Exodus 3:14
ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਉਨ੍ਹਾਂ ਨੂੰ ਦੱਸੀ ‘ਮੈਂ ਹਾ ਜੋ ਮੈਂ ਹਾਂ’ ਜਦੋਂ ਤੂੰ ਇਸਰਾਏਲ ਦੇ ਲੋਕਾਂ ਕੋਲ ਜਾਵੇ ਤਾਂ ਉਨ੍ਹਾਂ ਨੂੰ ਆਖੀਂ ‘ਮੈਂ ਹਾਂ’ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।”
Exodus 3:14 in Other Translations
King James Version (KJV)
And God said unto Moses, I AM THAT I AM: and he said, Thus shalt thou say unto the children of Israel, I AM hath sent me unto you.
American Standard Version (ASV)
And God said unto Moses, I AM THAT I AM: and he said, Thus shalt thou say unto the children of Israel, I AM hath sent me unto you.
Bible in Basic English (BBE)
And God said to him, I AM WHAT I AM: and he said, Say to the children of Israel, I AM has sent me to you.
Darby English Bible (DBY)
And God said to Moses, I AM THAT I AM. And he said, Thus shalt thou say unto the children of Israel: I AM hath sent me unto you.
Webster's Bible (WBT)
And God said to Moses, I AM THAT I AM: And he said, Thus shalt thou say to the children of Israel, I AM hath sent me to you.
World English Bible (WEB)
God said to Moses, "I AM WHO I AM," and he said, "You shall tell the children of Israel this: "I AM has sent me to you."
Young's Literal Translation (YLT)
And God saith unto Moses, `I AM THAT WHICH I AM;' He saith also, `Thus dost thou say to the sons of Israel, I AM hath sent me unto you.'
| And God | וַיֹּ֤אמֶר | wayyōʾmer | va-YOH-mer |
| said | אֱלֹהִים֙ | ʾĕlōhîm | ay-loh-HEEM |
| unto | אֶל | ʾel | el |
| Moses, | מֹשֶׁ֔ה | mōše | moh-SHEH |
| I AM | אֶֽהְיֶ֖ה | ʾehĕye | eh-heh-YEH |
| THAT | אֲשֶׁ֣ר | ʾăšer | uh-SHER |
| I AM: | אֶֽהְיֶ֑ה | ʾehĕye | eh-heh-YEH |
| and he said, | וַיֹּ֗אמֶר | wayyōʾmer | va-YOH-mer |
| Thus | כֹּ֤ה | kō | koh |
| say thou shalt | תֹאמַר֙ | tōʾmar | toh-MAHR |
| unto the children | לִבְנֵ֣י | libnê | leev-NAY |
| of Israel, | יִשְׂרָאֵ֔ל | yiśrāʾēl | yees-ra-ALE |
| AM I | אֶֽהְיֶ֖ה | ʾehĕye | eh-heh-YEH |
| hath sent | שְׁלָחַ֥נִי | šĕlāḥanî | sheh-la-HA-nee |
| me unto | אֲלֵיכֶֽם׃ | ʾălêkem | uh-lay-HEM |
Cross Reference
John 8:58
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
Exodus 6:3
ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਪ੍ਰਗਟ ਹੋਇਆ। ਉਨ੍ਹਾਂ ਨੇ ਮੈਨੂੰ ਅਲ ਸ਼ੱਦਾਈ ਬੁਲਾਇਆ, ਪਰ ਮੈਂ ਆਪਣੇ ਨਾਮ, ਯਾਹਵੇਹ ਤੋਂ ਉਨ੍ਹਾਂ ਨੂੰ ਜਾਣੂ ਨਹੀਂ ਕਰਵਾਇਆ।
Hebrews 13:8
ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।
Revelation 1:8
ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”
Revelation 4:8
ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅੱਖਾਂ ਨਾਲ ਢੱਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।”
John 8:28
ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ।
Psalm 90:2
ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ। ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
Psalm 68:4
ਪਰਮੇਸ਼ੁਰ ਲਈ ਗਾਵੋ, ਉਸ ਦੇ ਨਾਮ ਦੀ ਉਸਤਤਿ ਗਾਵੋ। ਪਰਮੇਸ਼ੁਰ ਲਈ ਰਾਹ ਬਣਾਵੋ, ਉਹ ਮਾਰੂਥਲ ਵਿੱਚ ਆਪਣੇ ਰੱਥ ਉੱਤੇ ਸਵਾਰੀ ਕਰਦਾ ਹੈ। ਉਸਦਾ ਨਾਮ ਯਾਹ ਹੈ, ਉਸ ਦੇ ਨਾਮ ਦੀ ਉਸਤਤਿ ਕਰੋ।
Revelation 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
Revelation 1:4
ਯੂਹੰਨਾ ਯਿਸੂ ਦੇ ਸੰਦੇਸ਼ਾਂ ਨੂੰ ਕਲੀਸਿਯਾ ਲਈ ਲਿਖਦਾ ਹੈ ਯੂਹੰਨਾ ਵੱਲੋਂ, ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ: ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸ ਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।
Matthew 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
Isaiah 44:6
ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, “ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।
2 Corinthians 1:20
ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ।
Job 11:7
“ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ? ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?
Matthew 18:20
ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕੱਠੇ ਹੋਣ, ਤਾਂ ਮੈਂ ਉੱਥੇ ਉਨ੍ਹਾਂ ਦੇ ਨਾਲ ਹਾਂ।”