Ezekiel 8:11
ਫ਼ੇਰ ਮੈਂ ਸ਼ਾਫ਼ਨ ਦੇ ਪੁੱਤਰ ਯਅਜ਼ਨਯਾਹ ਅਤੇ ਇਸਰਾਏਲ ਦੇ 70 ਬਜ਼ੁਰਗਾਂ (ਆਗੂਆਂ) ਵੱਲ ਧਿਆਨ ਕੀਤਾ ਜਿਹੜੇ ਉਸ ਥਾਂ ਉੱਤੇ ਉਪਾਸਨਾ ਕਰਨ ਵਾਲੇ ਲੋਕਾਂ ਦੇ ਨਾਲ ਸਨ। ਉਹ ਉੱਥੇ ਹੀ ਸਨ, ਠੀਕ ਲੋਕਾਂ ਦੇ ਸਾਹਮਣੇ! ਅਤੇ ਹਰ ਆਗੂ ਨੇ ਆਪਣੀ ਧੂਫ਼ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ। ਧੁਖਦੀ ਹੋਈ ਧੂਫ਼ ਵਿੱਚੋਂ ਧੂਆਂ ਹਵਾ ਵਿੱਚ ਉੱਠ ਰਿਹਾ ਸੀ।
Ezekiel 8:11 in Other Translations
King James Version (KJV)
And there stood before them seventy men of the ancients of the house of Israel, and in the midst of them stood Jaazaniah the son of Shaphan, with every man his censer in his hand; and a thick cloud of incense went up.
American Standard Version (ASV)
And there stood before them seventy men of the elders of the house of Israel; and in the midst of them stood Jaazaniah the son of Shaphan, every man with his censer in his hand; and the odor of the cloud of incense went up.
Bible in Basic English (BBE)
And before them seventy of the responsible men of the children of Israel had taken their places, every man with a vessel for burning perfumes in his hand, and in the middle of them was Jaazaniah, the son of Shaphan; and a cloud of smoke went up from the burning perfume.
Darby English Bible (DBY)
And there stood before them seventy men of the elders of the house of Israel, and in the midst of them stood Jaazaniah the son of Shaphan, with every man his censer in his hand; and a thick cloud of incense went up.
World English Bible (WEB)
There stood before them seventy men of the elders of the house of Israel; and in the midst of them stood Jaazaniah the son of Shaphan, every man with his censer in his hand; and the odor of the cloud of incense went up.
Young's Literal Translation (YLT)
and seventy men of the elders of the house of Israel -- and Jaazaniah son of Shaphan standing in their midst -- are standing before them, and each his censer in his hand, and the abundance of the cloud of perfume is going up.
| And there stood | וְשִׁבְעִ֣ים | wĕšibʿîm | veh-sheev-EEM |
| before | אִ֣ישׁ | ʾîš | eesh |
| seventy them | מִזִּקְנֵ֣י | mizziqnê | mee-zeek-NAY |
| men | בֵֽית | bêt | vate |
| of the ancients | יִ֠שְׂרָאֵל | yiśrāʾēl | YEES-ra-ale |
| house the of | וְיַאֲזַנְיָ֨הוּ | wĕyaʾăzanyāhû | veh-ya-uh-zahn-YA-hoo |
| of Israel, | בֶן | ben | ven |
| and in the midst | שָׁפָ֜ן | šāpān | sha-FAHN |
| stood them of | עֹמֵ֤ד | ʿōmēd | oh-MADE |
| Jaazaniah | בְּתוֹכָם֙ | bĕtôkām | beh-toh-HAHM |
| the son | עֹמְדִ֣ים | ʿōmĕdîm | oh-meh-DEEM |
| of Shaphan, | לִפְנֵיהֶ֔ם | lipnêhem | leef-nay-HEM |
| man every with | וְאִ֥ישׁ | wĕʾîš | veh-EESH |
| his censer | מִקְטַרְתּ֖וֹ | miqṭartô | meek-tahr-TOH |
| hand; his in | בְּיָד֑וֹ | bĕyādô | beh-ya-DOH |
| and a thick | וַעֲתַ֥ר | waʿătar | va-uh-TAHR |
| cloud | עֲנַֽן | ʿănan | uh-NAHN |
| of incense | הַקְּטֹ֖רֶת | haqqĕṭōret | ha-keh-TOH-ret |
| went up. | עֹלֶֽה׃ | ʿōle | oh-LEH |
Cross Reference
Numbers 16:35
ਫ਼ੇਰ ਯਹੋਵਾਹ ਵੱਲੋਂ ਇੱਕ ਅੱਗ ਆਈ ਅਤੇ ਉਸ ਨੇ ਧੂਫ਼ ਚੜ੍ਹਾਉਣ ਵਾਲੇ 250 ਆਦਮੀਆਂ ਨੂੰ ਤਬਾਹ ਕਰ ਦਿੱਤਾ।
Numbers 16:17
ਤੁਹਾਡੇ ਵਿੱਚੋਂ ਹਰੇਕ ਨੂੰ ਇੱਕ ਭਾਂਡਾ ਲਿਆਉਣਾ ਚਾਹੀਦਾ ਹੈ, ਇਸ ਵਿੱਚ ਧੂਫ਼ ਪਾਕੇ ਯਹੋਵਾਹ ਨੂੰ ਚੜ੍ਹਾਵੋ। ਇੱਥੇ ਆਗੂਆਂ ਲਈ 250 ਭਾਂਡੇ ਹੋਣਗੇ ਅਤੇ ਇੱਕ ਭਾਂਡਾ ਤੁਹਾਡੇ ਲਈ ਅਤੇ ਇੱਕ ਭਾਂਡਾ ਹਾਰੂਨ ਲਈ।”
Numbers 11:16
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਇਸਰਾਏਲ ਦੇ 70 ਬਜ਼ੁਰਗਾਂ ਨੂੰ ਲਿਆ। ਇਹ ਆਦਮੀ ਲੋਕਾਂ ਦੇ ਆਗੂ ਹਨ। ਉਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਕੋਲ ਲਿਆ। ਉਨ੍ਹਾਂ ਨੂੰ ਆਪਣੇ ਨਾਲ ਉੱਥੇ ਖੜ੍ਹੇ ਕਰੋ।
Exodus 24:1
ਪਰਮੇਸ਼ੁਰ ਤੇ ਇਸਰਾਏਲ ਆਪਣਾ ਇਕਰਾਰਨਾਮਾ ਕਰਦੇ ਹਨ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੁਸੀਂ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਪਰਬਤ ਕੋਲ ਆਕੇ ਦੂਰ ਤੋਂ ਮੇਰੀ ਉਪਾਸਨਾ ਕਰੋ।
Numbers 11:25
ਫ਼ੇਰ ਯਹੋਵਾਹ ਬੱਦਲ ਵਿੱਚੋਂ ਹੇਠਾਂ ਉਤਰਿਆ ਅਤੇ ਮੂਸਾ ਨਾਲ ਗੱਲ ਕੀਤੀ। ਆਤਮਾ ਮੂਸਾ ਦੇ ਉੱਪਰ ਸੀ। ਯਹੋਵਾਹ ਨੇ ਉਹੀ ਆਤਮਾ 70 ਬਜ਼ੁਰਗਾਂ ਦੇ ਉੱਪਰ ਰੱਖ ਦਿੱਤਾ ਜਦੋਂ ਆਤਮਾ ਉਨ੍ਹਾਂ ਦੇ ਉੱਪਰ ਉਤਰਿਆ, ਉਨ੍ਹਾਂ ਨੇ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ। ਪਰ ਇਹੀ ਇੱਕ ਮੌਕਾ ਸੀ ਜਦੋਂ ਇਨ੍ਹਾਂ ਲੋਕਾਂ ਨੇ ਅਜਿਹਾ ਕੀਤਾ।
Jeremiah 19:1
ਟੁੱਟਿਆ ਘੜਾ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਜਾਹ ਅਤੇ ਘੁਮਿਆਰ ਤੋਂ ਮਿੱਟੀ ਦਾ ਘੜਾ ਖਰੀਦ ਕੇ ਲਿਆ। ਕੁਝ ਆਗੂਆਂ ਅਤੇ ਜਾਜਕਾਂ ਨੂੰ ਲੈ ਅਤੇ ਓੱਥੇ ਜਾਹ।
Daniel 9:8
“ਯਹੋਵਾਹ, ਸਾਨੂੰ ਸਾਰਿਆਂ ਨੂੰ ਹੀ ਸ਼ਰਮਸਾਰ ਹੋਣਾ ਚਾਹੀਦਾ ਹੈ। ਸਾਡੇ ਸਾਰੇ ਰਾਜਿਆਂ ਅਤੇ ਆਗੂਆਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਕਿਉਂ ਕਿ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਹੈ, ਯਹੋਵਾਹ।
Jeremiah 36:10
ਉਸ ਸਮੇਂ, ਬਾਰੂਕ ਨੇ ਉਹ ਪੱਤਰੀ ਪੜ੍ਹੀ ਜਿਸ ਵਿੱਚ ਯਿਰਮਿਯਾਹ ਦੇ ਸ਼ਬਦ ਸ਼ਾਮਿਲ ਸਨ। ਉਸ ਨੇ ਪੱਤਰੀ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹਿਆ। ਬਾਰੂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਬਾਰੂਕ ਨੇ ਜਦੋਂ ਪੱਤਰੀ ਪੜ੍ਹ ਕੇ ਸੁਣਾਈ ਤਾਂ ਉਹ ਉੱਪਰ ਵਰਾਂਡੇ ਵਿੱਚ ਗਮਰਯਾਹ ਦੇ ਕਮਰੇ ਅੰਦਰ ਸੀ। ਇਹ ਕਮਰਾ ਮੰਦਰ ਦੇ ਨਵੇਂ ਦਰਵਾਜ਼ੇ ਦੇ ਪ੍ਰਵੇਸ਼ ਦੇ ਨੇੜੇ ਸੀ। ਗਮਰਯਾਹ ਸ਼ਾਫ਼ਾਨ ਦਾ ਪੁੱਤਰ ਸੀ। ਗਮਰਯਾਹ ਮੰਦਰ ਦਾ ਲਿਖਾਰੀ ਸੀ।
Jeremiah 29:3
ਸਿਦਕੀਯਾਹ ਨੇ ਅਲਆਸਾਹ ਅਤੇ ਗਮਰਯਾਹ ਨੂੰ ਰਾਜੇ ਨਬੂਕਦਨੱਸਰ ਵੱਲ ਘਲਿਆ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਅਲਆਸਾਹ ਸ਼ਾਫ਼ਾਨ ਦਾ ਪੁੱਤਰ ਸੀ। ਅਤੇ ਗਮਰਯਾਹ ਹਿਲਕੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਨ੍ਹਾਂ ਆਮਦੀਆਂ ਨੂੰ ਬਾਬਲ ਲਿਜਾਣ ਲਈ ਖਤ ਦਿੱਤਾ। ਖਤ ਵਿੱਚ ਇਹ ਲਿਖਿਆ ਸੀ:
Jeremiah 26:24
ਉੱਥੇ ਇੱਕ ਮਹੱਤਵਪੂਰਣ ਆਦਮੀ ਸੀ ਜਿਸਦਾ ਨਾਮ ਸੀ ਸ਼ਾਫ਼ਾਨ ਦਾ ਪੁੱਤਰ ਅਹੀਕਾਮ। ਅਹੀਕਾਮ ਨੇ ਯਿਰਮਿਯਾਹ ਦੀ ਸਹਾਇਤਾ ਕੀਤੀ। ਇਸ ਲਈ ਅਹੀਕਾਮ ਨੇ ਯਿਰਮਿਯਾਹ ਨੂੰ ਜਾਜਕਾਂ ਅਤੇ ਨਬੀਆਂ ਹੱਥੋਂ ਕਤਲ ਹੋਣ ਤੋਂ ਬਚਾਇਆ।
Jeremiah 7:9
ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?
Jeremiah 5:5
ਇਸ ਲਈ ਮੈਂ ਯਹੂਦਾਹ ਦੇ ਆਗੂਆਂ ਕੋਲ ਜਾਵਾਂਗਾ। ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਅਵੱਸ਼ ਹੀ, ਆਗੂ ਯਹੋਵਾਹ ਦੇ ਮਾਰਗ ਬਾਰੇ ਜਾਣਦੇ ਹਨ। ਮੈਨੂੰ ਪੱਕ ਹੈ ਕਿ ਉਹ ਪਰਮੇਸ਼ੁਰ ਦੇ ਨੇਮ ਬਾਰੇ ਜਾਣਦੇ ਨੇ।” ਪਰ ਸਾਰੇ ਹੀ ਆਗੂ ਯਹੋਵਾਹ ਦੀ ਸੇਵਾ ਤੋਂ ਦੂਰ ਹੋ ਜਾਣ ਲਈ ਇਕੱਠੇ ਹੋ ਗਏ ਸਨ।
2 Kings 22:3
ਯੋਸੀਯਾਹ ਨੇ ਮੰਦਰ ਦੀ ਮੁਰੰਮਤ ਕਰਵਾਈ ਯੋਸੀਯਾਹ ਪਾਤਸ਼ਾਹ ਦੇ 18 ਵਰ੍ਹੇ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਤੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਜੋ ਸਕੱਤਰ ਸੀ ਨੂੰ ਯਹੋਵਾਹ ਦੇ ਮੰਦਰ ਨੂੰ ਇਹ ਆਖਕੇ ਭੇਜਿਆ,
2 Kings 22:8
ਬਿਵਸਥਾ ਦੀ ਪੋਥੀ ਦਾ ਮੰਦਰ ਵਿੱਚ ਮਿਲਣਾ ਤਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫ਼ਾਨ ਜੋ ਸੱਕੱਤਰ ਸੀ ਉਸ ਨੂੰ ਕਿਹਾ, “ਵੇਖ! ਮੈਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਿਵਸਥਾ ਦੀ ਪੋਥੀ ਪ੍ਰਾਪਤ ਹੋਈ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦਿੱਤੀ ਤਦ ਸ਼ਾਫ਼ਾਨ ਨੇ ਉਸ ਪੋਥੀ ਨੂੰ ਪੜ੍ਹਿਆ।
2 Kings 22:12
ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਅਤੇ ਸ਼ਾਫ਼ਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫ਼ਾਨ ਸਕੱਤਰ, ਪਾਤਸ਼ਾਹ ਦੇ ਸੇਵਕ ਅਸਾਯਾਹ ਨੂੰ ਇਹ ਆਗਿਆ ਦਿੱਤੀ ਤੇ ਆਖਿਆ,
2 Kings 22:14
ਯੋਸੀਯਾਹ ਅਤੇ ਹੁਲਦਾਹ ਨਬੀਆਂ ਤਦ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਹੁਲਦਾਹ ਨਬੀਆਂ ਕੋਲ ਗਏ ਉਹ ਤਿਕਵਾਹ ਦੇ ਪੁੱਤਰ ਅਤੇ ਹਰਹਸ ਦੇ ਪੋਤਰੇ ਸੱਲੁਮ ਦੀ ਪਤਨੀ ਸੀ। ਸੱਲੁਮ ਦੇ ਕੱਪੜਿਆਂ ਦੀ ਸ਼ਾਂਭ-ਸੰਭਾਲ ਕਰਦਾ ਹੁੰਦਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਹਿੱਸੇ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਉਸ ਨੇ ਉਸ ਕੋਲ ਜਾਕੇ ਗੱਲ ਕੀਤੀ।
2 Kings 25:22
ਯਹੂਦਾਹ ਦਾ ਰਾਜਪਾਲ ਗਦਲਯਾਹ ਲੇਕਿਨ ਜੋ ਲੋਕ ਯਹੂਦਾਹ ਦੀ ਧਰਤੀ ਤੇ ਰਹਿ ਗਏ, ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ, ਉਨ੍ਹਾਂ ਉੱਪਰ ਉਸ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਨੂੰ ਠਹਿਰਾਇਆ।
2 Chronicles 26:16
ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮੰਡ ਹੀ ਉਸ ਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ।
2 Chronicles 26:19
ਪਰ ਉਜ਼ੀਯਾਹ ਨੂੰ ਕਰੋਧ ਆ ਗਿਆ ਤੇ ਉਸ ਵਕਤ ਉਸ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਧਾਨ ਸੀ। ਜਦੋਂ ਉਹ ਜਾਜਕਾਂ ਤੇ ਕਰੋਧ ਕਰ ਰਿਹਾ ਸੀ ਤਾਂ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਪਿਆ। ਇਹ ਸਭ ਕੁਝ ਜਾਜਕਾਂ ਦੇ ਸਾਹਮਣੇ ਯਹੋਵਾਹ ਦੇ ਮੰਦਰ ਵਿੱਚ ਜਗਵੇਦੀ ਦੇ ਕੋਲ ਜਿੱਥੇ ਧੂਪ ਧੁਖਾਉਂਦੇ ਸਨ, ਵਾਪਰਿਆ।
2 Chronicles 34:20
ਤਾਂ ਪਾਤਸ਼ਾਹ ਨੇ ਹਿਲਕੀਯਾਹ ਨੂੰ, ਸ਼ਾਫ਼ਾਨ ਦੇ ਪੁੱਤਰ ਅਹੀਕਾਮ ਮੀਕਹ ਦੇ ਪੁੱਤਰ ਅਬਦੋਨ, ਸ਼ਾਫ਼ਾਨ ਮੁਨਸ਼ੀ ਨੂੰ ਅਤੇ ਅਸਾਯਾਹ ਸੇਵਕ ਨੂੰ ਹੁਕਮ ਦਿੱਤਾ।
Exodus 24:9
ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ 70 ਬਜ਼ੁਰਗ ਪਰਬਤ ਉੱਤੇ ਗਏ।