2 Chronicles 14:3
ਉਸ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਆਸਥਾਨਾਂ ਨੂੰ ਢਾਹ ਦਿੱਤਾ ਅਤੇ ਯਾਦਗਾਰੀ ਪੱਥਰ ਨੂੰ ਭੰਨ ਸੁੱਟਿਆ ਅਤੇ ਯਾਦਗਾਰੀ ਪੱਥਰ ਨੂੰ ਚੂਰ-ਚੂਰ ਕਰ ਦਿੱਤਾ।
2 Chronicles 14:3 in Other Translations
King James Version (KJV)
For he took away the altars of the strange gods, and the high places, and brake down the images, and cut down the groves:
American Standard Version (ASV)
for he took away the foreign altars, and the high places, and brake down the pillars, and hewed down the Asherim,
Bible in Basic English (BBE)
For he took away the altars of strange gods and the high places, and had the upright stones broken and the wood pillars cut down;
Darby English Bible (DBY)
and he took away the altars of the strange [gods] and the high places, and broke the columns, and cut down the Asherahs;
Webster's Bible (WBT)
For he took away the altars of the strange gods, and the high places, and broke down the images, and cut down the groves:
World English Bible (WEB)
for he took away the foreign altars, and the high places, and broke down the pillars, and hewed down the Asherim,
Young's Literal Translation (YLT)
and turneth aside the altars of the stranger, and the high places, and breaketh the standing-pillars, and cutteth down the shrines,
| For he took away | וַיָּ֛סַר | wayyāsar | va-YA-sahr |
| אֶת | ʾet | et | |
| altars the | מִזְבְּח֥וֹת | mizbĕḥôt | meez-beh-HOTE |
| of the strange | הַנֵּכָ֖ר | hannēkār | ha-nay-HAHR |
| places, high the and gods, | וְהַבָּמ֑וֹת | wĕhabbāmôt | veh-ha-ba-MOTE |
| and brake down | וַיְשַׁבֵּר֙ | wayšabbēr | vai-sha-BARE |
| אֶת | ʾet | et | |
| images, the | הַמַּצֵּב֔וֹת | hammaṣṣēbôt | ha-ma-tsay-VOTE |
| and cut down | וַיְגַדַּ֖ע | waygaddaʿ | vai-ɡa-DA |
| אֶת | ʾet | et | |
| the groves: | הָֽאֲשֵׁרִֽים׃ | hāʾăšērîm | HA-uh-shay-REEM |
Cross Reference
Deuteronomy 7:5
ਝੂਠੇ ਦੇਵਤਿਆਂ ਨੂੰ ਤਬਾਹ ਕਰ ਦਿਉ “ਇਹ ਗੱਲ ਹੈ ਜਿਹੜੀ ਤੁਹਾਨੂੰ ਇਨ੍ਹਾਂ ਕੌਮਾਂ ਨਾਲ ਕਰਨੀ ਚਾਹੀਦੀ ਹੈ: ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਭੰਨ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਯਾਦਗਾਰੀ ਪੱਥਰਾਂ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਦੇ ਅਸ਼ੇਰਾਹ ਥਂਮਾਂ ਨੂੰ ਚੀਰ ਸੁੱਟੋ ਅਤੇ ਉਨ੍ਹਾਂ ਦੇ ਬੁੱਤਾਂ ਨੂੰ ਸਾੜ ਦੇਵੋ!
Exodus 34:13
ਇਸ ਲਈ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਤਬਾਹ ਕਰ ਦਿਉ। ਉਨ੍ਹਾਂ ਪੱਥਰਾਂ ਨੂੰ ਤੋੜ ਦਿਉ ਜਿਨ੍ਹਾਂ ਦੀ ਉਹ ਉਪਾਸਨਾ ਕਰਦੇ ਹਨ। ਉਨ੍ਹਾਂ ਦੇ ਬੁੱਤਾਂ ਨੂੰ ਚੀਰ ਕੇ ਹੇਠਾਂ ਸੁੱਟ ਦਿਉ।
2 Kings 23:14
ਯੋਸੀਯਾਹ ਪਾਤਸ਼ਾਹ ਨੇ ਸਾਰੇ ਯਾਦਗਾਰੀ ਥੰਮਾਂ ਨੂੰ ਟੁਕੜੇ-ਟੁਕੜੇ ਕਰ ਦਿੱਤਾ ਅਤੇ ਅਸ਼ੇਰਾ ਦੇ ਥੰਮ ਨੂੰ ਵੀ ਢਾਹ ਦਿੱਤਾ ਅਤੇ ਫ਼ਿਰ ਉਸ ਨੇ ਮੁਰਦਿਆਂ ਦੀਆਂ ਹੱਡੀਆਂ ਉਨ੍ਹਾਂ ਉੱਚਿਆਂ ਥਾਵਾਂ ਤੇ ਖਿਲਾਰ ਦਿੱਤੀਆਂ।
2 Chronicles 15:17
ਯਹੂਦਾਹ ਵਿੱਚੋਂ ਉਚਿਆਂ ਥਾਵਾਂ ਨੂੰ ਤਾਂ, ਨਾ ਹਟਾਇਆ ਗਿਆ ਪਰ ਆਸਾ ਸਾਰੀ ਉਮਰ ਯਹੋਵਾਹ ਵੱਲ ਵਫ਼ਾਦਾਰ ਰਿਹਾ।
2 Chronicles 34:4
ਲੋਕਾਂ ਨੇ ਉੱਥੋਂ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ। ਇਹ ਢਾਹ-ਢੁਹਾਈ ਉਨ੍ਹਾਂ ਯੋਸੀਯਾਹ ਦੇ ਸਾਹਮਣੇ ਕੀਤੀ। ਫ਼ੇਰ ਉਸ ਨੇ ਧੂਪ ਦੀਆਂ ਉਹ ਜਗਵੇਦੀਆਂ ਢਾਹ ਦਿੱਤੀਆਂ, ਜੋ ਲੋਕਾਂ ਦੇ ਉੱਪਰ ਉੱਚੀਆਂ ਖਲੋਤੀਆਂ ਸਨ। ਉਸ ਨੇ ਘੜੇ ਹੋਏ ਬੁੱਤਾਂ ਅਤੇ ਢਾਲੇ ਹੋਏ ਬੁੱਤਾਂ ਨੂੰ ਢਾਹ ਦਿੱਤਾ। ਉਸ ਨੇ ਉਨ੍ਹਾਂ ਬੁੱਤਾਂ ਦਾ ਚੂਰਾ ਬਣਾ ਦਿੱਤਾ। ਫ਼ੇਰ ਯੋਸੀਯਾਹ ਨੇ ਉਸ ਚੂਰੇ ਨੂੰ ਉਨ੍ਹਾਂ ਲੋਕਾਂ ਦੀਆਂ ਕਬਰਾਂ ਤੇ ਛਿੜਕ ਦਿੱਤਾ ਜਿਨ੍ਹਾਂ ਨੇ ਬਆਲ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ।
2 Kings 23:6
ਯੋਸੀਯਾਹ ਨੇ ਯਹੋਵਾਹ ਦੇ ਮੰਦਰ ਵਿੱਚੋਂ ਅਸ਼ੇਰਾਹ ਦਾ ਥੰਮ ਵੀ ਹਟਾ ਦਿੱਤਾ। ਅਤੇ ਇਸ ਨੂੰ ਕਿਦਰੋਨ ਵਾਦੀ ਵਿੱਚ ਬਾਹਰ ਕੱਢ ਕੇ ਸਾੜ ਦਿੱਤਾ। ਫ਼ੇਰ ਉਸ ਨੇ ਇਸ ਨੂੰ ਮਿੱਟੀ ਵਿੱਚ ਮਿੱਧ ਦਿੱਤਾ ਅਤੇ ਧੂੜ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਖਿਲਾਰ ਦਿੱਤਾ।
2 Kings 18:4
ਉਸ ਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸ ਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸ ਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸ ਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸ ਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸ ਨੇ ਉਸਦਾ ਨਾਂ “ਨਹੁਸ਼ਤਾਨ” ਰੱਖਿਆ।
1 Kings 14:22
ਯਹੂਦਾਹ ਦੇ ਲੋਕਾਂ ਨੇ ਉਹ ਕੁਝ ਕੀਤਾ ਜੋ ਯਹੋਵਾਹ ਦੀ ਨਜ਼ਰ ਵਿੱਚ ਬੁਰਾ ਸੀ ਇਹੀ ਨਹੀਂ ਸਗੋਂ ਉਨ੍ਹਾਂ ਨੇ ਯਹੋਵਾਹ ਨੂੰ ਭੜਕਾਉਣ ਲਈ ਹੋਰ ਵੀ ਇਸ ਤੋਂ ਵੱਧ ਬੁਰੇ ਕੰਮ ਕੀਤੇ। ਇਹ ਲੋਕ ਆਪਣੇ ਪੁਰਖਿਆਂ ਤੋਂ ਵੀ ਵੱਧ ਭੈੜੇ ਸਨ।
1 Kings 11:7
ਸੁਲੇਮਾਨ ਨੇ ਇੱਕ ਪਹਾੜੀ ਉੱਤੇ, ਮੋਆਬੀਆਂ ਦੇ ਘ੍ਰਿਣਾਯੋਗ ਦੇਵਤੇ, ਕਮੋਸ਼ ਲਈ ਅਤੇ ਅੰਮੋਨੀਆਂ ਦੇ ਘ੍ਰਿਣਾਯੋਗ ਬੁੱਤ, ਮੋਲਕ ਲਈ ਇੱਕ ਉਪਾਸਨਾ ਦਾ ਸਥਾਨ ਬਣਵਾਇਆ, ਜੋ ਕਿ ਯਰੂਸ਼ਲਮ ਤੋਂ ਅਗਾਂਹ ਸੀ।
Judges 6:25
ਗਿਦਾਊਨ ਬਆਲ ਦੀ ਜਗਵੇਦੀ ਨੂੰ ਢਾਹ ਦਿੰਦਾ ਹੈ ਉਸੇ ਰਾਤ ਯਹੋਵਾਹ ਨੇ ਗਿਦਾਊਨ ਨਾਲ ਗੱਲ ਕੀਤੀ ਅਤੇ ਆਖਿਆ, “ਆਪਣੇ ਪਿਤਾ ਦਾ ਇੱਕ ਪੂਰਾ ਪਲਿਆ ਹੋਇਆ ਵਹਿੜਕਾ ਅਤੇ ਦੂਜਾ ਜੋ ਸੱਤ ਸਾਲ ਦਾ ਹੈ ਲੈ। ਤੇਰੇ ਪਿਤਾ ਕੋਲ ਝੂਠੇ ਦੇਵਤੇ, ਬਆਲ ਦੀ ਜਗਵੇਦੀ ਹੈ ਅਤੇ ਜਗਵੇਦੀ ਦੇ ਨੇੜੇ ਦੇਵੀ ਅਸ਼ੇਰਾਹ ਦੀ ਉਪਾਸਨਾ ਕਰਨ ਲਈ ਲੱਕੜ ਦਾ ਇੱਕ ਥੰਮ ਵੀ ਹੈ। ਵਹਿੜਕੇ ਦੀ ਸਹਾਇਤਾ ਨਾਲ ਬਆਲ ਦੀ ਜਗਵੇਦੀ ਨੂੰ ਢਾਹ ਦੇ ਅਤੇ ਅਸ਼ੇਰਾਹ ਦੇ ਥੰਮ ਨੂੰ ਚੀਰ ਦੇ।
Deuteronomy 7:25
“ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟਕੇ ਸਾੜ ਦਿਉਂ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕਂਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ।
Leviticus 26:30
ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨਸ਼ਟ ਕਰ ਦਿਆਂਗਾ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਚੀਰ ਸੁੱਟਾਂਗਾ। ਮੈਂ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੇ ਬੁੱਤਾਂ ਦੀਆਂ ਲਾਸ਼ਾਂ ਉੱਤੇ ਸੁੱਟ ਦਿਆਂਗਾ। ਤੁਸੀਂ ਮੇਰੇ ਲਈ ਬਹੁਤ ਘਿਰਣਾਯੋਗ ਹੋਵੋਂਗੇ।