Ezekiel 33:4 in Punjabi

Punjabi Punjabi Bible Ezekiel Ezekiel 33 Ezekiel 33:4

Ezekiel 33:4
ਜੇ ਲੋਕ ਚੇਤਾਵਨੀ ਨੂੰ ਸੁਣ ਲੈਂਦੇ ਹਨ ਪਰ ਉਸ ਨੂੰ ਅਣਸੁਣਿਆਂ ਕਰ ਦਿੰਦੇ ਹਨ ਤਾਂ ਦੁਸ਼ਮਣ ਉਨ੍ਹਾਂ ਨੂੰ ਫ਼ੜ ਲੈਂਦਾ ਹੈ ਅਤੇ ਬੰਦੀ ਬਣਾਕੇ ਦੂਰ ਲੈ ਜਾਂਦਾ ਹੈ। ਉਹ ਬੰਦਾ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੋਵੇਗਾ।

Ezekiel 33:3Ezekiel 33Ezekiel 33:5

Ezekiel 33:4 in Other Translations

King James Version (KJV)
Then whosoever heareth the sound of the trumpet, and taketh not warning; if the sword come, and take him away, his blood shall be upon his own head.

American Standard Version (ASV)
then whosoever heareth the sound of the trumpet, and taketh not warning, if the sword come, and take him away, his blood shall be upon his own head.

Bible in Basic English (BBE)
Then anyone who, hearing the sound of the horn, does not take note of it, will himself be responsible for his death, if the sword comes and takes him away.

Darby English Bible (DBY)
then whosoever heareth the sound of the trumpet, and taketh not warning, if the sword come and take him away, his blood shall be upon his own head.

World English Bible (WEB)
then whoever hears the sound of the trumpet, and doesn't take warning, if the sword come, and take him away, his blood shall be on his own head.

Young's Literal Translation (YLT)
And the hearer hath heard the voice of the trumpet, and he hath not taken warning, And come in doth the sword, and taketh him away, His blood is on his head.

Then
whosoever
וְשָׁמַ֨עwĕšāmaʿveh-sha-MA
heareth
הַשֹּׁמֵ֜עַhaššōmēaʿha-shoh-MAY-ah

אֶתʾetet
the
sound
ק֤וֹלqôlkole
trumpet,
the
of
הַשּׁוֹפָר֙haššôpārha-shoh-FAHR
and
taketh
not
warning;
וְלֹ֣אwĕlōʾveh-LOH

נִזְהָ֔רnizhārneez-HAHR
sword
the
if
וַתָּ֥בוֹאwattābôʾva-TA-voh
come,
חֶ֖רֶבḥerebHEH-rev
and
take
him
away,
וַתִּקָּחֵ֑הוּwattiqqāḥēhûva-tee-ka-HAY-hoo
blood
his
דָּמ֥וֹdāmôda-MOH
shall
be
בְרֹאשׁ֖וֹbĕrōʾšôveh-roh-SHOH
upon
his
own
head.
יִֽהְיֶֽה׃yihĕyeYEE-heh-YEH

Cross Reference

Ezekiel 18:13
ਹੋ ਸੱਕਦਾ ਹੈ ਕਿ ਕਿਸੇ ਬੰਦੇ ਨੂੰ ਉਸ ਮੰਦੇ ਪੁੱਤਰ ਕੋਲੋਂ ਪੈਸਾ ਉਧਾਰ ਲੈਣ ਦੀ ਲੋੜ ਪੈ ਜਾਵੇ। ਹੋ ਸੱਕਦਾ ਹੈ ਕਿ ਉਹ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦੇਵੇ ਪਰ ਉਹ ਉਸ ਨੂੰ ਉਸ ਉਧਾਰ ਉੱਤੇ ਸੂਦ ਅਦਾ ਕਰਨ ਲਈ ਮਜ਼ਬੂਰ ਕਰੇਗਾ। ਇਸ ਲਈ ਉਹ ਮੰਦਾ ਪੁੱਤਰ ਨਹੀਂ ਜੀਵੇਗਾ। ਉਸ ਨੇ ਭਿਆਨਕ ਗੱਲਾਂ ਕੀਤੀਆਂ ਸਨ, ਇਸ ਲਈ ਉਹ ਮਾਰ ਦਿੱਤਾ ਜਾਵੇਗਾ। ਅਤੇ ਉਹ ਆਪਣੀ ਮੌਤ ਦਾ ਖੁਦ ਹੀ ਜ਼ਿੰਮੇਵਾਰ ਹੈ।

Acts 18:6
ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪੜਿਆਂ ਦੀ ਧੂੜ ਝਾੜਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੋਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸੱਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”

Jeremiah 6:17
ਮੈਂ ਤੁਹਾਡੀ ਨਿਗਰਾਨੀ ਕਰਨ ਲਈ, ਪਹਿਰੇਦਾਰਾਂ ਨੂੰ ਚੁਣਿਆ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਜੰਗੀ ਤੁਰ੍ਹੀਆਂ ਦੀਆਂ ਅਵਾਜ਼ਾਂ ਨੂੰ ਧਿਆਨ ਨਾਲ ਸੁਣਦੇ ਰਹਿਣਾ।’ ਪਰ ਉਨ੍ਹਾਂ ਨੇ ਆਖਿਆ, ‘ਅਸੀਂ ਨਹੀਂ ਸੁਣਾਂਗੇ!’

2 Chronicles 25:16
ਜਦੋਂ ਨਬੀ ਨੇ ਇਉਂ ਆਖਿਆ ਤਾਂ ਅਮਸਯਾਹ ਨੇ ਉਸ ਨੂੰ ਕਿਹਾ, “ਅਸੀਂ ਤੈਨੂੰ ਪਾਤਸ਼ਾਹ ਦਾ ਸਲਾਹਕਾਰ ਬਣਾਇਆ ਹੈ। ਚੁੱਪ ਰਹਿ! ਜੇਕਰ ਤੂੰ ਚੁੱਪ ਨਹੀਂ ਕਰੇਂਗਾ ਤਾਂ ਮਾਰਿਆ ਜਾਵੇਂਗਾ।” ਨਬੀ ਚੁੱਪ ਕਰ ਗਿਆ, ਪਰ ਫ਼ਿਰ ਆਖਣ ਲੱਗਾ, “ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਕਿਉਂ ਕਿ ਤੁਸੀਂ ਉਹ ਬੁਰੇ ਕੰਮ ਕੀਤੇ ਹਨ ਅਤੇ ਮੇਰੀ ਸਲਾਹ ਨੂੰ ਨਕਾਰਿਆ ਹੈ।”

Ezekiel 33:9
ਜੇਕਰ ਤੂੰ ਉਸ ਬੰਦੇ ਨੂੰ ਆਪਣਾ ਜੀਵਨ ਬਦਲਣ ਅਤੇ ਪਾਪ ਤੋਂ ਦੂਰ ਰਹਿਣ ਲਈ ਚੇਤਾਵਨੀ ਦੇ ਦਿੰਦਾ ਹੈ, ਪਰ ਉਹ ਪਾਪ ਕਰਨੋ ਹਟਣ ਤੋਂ ਇਨਕਾਰ ਕਰਦਾ ਹੈ, ਤਾਂ ਉਹ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਆਪਣੀ ਜਾਨ ਬਚਾ ਲਈ ਹੈ।

Ezekiel 33:5
ਉਸ ਨੇ ਤੁਰ੍ਹੀ ਦੀ ਆਵਾਜ਼ ਸੁਣੀ, ਪਰ ਉਸ ਨੇ ਚੇਤਾਵਨੀ ਨੂੰ ਅਣਸੁਣਿਆਂ ਕਰ ਦਿੱਤਾ। ਇਸ ਲਈ ਆਪਣੀ ਮੌਤ ਦਾ ਓਹੀ ਕਸੂਰਵਾਰ ਹੈ। ਜੇ ਉਸ ਨੇ ਚੇਤਾਨਵੀ ਵੱਲ ਧਿਆਨ ਦਿੱਤਾ ਹੁੰਦਾ ਤਾਂ ਉਹ ਆਪਣੀ ਜਾਨ ਬਚਾ ਸੱਕਦਾ ਸੀ।

James 1:22
ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ।

Acts 20:26
ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸੱਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ।

Zechariah 1:2
ਯਹੋਵਾਹ ਤੁਹਾਡੇ ਪੁਰਖਿਆਂ ਤੇ ਬਹੁਤ ਕ੍ਰੋਧਵਾਨ ਹੋਇਆ।

Jeremiah 42:20
ਤੁਸੀਂ ਲੋਕ ਅਜਿਹੀ ਗ਼ਲਤੀ ਕਰ ਰਹੇ ਹੋ ਜਿਹੜੀ ਤੁਹਾਡੀ ਮੌਤ ਦਾ ਕਾਰਣ ਬਣੇਗੀ। ਤੁਸੀਂ ਲੋਕਾਂ ਨੂੰ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਸੀ। ਤੁਸੀਂ ਮੈਨੂੰ ਆਖਿਆ ਸੀ, ‘ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੋ। ਸਾਨੂੰ ਹਰ ਉਹ ਗੱਲ ਦੱਸੋ ਜੋ ਯਹੋਵਾਹ ਸਾਨੂੰ ਕਰਨ ਲਈ ਆਖਦਾ ਹੈ। ਅਸੀਂ ਯਹੋਵਾਹ ਦਾ ਹੁਕਮ ਮੰਨਾਂਗੇ।’

Proverbs 29:1
ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।

1 Kings 2:37
ਜੇਕਰ ਤੂੰ ਬਾਹਰ ਨਿਕਲ ਕੇ ਕਿਦਰੋਨ ਦੀ ਵਾਦੀ ਦੇ ਪਾਰ ਲੰਘੇਗਾ, ਤੂੰ ਮਾਰਿਆ ਜਾਵੇਂਗਾ ਅਤੇ ਆਪਣੀ ਮੌਤ ਲਈ ਤੂੰ ਖੁਦ ਇੱਕਲਾ ਹੀ ਜ਼ਿੰਮੇਵਾਰ ਹੋਵੇਂਗਾ।”

2 Samuel 1:16

Leviticus 20:11
ਜੇ ਕਿਸੇ ਬੰਦੇ ਦੇ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਉਸ ਨੇ ਆਪਣੇ ਪਿਤਾ ਦੀ ਪਤਨੀ ਨੂੰ ਭ੍ਰਸ਼ਟ ਕਰ ਦਿੱਤਾ। ਉਸ ਨੂੰ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜਿੰਮੇਵਾਰ ਹਨ।

Leviticus 20:9
“ਜੇ ਕੋਈ ਬੰਦਾ ਆਪਣੇ ਪਿਤਾ ਜਾਂ ਮਾਤਾ ਨੂੰ ਗਾਲ੍ਹਾਂ ਕੱਢਦਾ ਹੈ, ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਸ ਨੇ ਆਪਣੇ ਪਿਤਾ ਜਾਂ ਮਾਤਾਂ ਨੂੰ ਗਾਲ੍ਹਾਂ ਕੱਢੀਆਂ, ਇਸ ਲਈ ਉਹ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੈ।