Ecclesiastes 3:4
ਇੱਥੇ ਰੋਣ ਦਾ ਸਮਾਂ ਹੈ, ਅਤੇ ਹੱਸਣ ਦਾ ਸਮਾਂ ਹੈ। ਇੱਥੇ ਸੋਗ ਕਰਨ ਦਾ ਸਮਾਂ ਹੈ, ਅਤੇ ਖੁਸ਼ੀ ਨਾਲ ਨੱਚਣ ਦਾ ਸਮਾਂ ਹੈ।
Ecclesiastes 3:4 in Other Translations
King James Version (KJV)
A time to weep, and a time to laugh; a time to mourn, and a time to dance;
American Standard Version (ASV)
a time to weep, and a time to laugh; a time to mourn, and a time to dance;
Bible in Basic English (BBE)
A time for weeping and a time for laughing; a time for sorrow and a time for dancing;
Darby English Bible (DBY)
A time to weep, and a time to laugh; A time to mourn, and a time to dance;
World English Bible (WEB)
A time to weep, And a time to laugh; A time to mourn, And a time to dance;
Young's Literal Translation (YLT)
A time to weep, And a time to laugh. A time to mourn, And a time to skip.
| A time | עֵ֤ת | ʿēt | ate |
| to weep, | לִבְכּוֹת֙ | libkôt | leev-KOTE |
| time a and | וְעֵ֣ת | wĕʿēt | veh-ATE |
| to laugh; | לִשְׂח֔וֹק | liśḥôq | lees-HOKE |
| time a | עֵ֥ת | ʿēt | ate |
| to mourn, | סְפ֖וֹד | sĕpôd | seh-FODE |
| and a time | וְעֵ֥ת | wĕʿēt | veh-ATE |
| to dance; | רְקֽוֹד׃ | rĕqôd | reh-KODE |
Cross Reference
Romans 12:15
ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।
Exodus 15:20
ਤਾਂ ਹਾਰੂਨ ਦੀ ਭੈਣ, ਔਰਤ ਨਬੀਆ ਮਿਰਯਮ, ਨੇ ਤੰਬੂਰੀ ਚੁੱਕ ਲਈ। ਮਿਰਯਮ ਅਤੇ ਹੋਰ ਔਰਤਾਂ ਗਾਉਣ ਤੇ ਨੱਚਣ ਲੱਗੀਆਂ।
John 16:20
ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।
James 4:9
ਉਦਾਸ ਹੋਵੋ, ਅਫ਼ਸੋਸ ਕਰੋ ਅਤੇ ਰੋਵੋ। ਆਪਣੇ ਹਾਸਿਆਂ ਨੂੰ ਰੋਣ ਵਿੱਚ ਬਦਲ ਦਿਓ, ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲ ਦਿਓ।
2 Corinthians 7:10
ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁੱਖ ਨਹੀਂ ਹੋ ਸੱਕਦਾ। ਜਿਹੜੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ।
Psalm 126:5
ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
Psalm 30:5
ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ। ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ। ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ। ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।
Luke 6:21
ਤੁਸੀਂ ਜੋ ਹੁਣ ਭੁੱਖੇ ਹੋ, ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ। ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋ ਕਿਉਂਕਿ ਮਗਰੋਂ ਤੁਸੀਂ ਹੱਸੋਂਗੇ।
Luke 1:58
ਜਦੋਂ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਪ੍ਰਭੂ ਨੇ ਉਸ ਉੱਪਰ ਆਪਣੀ ਮਹਾਨ ਦਯਾ ਵਿਖਾਈ ਹੈ ਤਾਂ ਉਹ ਉਸ ਦੇ ਨਾਲ ਜਸ਼ਨ ਮਨਾਉਣ ਲਈ ਆਏ।
Luke 1:13
ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।
Matthew 11:17
‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਉਦਾਸ ਗੀਤ ਗਾਇਆ ਪਰ ਤੁਸੀਂ ਨਾ ਪਿੱਟਿਆ।’
Matthew 9:15
ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸੱਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।
Isaiah 22:12
ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।
Psalm 126:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।
Nehemiah 9:1
ਇਸਰਾਏਲੀਆਂ ਨੇ ਆਪਣੇ ਪਾਪਾਂ ਦਾ ਇਕਰਾਰ ਕੀਤਾ ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ।
Nehemiah 8:9
ਤਦ ਰਾਜਪਾਲ ਨਹਮਯਾਹ, ਅਜ਼ਰਾ ਜਾਜਕ ਅਤੇ ਲਿਖਾਰੀ, ਅਤੇ ਲੇਵੀ ਜਿਹੜੇ ਲੋਕਾਂ ਨੂੰ ਸਿੱਖਾਉਂਦੇ ਸਨ, ਉਨ੍ਹਾਂ ਨੇ ਕਿਹਾ, “ਅੱਜ ਦਾ ਦਿਨ ਯਹੋਵਾਹ, ਤੁਹਾਡੇ ਪਰਮੇਸ਼ੁਰ ਲਈ ਖਾਸ ਅਤੇ ਪਵਿੱਤਰ ਦਿਨ3 ਹੈ। ਸੋ ਤੁਹਾਨੂੰ ਨਾ ਤਾਂ ਰੋਣਾਂ ਚਾਹੀਦਾ ਅਤੇ ਨਾ ਹੀ ਉਦਾਸ ਹੋਣਾ ਚਾਹੀਦਾ ਹੈ!” ਉਨ੍ਹਾਂ ਨੇ ਇਹ ਇਸ ਲਈ ਆਖਿਆ ਕਿਉਂ ਕਿ ਸਾਰੇ ਲੋਕ ਬਿਵਸਬਾ ਦੇ ਸ਼ਬਦ ਸੁਣ ਕੇ ਰੋ ਰਹੇ ਸਨ।
2 Samuel 6:16
ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸ ਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟੱਪਦਾ ਆ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸ ਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ।
Genesis 21:6
ਅਤੇ ਸਾਰਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਖੁਸ਼ੀ ਦਿੱਤੀ ਹੈ। ਹਰ ਬੰਦਾ ਜਿਹੜਾ ਇਹ ਗੱਲ ਸੁਣੇਗਾ ਉਹ ਪ੍ਰਸੰਨ ਹੋਵੇਗਾ।