2 Corinthians 11:1 in Punjabi

Punjabi Punjabi Bible 2 Corinthians 2 Corinthians 11 2 Corinthians 11:1

2 Corinthians 11:1
ਪੌਲੁਸ ਅਤੇ ਝੂਠੇ ਰਸੂਲ ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹਮਾਲ ਤੋਂ ਕੰਮ ਲਵੋ ਜਦੋਂ ਮੈਂ ਥੋੜਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ।

2 Corinthians 112 Corinthians 11:2

2 Corinthians 11:1 in Other Translations

King James Version (KJV)
Would to God ye could bear with me a little in my folly: and indeed bear with me.

American Standard Version (ASV)
Would that ye could bear with me in a little foolishness: but indeed ye do bear with me.

Bible in Basic English (BBE)
Put up with me if I am a little foolish: but, truly, you do put up with me.

Darby English Bible (DBY)
Would that ye would bear with me [in] a little folly; but indeed bear with me.

World English Bible (WEB)
I wish that you would bear with me in a little foolishness, but indeed you do bear with me.

Young's Literal Translation (YLT)
O that ye were bearing with me a little of the folly, but ye also do bear with me:

Would
to
God
ὌφελονophelonOH-fay-lone
ye
could
bear
ἀνείχεσθέaneichestheah-NEE-hay-STHAY
with
me
μουmoumoo
little
a
μικρόνmikronmee-KRONE
in

τῇtay
my
folly:
ἀφροσύνηaphrosynēah-froh-SYOO-nay
and
ἀλλὰallaal-LA
indeed
καὶkaikay
bear
ἀνέχεσθέanechestheah-NAY-hay-STHAY
with
me.
μουmoumoo

Cross Reference

2 Corinthians 11:19
ਤੁਸੀਂ ਸੂਝਵਾਨ ਹੋ, ਇਸ ਲਈ ਤੁਸੀਂ ਖੁਸ਼ੀ ਨਾਲ ਮੂਰੱਖਾਂ ਬਾਰੇ ਤਹਮਾਲ ਤੋਂ ਕੰਮ ਲਵੋਂਗੇ।

2 Corinthians 11:4
ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ।

2 Corinthians 5:13
ਜੇ ਅਸੀਂ ਝੱਲੇ ਹਾਂ ਤਾਂ ਇਹ ਪਰਮੇਸ਼ੁਰ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ।

2 Corinthians 11:21
ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ। ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ।

2 Corinthians 11:16
ਪੌਲੁਸ ਆਪਣੇ ਦੁੱਖਾਂ ਬਾਰੇ ਦੱਸਦਾ ਹੈ ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋੜੀ ਜਿਹੀ ਸ਼ੇਖੀ ਮਾਰ ਸੱਕਾਂਗਾ।

Hebrews 5:2
ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸੱਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ।

2 Corinthians 12:11
ਕੁਰਿੰਥ ਵਿੱਚ ਮਸੀਹੀਆਂ ਬਾਰੇ ਪੌਲੁਸ ਦਾ ਪਿਆਰ ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂ ਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।

1 Corinthians 4:10
ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬੜੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ।

1 Corinthians 4:8
ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋੜੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸੱਕਦੇ ਸਾਂ।

1 Corinthians 3:18
ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸ ਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸੱਕਦਾ ਹੈ।

1 Corinthians 1:21
ਪਰਮੇਸ਼ੁਰ ਆਪਣੀ ਸੂਝ ਨਾਲ ਇਹੋ ਚਾਹੁੰਦਾ ਸੀ; ਦੁਨੀਆਂ ਪਰਮੇਸੁਰ ਨੂੰ ਆਪਣੀ ਸਿਆਣਪ ਨਾਲ ਨਹੀਂ ਜਾਣਦੀ ਸੀ। ਇਸੇ ਲਈ ਪਰਮੇਸ਼ੁਰ ਨੇ ਇੱਕ ਅਜਿਹੇ ਸੰਦੇਸ਼ ਦਾ ਇਸਤੇਮਾਲ ਕੀਤਾ ਜੋ ਉਸ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਬਚਾਉਣ ਲਈ ਮੂਰੱਖਤਾ ਜਾਪਦਾ ਹੈ।

Acts 26:29
ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸੱਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।”

Acts 18:14
ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।

Matthew 17:17
ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇੱਥੇ ਲਿਆਓ।”

2 Kings 5:3
ਇਸ ਕੁੜੀ ਨੇ ਨਅਮਾਨ ਦੀ ਪਤਨੀ ਨੂੰ ਆਕੇ ਕਿਹਾ, “ਕਾਸ਼ ਮੇਰਾ ਸੁਆਮੀ (ਨਅਮਾਨ) ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ (ਆਲੀਸ਼ਾ) ਹੈ। ਉਹ ਨਬੀ ਉਸ ਦੇ ਕੋੜ੍ਹ ਤੋਂ ਉਸ ਨੂੰ ਮੁਕਤ ਕਰ ਸੱਕਦਾ ਹੈ।”

Joshua 7:7
ਯਹੋਸ਼ੁਆ ਨੇ ਆਖਿਆ, “ਯਹੋਵਾਹ ਮੇਰੇ ਪ੍ਰਭੂ! ਤੁਸੀਂ ਸਾਡੇ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਲਿਆਂਦਾ। ਤੁਸੀਂ ਸਾਨੂੰ ਇੰਨੀ ਦੂਰ ਤੀਕ ਕਿਉਂ ਲਿਆਂਦਾ ਅਤੇ ਫ਼ੇਰ ਅਮੋਰੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਹ ਸਾਨੂੰ ਤਬਾਹ ਕਰ ਸੱਕਣ? ਸਾਨੂੰ ਯਰਦਨ ਨਦੀ ਦੇ ਦੂਸਰੇ ਕੰਢੇ ਰਹਿ ਕੇ ਹੀ ਸੰਤੁਸ਼ਟ ਹੋ ਜਾਣਾ ਚਾਹੀਦਾ ਸੀ।

Numbers 11:29
ਪਰ ਮੂਸਾ ਨੇ ਜਵਾਬ ਦਿੱਤਾ, “ਕੀ ਤੂੰ ਇਸ ਗੱਲੋਂ ਡਰਦਾ ਹੈਂ ਕਿ ਲੋਕ ਸੋਚਣਗੇ ਕਿ ਹੁਣ ਮੈਂ ਆਗੂ ਨਹੀਂ ਹਾਂ? ਮੈਂ ਚਾਹੁੰਦਾ ਹਾਂ ਕਿ ਯਹੋਵਾਹ ਦੇ ਸਾਰੇ ਲੋਕ ਭਵਿੱਖਬਾਣੀ ਕਰਨ ਦੇ ਯੋਗ ਹੋਣ। ਮੈਂ ਚਾਹੁੰਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰਿਆਂ ਉੱਪਰ ਆਪਣਾ ਆਤਮਾ ਪਾਵੇ!”