Galatians 2:21
ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।
Galatians 2:21 in Other Translations
King James Version (KJV)
I do not frustrate the grace of God: for if righteousness come by the law, then Christ is dead in vain.
American Standard Version (ASV)
I do not make void the grace of God: for if righteousness is through the law, then Christ died for nought.
Bible in Basic English (BBE)
I do not make the grace of God of no effect: because if righteousness is through the law, then Christ was put to death for nothing.
Darby English Bible (DBY)
I do not set aside the grace of God; for if righteousness [is] by law, then Christ has died for nothing.
World English Bible (WEB)
I don't make void the grace of God. For if righteousness is through the law, then Christ died for nothing!"
Young's Literal Translation (YLT)
I do not make void the grace of God, for if righteousness `be' through law -- then Christ died in vain.
| I do not | οὐκ | ouk | ook |
| frustrate | ἀθετῶ | athetō | ah-thay-TOH |
| the | τὴν | tēn | tane |
| grace | χάριν | charin | HA-reen |
| of | τοῦ | tou | too |
| God: | θεοῦ· | theou | thay-OO |
| for | εἰ | ei | ee |
| if | γὰρ | gar | gahr |
| righteousness | διὰ | dia | thee-AH |
| come by | νόμου | nomou | NOH-moo |
| the law, | δικαιοσύνη | dikaiosynē | thee-kay-oh-SYOO-nay |
| then | ἄρα | ara | AH-ra |
| Christ | Χριστὸς | christos | hree-STOSE |
| is dead | δωρεὰν | dōrean | thoh-ray-AN |
| in vain. | ἀπέθανεν | apethanen | ah-PAY-tha-nane |
Cross Reference
Galatians 3:21
ਮੂਸਾ ਦੇ ਨੇਮ ਦਾ ਮੰਤਵ ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਇਦਿਆਂ ਦੇ ਬਰੱਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹੜੀ ਲੋਕਾਂ ਨੂੰ ਜੀਵਨ ਦੇ ਸੱਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ।
Galatians 5:2
ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ।
Hebrews 7:11
ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸੱਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋੜ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹੜਾ ਹਾਰੂਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ।
Galatians 2:16
ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ।
1 Corinthians 15:14
ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ।
Romans 11:6
ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।
1 Corinthians 15:2
ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।
Romans 10:3
ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।
Mark 7:9
ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬੜਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!
Isaiah 49:4
ਮੈਂ ਆਖਿਆ, “ਮੈਂ ਫ਼ਜ਼ੂਲ ਹੀ ਸਖਤ ਮਿਹਨਤ ਕੀਤੀ। ਮੈਂ ਆਪਣੇ-ਆਪ ਨੂੰ ਬਕਾ ਲਿਆ ਪਰ ਕੋਈ ਲਾਹੇਵਂਦ ਕੰਮ ਨਹੀਂ ਕੀਤਾ। ਮੈਂ ਆਪਣੀ ਸਾਰੀ ਸ਼ਕਤੀ ਦੀ ਵਰਤੋਂ ਕੀਤੀ, ਪਰ ਸੱਚਮੁੱਚ ਕੋਈ ਵੀ ਗੱਲ ਨਹੀਂ ਕੀਤੀ। ਇਸ ਲਈ ਅਵੱਸ਼ ਹੀ ਯਹੋਵਾਹ ਨਿਆਂ ਕਰੇਗਾ ਕਿ ਮੇਰੇ ਨਾਲ ਕੀ ਕਰਨਾ ਹੈ। ਪਰਮੇਸ਼ੁਰ, ਮੇਰੇ ਇਨਾਮ ਬਾਰੇ ਅਵੱਸ਼ ਨਿਆਂ ਕਰੇਗਾ।
Galatians 2:18
ਸੱਚਮੁੱਚ, ਮੈਂ ਗਲਤ ਹੋ ਸੱਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ।
Romans 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।
1 Corinthians 15:17
ਅਤੇ ਜੇਕਰ ਮਸੀਹ ਮੁਰਦੇ ਤੋਂ ਨਹੀਂ ਜਿਵਾਲਿਆ ਗਿਆ, ਤਾਂ ਤੁਹਾਡੇ ਵਿਸ਼ਵਾਸ ਦਾ ਕੋਈ ਮਤਲਬ ਨਹੀਂ। ਤੁਸੀਂ ਹਾਲੇ ਵੀ ਆਪਣੇ ਗੁਨਾਹਾਂ ਦੇ ਦੋਸ਼ੀ ਹੋ।