1 Timothy 5:19 in Punjabi

Punjabi Punjabi Bible 1 Timothy 1 Timothy 5 1 Timothy 5:19

1 Timothy 5:19
ਉਸ ਬੰਦੇ ਦੀ ਨਾ ਸੁਣੋ ਜਿਹੜਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਾਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ।

1 Timothy 5:181 Timothy 51 Timothy 5:20

1 Timothy 5:19 in Other Translations

King James Version (KJV)
Against an elder receive not an accusation, but before two or three witnesses.

American Standard Version (ASV)
Against an elder receive not an accusation, except at `the mouth of' two or three witnesses.

Bible in Basic English (BBE)
Do not take as true any statement made against one in authority, but only if two or three give witness to it.

Darby English Bible (DBY)
Against an elder receive not an accusation unless where there are two or three witnesses.

World English Bible (WEB)
Don't receive an accusation against an elder, except at the word of two or three witnesses.

Young's Literal Translation (YLT)
Against an elder an accusation receive not, except upon two or three witnesses.

Against
κατὰkataka-TA
an
elder
πρεσβυτέρουpresbyterouprase-vyoo-TAY-roo
receive
κατηγορίανkatēgorianka-tay-goh-REE-an
not
μὴmay
an
accusation,
παραδέχουparadechoupa-ra-THAY-hoo
but
ἐκτὸςektosake-TOSE

εἰeiee
before
μὴmay
two
ἐπὶepiay-PEE
or
δύοdyoTHYOO-oh
three
ēay
witnesses.
τριῶνtriōntree-ONE
μαρτύρωνmartyrōnmahr-TYOO-rone

Cross Reference

Matthew 18:16
ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ।

Deuteronomy 19:15
ਗਵਾਹ “ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।

Deuteronomy 17:6
ਪਰ ਕਿਸੇ ਆਦਮੀ ਨੂੰ ਮੌਤ ਦੀ ਸਜ਼ਾ ਨਹੀਂ ਦੇਣੀ ਚਾਹੀਦੀ ਜੇ ਸਿਰਫ਼ ਇੱਕ ਗਵਾਹ ਹੀ ਆਖਦਾ ਹੈ ਕਿ ਉਸ ਬੰਦੇ ਨੇ ਬੁਰਾ ਕੰਮ ਕੀਤਾ। ਪਰ ਜੇ ਦੋ ਜਾਂ ਤਿੰਨ ਗਵਾਹ ਆਖਦੇ ਹਨ ਕਿ ਕਿ ਇਹ ਸੱਚ ਹੈ ਤਾਂ ਉਸ ਵਿਅਕਤੀ ਨੂੰ ਮਾਰ ਦੇਣਾ ਚਾਹੀਦਾ ਹੈ।

Hebrews 10:28
ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸ ਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸ ਨੂੰ ਮਾਰਿਆ ਗਿਆ।

Titus 1:6
ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।

2 Corinthians 13:1
ਆਖਰੀ ਚਿਤਾਵਨੀਆਂ ਤੇ ਸ਼ੁਭਕਾਮਨਾਵਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸੱਕਦੇ ਹੋਣ ਕਿ ਇਹ ਸੱਚ ਹੈ।”

Acts 25:16
ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਹਮਣਾ ਨਹੀਂ ਕਰਦਾ ਅਤੇ ਉਸ ਨੂੰ ਉਸ ਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸ ਨੂੰ ਹਵਾਲੇ ਨਹੀਂ ਕੀਤਾ ਜਾਂਦਾ।’

Acts 24:2
ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬੜੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।

Acts 11:30
ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈ ਕੇ ਆਏ।

John 18:29
ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਦੇ ਸਿਰ ਕੀ ਦੋਸ਼ ਲਗਾਉਂਦੇ ਹੋ?”

John 8:17
ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।

Deuteronomy 19:18
ਨਿਆਂਕਾਰਾਂ ਨੂੰ ਧਿਆਨ ਨਾਲ ਸਵਾਲ ਪੁੱਛਣੇ ਚਾਹੀਦੇ ਹਨ ਅਤੇ ਜੇਕਰ ਗਵਾਹ ਨੇ ਝੂਠ ਬੋਲਿਆ ਹੋਵੇ,