Ecclesiastes 10:13
ਉਹ ਮੂਰੱਖਤਾ ਭਰੀਆਂ ਗੱਲਾਂ ਤੋਂ ਸ਼ੁਰੂ ਹੁੰਦਾ ਅਤੇ ਪਾਗਲਪਨ ਅਤੇ ਬਦੀ ਨਾਲ ਬੋਲਣੋ ਹਟਦਾ ਹੈ।
Ecclesiastes 10:13 in Other Translations
King James Version (KJV)
The beginning of the words of his mouth is foolishness: and the end of his talk is mischievous madness.
American Standard Version (ASV)
The beginning of the words of his mouth is foolishness; and the end of his talk is mischievous madness.
Bible in Basic English (BBE)
The first words of his mouth are foolish, and the end of his talk is evil crime.
Darby English Bible (DBY)
The beginning of the words of his mouth is folly; and the end of his talk is mischievous madness.
World English Bible (WEB)
The beginning of the words of his mouth is foolishness; and the end of his talk is mischievous madness.
Young's Literal Translation (YLT)
The beginning of the words of his mouth `is' folly, And the latter end of his mouth `Is' mischievous madness.
| The beginning | תְּחִלַּ֥ת | tĕḥillat | teh-hee-LAHT |
| of the words | דִּבְרֵי | dibrê | deev-RAY |
| of his mouth | פִ֖יהוּ | pîhû | FEE-hoo |
| foolishness: is | סִכְל֑וּת | siklût | seek-LOOT |
| and the end | וְאַחֲרִ֣ית | wĕʾaḥărît | veh-ah-huh-REET |
| talk his of | פִּ֔יהוּ | pîhû | PEE-hoo |
| is mischievous | הוֹלֵל֖וּת | hôlēlût | hoh-lay-LOOT |
| madness. | רָעָֽה׃ | rāʿâ | ra-AH |
Cross Reference
Judges 14:15
ਚੌਥੇ ਦਿਨ, ਆਦਮੀ ਸਮਸੂਨ ਦੀ ਪਤਨੀ ਕੋਲ ਆਏ। ਉਨ੍ਹਾਂ ਆਖਿਆ, “ਕੀ ਤੂੰ ਸਾਨੂੰ ਇੱਥੇ ਸਿਰਫ਼ ਗਰੀਬ ਬਨਾਉਣਾ ਲਈ ਸੱਦਾ ਭੇਜਿਆ ਸੀ? ਤੈਨੂੰ ਇਸ ਬੁਝਾਰਤ ਦਾ ਜਵਾਬ ਹਾਸਿਲ ਕਰਨ ਲਈ ਆਪਨੇ ਪਤੀ ਨਾਲ ਛਲ ਕਰਨਾ ਚਾਹੀਦਾ। ਜੇ ਤੂੰ ਸਾਡੇ ਲਈ ਇਸ ਬੁਝਾਰਤ ਦਾ ਜਵਾਬ ਨਹੀਂ ਕੱਢਾਵੇਂਗੀ ਤਾਂ ਅਸੀਂ ਤੈਨੂੰ ਅਤੇ ਤੇਰੇ ਸਾਰੇ ਪਰਿਵਾਰ ਨੂੰ ਸਾੜਕੇ ਮਾਰ ਦਿਆਂਗੇ।”
Luke 6:2
ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”
Luke 6:11
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
Luke 11:38
ਪਰ ਫ਼ਰੀਸੀ ਹੈਰਾਨ ਸੀ ਜਦੋਂ ਉਸ ਨੇ ਵੇਖਿਆ ਕਿ ਯਿਸੂ ਨੇ ਭੋਜਨ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ ਸਨ।
Luke 11:53
ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।
John 12:10
ਤਾਂ ਪਰਧਾਨ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਵਿਉਂਤ ਬਣਾਈ।
Acts 5:28
ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”
Acts 6:9
ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ।
Acts 7:54
ਇਸਤੀਫ਼ਾਨ ਦਾ ਮਾਰਿਆ ਜਾਣਾ ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।
Matthew 2:16
ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
Matthew 2:7
ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।
1 Samuel 20:26
ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ। ਉਸ ਨੇ ਸੋਚਿਆ, “ਹੋ ਸੱਕਦਾ ਹੈ ਉਸ ਨੂੰ ਕੁਝ ਬਣੀ ਹੋਈ ਹੋਵੇ, ਉਹ ਅਪਵਿੱਤਰ ਹੋਣਾ ਹੈ।”
1 Samuel 22:7
ਉਸ ਨੇ ਆਪਣੇ ਆਸ-ਪਾਸ ਖੜ੍ਹੇ ਅਫ਼ਸਰਾਂ ਨੂੰ ਕਿਹਾ, “ਹੇ ਬਿਨਯਾਮੀਨਿਓ ਸੁਣੋ! ਤੁਸੀਂ ਕੀ ਸੋਚਦੇ ਹੋ ਕਿ ਯੱਸੀ ਦਾ ਪੁੱਤਰ (ਦਾਊਦ) ਤੁਹਾਡੇ ਵਿੱਚੋਂ ਹਰ ਇੱਕ ਨੂੰ ਪੈਲੀ ਅਤੇ ਦਾਖਾਂ ਦੇ ਬਾਗ ਦੇਵੇਗਾ? ਤੁਸੀਂ ਕੀ ਸੋਚਦੇ ਹੋ ਕਿ ਉਹ ਤੁਹਾਨੂੰ 100 ਅਤੇ 1,000 ਆਦਮੀਆਂ ਦੇ ਉੱਪਰ ਅਫ਼ਸਰ ਬਣਾਵੇਗਾ।
1 Samuel 22:16
ਪਰ ਪਾਤਸ਼ਾਹ ਨੇ ਕਿਹਾ, “ਅਹੀਮਲਕ! ਤੇਰੀ ਅਤੇ ਤੇਰੇ ਸੰਬੰਧੀਆਂ ਦੀ ਮੌਤ ਅਵੱਸ਼ ਹੈ।”
1 Samuel 25:10
ਪਰ ਨਾਬਾਲ ਉਨ੍ਹਾਂ ਨਾਲ ਕਮੀਨਗੀ ਨਾਲ ਪੇਸ਼ ਆਇਆ ਅਤੇ ਕਿਹਾ, “ਦਾਊਦ ਹੈ ਕੌਣ? ਕੌਣ ਯੱਸੀ ਦਾ ਪੁੱਤਰ? ਅੱਜ ਕੱਲ ਅਜਿਹੇ ਬੜੇ ਸੇਵਕ ਹਨ ਜੋ ਆਪਣੇ ਮਾਲਕਾਂ ਕੋਲੋਂ ਨੱਸ ਗਏ ਹਨ! ਮੇਰੇ ਕੋਲ ਪਾਣੀ ਅਤੇ ਰੋਟੀ ਹੈ।
2 Samuel 19:41
ਇਸਰਾਏਲੀਆਂ ਦੀ ਯਹੂਦਾਹ ਦੇ ਲੋਕਾਂ ਨਾਲ ਬਹਿਸ ਸਾਰੇ ਇਸਰਾਏਲੀ ਇਕੱਠੇ ਹੋਕੇ ਪਾਤਸ਼ਾਹ ਕੋਲ ਆਏ। ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਸਾਡੇ ਹੀ ਭਰਾ, ਯਹੂਦਾਹ ਦੇ ਮਨੁੱਖ ਤੁਹਾਨੂੰ ਕਿਸ ਲਈ ਚੜ੍ਹਾ ਲਿਆਏ, ਅਤੇ ਜਾਕੇ ਪਾਤਸ਼ਾਹ ਨੂੰ, ਉਸ ਦੇ ਪਰਿਵਾਰ ਨੂੰ, ਦਾਊਦ ਦੇ ਨਾਲ ਦੇ ਸਾਰੇ ਲੋਕਾਂ ਨੂੰ ਯਰਦਨੋ ਪਾਰ ਲੈ ਆਏ?”
2 Kings 6:27
ਇਸਰਾਏਲ ਦੇ ਪਾਤਸ਼ਾਹ ਨੇ ਕਿਹਾ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਣਾ ਚਾਹੇ ਤਾਂ ਮੈਂ ਤੈਨੂੰ ਕਿਵੇਂ ਬਚਾ ਸੱਕਦਾ ਹਾਂ? ਮੇਰੇ ਕੋਲ ਤੈਨੂੰ ਦੇਣ ਲਈ ਕੁਝ ਨਹੀਂ ਹੈ, ਨਾ ਹੀ ਖਲਵਾੜੇ ਵਿੱਚ ਅਨਾਜ ਹੈ ਤੇ ਨਾ ਹੀ ਚੁਬੱਚੇ ਵਿੱਚ ਦਾਖ ਹੈ।”
2 Kings 6:31
ਪਾਤਸ਼ਾਹ ਨੇ ਕਿਹਾ, “ਜੇ ਅੱਜ ਸ਼ਾਫ਼ਾਤ ਦੇ ਪੁੱਤਰ ਅਲੀਸ਼ਾ ਦਾ ਸਿਰ ਉਸ ਦੇ ਤਨ ਉੱਪਰੋ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸ ਵਰਗਾ ਨਹੀਂ ਸਗੋਂ ਇਸ ਤੋਂ ਵੱਧ ਬੁਰਾ ਹਸ਼ਰ ਕਰੇ।”
Proverbs 29:9
ਸਿਆਣਾ ਆਦਮੀ ਮੂਰਖ ਨੂੰ ਕਚਿਹਰੀ ’ਚ ਲੈ ਜਾਂਦਾ ਹੈ, ਪਰ ਮੂਰਖ ਤੈਸ਼ ’ਚ ਆ ਜਾਂਦਾ ਅਤੇ ਮਜ਼ਾਕ ਉਡਾਉਂਦਾ ਅਤੇ ਸਿਆਣੇ ਆਦਮੀ ਨੂੰ ਸੰਤੁਸ਼ਟੀ ਨਹੀਂ ਮਿਲਦੀ।
Acts 19:24
ਇਹ ਸਭ ਇਵੇਂ ਵਾਪਰਿਆ; ਉੱਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।