Ecclesiastes 2:1 in Punjabi

Punjabi Punjabi Bible Ecclesiastes Ecclesiastes 2 Ecclesiastes 2:1

Ecclesiastes 2:1
ਕੀ “ਮੌਜ ਮਸਤੀ” ਖੁਸ਼ੀ ਦੇ ਸੱਕਦੀ ਹੈ? ਮੈਂ ਆਪਣੇ-ਆਪ ਨੂੰ ਆਖਿਆ, “ਮੈਨੂੰ ਪ੍ਰਸੰਸਾ ਨੂੰ ਪਰੱਖਣ ਦੇ ਅਤੇ ਆਨੰਦ ਦਾ ਅਨੁਭਵ ਕਰਨ ਦੇ।” ਪਰ ਮੈਂ ਜਾਣ ਲਿਆ ਕਿ ਇਹ ਵੀ ਅਰਬਹੀਣ ਹੈ।

Ecclesiastes 2Ecclesiastes 2:2

Ecclesiastes 2:1 in Other Translations

King James Version (KJV)
I said in mine heart, Go to now, I will prove thee with mirth, therefore enjoy pleasure: and, behold, this also is vanity.

American Standard Version (ASV)
I said in my heart, Come now, I will prove thee with mirth; therefore enjoy pleasure: and, behold, this also was vanity.

Bible in Basic English (BBE)
I said in my heart, I will give you joy for a test; so take your pleasure--but it was to no purpose.

Darby English Bible (DBY)
I said in my heart, Come now, I will try thee with mirth, therefore enjoy pleasure. But behold, this also is vanity.

World English Bible (WEB)
I said in my heart, "Come now, I will test you with mirth: therefore enjoy pleasure;" and, behold, this also was vanity.

Young's Literal Translation (YLT)
I said in my heart, `Pray, come, I try thee with mirth, and look thou on gladness;' and lo, even it `is' vanity.

I
אָמַ֤רְתִּֽיʾāmartîah-MAHR-tee
said
אֲנִי֙ʾăniyuh-NEE
in
mine
heart,
בְּלִבִּ֔יbĕlibbîbeh-lee-BEE
to
Go
לְכָהlĕkâleh-HA
now,
נָּ֛אnāʾna
I
will
prove
אֲנַסְּכָ֥הʾănassĕkâuh-na-seh-HA
mirth,
with
thee
בְשִׂמְחָ֖הbĕśimḥâveh-seem-HA
therefore
enjoy
וּרְאֵ֣הûrĕʾēoo-reh-A
pleasure:
בְט֑וֹבbĕṭôbveh-TOVE
behold,
and,
וְהִנֵּ֥הwĕhinnēveh-hee-NAY
this
גַםgamɡahm
also
ה֖וּאhûʾhoo
is
vanity.
הָֽבֶל׃hābelHA-vel

Cross Reference

Luke 12:19
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’

Ecclesiastes 8:15
ਇਸ ਲਈ ਮੈ ਆਨੰਦ ਮਾਨਣ ਦੀ ਸ਼ਿਫ਼ਾਰਿਸ਼ ਕਰਦਾ ਹਾਂ, ਕਿਉਂਕਿ ਇੱਥੋਂ ਦੇ ਲੋਕਾਂ ਲਈ ਖਾਣ, ਪੀਣ ਅਤੇ ਖੁਸ਼ ਹੋਣ ਨਾਲੋਂ ਵੱਧੀਆ ਕੁਝ ਨਹੀਂ। ਹੋਰ ਕੁਝ ਨਹੀਂ ਜੋ ਉਨ੍ਹਾਂ ਦੇ ਜਿਂਦਗੀ ਦੇ ਮਜ਼ਦੂਰੀ ਦੇ ਦਿਨਾਂ ਦੌਰਾਨ ਉਨ੍ਹਾਂ ਦਾ ਸਾਬ ਦੇ ਸੱਕਦਾ, ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਇਸ ਦੁਨੀਆ ਵਿੱਚ ਦਿੱਤੀ ਹੈ।

Isaiah 50:5
ਮੇਰਾ ਪ੍ਰਭੂ, ਯਹੋਵਾਹ ਸਿੱਖਣ ਵਿੱਚ ਮੇਰੀ ਸਹਾਇਤਾ ਕਰਦਾ ਹੈ, ਅਤੇ ਮੈਂ ਉਸ ਦੇ ਵਿਰੁੱਧ ਨਹੀਂ ਹੋਇਆ ਹਾਂ। ਮੈਂ ਉਸ ਦੇ ਪਿੱਛੇ ਲੱਗਣ ਤੋਂ ਨਹੀਂ ਹਟਾਂਗਾ।

Isaiah 50:11
“ਦੇਖੋ, ਤੁਸੀਂ ਲੋਕ ਆਪਣੇ ਢੰਗ ਨਾਲ ਜਿਉਣਾ ਚਾਹੁੰਦੇ ਹੋ ਤੁਸੀਂ ਆਪਣੀਆਂ ਅੱਗਾਂ ਅਤੇ ਮਸ਼ਾਲਾਂ (ਰੌਸ਼ਨੀਆਂ) ਬਾਲਦੇ ਹੋ। ਇਸ ਲਈ ਆਪਣੇ ਢੰਗ ਨਾਲ ਜੀਵੋ। ਪਰ, ਤੁਹਾਨੂੰ ਸਜ਼ਾ ਮਿਲੇਗੀ! ਤੁਸੀਂ ਆਪਣੀਆਂ ਹੀ ਅੱਗਾਂ ਅਤੇ ਮਸ਼ਾਲਾਂ ਵਿੱਚ ਡਿੱਗ ਪਵੋਂਗੇ ਅਤੇ ਤੁਸੀਂ ਸੜ ਜਾਵੋਗੇ। ਮੈਂ ਅਜਿਹਾ ਵਾਪਰਨ ਦੇਵਾਂਗਾ।”

Luke 16:19
ਅਮੀਰ ਆਦਮੀ ਅਤੇ ਲਾਜ਼ਰ ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।

Luke 16:23
ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।

Titus 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।

James 4:13
ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।

James 5:1
ਖੁਦਗਰਜ਼ ਅਮੀਰ ਲੋਕਾਂ ਨੂੰ ਸਜ਼ਾ ਮਿਲੇਗੀ ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।

James 5:5
ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈ।

Revelation 18:7
ਉਸ ਨੇ ਆਪਣੇ ਆਪ ਨੂੰ ਜਿੰਨੀ ਵੱਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸ ਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, ‘ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।’

Isaiah 5:5
“ਹੁਣ, ਮੈਂ ਦੱਸਦਾ ਹਾਂ ਕਿ ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ: ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ, ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ। ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ। ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।

Ecclesiastes 11:9
ਜਦੋਂ ਤੱਕ ਜਵਾਨ ਹੋ, ਪਰਮੇਸ਼ੁਰ ਦੀ ਸੇਵਾ ਕਰੋ ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ। ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ। ਪਰ ਚੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ।

Genesis 11:7
ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”

2 Kings 5:5
ਤਦ ਅਰਾਮ ਦੇ ਰਾਜੇ ਨੇ ਆਖਿਆ, “ਹੁਣੇ ਜਾ ਅਤੇ ਮੈਂ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਚਿੱਠੀ ਭੇਜਦਾ ਹਾਂ।” ਤਦ ਨਅਮਾਨ ਇਸਰਾਏਲ ਨੂੰ ਗਿਆ, ਅਤੇ ਆਪਣੇ ਨਾਲ ਕੁਝ ਸੁਗਾਤਾਂ ਵੀ ਲੈ ਗਿਆ। ਉਸ ਨੇ 340 ਕਿੱਲੋ ਚਾਂਦੀ, 6,000 ਸੋਨੇ ਦੇ ਸਿੱਕੇ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ।

Psalm 10:6
ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ। ਉਹ ਆਖਦੇ ਹਨ, “ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।”

Psalm 14:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।” ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ। ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ।

Psalm 27:8
ਯਹੋਵਾਹ, ਮੈਂ ਤੁਹਾਡੇ ਨਾਲ ਗੱਲਾਂ ਕਰਨੀਆਂ ਚਾਹੁੰਦਾ ਹਾਂ। ਮੈਂ ਆਪਣੇ ਦਿਲ ਦੀਆਂ ਗੱਲਾਂ ਆਖਣੀਆਂ ਚਾਹੁੰਦਾ ਹਾਂ। ਮੈਂ ਤੁਹਾਡੇ ਨਾਲ ਗੱਲ ਕਰਨ ਲਈ ਤੁਹਾਡੇ ਸਨਮੁੱਖ ਆ ਗਿਆ ਹਾਂ।

Psalm 30:6
ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ, ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।

Ecclesiastes 1:16
ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਬਹੁਤ ਬੁੱਧੀਮਾਨ ਹਾਂ। ਮੈਂ ਉਨ੍ਹਾਂ ਸਾਰੇ ਰਾਜਿਆਂ ਨਾਲੋਂ ਵੱਧ ਬੁੱਧੀਮਾਨ ਹਾਂ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਉੱਤੇ ਰਾਜ ਕੀਤਾ ਅਤੇ ਮੇਰੇ ਦਿਮਾਗ ਨੇ ਧਿਆਨ ਨਾਲ ਸਿਆਣਪ ਅਤੇ ਗਿਆਨ ਦਾ ਨਿਰੀਖਣ ਕੀਤਾ!”

Ecclesiastes 2:15
ਮੈਂ ਸੋਚਿਆ, “ਜਿਸ ਅੰਤ ਨੂੰ ਮੂਰਖ ਮਿਲਦਾ, ਮੈਂ ਵੀ ਉਸੇ ਨੂੰ ਹੀ ਮਿਲਾਂਗਾ। ਇਸ ਲਈ, ਮੈਂ ਸਿਆਣਾ ਬਣਨ ਲਈ ਕਿਉਂ ਇੰਨੀ ਸਖਤ ਮਿਹਨਤ ਕੀਤੀ?” ਮੈਂ ਆਪਣੇ-ਆਪ ਨੂੰ ਆਖਿਆ, “ਇਹ ਵੀ ਅਰਬਹੀਣ ਹੈ।”

Ecclesiastes 3:17
ਮੈਂ ਆਪਣੇ-ਆਪ ਨੂੰ ਆਖਿਆ, “ਪਰਮੇਸ਼ੁਰ ਦੁਸ਼ਟ ਅਤੇ ਧਰਮੀ ਲੋਕਾਂ ਦਾ ਨਿਆਂ ਕਰੇਗਾ, ਕਿਉਂ ਕਿ ਹਰ ਮਸਲੇ ਲਈ ਸਮਾਂ ਹੁੰਦਾ ਹੈ, ਅਤੇ ਹਰ ਕਾਸੇ ਦੀ ਆਪਣੀ ਤਕਦੀਰ ਹੈ।”

Ecclesiastes 7:4
ਇੱਕ ਸਿਆਣਾ ਬੰਦਾ ਮੌਤ ਬਾਰੇ ਸੋਚਦਾ ਹੈ, ਪਰ ਮੂਰਖ ਸਿਰਫ ਮੌਜ ਮਸਤੀ ਬਾਰੇ ਹੀ ਸੋਚਦਾ।

Genesis 11:3
ਲੋਕਾਂ ਨੇ ਆਖਿਆਂ, “ਸਾਨੂੰ ਇੱਟਾਂ ਪੱਥਣੀਆਂ ਚਾਹੀਦੀਆਂ ਹਨ। ਅਤੇ ਉਨ੍ਹਾਂ ਨੂੰ ਅੱਗ ਵਿੱਚ ਤਪਾਉਣਾ ਚਾਹੀਦਾ ਹੈ। ਤਾਂ ਜੋ ਉਹ ਬਹੁਤ ਪੱਕੀਆਂ ਹੋ ਜਾਣ।” ਇਸ ਲਈ ਲੋਕਾਂ ਨੇ ਆਪਣੇ ਘਰਾਂ ਦੀ ਉਸਾਰੀ ਲਈ ਪੱਥਰ ਨਹੀਂ ਵਰਤੇ ਸਗੋਂ ਇੱਟਾਂ ਵਰਤੀਆਂ। ਅਤੇ ਲੋਕਾਂ ਨੇ ਮੋਰਦਾਰ ਦੀ ਬਜਾਇ ਲੁੱਕ ਦੀ ਵਰਤੋਂ ਕੀਤੀ।