ ਪਰਮੇਸ਼ੁਰ ਉੱਪਰ ਭਰੋਸਾ ਰੱਖੋ, ਤਾਂ ਤੁਸੀਂ ਕਾਇਮ ਰਹੋਂਗੇ। ਯਹੋਵਾਹ ਦੇ ਨਬੀਆਂ ਉੱਪਰ ਵਿਸ਼ਵਾਸ ਕਰੋ ਤਾਂ ਤੁਹਾਨੂੰ ਕਾਮਯਾਬੀ ਮਿਲੇਗੀ।”
1 Kings 11:38
ਇਹ ਸਭ ਕੁਝ ਮੈਂ ਤਾਂ ਹੀ ਕਰਾਂਗਾ ਜੇਕਰ ਤੂੰ ਮੇਰੀ ਨਿਗਾਹ ਵਿੱਚ ਧਰਮੀ ਰਹੇਂਗਾ ਅਤੇ ਮੇਰੇ ਹੁਕਮਾਂ ਨੂੰ ਮੰਨੇਗਾ। ਜੇਕਰ ਤੂੰ ਦਾਊਦ ਵਾਂਗ ਮੇਰੇ ਹੁਕਮਾਂ ਅਤੇ ਕਨੂੰਨਾਂ ਦੀ ਪਾਲਣਾ ਕਰੇਂਗਾ, ਤਾਂ ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਮੈਂ ਤੈਨੂੰ ਇੱਕ ਕਦੇ ਨਾ ਖਤਮ ਹੋਣ ਵਾਲਾ ਖਾਨਦਾਨ ਦੇਵਾਂਗਾ ਜਿਵੇਂ ਕਿ ਮੈਂ ਦਾਊਦ ਲਈ ਕੀਤਾ ਸੀ। ਮੈਂ ਇਸਰਾਏਲ ਤੈਨੂੰ ਸੌਂਪ ਦੇਵਾਂਗਾ।
Acts 4:16
ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸ ਨੂੰ ਅਸੀਂ ਝੁਠਲਾ ਨਹੀਂ ਸੱਕਦੇ।