Ecclesiastes 9:8
ਸੋਹਣੇ ਕੱਪੜੇ ਪਹਿਨੋ ਅਤੇ ਆਪਣੀ ਦਿਖ੍ਖ ਨੂੰ ਸੁੰਦਰ ਬਣਾਓ।
Ecclesiastes 9:8 in Other Translations
King James Version (KJV)
Let thy garments be always white; and let thy head lack no ointment.
American Standard Version (ASV)
Let thy garments be always white; and let not thy head lack oil.
Bible in Basic English (BBE)
Let your clothing be white at all times, and let not your head be without oil.
Darby English Bible (DBY)
Let thy garments be always white, and let not thy head lack oil.
World English Bible (WEB)
Let your garments be always white, and don't let your head lack oil.
Young's Literal Translation (YLT)
At all times let thy garments be white, and let not perfume be lacking on thy head.
| Let thy garments | בְּכָל | bĕkāl | beh-HAHL |
| be | עֵ֕ת | ʿēt | ate |
| always | יִהְי֥וּ | yihyû | yee-YOO |
| בְגָדֶ֖יךָ | bĕgādêkā | veh-ɡa-DAY-ha | |
| white; | לְבָנִ֑ים | lĕbānîm | leh-va-NEEM |
| head thy let and | וְשֶׁ֖מֶן | wĕšemen | veh-SHEH-men |
| lack | עַל | ʿal | al |
| no | רֹאשְׁךָ֥ | rōʾšĕkā | roh-sheh-HA |
| ointment. | אַל | ʾal | al |
| יֶחְסָֽר׃ | yeḥsār | yek-SAHR |
Cross Reference
Psalm 23:5
ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।
Revelation 19:14
ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿੱਟੇ ਘੋੜਿਆਂ ਤੇ ਸਵਾਰ ਸਨ। ਉਹ ਵੱਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿੱਟਾ ਸੀ।
Revelation 19:8
ਲਾੜੀ ਨੂੰ ਪਾਉਣ ਲਈ ਵੱਧੀਆ ਲਿਨਨ ਦੇ ਕੱਪੜੇ ਦਿੱਤੇ ਗਏ ਸਨ। ਵੱਧੀਆ ਲਿਨਨ ਦੇ ਕੱਪੜਾ ਸਾਫ਼ ਅਤੇ ਚਮਕੀਲਾ ਸੀ।” (ਵੱਧੀਆ ਲਿਨਨ ਦੇ ਕੱਪੜੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ।)
Revelation 16:15
“ਸੁਣੋ। ਮੈਂ ਚੋਰ ਦੇ ਆਉਣ ਵਾਂਗ ਅਚਾਨਕ ਆਵਾਂਗਾ, ਉਹ ਵਿਅਕਤੀ ਸੁਭਾਗਾ ਹੈ ਜਿਹੜਾ ਜਾਗਦਾ ਰਹਿੰਦਾ ਹੈ ਅਤੇ ਆਪਣੇ ਨਾਲ ਆਪਣੇ ਵਸਤਰ ਤਿਆਰ ਰੱਖਦਾ ਹੈ। ਫ਼ੇਰ ਉਸ ਨੂੰ ਬਿਨਾ ਕੱਪੜਿਆਂ ਤੋਂ ਨਹੀਂ ਜਾਣਾ ਪਵੇਗਾ ਅਤੇ ਲੋਕੀ ਉਹ ਚੀਜ਼ਾਂ ਨਹੀਂ ਦੇਖਣਗੇ ਜਿਹੜੀਆਂ ਉਹ ਲੋਕਾਂ ਨੂੰ ਦਿਖਾਉਣ ਤੋਂ ਸੰਗਦਾ ਹੈ।”
Revelation 7:13
ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?”
Revelation 7:9
ਵੱਡੀ ਭੀੜ ਫ਼ੇਰ ਮੈਂ ਤੱਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉੱਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸੱਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿੱਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।
Revelation 3:4
ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿੱਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ।
Luke 7:46
ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸ ਨੇ ਅਤਰ ਨਾਲ ਮੇਰੇ ਪੈਰ ਮਲੇ।
Matthew 6:17
ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ।
Amos 6:6
ਖਾਸ ਕਟੋਰਿਆਂ ਵਿੱਚ ਸ਼ਰਾਬ ਪੀਂਦੇ ਹੋ ਵੱਧੀਆਂ ਤੋਂ ਵੱਧੀਆ ਅਤਰ ਲਗਾਉਂਦੇ ਹੋ ਅਤੇ ਤੁਸੀਂ ਯੂਸਫ਼ ਦੇ ਘਰਾਣੇ ਦੀ ਤਬਾਹੀ ਤੇ ਜ਼ਰਾ ਵੀ ਫ਼ਿਕਰਮੰਦ ਨਹੀਂ ਹੋ।
Daniel 10:3
ਉਨ੍ਹਾਂ ਤਿੰਨ ਹਫ਼ਤਿਆਂ ਦੌਰਾਨ ਮੈਂ ਕੋਈ ਵੀ ਚੰਗਾ ਭੋਜਨ ਨਹੀਂ ਕੀਤਾ। ਮੈਂ ਕੋਈ ਮਾਸ ਨਹੀਂ ਖਾਧਾ। ਮੈਂ ਕੋਈ ਮੈਅ ਨਹੀਂ ਪੀਤੀ। ਮੈਂ ਆਪਣੇ ਸਿਰ ਤੇ ਕੋਈ ਤੇਲ ਨਹੀਂ ਲਾਇਆ। ਮੈਂ ਇਨ੍ਹਾਂ ਵਿੱਚੋਂ ਕੋਈ ਵੀ ਗੱਲ, ਤਿੰਨਾ ਹਫ਼ਤਿਆਂ ਤੱਕ, ਨਹੀਂ ਕੀਤੀ।
Esther 8:15
ਮਾਰਦਕਈ ਪਾਤਸ਼ਾਹ ਦੇ ਮਹਿਲ ਚੋ ਨਿਕਲਿਆ। ਉਸ ਨੇ ਨੀਲੀ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਤੇ ਕਤਾਨੀ ਤੇ ਬੈਂਗਣੀ ਰੰਗ ਦਾ ਚੋਗਾ ਪਾਇਆ ਹੋਇਆ ਸੀ। ਇਹ ਵਸਤਰ ਧਾਰਕੇ ਉਹ ਪਾਤਸ਼ਾਹ ਦੇ ਮਹਿਲੋਁ ਬਾਹਰ ਨਿਕਲਿਆ ਤੇ ਸ਼ੂਸ਼ਨ ਸ਼ਹਿਰ ਵਿੱਚ ਇਸ ਖਾਸ ਜਸ਼ਨ ਨੂੰ ਬੜੇ ਉਮਾਹ ਨਾਲ ਮਨਾਇਆ ਗਿਆ ਅਤੇ ਲੋਕ ਵੀ ਬੜੇ ਖੁਸ਼ ਹੋਏ।
2 Samuel 19:24
ਮਫ਼ੀਬੋਸ਼ਥ ਦਾਊਦ ਨੂੰ ਵੇਖਣ ਗਿਆ ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਪਾਤਸ਼ਾਹ ਨੂੰ ਮਿਲਣ ਲਈ ਗਿਆ। ਜਿਸ ਦਿਨ ਦਾ ਪਾਤਸ਼ਾਹ ਨਿਕਲਿਆ ਸੀ ਉਸ ਨੇ ਉਸ ਦਿਨ ਤੀਕ ਜਦ ਤੀਕ ਕਿ ਉਹ ਸੁੱਖ ਨਾਲ ਵਾਪਸ ਨਹੀਂ ਮੁੜ ਆਇਆ ਨਾ ਹੀ ਆਪਣੇ ਪੈਰ ਧੋਤੇ ਸਨ ਤੇ ਨਾ ਹੀ ਆਪਣੀ ਦਾਹੜੀ ਸੁਆਰੀ ਸੀ ਅਤੇ ਨਾ ਹੀ ਆਪਣੇ ਵਸਤਰ ਧੁਆਏ ਸਨ।
2 Samuel 14:2
ਯੋਆਬ ਨੇ ਤਕੋਆਹ ਵਿੱਚ ਸੰਦੇਸ਼ਵਾਹਕ ਭੇਜਕੇ ਉੱਥੋਂ ਇੱਕ ਸਿਆਣੀ ਔਰਤ ਬੁਲਵਾਈ ਅਤੇ ਉਸ ਨੂੰ ਆਖਿਆ, “ਤੂੰ ਸੋਗੀ ਪਹਿਰਾਵਾ ਪਾਕੇ ਸੋਗ ਦਾ ਸਾਂਗ ਰਚਾਅ ਅਤੇ ਇਉਂ ਸਾਂਗ ਕਰ ਜਿਵੇਂ ਇੱਕ ਔਰਤ ਕਿਸੇ ਦੇ ਮਰਨ ਉਪਰੰਤ ਉਸ ਲਈ ਕਿੰਨੇ ਦਿਨ ਵੈਣ ਪਾਉਂਦੀ ਤੇ ਰੋਂਦੀ-ਪਿੱਟਦੀ ਹੈ।
Ruth 3:3
ਜਾ ਅਤੇ ਨਹਾ ਕੇ ਅਤਰ ਛਿੜਕ ਲੈ ਚੰਗੇ ਕੱਪੜੇ ਪਾ ਅਤੇ ਖਲਵਾੜੇ ਵੱਲ ਚਲੀ ਜਾ, ਪਰ ਤੂੰ ਓਨੀ ਦੇਰ ਬੋਅਜ਼ ਨੂੰ ਨਜ਼ਰ ਨਾ ਆਵੀਂ ਜਦੋਂ ਤੱਕ ਉਹ ਰਾਤ ਦਾ ਖਾਣਾ ਖਤਮ ਨਾ ਕਰ ਲਵੇ।