2 Kings 1:2 in Punjabi

Punjabi Punjabi Bible 2 Kings 2 Kings 1 2 Kings 1:2

2 Kings 1:2
ਇੱਕ ਦਿਨ ਅਹਜ਼ਯਾਹ ਸਾਮਰਿਯਾ ਵਿੱਚ ਆਪਣੇ ਘਰ ਦੀ ਛੱਤ (ਚੁਬਾਰੇ) ਤੇ ਖੜ੍ਹਾ ਸੀ ਅਤੇ ਉਹ ਚੁਬਾਰੇ ਦੀ ਲੱਕੜੀ ਦੀ ਜਾਲੀਦਾਰ ਤਾਕੀ ਵਿੱਚੋਂ ਡਿੱਗ ਪਿਆ ਅਤੇ ਉਸ ਨੂੰ ਬੜੀ ਡੂੰਘੀ ਸੱਟ ਲਗੀ। ਤਦ ਅਹਜ਼ਯਾਹ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਸੱਦਿਆ ਅਤੇ ਕਿਹਾ, “ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾਕੇ ਇਹ ਪੁੱਛੋ ਕਿ ਕੀ ਮੈਂ ਇਸ ਸੱਟ ਤੋਂ ਠੀਕ ਹੋ ਜਾਵਾਂਗਾ?”

2 Kings 1:12 Kings 12 Kings 1:3

2 Kings 1:2 in Other Translations

King James Version (KJV)
And Ahaziah fell down through a lattice in his upper chamber that was in Samaria, and was sick: and he sent messengers, and said unto them, Go, enquire of Baalzebub the god of Ekron whether I shall recover of this disease.

American Standard Version (ASV)
And Ahaziah fell down through the lattice in his upper chamber that was in Samaria, and was sick: and he sent messengers, and said unto them, Go, inquire of Baal-zebub, the god of Ekron, whether I shall recover of this sickness.

Bible in Basic English (BBE)
Now Ahaziah had a fall from the window of his room in Samaria, and was ill. And he sent men, and said to them, Put a question to Baal-zebub, the god of Ekron, about the outcome of my disease, to see if I will get well or not.

Darby English Bible (DBY)
And Ahaziah fell down through the lattice in his upper chamber which was in Samaria, and was sick; and he sent messengers and said to them, Go, inquire of Baal-zebub the god of Ekron, whether I shall recover from this disease.

Webster's Bible (WBT)
And Ahaziah fell down through a lattice in his upper chamber that was in Samaria, and was sick: and he sent messengers, and said to them, Go, inquire of Baal-zebub the god of Ekron, whether I shall recover from this disease.

World English Bible (WEB)
Ahaziah fell down through the lattice in his upper chamber that was in Samaria, and was sick: and he sent messengers, and said to them, Go, inquire of Baal Zebub, the god of Ekron, whether I shall recover of this sickness.

Young's Literal Translation (YLT)
and Ahaziah falleth through the lattice in his upper chamber that `is' in Samaria, and is sick, and sendeth messengers, and saith unto them, `Go ye, inquire of Baal-Zebub god of Ekron if I recover from this sickness.'

And
Ahaziah
וַיִּפֹּ֨לwayyippōlva-yee-POLE
fell
down
אֲחַזְיָ֜הʾăḥazyâuh-hahz-YA
through
בְּעַ֣דbĕʿadbeh-AD
a
lattice
הַשְּׂבָכָ֗הhaśśĕbākâha-seh-va-HA
chamber
upper
his
in
בַּֽעֲלִיָּת֛וֹbaʿăliyyātôba-uh-lee-ya-TOH
that
אֲשֶׁ֥רʾăšeruh-SHER
Samaria,
in
was
בְּשֹֽׁמְר֖וֹןbĕšōmĕrônbeh-shoh-meh-RONE
and
was
sick:
וַיָּ֑חַלwayyāḥalva-YA-hahl
sent
he
and
וַיִּשְׁלַ֣חwayyišlaḥva-yeesh-LAHK
messengers,
מַלְאָכִ֔יםmalʾākîmmahl-ah-HEEM
and
said
וַיֹּ֤אמֶרwayyōʾmerva-YOH-mer
unto
אֲלֵהֶם֙ʾălēhemuh-lay-HEM
Go,
them,
לְכ֣וּlĕkûleh-HOO
inquire
דִרְשׁ֗וּdiršûdeer-SHOO
of
Baal-zebub
בְּבַ֤עַלbĕbaʿalbeh-VA-al
god
the
זְבוּב֙zĕbûbzeh-VOOV
of
Ekron
אֱלֹהֵ֣יʾĕlōhêay-loh-HAY
whether
עֶקְר֔וֹןʿeqrônek-RONE
recover
shall
I
אִםʾimeem
of
this
disease.
אֶֽחְיֶ֖הʾeḥĕyeeh-heh-YEH
מֵֽחֳלִ֥יmēḥŏlîmay-hoh-LEE
זֶֽה׃zezeh

Cross Reference

Mark 3:22
ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕੱਢਦਾ ਹੈ।”

Matthew 10:25
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।

2 Kings 8:7
ਬਨ-ਹਦਦ ਦਾ ਅਲੀਸ਼ਾ ਕੋਲ ਹਜ਼ਾਏਲ ਨੂੰ ਭੇਜਣਾ ਤਾਂ ਅਲੀਸ਼ਾ ਦੰਮਿਸਕ ਵਿੱਚ ਆਇਆ। ਅਰਾਮ ਦਾ ਪਾਤਸ਼ਾਹ ਬਨ-ਹਦਦ ਤਦ ਬੀਮਾਰ ਸੀ। ਇੱਕ ਮਨੁੱਖ ਨੇ ਬਨ-ਹਦਦ ਨੂੰ ਇਹ ਦੱਸਿਆ ਕਿ ਪਰਮੇਸ਼ੁਰ ਦਾ ਮਨੁੱਖ ਇੱਥੇ ਆਇਆ ਹੈ।

2 Kings 1:16
ਏਲੀਯਾਹ ਨੇ ਅਹਜ਼ਯਾਹ ਨੂੰ ਆਖਿਆ, “ਯਹੋਵਾਹ ਇਉਂ ਫ਼ਰਮਾਉਂਦਾ ਹੈ ‘ਇਸਰਾਏਲ ਵਿੱਚ ਪਰਮੇਸ਼ੁਰ ਦੇ ਹੁੰਦਿਆਂ ਹੋਇਆਂ ਤੂੰ ਸੰਦੇਸ਼ਵਾਹਕਾਂ ਨੂੰ ਅਕਰੋਨ ਦੇ ਦੇਵਤੇ, ਬਆਲ-ਜਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਿਆ? ਇਸ ਲਈ ਜਿਸ ਪਲੰਘ ਉੱਪਰ ਤੂੰ ਪਿਆ ਹੈਂ, ਉਸ ਤੋਂ ਨਾ ਉਤਰੇਂਗਾ, ਅਸਲ ਵਿੱਚ ਤੂੰ ਇਸ ਉੱਤੇ ਹੀ ਮਰੇਂਗਾ।’”

2 Kings 1:3
ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ, “ਅਹਜ਼ਯਾਹ ਪਾਤਸ਼ਾਹ ਨੇ ਸਾਮਰਿਯਾ ਤੋਂ ਕੁਝ ਸੰਦੇਸ਼ਵਾਹਕ ਭੇਜੇ ਹਨ, ਸੋ ਤੂੰ ਜਾ, ਅਤੇ ਜਾਕੇ ਉਨ੍ਹਾਂ ਨੂੰ ਮਿਲ, ਅਤੇ ਉਨ੍ਹਾਂ ਨੂੰ ਜਾਕੇ ਆਖ, ‘ਇਸਰਾਏਲ ਵਿੱਚ ਵੀ ਪਰਮੇਸ਼ੁਰ ਹੈ, ਤਾਂ ਫ਼ਿਰ ਤੁਸੀਂ ਭਲਾ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਤੋਂ ਸਵਾਲ ਪੁੱਛਣ ਕਿਉਂ ਚੱਲੇ ਹੋ?

2 Kings 1:6
ਸੰਦੇਸ਼ਵਾਹਕਾਂ ਨੇ ਅਹਜ਼ਯਾਹ ਨੂੰ ਆਖਿਆ, “ਇੱਕ ਆਦਮੀ ਸਾਨੂੰ ਮਿਲਣ ਲਈ ਆਇਆ ਅਤੇ ਉਸ ਨੇ ਸਾਨੂੰ ਉਸ ਰਾਜੇ ਕੋਲ ਵਾਪਸ ਜਾਣ ਲਈ ਕਿਹਾ ਜਿਸ ਨੇ ਤੁਹਾਨੂੰ ਇੱਥੇ ਭੇਜਿਆ ਅਤੇ ਉਸ ਨੂੰ ਆਖੋ, ਯਹੋਵਾਹ ਆਖਦਾ ਹੈ, ‘ਜਦ ਇਸਰਾਏਲ ਵਿੱਚ ਪਰਮੇਸ਼ੁਰ ਹੈ ਤਾਂ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਦਾ ਹੈਂ? ਇਸ ਲਈ ਜਿਸ ਪਲੰਘ ਉੱਪਰ ਤੂੰ ਚੜ੍ਹਿਆ ਹੈਂ, ਉਸਤੋਂ ਨਹੀਂ ਉਤਰੇਂਗਾ, ਸਗੋਂ ਉੱਥੇ ਹੀ ਮਰੇਂਗਾ?’”

Isaiah 37:12
ਕੀ ਉਨ੍ਹਾਂ ਲੋਕਾਂ ਦੇ ਦੇਵਤਿਆਂ ਨੇ ਉਨ੍ਹਾਂ ਨੂੰ ਬਚਾਇਆ? ਨਹੀਂ! ਮੇਰੇ ਪੁਰਖਿਆਂ ਨੇ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ, ਹਾਰਾਨ, ਰਸਫ਼ ਅਤੇ ਤੱਲਾਸਰ ਵਿੱਚ ਰਹਿਣ ਵਾਲੇ ਅਦਨ ਦੇ ਲੋਕਾਂ ਨੂੰ ਤਬਾਹ ਕਰ ਦਿੱਤਾ।

Isaiah 37:19
ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੂੰ ਸਾੜ ਦਿੱਤਾ ਹੈ। ਪਰ ਉਹ ਅਸਲੀ ਦੇਵਤੇ ਨਹੀਂ ਸਨ। ਉਹ ਸਿਰਫ਼ ਲੱਕੜੀ ਅਤੇ ਪੱਥਰ ਦੇ ਬੁੱਤ ਹੀ ਸਨ ਜਿਹੜੇ ਬੰਦਿਆਂ ਨੇ ਬਣਾਏ ਸਨ। ਇਸੇ ਲਈ ਅੱਸ਼ੂਰ ਦਾ ਰਾਜਾ ਉਨ੍ਹਾਂ ਨੂੰ ਤਬਾਹ ਕਰ ਸੱਕਿਆ!

Luke 11:15
ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”

1 Kings 11:33
ਮੈਂ ਸੁਲੇਮਾਨ ਤੋਂ ਰਾਜ ਇਸ ਲਈ ਖੋਹ ਲਵਾਂਗਾ ਕਿਉਂ ਕਿ ਉਸ ਨੇ ਮੈਨੂੰ ਮੰਨਣਾ ਛੱਡ ਦਿੱਤਾ ਅਤੇ ਸੀਦੋਨ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਝੂਠੇ ਦੇਵਤੇ ਕਮੋਸ਼ ਤੇ ਅੰਮੋਨੀਆਂ ਦੇ ਝੂਠੇ ਦੇਵਤੇ ਮਿਲਕੋਮ ਦੀ ਉਪਾਸਨਾ ਕਰ ਰਿਹਾ ਹੈ। ਸੁਲੇਮਾਨ ਮੇਰੇ ਰਾਹਾਂ ਤੇ ਨਹੀਂ ਚੱਲਿਆਂ, ਉਸ ਨੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ, ਅਤੇ ਆਪਣੇ ਪਿਤਾ ਦਾਊਦ ਵਾਂਗ ਸਹੀ ਆਚਰਣ ਨਹੀਂ ਕੀਤਾ।

Acts 20:9
ਯੂਤਖੁਸ ਨਾਂ ਦਾ ਇੱਕ ਜੁਆਨ ਖਿੜਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿੜਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸ ਨੂੰ ਚੁੱਕਿਆ ਤਾਂ ਉਹ ਮਰਿਆ ਪਿਆ ਸੀ।

Judges 11:24
ਅਵੱਸ਼ ਹੀ ਤੁਸੀਂ ਉਸ ਧਰਤੀ ਉੱਤੇ ਰਹਿ ਸੱਕਦੇ ਹੋ ਜਿਹੜੀ ਤੁਹਾਨੂੰ ਤੁਹਾਡੇ ਦੇਵਤੇ ਸ਼ਕਮ ਨੇ ਦਿੱਤੀ ਹੈ। ਇਸ ਲਈ ਅਸੀਂ ਉਸ ਧਰਤੀ ਉੱਤੇ ਰਹਾਂਗੇ ਜਿਹੜੀ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਦਿੱਤੀ ਹੈ!

1 Samuel 5:10
ਇਸ ਸਭ ਤੋਂ ਡਰਕੇ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਗਥ ਤੋਂ ਅਕਰੋਨ ਭੇਜ ਦਿੱਤਾ। ਪਰ ਜਦੋਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਾਂ ਉੱਥੋਂ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਅਤੇ ਕਿਹਾ, “ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਭਲਾ ਸਾਡੇ ਸ਼ਹਿਰ ਅਕਰੋਨ ਵਿੱਚ ਕਿਉਂ ਲਿਆਏ ਹੋ? ਕੀ ਤੁਸੀਂ ਹੁਣ ਸਾਨੂੰ ਅਤੇ ਸਾਡੇ ਲੋਕਾਂ ਨੂੰ ਮਾਰਨਾ ਚਾਹੁੰਦੇ ਹੋ?”

1 Kings 14:3
ਜਾਕੇ ਨਬੀ ਨੂੰ ਦਸ ਰੋਟੀਆਂ, ਕੁਝ ਕੇਕ ਤੇ ਸ਼ਹਿਦ ਦਾ ਇੱਕ ਮਰਤਬਾਨ ਭੇਟ ਕਰੀਂ ਤੇ ਉਸ ਨੂੰ ਜਾਕੇ ਆਪਣੇ ਮੁੰਡੇ ਬਾਰੇ ਪੁੱਛੀ ਤਾਂ ਉਹ ਦੱਸੇਗਾ ਕਿ ਇਸਦਾ ਕੀ ਬਣੇਗਾ!”

1 Kings 22:34
ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਿਨਾ ਕਿਸੇ ਤੇ ਨਿਸ਼ਾਨਾ ਲਾਇਆਂ ਹਵਾ ਵਿੱਚ ਤੀਰ ਛੱਡਿਆ, ਪਰ ਉਸਦਾ ਤੀਰ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਉਸ ਜਗ੍ਹਾ ਤੇ ਜਾ ਲੱਗਿਆ ਜਿੱਥੇ ਕਵਚ ਨੇ ਉਸ ਨੂੰ ਨਹੀਂ ਕਜਿਆ ਹੋਇਆ ਸੀ। ਤਾਂ ਅਹਾਬ ਨੇ ਆਪਣੇ ਸਾਰਥੀ ਨੂੰ ਕਿਹਾ, “ਮੈਨੂੰ ਤੀਰ ਲੱਗ ਗਿਆ ਹੈ। ਮੈਨੂੰ ਇਥੋਂ ਬਾਹਰ ਲੈ ਚੱਲ, ਸਾਨੂੰ ਇੱਥੋਂ ਦੂਰ ਚੱਲੇ ਜਾਣਾ ਚਾਹੀਦਾ ਹੈ।”

2 Chronicles 21:14
ਇਸ ਲਈ ਹੁਣ ਇਸ ਤੋਂ ਵੱਡੀ ਸਜ਼ਾ ਯਹੋਵਾਹ ਤੇਰੇ ਲੋਕਾਂ ਨੂੰ ਦੇਵੇਗਾ। ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ, ਤੇਰੇ ਪੁੱਤਰਾਂ ਨੂੰ ਅਤੇ ਤੇਰੀਆਂ ਰਾਣੀਆਂ ਨੂੰ ਵੱਡੀ ਬਿਮਾਰੀ ਨਾਲ ਮਾਰੇਗਾ। ਅਤੇ ਸਾਰੀ ਸੰਪਤੀ ਦਾ ਨਾਸ ਕਰੇਗਾ।

Job 31:3
ਪਰਮੇਸ਼ੁਰ ਬਦਕਾਰ ਲੋਕਾਂ ਉੱਤੇ ਮੁਸੀਬਤ ਅਤੇ ਤਬਾਹੀ ਭੇਜਦਾ ਹੈ, ਅਤੇ ਉਨ੍ਹਾਂ ਲੋਕਾਂ ਨੂੰ ਤਬਾਹੀ ਜਿਹੜੀ ਗ਼ਲਤ ਕਰਦੇ ਨੇ।

Song of Solomon 2:9
ਮੇਰਾ ਪ੍ਰੀਤਮ ਗਜ਼ੇਲ ਜਾਂ ਕਿਸੇ ਜਵਾਨ ਹਿਰਣ ਵਰਗਾ ਹੈ। ਤੱਕੋ ਉਸ ਨੂੰ ਸਾਡੀ ਕੰਧ ਉਹਲੇ ਖੜ੍ਹੇ ਹੋਏ ਨੂੰ ਖਿੜਕੀ ਵਿੱਚੋਂ ਝਾਕਦੇ ਹੋਏ ਨੂੰ ਜਾਲੀ ਵਿੱਚੋਂ ਤਕਦੇ ਹੋਏ ਨੂੰ।

Matthew 12:24
ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕੱਢਦਾ ਹੈ।”

Judges 5:28
“ਦੇਖੋ, ਉਹ ਸੀਸਰਾ ਦੀ ਮਾਂ ਖੜੀ, ਬਾਰੀ ਵਿੱਚੋਂ ਦੇਖ ਰਹੀ ਹੈ, ਪਰਦਿਆਂ ਵਿੱਚੋਂ ਦੇਖ ਰਹੀ ਅਤੇ ਰੋ ਰਹੀ ਹੈ। ‘ਸੀਸਰਾ ਦੇ ਰੱਥ ਨੇ ਇੰਨੀ ਦੇਰ ਕਿਉਂ ਲਾ ਦਿੱਤੀ ਹੈ? ਮੈਨੂੰ ਉਸ ਦੇ ਰੱਥਾਂ ਦੀ ਆਵਾਜ਼ ਕਿਉਂ ਸੁਣਦੀ ਨਹੀਂ?’