2 Samuel 13 - WEB (Punjabi)
1 It happened after this, that Absalom the son of David had a beautiful sister, whose name was Tamar; and Amnon the son of David loved her.ਅਮਨੋਨ ਅਤੇ ਤਾਮਾਰ ਅਬਸ਼ਾਲੋਮ ਦਾਊਦ ਦੇ ਪੁੱਤਰਾਂ ਵਿੱਚੋਂ ਇੱਕ ਸੀ। ਉਸ ਦੀ ਭੈਣ ਦਾ ਨਾਂ ਤਾਮਾਰ ਸੀ। ਤਾਮਾਰ ਬੜੀ ਹੀ ਸੋਹਣੀ ਸੀ। ਉਸ ਦੇ ਹੋਰਾਂ ਪੁੱਤਰਾਂ ਵਿੱਚੋਂ, ਅਮਨੋਨ ਨੇ ਤਾਮਾਰ ਦੀ ਲਾਲਸਾ ਕੀਤੀ।
2 Amnon was so vexed that he fell sick because of his sister Tamar; for she was a virgin; and it seemed hard to Amnon to do anything to her.ਅਮਨੋਨ ਆਪਣੀ ਭੈਣ ਤਾਮਾਰ ਨੂੰ ਪਿਆਰ ਕਰਦਾ ਸੀ ਅਤੇ ਉਸਦੀ ਲਾਲਸਾ ਕਰਕੇ ਬਹੁਤ ਨਿਰਾਸ਼ ਹੋ ਗਿਆ। ਉਹ ਵਿਆਹੀ ਹੋਈ ਨਹੀਂ ਸੀ ਜਾਂ ਉਸ ਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਹੀਂ ਬਣਾਏ ਸਨ। ਉਹ ਤਾਮਾਰ ਬਾਰੇ ਇੰਨਾ ਜ਼ਿਆਦਾ ਸੋਚਦਾ ਸੀ, ਕਿ ਉਸ ਨੇ ਬਿਮਾਰ ਹੋਣ ਦਾ ਢੋਂਗ ਕਰਨ ਦੀ ਵਿਉਂਤ ਬਣਾਈ।
3 But Amnon had a friend, whose name was Jonadab, the son of Shimeah, David's brother; and Jonadab was a very subtle man.ਦਾਊਦ ਦੇ ਭਰਾ ਸਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ। ਯੋਨਾਦਾਬ ਬੜਾ ਚਤੁਰ ਮਨੁੱਖ ਸੀ।
4 He said to him, Why, son of the king, are you thus lean from day to day? Won't you tell me? Amnon said to him, I love Tamar, my brother Absalom's sister.ਯੋਨਾਦਾਬ ਨੇ ਅਮਨੋਨ ਨੂੰ ਕਿਹਾ, “ਤੂੰ ਪਾਤਸ਼ਾਹ ਦਾ ਪੁੱਤਰ ਹੈਂ, ਪਰ ਕੀ ਗੱਲ ਹੈ ਕਿ ਤੂੰ ਦਿਨ ਬਰ ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਤੁਹਾਡੇ ਘਰ ਖਾਣ-ਪੀਣ ਦੀ ਕੋਈ ਘਾਟ ਨਹੀਂ ਫ਼ਿਰ ਤੂੰ ਕਿਉਂ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਮੈਨੂੰ ਇਸਦੀ ਵਜਾਹ ਦੱਸ।” ਅਮਨੋਨ ਨੇ ਯੋਨਾਦਾਬ ਨੂੰ ਆਖਿਆ, “ਮੈਂ ਤਾਮਾਰ ਨੂੰ ਪਿਆਰ ਕਰਦਾ ਹਾਂ ਪਰ ਉਹ ਮੇਰੇ ਸੋਤੇਲੇ ਭਰਾ ਅਬਸ਼ਾਲੋਮ ਦੀ ਸੱਕੀ ਭੈਣ ਹੈ।”
5 Jonadab said to him, Lay you down on your bed, and feign yourself sick: and when your father comes to see you, tell him, Please let my sister Tamar come and give me bread to eat, and dress the food in my sight, that I may see it, and eat it from her hand.ਯੋਨਾਦਾਬ ਨੇ ਅਮਨੋਨ ਨੂੰ ਕਿਹਾ, “ਤੂੰ ਮੰਜੇ ਤੇ ਜਾਕੇ ਲੰਮਾ ਪੈ ਕੇ ਇੰਝ ਵਿਖਾਵਾ ਕਰ ਕਿ ਜਿਵੇਂ ਤੂੰ ਬੜਾ ਬਿਮਾਰ ਹੈਂ। ਫ਼ਿਰ ਤੇਰਾ ਪਿਤਾ ਤੇਰੀ ਖਬਰ ਲੈਣ ਆਵੇਗਾ ਤਾਂ ਤੂੰ ਉਸ ਨੂੰ ਕਹਿ ਦੇਵੀਂ, ‘ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦੇਵੋ ਕਿ ਉਹ ਆਵੇ ਅਤੇ ਆਕੇ ਮੈਨੂੰ ਰੋਟੀ ਖੁਆਵੇ ਅਤੇ ਉਹ ਮੇਰੇ ਸਾਹਮਣੇ ਭੋਜਨ ਤਿਆਰ ਕਰੇ, ਜੋ ਮੈਂ ਵੇਖਾਂ ਅਤੇ ਉਸ ਦੇ ਹੀ ਹੱਥੋਂ ਖਾਵਾਂ।’”
6 So Amnon lay down, and feigned himself sick: and when the king was come to see him, Amnon said to the king, Please let her sister Tamar come, and make me a couple of cakes in my sight, that I may eat from her hand.ਤਦ ਅਮਨੋਨ ਮੰਜੇ ਤੇ ਲੰਮਾ ਪੈਕੇ ਬਿਮਾਰ ਹੋਣ ਦਾ ਢੋਂਗ ਕਰਨ ਲੱਗਾ। ਦਾਊਦ ਪਾਤਸ਼ਾਹ ਅਮਨੋਨ ਦੀ ਖਬਰ ਲੈਣ ਲਈ ਉਸ ਕੋਲ ਆਇਆ ਤਾਂ ਅਮਨੋਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਅੰਦਰ ਆਉਣ ਦੇਵੋ ਅਤੇ ਉਸ ਨੂੰ ਮੇਰੇ ਸਾਹਮਣੇ ਮੇਰੇ ਲਈ ਦੋ ਰੋਟੀਆਂ ਬਨਾਉਣ ਦੇਵੋ। ਤਦ ਮੈਂ ਉਸ ਨੂੰ ਬਣਾਉਂਦਿਆਂ ਵੇਖਾਂਗਾ, ਖਾਵਾਂਗਾ ਅਤੇ ਰਾਜ਼ੀ ਹੋ ਜਾਵਾਂਗਾ।”
7 Then David sent home to Tamar, saying, Go now to your brother Amnon's house, and dress him food.ਦਾਊਦ ਨੇ ਤਾਮਾਰ ਦੇ ਘਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਤਾਮਾਰ ਨੂੰ ਕਿਹਾ, “ਜਾਓ ਆਪਣੇ ਭਰਾ ਅਮਨੋਨ ਦੇ ਘਰ ਜਾਕੇ ਉਸ ਲਈ ਭੋਜਨ ਤਿਆਰ ਕਰੋ।”
8 So Tamar went to her brother Amnon's house; and he was laid down. She took dough, and kneaded it, and made cakes in his sight, and did bake the cakes.ਤਾਮਾਰ ਦਾ ਅਮਨੋਨ ਲਈ ਭੋਜਨ ਤਿਆਰ ਕਰਨਾ ਤਾਂ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਗਈ। ਅਮਨੋਨ ਬਿਸਤਰ ਤੇ ਪਿਆ ਸੀ। ਤਾਮਾਰ ਨੇ ਕੁਝ ਆਟਾ ਲਿਆ, ਉਸ ਦੇ ਪੇੜੇ ਬਣਾਏ ਅਤੇ ਫ਼ਿਰ ਉਸਦੀ ਰੋਟੀ ਬਣਾਈ, ਇਹ ਸਭ ਕੁਝ ਉਸ ਨੇ ਅਮਨੋਨ ਦੇ ਸਾਹਮਣੇ ਕੀਤਾ।
9 She took the pan, and poured them out before him; but he refused to eat. Amnon said, Have out all men from me. They went out every man from him.ਫ਼ਿਰ ਉਸ ਨੇ ਤਵੇ ਤੋਂ ਰੋਟੀ ਲਾਹ ਕੇ ਉਸ ਨੂੰ ਪਲੇਟ ਵਿੱਚ ਪਾਕੇ ਅਮਨੋਨ ਅੱਗੇ ਲਿਆਈ ਪਰ ਅਮਨੋਨ ਨੇ ਖਾਣ ਤੋਂ ਇਨਕਾਰ ਕੀਤਾ। ਅਮਨੋਨ ਨੇ ਆਪਣੇ ਨੌਕਰਾਂ ਨੂੰ ਬਾਹਰ ਜਾਣ ਦਾ ਹੁਕਮ ਦਿੱਤਾ ਅਤੇ ਕਿਹਾ, “ਇੱਥੋਂ ਬਾਹਰ ਚੱਲੇ ਜਾਵੋ ਅਤੇ ਮੈਨੂੰ ਇੱਕਲਿਆਂ ਰਹਿਣ ਦੇਵੋ।” ਤਾਂ ਉਸ ਦੇ ਸਾਰੇ ਸੇਵਕ ਕਮਰੇ ਵਿੱਚੋਂ ਬਾਹਰ ਹੋ ਗਏ।
10 Amnon said to Tamar, Bring the food into the chamber, that I may eat from your hand. Tamar took the cakes which she had made, and brought them into the chamber to Amnon her brother.ਅਮਨੋਨ ਦੁਆਰਾ ਤਾਮਾਰ ਦਾ ਬਲਾਤਕਾਰ ਤਦ ਅਮਨੋਨ ਨੇ ਤਾਮਾਰ ਨੂੰ ਕਿਹਾ, “ਤੂੰ ਭੋਜਨ ਮੇਰੇ ਸੌਣ ਵਾਲੇ ਕਮਰੇ ਵਿੱਚ ਲਿਆ ਕੇ ਮੈਨੂੰ ਉੱਥੇ ਆਕੇ ਖੁਆ।” ਤਾਂ ਤਾਮਾਰ ਨੇ ਜਿਹੜਾ ਭੋਜਨ ਭਰਾ ਲਈ ਤਿਆਰ ਕੀਤਾ ਸੀ, ਉਹ ਆਪਣੇ ਭਰਾ ਦੇ ਸੌਣ ਕਮਰੇ ਵਿੱਚ ਲੈ ਗਈ।
11 When she had brought them near to him to eat, he took hold of her, and said to her, Come, lie with me, my sister.ਉਸ ਨੇ ਆਪਣੇ ਹੱਥੀਂ ਅਮਨੋਨ ਨੂੰ ਖੁਆਣਾ ਸ਼ੁਰੂ ਕੀਤਾ ਪਰ ਉਸ ਨੇ ਉਸਦਾ ਹੱਥ ਪਕੜ ਲਿਆ ਅਤੇ ਉਸ ਨੂੰ ਆਖਿਆ, “ਭੈਣ! ਇੱਥੇ ਆਕੇ ਤੂੰ ਮੇਰੇ ਨਾਲ ਸੌਂ।”
12 She answered him, No, my brother, do not force me; for no such thing ought to be done in Israel. Don't you do this folly.ਤਾਮਾਰ ਨੇ ਅਮਨੋਨ ਨੂੰ ਕਿਹਾ, “ਨਹੀਂ ਮੇਰੇ ਭਰਾ! ਮੈਨੂੰ ਅਜਿਹਾ ਕਰਨ ਲਈ ਮਜ਼ਬੂਰ ਨਾ ਕਰ। ਨਹੀਂ ਮੇਰੇ ਭਾਈ, ਤੂੰ ਮੇਰੇ ਨਾਲ ਜ਼ਬਰਦਸਤੀ ਇਹ ਗੁਨਾਹ ਨਾ ਕਰ। ਅਜਿਹਾ ਸ਼ਰਮਨਾਕ ਕੰਮ ਇਸਰਾਏਲ ਵਿੱਚ ਕਦੇ ਨਹੀਂ ਹੋਇਆ।
13 I, where shall I carry my shame? and as for you, you will be as one of the fools in Israel. Now therefore, please speak to the king; for he will not withhold me from you.ਇਉਂ ਮੈਂ ਆਪਣਾ ਅਜਿਹਾ ਕਲੰਕ ਕਿੱਥੋ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਪਾਪੀਆਂ ਵਿੱਚੋਂ ਇੱਕ ਹੋਵੇਂਗਾ। ਕਿਰਪਾ ਕਰਕੇ ਤੂੰ ਪਾਤਸ਼ਾਹ ਨੂੰ ਆਖ ਕਿ ਉਹ ਤੇਰੇ ਨਾਲ ਮੇਰਾ ਵਿਆਹ ਕਰ ਦੇਵੇ।”
14 However he would not listen to her voice; but being stronger than she, he forced her, and lay with her.ਪਰ ਅਮਨੋਨ ਨੇ ਤਾਮਾਰ ਦੀ ਇੱਕ ਨਾ ਸੁਣੀ। ਉਹ ਤਾਮਾਰ ਤੋਂ ਵੱਧ ਤਾਕਤਵਰ ਸੀ ਉਸ ਨੇ ਤਾਮਾਰ ਨੂੰ ਸੰਭੋਗ ਕਰਨ ਲਈ ਮਜ਼ਬੂਰ ਕੀਤਾ।
15 Then Amnon hated her with exceeding great hatred; for the hatred with which he hated her was greater than the love with which he had loved her. Amnon said to her, Arise, be gone.ਉਸ ਉਪਰੰਤ ਉਸ ਨੇ ਤਾਮਾਰ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਜਿੰਨਾ ਪਹਿਲਾਂ ਉਹ ਉਸ ਦੇ ਪਿਆਰ ਵਿੱਚ ਮਰਦਾ ਸੀ, ਉਸਤੋਂ ਕਿਤੇ ਵੱਧ ਉਸ ਨੇ ਤਾਮਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਅਮਨੋਨ ਨੇ ਤਾਮਾਰ ਨੂੰ ਕਿਹਾ, “ਇੱਥੋਂ ਉੱਠ ਅਤੇ ਇੱਥੋਂ ਚਲੀ ਜਾ।”
16 She said to him, Not so, because this great wrong in putting me forth is [worse] than the other that you did to me. But he would not listen to her.ਤਾਮਾਰ ਨੇ ਅਮਨੋਨ ਨੂੰ ਕਿਹਾ, “ਨਹੀਂ! ਹੁਣ ਮੈਨੂੰ ਇੰਝ ਨਾ ਠੁਕਰਾ। ਇੰਝ ਤਾਂ ਜੋ ਕੁਝ ਤੂੰ ਮੇਰੇ ਨਾਲ ਪਹਿਲਾਂ ਕੀਤਾ ਹੈ ਇਹ ਉਸਤੋਂ ਵੀ ਵੱਧ ਬੁਰਾ ਹੋਵੇਗਾ।” ਪਰ ਅਮਨੋਨ ਨੇ ਉਸਦੀ ਇੱਕ ਨਾ ਸੁਣੀ।
17 Then he called his servant who ministered to him, and said, Put now this woman out from me, and bolt the door after her.ਅਮਨੋਨ ਨੇ ਆਪਣੇ ਸੇਵਕ ਨੂੰ ਬੁਲਾਇਆ ਅਤੇ ਕਿਹਾ, “ਇਸ ਕੁੜੀ ਨੂੰ ਹੁਣੇ ਇਸ ਕਮਰੇ ਵਿੱਚੋਂ ਬਾਹਰ ਕੱਢ ਅਤੇ ਇਸ ਨੂੰ ਬਾਹਰ ਕੱਢ ਕੇ ਦਰਵਾਜ਼ੇ ਨੂੰ ਤਾਲਾ ਮਾਰਦੇ।”
18 She had a garment of various colors on her; for with such robes were the king's daughters who were virgins dressed. Then his servant brought her out, and bolted the door after her.ਸੋ ਅਮਨੋਨ ਦੇ ਨੌਕਰ ਨੇ ਤਾਮਾਰ ਨੂੰ ਬਾਹਰ ਕੱਢ ਕੇ ਦਰਵਾਜ਼ੇ ਨੂੰ ਜਿੰਦਰਾ ਲਾ ਦਿੱਤਾ। ਤਾਮਾਰ ਨੇ ਲੰਬਾ ਰੰਗ ਬਿਰੰਗਾ ਧਾਰੀਦਾਰ ਚੋਲਾ ਪਾਇਆ ਹੋਇਆ ਸੀ। ਪਾਤਸ਼ਾਹ ਦੀਆਂ ਕੁਆਰੀਆਂ ਕੁੜੀਆਂ ਅਜਿਹਾ ਲਿਬਾਸ ਹੀ ਪਾਉਂਦੀਆਂ ਸਨ।
19 Tamar put ashes on her head, and tore her garment of various colors that was on her; and she laid her hand on her head, and went her way, crying aloud as she went.ਤਾਮਾਰ ਨੇ ਉਹ ਆਪਣਾ ਰੰਗੀਨ ਪਹਿਰਾਵਾ ਫ਼ਾੜ ਕੇ ਆਪਣੇ ਸਿਰ ਤੇ ਸੁਆਹ ਪਾ ਲਈ ਫ਼ਿਰ ਆਪਣੇ ਹੱਥਾਂ ਵਿੱਚ ਆਪਣੇ ਸਿਰ ਨੂੰ ਘੁੱਟ ਕੇ ਪਿੱਟਣ ਲੱਗ ਪਈ।
20 Absalom her brother said to her, Has Amnon your brother been with you? but now hold your peace, my sister: he is your brother; don't take this thing to heart. So Tamar remained desolate in her brother Absalom's house.ਤਦ ਤਾਮਾਰ ਦੇ ਸਗੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ, “ਕੀ ਤੂੰ ਆਪਣੇ ਭਰਾ ਅਮਨੋਨ ਨਾਲ ਖੇਹ ਖਾਧੀ ਹੈ? ਕੀ ਉਸ ਨੇ ਤੇਰੇ ਨਾਲ ਧੋਖਾ ਕੀਤਾ ਹੈ? ਕੋਈ ਨਹੀਂ, ਹੁਣ ਤੂੰ ਭੈਣ ਸ਼ਾਂਤ ਹੋ ਜਾ! ਅਮਨੋਨ ਤੇਰਾ ਭਰਾ ਹੈ, ਸੋ ਇਸ ਗੱਲ ਲਈ ਹੁਣ ਤੂੰ ਮਨ ਵਿੱਚ ਫ਼ਿਕਰ ਨਾ ਰੱਖ। ਤੂੰ ਇਸ ਗੱਲ ਤੋਂ ਬਹੁਤੀ ਦੁੱਖੀ ਨਾ ਹੋ।” ਤਦ ਤਾਮਾਰ ਅੱਗੋਂ ਚੁੱਪ ਰਹੀ ਅਤੇ ਚੁੱਪ ਕਰਕੇ ਆਪਣੇ ਭਰਾ ਅਬਸ਼ਾਲੋਮ ਦੇ ਘਰ ਚਲੀ ਗਈ।
21 But when king David heard of all these things, he was very angry.ਜਦੋਂ ਦਾਊਦ ਪਾਤਸ਼ਾਹ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਸਦਾ ਕਰੋਧ ਬੜਾ ਜਾਗਿਆ।
22 Absalom spoke to Amnon neither good nor bad; for Absalom hated Amnon, because he had forced his sister Tamar.ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
23 It happened after two full years, that Absalom had sheep-shearers in Baal Hazor, which is beside Ephraim: and Absalom invited all the king's sons.ਅਬਸ਼ਾਲੋਮ ਦਾ ਬਦਲਾ ਲੈਣਾ ਦੋ ਸਾਲ ਬਾਅਦ ਅਬਸ਼ਾਲੋਮ ਦੇ ਉੱਨ ਕਤਰਨ ਵਾਲੇ ਬਆਲ-ਹਸੋਰ ਵਿੱਚੋਂ ਜੋ ਇਫ਼ਰਾਈਮ ਦੇ ਕੋਲ ਹੈ, ਉੱਥੇ ਸਨ। ਅਬਸ਼ਾਲੋਮ ਨੇ ਪਾਤਸ਼ਾਹ ਦੇ ਸਭਨਾਂ ਪੁੱਤਰਾਂ ਨੂੰ ਉੱਥੇ ਬੁਲਾਇਆ ਅਤੇ ਆਖਿਆ ਕਿ ਉਹ ਸਭ ਇਹ ਵਾਚਣ।
24 Absalom came to the king, and said, See now, your servant has sheep-shearers; let the king, I pray you, and his servants go with your servant.ਅਬਸ਼ਾਲੋਮ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਵੇਖ! ਤੇਰੇ ਸੇਵਕ ਭੇਡਾਂ ਦੀ ਉੱਨ ਕਤਰਨ ਵਾਲੇ ਹਨ, ਸੋ ਹੁਣ ਮੈਂ ਬੇਨਤੀ ਕਰਦਾ ਹਾਂ ਜੋ ਪਾਤਸ਼ਾਹ ਅਤੇ ਉਸ ਦੇ ਸੇਵਕ ਉੱਥੇ ਚੱਲਣ।”
25 The king said to Absalom, No, my son, let us not all go, lest we be burdensome to you. He pressed him: however he would not go, but blessed him.ਪਾਤਸ਼ਾਹ ਦਾਊਦ ਨੇ ਅਬਸ਼ਾਲੋਮ ਨੂੰ ਕਿਹਾ, “ਨਹੀਂ ਪੁੱਤਰ। ਅਸੀਂ ਸਾਰੇ ਇਸ ਵੇਲੇ ਜਾਈਏ ਤਾਂ ਚੰਗਾ ਨਹੀਂ ਹੋਵੇਗਾ। ਕਿਤੇ ਐਸਾ ਨਾ ਹੋਵੇ ਕਿ ਤੇਰੇ ਤੇ ਭਾਰੂ ਹੋ ਜਾਈਏ।” ਅਬਸ਼ਾਲੋਮ ਨੇ ਦਾਊਦ ਨੂੰ ਨਾਲ ਚੱਲਣ ਦੀ ਬੜੀ ਮਿੰਨਤ ਕੀਤੀ ਪਰ ਦਾਊਦ ਨਾ ਗਿਆ ਪਰ ਉਸ ਨੇ ਅਬਸ਼ਾਲੋਮ ਨੂੰ ਅਸੀਸ ਦਿੱਤੀ, ਆਪਣੀ ਬਖਸ਼ੀਸ਼ ਦਿੱਤੀ।
26 Then said Absalom, If not, please let my brother Amnon go with us. The king said to him, Why should he go with you?ਅਬਸ਼ਾਲੋਮ ਨੇ ਦਾਊਦ ਨੂੰ ਆਖਿਆ, “ਜੇਕਰ ਤੁਸੀਂ ਨਹੀਂ ਜਾਣਾ ਚਾਹੁੰਦੇ ਤਾਂ ਕਿਰਪਾ ਕਰਕੇ ਮੇਰੇ ਭਰਾ ਅਮਨੋਨ ਨੂੰ ਮੇਰੇ ਨਾਲ ਭੇਜ ਦੇਵੋ।” ਤਾਂ ਪਾਤਸ਼ਾਹ ਦਾਊਦ ਨੇ ਆਖਿਆ, “ਭਲਾ, ਉਹ ਤੇਰੇ ਨਾਲ ਕਿਉਂ ਜਾਵੇ?”
27 But Absalom pressed him, and he let Amnon and all the king's sons go with him.ਅਬਸ਼ਾਲੋਮ ਦਾਊਦ ਦੀਆਂ ਮਿੰਨਤਾਂ ਕਰਦਾ ਰਿਹਾ ਤਾਂ ਅਖੀਰ ਵਿੱਚ ਦਾਊਦ ਨੇ ਆਪਣੇ ਹੋਰ ਵੀ ਬਾਕੀ ਦੇ ਪੁੱਤਰਾਂ ਨੂੰ ਅਬਸ਼ਾਲੋਮ ਦੇ ਨਾਲ ਜਾਣ ਦਿੱਤਾ।
28 Absalom commanded his servants, saying, Mark you now, when Amnon's heart is merry with wine; and when I tell you, Smite Amnon, then kill him; don't be afraid; haven't I commanded you? be courageous, and be valiant.ਅਮਨੋਨ ਦਾ ਕਤਲ ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, “ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸ ਨੂੰ ਸ਼ਰਾਬ ਦਾ ਨਸ਼ਾ ਚੜ੍ਹ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸ ਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।”
29 The servants of Absalom did to Amnon as Absalom had commanded. Then all the king's sons arose, and every man got him up on his mule, and fled.ਇਉਂ ਅਬਸ਼ਾਲੋਮ ਦੇ ਜਵਾਨ ਸੇਵਕਾਂ ਨੇ ਉਹੀ ਕੀਤਾ ਜਿਵੇਂ ਉਸ ਨੇ ਹੁਕਮ ਕੀਤਾ ਉਨ੍ਹਾਂ ਨੇ ਅਮਨੋਨ ਦਾ ਕਤਲ ਕਰ ਦਿੱਤਾ ਪਰ ਦਾਊਦ ਦੇ ਬਾਕੀ ਸਾਰੇ ਪੁੱਤਰ ਬਚ ਕੇ ਭੱਜ ਗਏ। ਦਾਊਦ ਦੇ ਬਾਕੀ ਸਾਰੇ ਪੁੱਤਰ ਆਪੋ-ਆਪਣੀਆਂ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।
30 It happened, while they were in the way, that the news came to David, saying, Absalom has slain all the king's sons, and there is not one of them left.ਦਾਊਦ ਨੂੰ ਅਮਨੋਨ ਦੀ ਮੌਤ ਦਾ ਪਤਾ ਲੱਗਣਾ ਪਾਤਸ਼ਾਹ ਦੇ ਪੁੱਤਰ ਅਜੇ ਰਾਹ ਵਿੱਚ ਹੀ ਸਨ ਪਰ ਦਾਊਦ ਪਾਤਸ਼ਾਹ ਨੂੰ ਪਹਿਲਾਂ ਹੀ ਇਹ ਖਬਰ ਮਿਲੀ, “ਅਬਸ਼ਾਲੋਮ ਨੇ ਸਾਰੇ ਰਾਜ ਪੁੱਤਰਾਂ ਨੂੰ ਵੱਢ ਦਿੱਤਾ ਹੈ ਅਤੇ ਉਸਦਾ ਕੋਈ ਵੀ ਪੁੱਤਰ ਬਾਕੀ ਜਿਉਂਦਾ ਨਹੀਂ ਬਚਿਆ।”
31 Then the king arose, and tore his garments, and lay on the earth; and all his servants stood by with their clothes torn.ਦਾਊਦ ਪਾਤਸ਼ਾਹ ਨੇ ਆਪਣੇ ਕੱਪੜੇ ਪਾੜ ਸੁੱਟੇ ਅਤੇ ਭੌਂ ਉੱਤੇ ਲੰਮਾ ਪੈ ਗਿਆ ਤਾਂ ਉਸ ਦੇ ਸਾਰੇ ਸੇਵਕ ਵੀ ਆਪੋ-ਆਪਣੇ ਵਸਤਰ ਪਾੜ ਕੇ ਉਸ ਦੇ ਅੱਗੇ ਖਲੋ ਗਏ।
32 Jonadab, the son of Shimeah, David's brother, answered, Don't let my lord suppose that they have killed all the young men the king's sons; for Amnon only is dead; for by the appointment of Absalom this has been determined from the day that he forced his sister Tamar.ਪਰ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਉਂ ਆਖਕੇ ਬੋਲਿਆ, “ਇਹ ਨਾ ਸੋਚੋ, ਪਾਤਸ਼ਾਹ ਦੇ ਸਾਰੇ ਹੀ ਰਾਜ ਪੁੱਤਰ ਮਾਰੇ ਗਏ ਸਨ, ਸਿਰਫ਼ ਅਮਨੋਨ ਦਾ ਕਤਲ ਹੋਇਆ ਹੈ। ਅਬਸ਼ਾਲੋਮ ਅਮਨੋਨ ਨੂੰ ਕਤਲ ਕਰਨ ਦੀ ਉਸ ਦਿਨ ਤੋਂ ਹੀ ਵਿਉਂਤ ਕਰ ਰਿਹਾ ਸੀ ਜਿਸ ਦਿਨ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
33 Now therefore don't let my lord the king take the thing to his heart, to think that all the king's sons are dead; for Amnon only is dead.ਸੋ ਮੇਰਾ ਮਹਾਰਾਜ ਪਾਤਸ਼ਾਹ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜ-ਪੁੱਤਰ ਮਾਰੇ ਗਏ ਹਨ, ਕਿਉਂ ਕਿ ਸਿਰਫ਼ ਅਮਨੋਨ ਹੀ ਮਾਰਿਆ ਗਿਆ ਹੈ।”
34 But Absalom fled. The young man who kept the watch lifted up his eyes, and looked, and, behold, there came much people by the way of the hill-side behind him.ਅਬਸ਼ਾਲੋਮ ਨੱਠ ਗਿਆ। ਸ਼ਹਿਰ ਦੀ ਦੀਵਾਰ ਉੱਪਰ ਰੱਖਿਅਕ ਖੜ੍ਹਾ ਸੀ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਪਹਾੜ ਦੀ ਪਰਲੀ ਤਰਫ਼ੋਂ ਆਉਂਦਿਆਂ ਵੇਖਿਆ।
35 Jonadab said to the king, Behold, the king's sons are come: as your servant said, so it is.ਤਾਂ ਯੋਨਾਦਾਬ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਵੇਖ! ਮੈਂ ਠੀਕ ਕਿਹਾ ਸੀ। ਕਿ ਪਾਤਸ਼ਾਹ ਦੇ ਰਾਜ-ਪੁੱਤਰ ਆ ਰਹੇ ਹਨ।”
36 It happened, as soon as he had made an end of speaking, that behold, the king's sons came, and lifted up their voice, and wept: and the king also and all his servants wept very sore.ਜਦੋਂ ਯੋਨਾਦਾਬ ਨੇ ਇਹ ਆਖਿਆ ਹੀ ਸੀ ਤਾਂ ਰਾਜ ਪੁੱਤਰ ਉੱਥੇ ਆਣ ਪਹੁੰਚੇ। ਉਹ ਉੱਚੀ-ਉੱਚੀ ਰੋ ਰਹੇ ਸਨ। ਦਾਊਦ ਅਤੇ ਉਸ ਦੇ ਸਾਰੇ ਅਫ਼ਸਰਾਂ ਨੇ ਵੀ ਰੋਣਾ ਸ਼ੁਰੂ ਕਰ ਦਿੱਤਾ। ਉਹ ਸਾਰੇ ਬੜਾ ਰੋਏ-ਪਿੱਟੇ।
37 But Absalom fled, and went to Talmai the son of Ammihur, king of Geshur. [David] mourned for his son every day.ਦਾਊਦ ਹਰ ਰੋਜ਼ ਆਪਣੇ ਪੁੱਤਰ ਅਮਨੋਨ ਲਈ ਬੜਾ ਰੋਂਦਾ ਰਿਹਾ। ਅਬਸ਼ਾਲੋਮ ਦਾ ਗਸ਼ੂਰ ਵਿੱਚ ਭੱਜ ਜਾਣਾ ਅਬਸ਼ਾਲੋਮ ਗਸ਼ੂਰ ਦੇ ਰਾਜੇ ਅਮੀਹੂਰ ਦੇ ਪੁੱਤਰ ਤਲਮੀ ਕੋਲ ਭੱਜ ਗਿਆ।
38 So Absalom fled, and went to Geshur, and was there three years.ਜਦੋਂ ਅਬਸ਼ਾਲੋਮ ਗਸ਼ੂਰ ਵਿੱਚ ਭੱਜਕੇ ਛੁਪ ਗਿਆ ਤਾਂ ਉਹ ਉੱਥੇ ਤਿੰਨ ਸਾਲ ਰਿਹਾ।
39 [the soul of] king David longed to go forth to Absalom: for he was comforted concerning Amnon, seeing he was dead.ਪਾਤਸ਼ਾਹ ਦਾਊਦ ਨੂੰ ਅਬਸ਼ਾਲੋਨ ਦੀ ਕਮੀ ਮਹਿਸੂਸ ਹੋਈ ਅਤੇ ਉਸ ਨੇ ਉਸ ਨੂੰ ਜਾਕੇ ਵੇਖਣ ਦੀ ਤਾਂਘ ਕੀਤੀ ਕਿਉਂ ਕਿ ਪਾਤਸ਼ਾਹ ਨੇ ਅਮਨੋਨ ਦੀ ਮੌਤ ਤੇ ਧੀਰਜ ਧਰ ਲਿਆ ਸੀ।
Punjabi Bible