Exodus 14:3 in Punjabi

Punjabi Punjabi Bible Exodus Exodus 14 Exodus 14:3

Exodus 14:3
ਫ਼ਿਰਊਨ ਸੋਚੇਗਾ ਕਿ ਇਸਰਾਏਲ ਦੇ ਲੋਕ ਮਾਰੂਥਲ ਵਿੱਚ ਭਟਕ ਰਹੇ ਹਨ। ਅਤੇ ਉਹ ਸੋਚੇਗਾ ਕਿ ਲੋਕਾਂ ਕੋਲ ਜਾਣ ਦੀ ਕੋਈ ਥਾਂ ਨਹੀਂ।

Exodus 14:2Exodus 14Exodus 14:4

Exodus 14:3 in Other Translations

King James Version (KJV)
For Pharaoh will say of the children of Israel, They are entangled in the land, the wilderness hath shut them in.

American Standard Version (ASV)
And Pharaoh will say of the children of Israel, They are entangled in the land, the wilderness hath shut them in.

Bible in Basic English (BBE)
And Pharaoh will say of the children of Israel, They are wandering without direction, they are shut in by the waste land.

Darby English Bible (DBY)
And Pharaoh will say of the children of Israel, They are entangled in the land, the wilderness has hemmed them in.

Webster's Bible (WBT)
For Pharaoh will say of the children of Israel, They are entangled in the land, the wilderness hath shut them in.

World English Bible (WEB)
Pharaoh will say of the children of Israel, 'They are entangled in the land. The wilderness has shut them in.'

Young's Literal Translation (YLT)
and Pharaoh hath said of the sons of Israel, They are entangled in the land, the wilderness hath shut upon them;

For
Pharaoh
וְאָמַ֤רwĕʾāmarveh-ah-MAHR
will
say
פַּרְעֹה֙parʿōhpahr-OH
children
the
of
לִבְנֵ֣יlibnêleev-NAY
of
Israel,
יִשְׂרָאֵ֔לyiśrāʾēlyees-ra-ALE
They
נְבֻכִ֥יםnĕbukîmneh-voo-HEEM
entangled
are
הֵ֖םhēmhame
in
the
land,
בָּאָ֑רֶץbāʾāreṣba-AH-rets
wilderness
the
סָגַ֥רsāgarsa-ɡAHR
hath
shut
them
in.
עֲלֵיהֶ֖םʿălêhemuh-lay-HEM

הַמִּדְבָּֽר׃hammidbārha-meed-BAHR

Cross Reference

Exodus 7:3
ਪਰ ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾ ਦੇਵਾਂਗਾ ਜਿਹੜੀਆਂ ਗੱਲਾਂ ਤੂੰ ਆਖੇਂਗਾ ਉਹ ਉਨ੍ਹਾਂ ਨੂੰ ਨਹੀਂ ਮਂਨੇਗਾ। ਫ਼ੇਰ ਮੈਂ ਮਿਸਰ ਵਿੱਚ ਬਹੁਤ ਸਾਰੇ ਕਰਿਸ਼ਮੇ ਕਰਾਂਗਾ, ਇਹ ਸਾਬਤ ਕਰਨ ਲਈ ਕਿ ਮੈਂ ਕੌਣ ਹਾਂ। ਪਰ ਉਹ ਹਾਲੇ ਵੀ ਗੱਲ ਨਹੀਂ ਸੁਣੇਗਾ।

Ezekiel 38:17
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਸ ਸਮੇਂ ਲੋਕ ਯਾਦ ਕਰਨਗੇ ਕਿ ਮੈਂ ਅਤੀਤ ਵਿੱਚ ਤੇਰੇ ਬਾਰੇ ਗੱਲ ਕੀਤੀ ਸੀ। ਉਹ ਯਾਦ ਕਰਨਗੇ ਕਿ ਮੈਂ ਆਪਣੇ ਸੇਵਕਾਂ ਇਸਰਾਏਲ ਦੇ ਨਬੀਆਂ ਦੀ ਵਰਤੋਂ ਕੀਤੀ ਸੀ। ਉਹ ਜਾਣ ਲੈਣਗੇ ਕਿ ਇਸਰਾਏਲ ਦੇ ਨਬੀਆਂ ਨੇ ਅਤੀਤ ਵਿੱਚ ਮੇਰੇ ਲਈ ਗੱਲ ਕੀਤੀ ਸੀ ਅਤੇ ਆਖਿਆ ਸੀ ਕਿ ਮੈਂ ਤੈਨੂੰ ਉਨ੍ਹਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।”

Ezekiel 38:10
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਉਸ ਸਮੇਂ, ਤੇਰੇ ਮਨ ਵਿੱਚ ਇੱਕ ਫ਼ੁਰਨਾ ਫ਼ੁਰੇਗਾ। ਤੂੰ ਇੱਕ ਮੰਦੀ ਯੋਜਨਾ ਬਨਾਉਣ ਲੱਗ ਪਵੇਂਗਾ।

Jeremiah 20:10
ਮੈਂ ਲੋਕਾਂ ਨੂੰ ਮੇਰੇ ਵਿਰੁੱਧ ਕਾਨਾਫ਼ੂਸੀ ਕਰਦਿਆਂ ਸੁਣਦਾ ਹਾਂ। ਮੈਂ ਹਰ ਥਾਂ ਉਹ ਗੱਲਾਂ ਸੁਣਦਾ ਹਾਂ, ਜੋ ਮੈਨੂੰ ਭੈਭੀਤ ਕਰਦੀਆਂ ਨੇ। ਮੇਰੇ ਦੋਸਤ ਵੀ ਮੇਰੇ ਖਿਲਾਫ਼ ਗੱਲਾਂ ਕਰ ਰਹੇ ਨੇ। ਲੋਕ ਬਸ ਮੇਰੇ ਕੋਲੋਂ ਕਿਸੇ ਗੱਲ ਦੀ ਭੁੱਲ ਕਰਨ ਦੀ ਉਡੀਕ ਕਰ ਰਹੇ ਨੇ। ਉਹ ਆਖ ਰਹੇ ਨੇ, “ਆਓ ਝੂਠ ਬੋਲੀਏ ਅਤੇ ਆਖੀਏ ਕਿ ਉਸ ਨੇ ਕੁਝ ਮੰਦਾ ਕੀਤਾ ਸੀ, ਸ਼ਾਇਦ ਅਸੀਂ ਯਿਰਮਿਯਾਹ ਨਾਲ ਚਲਾਕੀ ਕਰ ਲਈਏ। ਫ਼ੇਰ ਅਸੀਂ ਉਸ ਨੂੰ ਕਾਬੂ ਕਰ ਲਵਾਂਗੇ। ਆਖਰਕਾਰ ਅਸੀਂ ਉਸ ਕੋਲੋਂ ਛੁਟਕਾਰਾ ਪਾ ਲਵਾਂਗੇ। ਫ਼ੇਰ ਅਸੀਂ ਉਸ ਨੂੰ ਫ਼ੜ ਲਵਾਂਗੇ ਅਤੇ ਉਸ ਕੋਲੋਂ ਬਦਲਾ ਲਵਾਂਗੇ।”

Psalm 139:4
ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।

Psalm 139:2
ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।

Psalm 71:11
ਮੇਰੇ ਵੈਰੀਆਂ ਆਖਿਆ, “ਜਾਓ, ਉਸ ਨੂੰ ਫ਼ੜੋ ਪਰਮੇਸ਼ੁਰ ਨੇ ਉਸ ਨੂੰ ਛੱਡ ਦਿੱਤਾ ਹੈ। ਤੇ ਕੋਈ ਵੀ ਬੰਦਾ ਉਸਦੀ ਸਹਾਇਤਾ ਨਹੀਂ ਕਰੇਗਾ।”

Psalm 3:2
ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, “ਪਰਮੇਸ਼ੁਰ ਇਸ ਨੂੰ ਨਹੀਂ ਬਚਾਵੇਗਾ।”

1 Samuel 23:23
ਉਸ ਦੇ ਸਾਰੇ ਲੁਕਣ ਦੇ ਟਿਕਾਣਿਆਂ ਬਾਰੇ ਪਤਾ ਲਗਾਕੇ ਲਿਆਵੋ। ਫ਼ਿਰ ਆਕੇ ਉਸ ਬਾਰੇ ਮੈਨੂੰ ਸਭ ਖਬਰ ਕਰਨਾ। ਫ਼ਿਰ ਮੈਂ ਤੁਹਾਡੇ ਨਾਲ ਚੱਲਾਂਗਾ ਜੇਕਰ ਦਾਊਦ ਉਸ ਇਲਾਕੇ ਵਿੱਚ ਹੋਇਆ ਤਾਂ ਮੈਂ ਉਸ ਨੂੰ ਲੱਭ ਲਵਾਂਗਾ। ਫ਼ਿਰ ਤਾਂ ਮੈਂ ਉਸ ਨੂੰ ਯਹੂਦਾਹ ਦੇ ਹਜ਼ਾਰਾਂ ਲੋਕਾਂ ਵਿੱਚੋਂ ਵੀ ਲੱਭ ਲਵਾਂਗਾ।”

1 Samuel 23:7
ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਇਸ ਵਕਤ ਕਈਲਾਹ ਵਿੱਚ ਹੈ। ਤਾਂ ਸ਼ਾਊਲ ਬੋਲਿਆ, “ਪਰਮੇਸ਼ੁਰ ਨੇ ਉਸ ਨੂੰ ਹੁਣ ਮੇਰੇ ਹੱਥ ਵਿੱਚ ਕਰ ਦਿੱਤਾ ਹੈ! ਉਸ ਨੇ ਆਪੇ ਹੀ ਆਪਣੇ-ਆਪ ਨੂੰ ਜਾਲ ਵਿੱਚ ਫ਼ਸਾ ਲਿਆ ਹੈ। ਕਿਉਂਕਿ ਉਹ ਅਜਿਹੇ ਸ਼ਹਿਰ ਵਿੱਚ ਜਿਸਦੇ ਬੂਹੇ ਅਤੇ ਸਲਾਖਾਂ ਹਨ, ਉਸ ਵਿੱਚ ਆਪੇ ਹੀ ਬੰਦ ਹੋ ਗਿਆ ਹੈ।”

Judges 16:2
ਕੁਝ ਲੋਕਾਂ ਨੇ ਅੱਜ਼ਾਹ ਦੇ ਲੋਕਾਂ ਨੂੰ ਦੱਸਿਆ, “ਸਮਸੂਨ ਇੱਥੇ ਆਇਆ ਹੈ”, ਉਹ ਸਮਸੂਨ ਨੂੰ ਮਾਰ ਦੇਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਸ਼ਹਿਰ ਨੂੰ ਘੇਰਾ ਪਾ ਲਿਆ। ਉਹ ਸ਼ਹਿਰ ਦੇ ਦਰਵਾਜ਼ੇ ਨੇੜੇ ਛੁਪ ਗਏ ਅਤੇ ਸਾਰੀ ਰਾਤ ਸਮਸੂਨ ਨੂੰ ਉਡੀਕਦੇ ਰਹੇ। ਉਹ ਸਾਰੀ ਰਾਤ ਬਹੁਤ ਖਾਮੋਸ਼ ਰਹੇ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਜਦੋਂ ਸਵੇਰ ਹੋਵੇਗੀ ਅਸੀਂ ਸਮਸੂਨ ਨੂੰ ਮਾਰ ਦਿਆਂਗੇ।”

Deuteronomy 31:21
ਫ਼ੇਰ ਉਨ੍ਹਾਂ ਲਈ ਬਹੁਤ ਸਾਰੀਆਂ ਭਿਆਨਕ ਘਟਨਾਵਾ ਵਾਪਰਨਗੀਆਂ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਉਸ ਸਮੇਂ ਉਨ੍ਹਾਂ ਦੇ ਲੋਕ ਹਾਲੇ ਵੀ ਇਹ ਗੀਤ ਜਾਣਦੇ ਹੋਣਗੇ ਅਤੇ ਇਸਤੋਂ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਉਹ ਕਿੰਨੇ ਗਲਤ ਹਨ। ਮੈਂ ਹਾਲੇ ਤੱਕ ਉਨ੍ਹਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਕੇ ਗਿਆ। ਜਿਹੜੀ ਮੈਂ ਉਨ੍ਹਾਂ ਨੂੰ ਦੇਣ ਦਾ ਵਾਇਦਾ ਕੀਤਾ ਹੈ। ਪਰ ਮੈਨੂੰ ਪਹਿਲਾ ਹੀ ਪਤਾ ਹੈ ਕਿ ਉਹ ਉੱਥੇ ਕੀ ਕੁਝ ਕਰਨ ਦੀਆਂ ਵਿਉਂਤਾ ਬਣਾ ਰਹੇ ਹਨ।”

Acts 4:28
ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ।