Ephesians 3:14
ਮਸੀਹ ਦਾ ਪਿਆਰ ਇਸ ਲਈ ਮੈਂ ਪ੍ਰਾਰਥਨਾ ਵਿੱਚ ਪਿਤਾ ਅੱਗੇ ਝੁਕਦਾ ਹਾਂ।
Ephesians 3:14 in Other Translations
King James Version (KJV)
For this cause I bow my knees unto the Father of our Lord Jesus Christ,
American Standard Version (ASV)
For this cause I bow my knees unto the Father,
Bible in Basic English (BBE)
For this cause I go down on my knees before the Father,
Darby English Bible (DBY)
For this reason I bow my knees to the Father [of our Lord Jesus Christ],
World English Bible (WEB)
For this cause, I bow my knees to the Father of our Lord Jesus Christ,
Young's Literal Translation (YLT)
For this cause I bow my knees unto the Father of our Lord Jesus Christ,
| For this | Τούτου | toutou | TOO-too |
| cause | χάριν | charin | HA-reen |
| I bow | κάμπτω | kamptō | KAHM-ptoh |
| my | τὰ | ta | ta |
| γόνατά | gonata | GOH-na-TA | |
| knees | μου | mou | moo |
| unto | πρὸς | pros | prose |
| the | τὸν | ton | tone |
| Father | πατέρα | patera | pa-TAY-ra |
| of our | τοῦ | tou | too |
| Lord | Κυρίου | kyriou | kyoo-REE-oo |
| Jesus | ἡμῶν | hēmōn | ay-MONE |
| Christ, | Ἰησοῦ | iēsou | ee-ay-SOO |
| Χριστοῦ, | christou | hree-STOO |
Cross Reference
Acts 21:5
ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
Luke 22:41
ਫਿਰ ਯਿਸੂ ਉਨ੍ਹਾਂ ਤੋਂ ਪੰਜਾਹ ਕੁ ਕਦਮ ਦੂਰ ਗਿਆ। ਉਹ ਗੋਡਿਆਂ ਭਾਰ ਝੁੱਕਿਆ ਅਤੇ ਪ੍ਰਾਰਥਨਾ ਕੀਤੀ,
Isaiah 45:23
“ਮੈਂ ਇਹ ਇਕਰਾਰ ਖੁਦ ਆਪਣੀ ਸ਼ਕਤੀ ਨਾਲ ਕਰਦਾ ਹਾਂ। ਅਤੇ ਜਦੋਂ ਮੈਂ ਕੋਈ ਇਕਰਾਰ ਕਰਦਾ ਹਾਂ, ਉਹ ਇਕਰਾਰ ਸੱਚਾ ਹੁੰਦਾ ਹੈ। ਜਿਹੜੀ ਗੱਲ ਦਾ ਮੈਂ ਇਕਰਾਰ ਕਰਦਾ ਹਾਂ ਉਹ ਜ਼ਰੂਰ ਵਾਪਰੇਗੀ: ਅਤੇ ਮੈਂ ਇਕਰਾਰ ਕਰਦਾ ਹਾਂ ਕਿ ਹਰ ਬੰਦਾ ਮੇਰੇ (ਪਰਮੇਸ਼ੁਰ ਦੇ) ਅੱਗੇ ਝੁਕੇਗਾ। ਅਤੇ ਹਰ ਬੰਦਾ ਮੇਰੇ ਪਿੱਛੇ ਲੱਗਣ ਦਾ ਇਕਰਾਰ ਕਰੇਗਾ।
Psalm 95:6
ਆਉ, ਨੀਵੇਂ ਝੁਕੀਏ ਅਤੇ ਉਸਦੀ ਉਪਾਸਨਾ ਕਰੀਏ। ਆਉ ਉਸ ਪਰਮੇਸ਼ੁਰ ਦੀ ਉਸਤਤਿ ਕਰੀਏ ਜਿਸਨੇ ਸਾਨੂੰ ਬਣਾਇਆ।
Ezra 9:5
ਫਿਰ ਜਦੋਂ ਸ਼ਾਮ ਦੀ ਬਲੀ ਦਾ ਵਕਤ ਹੋਇਆ, ਮੈਂ ਆਪਣੇ ਸੋਗ ਤੋਂ ਉੱਠਿਆ। ਅਤੇ ਮੇਰੇ ਪਾਟੇ ਹੋਏ ਕੱਪੜਿਆਂ ਅਤੇ ਚੋਲਿਆਂ ਨਾਲ ਮੈਂ ਆਪਣੇ ਗੋਡਿਆਂ ਭਾਰ ਝੁਕ ਗਿਆ ਅਤੇ ਯਹੋਵਾਹ ਮੇਰੇ ਪਰਮੇਸ਼ੁਰ ਦੇ ਅੱਗੇ ਹੱਥ ਫੈਲਾਏ।
1 Kings 8:54
ਸੁਲੇਮਾਨ ਨੇ ਇਹ ਪ੍ਰਾਰਥਨਾ ਪਰਮੇਸ਼ੁਰ ਦੇ ਅੱਗੇ ਕੀਤੀ ਤਾਂ ਉਹ ਜਗਵੇਦੀ ਦੇ ਅੱਗੇ ਗੋਡਿਆਂ ਭਰਨੇ ਸੀ ਅਤੇ ਆਪਣੇ ਹੱਥ ਆਕਾਸ਼ ਵੱਲ ਉਤਾਂਹ ਫ਼ੈਲਾਅ ਕੇ ਪ੍ਰਾਰਥਨਾ ਕਰ ਰਿਹਾ ਸੀ। ਜਦ ਉਸ ਨੇ ਆਪਣੀ ਪ੍ਰਾਰਥਨਾ ਪੂਰੀ ਕੀਤੀ ਤਾਂ ਉਹ ਖੜੋ ਗਿਆ।
Philippians 2:10
ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।
Ephesians 1:3
ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।
Daniel 6:10
ਦਾਨੀਏਲ ਹਰ ਰੋਜ਼ ਤਿੰਨ ਵਾਰੀ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ। ਹਰ ਰੋਜ਼ ਤਿੰਨ ਵਾਰੀ ਦਾਨੀਏਲ ਆਪਣੇ ਗੋਡਿਆਂ ਤੇ ਝੁਕਦਾ ਸੀ ਪ੍ਰਾਰਥਨਾ ਕਰਦਾ ਸੀ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਸੀ। ਜਦੋਂ ਦਾਨੀਏਲ ਨੇ ਇਸ ਨਵੇਂ ਕਨੂੰਨ ਬਾਰੇ ਸੁਣਿਆ ਤਾਂ ਉਹ ਆਪਣੇ ਘਰ ਚੱਲਿਆ ਗਿਆ। ਦਾਨੀਏਲ ਆਪਣੇ ਘਰ ਦੀ ਛੱਤ ਉਤ੍ਤਲੇ ਕਮਰੇ ਵਿੱਚ ਚੱਲਾ ਗਿਆ। ਦਾਨੀਏਲ ਉਨ੍ਹਾਂ ਖਿੜਕੀਆਂ ਕੋਲ ਗਿਆ ਜਿਹੜੀਆਂ ਯਰੂਸ਼ਲਮ ਵੱਲ ਖੁਲ੍ਹਦੀਆਂ ਸਨ। ਫ਼ੇਰ ਦਾਨੀਏਲ ਗੋਡਿਆਂ ਪਰਨੇ ਝੁਕਿਆ ਅਤੇ ਪ੍ਰਾਰਥਨਾ ਕੀਤੀ ਜਿਹਾ ਕਿ ਉਹ ਹਰ ਰੋਜ਼ ਕਰਦਾ ਸੀ।
2 Chronicles 6:13
ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾਕੇ ਵਿਹੜੇ ਵਿੱਚ ਰੱਖਵਾ ਦਿੱਤਾ ਅਤੇ ਉਸ ਉੱਪਰ ਉਹ ਖੜੋਤਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਫ਼ੈਲਾਏ।
Acts 20:36
ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸ ਨੇ ਗੋਡੇ ਟੇਕੇ ਅਤੇ ਸਭ ਨੇ ਮਿਲਕੇ ਪ੍ਰਾਰਥਨਾ ਕੀਤੀ।
Acts 9:40
ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ।
Acts 7:60
ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।
1 Kings 19:18
ਏਲੀਯਾਹ, ਇਸਰਾਏਲ ਵਿੱਚ ਇੱਕ ਤੂੰ ਹੀ ਵਫ਼ਾਦਾਰ ਮਨੁੱਖ ਨਹੀਂ। ਉਹ ਆਦਮੀ ਅਨੇਕਾਂ ਲੋਕਾਂ ਨੂੰ ਮਾਰਨਗੇ, ਪਰ ਫ਼ਿਰ ਵੀ, ਉਸ ਤੋਂ ਬਿਨਾ ਇਸਰਾਏਲ ਵਿੱਚ 7,000 ਲੋਕ ਬਚੇ ਰਹਿਣਗੇ ਜਿਹੜੇ ਕਦੇ ਵੀ ਬਆਲ ਦੇ ਅੱਗੇ ਨਹੀਂ ਝੁਕੇ। ਮੈਂ ਉਨ੍ਹਾਂ 7,000 ਲੋਕਾਂ ਨੂੰ ਜਿਉਂਦਿਆਂ ਰਹਿਣ ਦੇਵਾਂਗਾ, ਕਿਉਂ ਕਿ ਉਨ੍ਹਾਂ ਕਦੇ ਬਆਲ ਦੇ ਬੁੱਤ ਨੂੰ ਨਹੀਂ ਚੁੰਮਿਆ।”