Deuteronomy 11:15
ਅਤੇ ਮੈਂ ਤੁਹਾਡੀਆਂ ਗਾਵਾਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।’
Deuteronomy 11:15 in Other Translations
King James Version (KJV)
And I will send grass in thy fields for thy cattle, that thou mayest eat and be full.
American Standard Version (ASV)
And I will give grass in thy fields for thy cattle, and thou shalt eat and be full.
Bible in Basic English (BBE)
And I will give grass in your fields for your cattle, so that you may have food in full measure.
Darby English Bible (DBY)
and I will give grass in thy field for thy cattle; and thou shalt eat and be full.
Webster's Bible (WBT)
And I will give grass in thy fields for thy cattle, that thou mayest eat and be full.
World English Bible (WEB)
I will give grass in your fields for your cattle, and you shall eat and be full.
Young's Literal Translation (YLT)
and I have given herbs in thy field for thy cattle, and thou hast eaten, and been satisfied.
| And I will send | וְנָֽתַתִּ֛י | wĕnātattî | veh-na-ta-TEE |
| grass | עֵ֥שֶׂב | ʿēśeb | A-sev |
| in thy fields | בְּשָֽׂדְךָ֖ | bĕśādĕkā | beh-sa-deh-HA |
| cattle, thy for | לִבְהֶמְתֶּ֑ךָ | libhemtekā | leev-hem-TEH-ha |
| that thou mayest eat | וְאָֽכַלְתָּ֖ | wĕʾākaltā | veh-ah-hahl-TA |
| and be full. | וְשָׂבָֽעְתָּ׃ | wĕśābāʿĕttā | veh-sa-VA-eh-ta |
Cross Reference
Deuteronomy 6:11
ਯਹੋਵਾਹ ਤੁਹਾਨੂੰ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਦੇਵੇਗਾ ਜਿਨ੍ਹਾਂ ਨੂੰ ਤੁਸੀਂ ਨਹੀਂ ਭਰਿਆ ਸੀ। ਯਹੋਵਾਹ ਤੁਹਾਨੂੰ ਉਹ ਖੂਹ ਦੇਵੇਗਾ ਜਿਹੜੇ ਤੁਸੀਂ ਨਹੀਂ ਪੁੱਟੇ ਸਨ। ਯਹੋਵਾਹ ਤੁਹਾਨੂੰ ਅੰਗੂਰਾਂ ਅਤੇ ਜੈਤੂਨ ਦੇ ਰੁੱਖਾਂ ਦੇ ਖੇਤ ਦੇਵੇਗਾ ਜਿਹੜੇ ਤੁਸੀਂ ਨਹੀਂ ਬੀਜੇ ਸਨ। ਅਤੇ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ।
Psalm 104:14
ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।
Joel 2:19
ਯਹੋਵਾਹ ਨੇ ਆਪਣੇ ਲੋਕਾਂ ਨੂੰ ਕਿਹਾ, “ਮੈਂ ਤੁਹਾਨੂੰ ਕਾਫ਼ੀ ਅਨਾਜ, ਮੈਅ ਅਤੇ ਤੇਲ ਭੇਜਾਂਗਾ। ਮੈਂ ਤੁਹਾਨੂੰ ਹੋਰਨਾਂ ਕੌਮਾਂ ਦਰਮਿਆਨ ਹੋਰ ਵੱਧੇਰੇ ਸ਼ਰਮਿੰਦਾ ਨਹੀਂ ਹੋਣ ਦੇਵਾਂਗਾ।
Malachi 3:10
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ।
Haggai 1:6
ਤੁਸੀਂ ਬਹੁਤ ਬੀਜ਼ ਬੀਜੇ ਪਰ ਬੋੜੀ ਜਿਹੀ ਫ਼ਸਲ ਪ੍ਰਾਪਤ ਕੀਤੀ ਤੁਹਾਨੂੰ ਖਾਣ ਲਈ ਭੋਜਨ ਮਿਲਿਆ ਪਰ ਢਿੱਡ ਭਰਵਾਂ ਨਾ ਮਿਲਿਆ। ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁਝਦੀ। ਤੁਸੀ ਆਪਣੇ ਆਪ ਨੂੰ ਕੱਜਦੇ ਹੋ ਪਰ ਤੁਹਾਡੇ ਵਿੱਚੋਂ ਕੋਈ ਵੀ ਨਿੱਘਾ ਨਹੀਂ ਹੈ। ਤੁਸੀਂ ਪੈਸੇ ਕੁਮਾਉਂਦੇ ਹੋ ਪਰ ਨਹੀਂ ਜਾਣਦੇ ਇਹ ਕਿੱਥੋ ਚੱਲੇ ਜਾਦੇ ਹਨ। ਇਹ ਇੰਝ ਹੈ ਜਿਵੇਂ ਤੁਹਾਡੀ ਜੇਬ ਵਿੱਚ ਸੁਰਾਖ ਹੋਵੇ।’”
Joel 2:22
ਹੇ ਖੇਤਾਂ ਦੇ ਜਾਨਵਰੋ, ਡਰੋ ਨਾ। ਉਜਾੜ ਦੀਆਂ ਚਰਾਂਦਾਂ ਹਰੀਆਂ ਹੋ ਜਾਣਗੀਆਂ, ਜੰਗਲੀ ਦ੍ਰੱਖਤਾਂ ਤੇ ਫ਼ਲ ਉੱਗਣਗੇ ਅੰਜੀਰ ਅਤੇ ਅੰਗੂਰ ਦੇ ਰੁੱਖ ਵੇਲਾਂ ਢੇਰ ਫ਼ਲ ਦੇਣਗੇ।
Joel 1:18
ਪਸ਼ੂ ਭੁੱਖੇ ਅੜਾਉਂਦੇ ਪਏ ਹਨ। ਪਸ਼ੂਆਂ ਦੇ ਵਗ੍ਗ ਬਿਹਬਲ ਇੱਧਰ ਉੱਧਰ ਘੁੰਮ ਰਹੇ ਹਨ, ਉਨ੍ਹਾਂ ਦੇ ਖਾਣ ਨੂੰ ਕਿਤੇ ਘਾਹ ਨਹੀਂ। ਭੇਡਾਂ ਮਰ ਗਈਆਂ ਹਨ।
Jeremiah 14:5
ਖੇਤਾਂ ਦੀ ਹਿਰਨੀ ਵੀ ਆਪਣੇ ਨਵ-ਜਨਮੇ ਬੱਚੇ ਨੂੰ ਇੱਕਲਿਆਂ ਛੱਡ ਦਿੰਦੀ ਹੈ। ਉਹ ਅਜਿਹਾ ਇਸ ਲਈ ਕਰਦੀ ਹੈ ਕਿ ਓੱਥੇ ਘਾਹ ਨਹੀਂ ਹੈ।
1 Kings 18:5
ਅਹਾਬ ਪਾਤਸ਼ਾਹ ਨੇ ਓਬਦਿਆਹ ਨੂੰ ਕਿਹਾ, “ਅਸੀਂ ਜਾਵਾਂਗੇ ਅਤੇ ਦੇਸ ਵਿੱਚਲੇ ਪਾਣੀ ਦੇ ਸਾਰੇ ਝਰਨਿਆਂ ਅਤੇ ਦਰਿਆਵਾਂ ਨੂੰ ਵੇਖਾਂਗੇ। ਹੋ ਸੱਕਦਾ ਅਸੀਂ ਘੋੜਿਆਂ ਅਤੇ ਖੱਚਰਾਂ ਨੂੰ ਜਿਉਂਦਿਆਂ ਰੱਖਣ ਲਈ ਕੁਝ ਘਾਹ ਲੱਭ ਲਈਏ। ਤਦ ਸਾਨੂੰ ਆਪਣੇ ਜਾਨਵਰ ਨਹੀਂ ਗੁਆਉਣੇ ਪੈਣਗੇ।”
Deuteronomy 8:10
ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।