Acts 8:23
ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”
Acts 8:23 in Other Translations
King James Version (KJV)
For I perceive that thou art in the gall of bitterness, and in the bond of iniquity.
American Standard Version (ASV)
For I see that thou art in the gall of bitterness and in the bond of iniquity.
Bible in Basic English (BBE)
For I see that you are prisoned in bitter envy and the chains of sin.
Darby English Bible (DBY)
for I see thee to be in the gall of bitterness, and bond of unrighteousness.
World English Bible (WEB)
For I see that you are in the gall of bitterness and in the bondage of iniquity."
Young's Literal Translation (YLT)
for in the gall of bitterness, and bond of unrighteousness, I perceive thee being.'
| For | εἰς | eis | ees |
| I perceive | γὰρ | gar | gahr |
| that thou | χολὴν | cholēn | hoh-LANE |
| art | πικρίας | pikrias | pee-KREE-as |
| in | καὶ | kai | kay |
| gall the | σύνδεσμον | syndesmon | SYOON-thay-smone |
| of bitterness, | ἀδικίας | adikias | ah-thee-KEE-as |
| and | ὁρῶ | horō | oh-ROH |
| in the bond | σε | se | say |
| of iniquity. | ὄντα | onta | ONE-ta |
Cross Reference
Isaiah 58:6
“ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ।
Proverbs 5:22
ਬੁਰੇ ਬੰਦੇ ਦੀਆਂ ਕਰਨੀਆਂ ਉਸ ਨੂੰ ਫ਼ਸਾ ਲੈਂਦੀਆਂ ਹਨ, ਉਹ ਆਪਣੇ ਪਾਪਾਂ ਨਾਲ ਬੰਨ੍ਹਿਆ ਜਾਂਦਾ ਹੈ ਜਿਵੇਂ ਇੱਕ ਰੱਸੀ ਨਾਲ ਬੰਨ੍ਹਿਆ ਗਿਆ ਹੋਵੇ।
Hebrews 12:15
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।
John 8:34
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ।
2 Peter 2:19
ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।
2 Peter 2:4
ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ।
Titus 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
Romans 6:17
ਅਤੀਤ ਵਿੱਚ, ਤੁਸੀਂ ਪਾਪ ਦੇ ਗੁਲਾਮਾਂ ਵਾਂਗ ਜਿਉਂਦੇ ਸੀ। ਪਰ ਪਰਮੇਸ਼ੁਰ ਦਾ ਸ਼ੁਕਰ ਹੈ ਕਿਉਂਕਿ ਤੁਸੀਂ ਪੂਰੇ ਦਿਲ ਨਾਲ ਉਨ੍ਹਾਂ ਉਪਦੇਸ਼ਾਂ ਦੀ ਪਾਲਣਾ ਕੀਤੀ ਜੋ ਤੁਹਾਨੂੰ ਸਿੱਖਾਏ ਗਏ ਸਨ।
Lamentations 3:19
ਯਹੋਵਾਹ, ਮੇਰੀ ਬਿਪਤਾ ਅਤੇ ਭਟਕਣ ਨੂੰ ਚੇਤੇ ਕਰੋ। ਉਸ ਕੌੜੀ ਜ਼ਹਿਰ ਨੂੰ ਯਾਦ ਕਰੋ ਜੋ ਤੁਸੀਂ ਮੈਨੂੰ ਦਿੱਤੀ ਸੀ।
Lamentations 3:5
ਯਹੋਵਾਹ ਨੇ ਮੈਨੂੰ ਕੁੜਤ੍ਤਨ ਅਤੇ ਕਸ਼ਟਾਂ ਨਾਲ ਘੇਰਾ ਪਾ ਲਿਆ।
Jeremiah 9:15
ਇਸ ਲਈ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, “ਮੈਂ ਉਨ੍ਹਾਂ ਨੂੰ ਕੌੜਾ ਭੋਜਨ ਖੁਆਵਾਂਗਾ ਅਤੇ ਜ਼ਹਿਰ ਪਿਲਾਵਾਂਗਾ।
Jeremiah 4:18
“ਜਿਸ ਢੰਗ ਨਾਲ ਤੁਸੀਂ ਰਹਿੰਦੇ ਸੀ ਅਤੇ ਜਿਹੜੀਆਂ ਗੱਲਾਂ ਤੁਸੀਂ ਕਰਦੇ ਸੀ ਉਨ੍ਹਾਂ ਨੇ ਹੀ ਤੁਹਾਡੇ ਲਈ ਇਹ ਮੁਸੀਬਤ ਲਿਆਂਦੀ ਹੈ। ਇਹ ਤੁਹਾਡੀ ਬਦੀ ਹੀ ਸੀ ਜਿਸਨੇ ਤੁਹਾਡਾ ਜੀਵਨ ਇੰਨਾ ਮੁਸ਼ਕਿਲ ਕਰ ਦਿੱਤਾ ਸੀ। ਤੁਹਾਡੇ ਬਦੀ ਭਰੇ ਜੀਵਨ ਨੇ ਦੁੱਖ ਲਿਆਂਦਾ ਜਿਹੜਾ ਤੁਹਾਡੇ ਦਿਲ ਦੇ ਧੁਰ ਅੰਦਰ ਰਿੜਕਦਾ ਹੈ।”
Isaiah 28:22
ਹੁਣ, ਤੁਹਾਨੂੰ ਉਨ੍ਹਾਂ ਗੱਲਾਂ ਦੇ ਵਿਰੁੱਧ ਨਹੀਂ ਲੜਨਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਗੇ, ਤਾਂ ਤੁਹਾਡੇ ਆਲੇ-ਦੁਆਲੇ ਦੇ ਰੱਸੇ ਹੋਰ ਕਸੇ ਜਾਣਗੇ। ਜਿਹੜੇ ਸ਼ਬਦ ਮੈਂ ਸੁਣੇ ਸਨ ਉਹ ਨਹੀਂ ਬਦਲਣਗੇ। ਉਹ ਸ਼ਬਦ ਸਰਬ ਸ਼ਕਤੀਮਾਨ ਯਹੋਵਾਹ ਦੇ ਸਨ, ਸਾਰੀ ਧਰਤੀ ਦੇ ਹਾਕਮ ਦੇ। ਅਤੇ ਉਹ ਗੱਲਾਂ ਹੋ ਕੇ ਰਹਿਣਗੀਆਂ।
Psalm 116:16
ਮੈਂ ਤੁਹਾਡਾ ਸੇਵਕ ਹਾਂ, ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ। ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ।
Job 20:14
ਪਰ ਉਹ ਬਦੀ ਉਸ ਦੇ ਮਿਹਦੇ ਅੰਦਰ ਜ਼ਹਿਰ ਬਣ ਜਾਵੇਗੀ। ਇਹ ਉਸ ਦੇ ਅੰਦਰ ਕੌੜੇ ਜ਼ਹਿਰ ਵਾਂਗ ਹੋਵੇਗੀ, ਜਿਵੇਂ ਸੱਪ ਦਾ ਜ਼ਹਿਰ ਹੁੰਦਾ ਹੈ।
Deuteronomy 32:32
ਉਨ੍ਹਾਂ ਦੀਆਂ ਵੇਲਾਂ ਅਤੇ ਉਨ੍ਹਾਂ ਦੇ ਖੇਤ, ਸਦੂਮ ਅਤੇ ਅਮੂਰਾਹ ਵਾਂਗ ਤਬਾਹ ਹੋ ਜਾਣਗੇ। ਉਨ੍ਹਾਂ ਦੇ ਅੰਗੂਰ ਜ਼ਹਿਰ ਜਿੰਨੇ ਕੌੜੇ ਹਨ।
Deuteronomy 29:18
ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਪਰਿਵਾਰ-ਸਮੂਹ ਯਹੋਵਾਹ, ਸਾਡੇ ਪਰਮੇਸ਼ੁਰ, ਤੋਂ ਨਹੀਂ ਪਰਤ ਜਾਵੇਗਾ। ਕਿਸੇ ਨੂੰ ਵੀ ਹੋਰਨਾ ਦੇਸ਼ਾ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜੜ੍ਹਾਂ ਵਰਗੇ ਹਨ ਜੋ ਕੌੜੇ ਫ਼ਲ ਪੈਦਾ ਕਰਦੀਆਂ ਹਨ।