2 Corinthians 8:3
ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।
2 Corinthians 8:3 in Other Translations
King James Version (KJV)
For to their power, I bear record, yea, and beyond their power they were willing of themselves;
American Standard Version (ASV)
For according to their power, I bear witness, yea and beyond their power, `they gave' of their own accord,
Bible in Basic English (BBE)
For I give them witness, that as they were able, and even more than they were able, they gave from the impulse of their hearts,
Darby English Bible (DBY)
For according to [their] power, I bear witness, and beyond [their] power, [they were] willing of their own accord,
World English Bible (WEB)
For according to their power, I testify, yes and beyond their power, they gave of their own accord,
Young's Literal Translation (YLT)
because, according to `their' power, I testify, and above `their' power, they were willing of themselves,
| For | ὅτι | hoti | OH-tee |
| to | κατὰ | kata | ka-TA |
| their power, | δύναμιν | dynamin | THYOO-na-meen |
| I bear record, | μαρτυρῶ | martyrō | mahr-tyoo-ROH |
| and yea, | καὶ | kai | kay |
| beyond | ὑπὲρ | hyper | yoo-PARE |
| their power | δύναμιν | dynamin | THYOO-na-meen |
| they were willing of themselves; | αὐθαίρετοι | authairetoi | af-THAY-ray-too |
Cross Reference
Exodus 35:29
ਇਸਰਾਏਲ ਦੇ ਇਹ ਸਾਰੇ ਲੋਕ ਜਿਹੜੇ ਸਹਾਇਤਾ ਕਰਨੀ ਚਾਹੁੰਦੇ ਸਨ, ਯਹੋਵਾਹ ਲਈ ਸੁਗਾਤਾਂ ਲੈ ਕੇ ਆਏ। ਲੋਕਾਂ ਨੇ ਇਹ ਸੁਗਾਤਾਂ ਮੁਫ਼ਤ ਦਿੱਤੀਆਂ ਕਿਉਂਕਿ ਉਹ ਇਹੀ ਚਾਹੁੰਦੇ ਸਨ। ਇਨ੍ਹਾਂ ਸੁਗਾਤਾਂ ਦੀ ਵਰਤੋਂ ਉਨ੍ਹਾਂ ਸਾਰੀਆਂ ਚੀਜ਼ਾਂ ਬਨਾਉਣ ਲਈ ਕੀਤੀ ਗਈ ਜਿਸ ਬਾਰੇ ਯਹੋਵਾਹ ਨੇ ਮੂਸਾ ਅਤੇ ਲੋਕਾਂ ਨੂੰ ਬਨਾਉਣ ਲਈ ਆਖਿਆ ਸੀ।
Exodus 35:5
ਯਹੋਵਾਹ ਲਈ ਖਾਸ ਸੁਗਾਤਾਂ ਇਕੱਠੀਆਂ ਕਰੋ। ਤੁਹਾਡੇ ਵਿੱਚੋਂ ਹਰ ਇੱਕ ਨੂੰ ਇਹ ਨਿਆਂ ਕਰਨਾ ਚਾਹੀਦਾ ਹੈ ਕਿ ਤੁਸੀਂ ਕੀ ਦੇਵੋਂਗੇ। ਅਤੇ ਫ਼ੇਰ ਤੁਹਾਨੂੰ ਉਹ ਸੁਗਾਤ ਯਹੋਵਾਹ ਲਈ ਲੈ ਕੇ ਆਉਣੀ ਚਾਹੀਦੀ ਹੈ। ਸੋਨਾ, ਚਾਂਦੀ ਅਤੇ ਪਿੱਤਲ,
Exodus 35:21
ਉਹ ਸਾਰੇ ਲੋਕ ਜਿਹੜੇ ਦੇਣਾ ਚਾਹੁੰਦੇ ਸਨ, ਆਏ ਅਤੇ ਯਹੋਵਾਹ ਲਈ ਭੇਟਾਂ ਲਿਆਏ। ਇਨ੍ਹਾਂ ਸੁਗਾਤਾਂ ਦੀ ਵਰਤੋਂ ਮੰਡਲੀ ਵਾਲੇ ਤੰਬੂ, ਤੰਬੂ ਵਿੱਚਲੀਆਂ ਸਾਰੀਆਂ ਚੀਜ਼ਾਂ ਅਤੇ ਖਾਸ ਵਸਤਰਾਂ ਲਈ ਕੀਤੀ।
1 Chronicles 29:5
ਇਹ ਸੋਨਾ ਚਾਂਦੀ ਮੈਂ ਮੰਦਰ ਵਿੱਚ ਸੋਨੇ-ਚਾਂਦੀ ਦੀਆਂ ਵਸਤਾਂ ਦੀ ਨਿਰਮਾਣਤਾ ਵਾਸਤੇ ਦਿੱਤੀ ਹੈ। ਇਹ ਸੋਨਾ ਚਾਂਦੀ ਮੈਂ ਇਸ ਲਈ ਵੀ ਦਿੱਤਾ ਹੈ ਤਾਂ ਜੋ ਇਸ ਕੰਮ ਵਿੱਚ ਪ੍ਰਵੀਨ ਕਾਰੀਗਰ ਇਸਤੋਂ ਭਾਂਤ-ਭਾਂਤ ਦੀਆਂ ਵਸਤਾਂ ਮੰਦਰ ਲਈ ਤਿਆਰ ਕਰ ਸੱਕਣ। ਸੋ ਉਹ ਕਿਹੜੇ ਲੋਕ ਹਨ ਜਿਹੜੇ ਅੱਜ ਸੱਚੇ ਦਿਲੋਂ ਆਪਣੇ-ਆਪ ਨੂੰ ਯਹੋਵਾਹ ਨੂੰ ਦੇਣ ਦੇ ਇਛਿੱਤ ਹਨ?”
1 Chronicles 29:9
ਲੋਕ ਬੇਹੱਦ ਖੁਸ਼ ਸਨ ਕਿਉਂ ਕਿ ਉਨ੍ਹਾਂ ਦੇ ਆਗੂ ਵੀ ਖੁਸ਼ੀ-ਖੁਸ਼ੀ ਦੇ ਰਹੇ ਸਨ ਅਤੇ ਆਗੂ ਵੀ ਸੱਚੇ ਦਿਲੋਂ ਦੇ ਕੇ ਖੁਸ਼ ਹੋ ਰਹੇ ਸਨ। ਦਾਊਦ ਪਾਤਸ਼ਾਹ ਵੀ ਬੇਅੰਤ ਖੁਸ਼ ਸੀ।
1 Corinthians 16:2
ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।
Philemon 1:14
ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।
1 Peter 5:2
ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
1 Peter 4:11
ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
1 Thessalonians 2:8
ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।
Colossians 4:13
ਮੈਂ ਜਾਣਦਾ ਹਾਂ ਕਿ ਉਸ ਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ।
Philippians 2:13
ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸ ਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।
Psalm 110:3
ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ। ਉਹ ਖਾਸ ਵਸਤਰ ਪਾਉਣਗੇ ਅਤੇ ਅਮ੍ਰਿਤ ਵੇਲੇ ਆ ਮਿਲਣਗੇ ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ। ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।
Mark 14:8
ਉਸ ਨੇ ਉਹੀ ਕੀਤਾ ਜੋ ਉਹ ਕਰ ਸੱਕਦੀ ਸੀ। ਉਸ ਨੇ ਮੇਰੇ ਸਰੀਰ ਤੇ ਅਤਰ ਡੋਲ੍ਹਿਆ। ਉਸ ਨੇ ਇਹ ਮਿਥੇ ਸਮੇਂ ਤੋਂ ਪਹਿਲਾਂ ਮੇਰੇ ਸਰੀਰ ਨੂੰ ਦਫ਼ਨਾਉਣ ਲਈ ਤਿਆਰ ਕੀਤਾ ਹੈ।
Acts 11:29
ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸੱਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।
Romans 10:2
ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
1 Corinthians 9:17
ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।
2 Corinthians 8:11
ਇਸ ਲਈ ਹੁਣ ਇਹ ਕੰਮ ਜਿਹੜਾ ਤੁਸੀਂ ਸ਼ੁਰੂ ਕੀਤਾ ਹੈ, ਪੂਰਾ ਕਰ ਲਵੋ। ਫ਼ੇਰ ਤੁਹਾਡੀ “ਕਰਨੀ” ਤੁਹਾਡੀ “ਕਰਨੀ ਦੀ ਇੱਛਾ” ਦੇ ਬਰਾਬਰ ਹੋਵੇਗੀ। ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚੋਂ ਦੇਵੋ।
2 Corinthians 8:16
ਤੀਤੁਸ ਤੇ ਉਸ ਦੇ ਸੰਗੀ ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ।
2 Corinthians 9:6
ਇਹ ਯਾਦ ਰੱਖੋ: ਜਿਹੜਾ ਵਿਅਕਤੀ ਥੋੜਾ ਬੀਜਦਾ ਹੈ ਉਹ ਥੋੜਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹੜਾ ਬਹੁਤਾ ਬੀਜਦਾ ਹੈ ਉਹ ਬਹੁਤਾ ਕੱਟੇਗਾ।
Galatians 4:15
ਉਦੋਂ ਤੁਸੀਂ ਬਹੁਤ ਖੁਸ਼ ਸੀ ਉਹ ਖੁਸ਼ੀ ਹੁਣ ਕਿੱਥੇ ਹੈ? ਮੈਨੂੰ ਯਾਦ ਹੈ ਕਿ ਤੁਸੀਂ ਮੇਰੀ ਸਹਾਇਤਾ ਲਈ ਹਰ ਸੰਭਵ ਜਤਨ ਕਰਨਾ ਚਾਹੁੰਦੇ ਸੀ। ਜੇਕਰ ਸੰਭਵ ਹੁੰਦਾ ਤਾਂ ਤੁਸੀਂ ਆਪਣੀਆਂ ਅੱਖਾਂ ਬਾਹਰ ਖਿੰਚ ਲੈਂਦੇ ਅਤੇ ਉਨ੍ਹਾਂ ਨੂੰ ਮੈਨੂੰ ਦੇ ਦਿੰਦੇ।
1 Chronicles 29:13
ਇਸ ਲਈ ਹੁਣ ਹੇ ਸਾਡੇ ਪਰਮੇਸੁਰ ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪੀ ਨਾਮ ਦੀ ਮਹਿਮਾ ਕਰਦੇ ਹਾਂ।