Genesis 21:2
ਸਾਰਾਹ ਗਰਭਵਤੀ ਹੋਈ ਅਤੇ ਉਸ ਨੇ ਅਬਰਾਹਾਮ ਦੀ ਬਿਰਧ ਅਵਸਥਾ ਵਿੱਚ ਉਸ ਲਈ ਇੱਕ ਪੁੱਤਰ ਜੰਮਿਆ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਦੇ ਐਲਾਨ ਕੀਤੇ ਬਿਲਕੁਲ ਸਹੀ ਸਮੇਂ ਤੇ ਵਾਪਰੀਆਂ।
Genesis 21:2 in Other Translations
King James Version (KJV)
For Sarah conceived, and bare Abraham a son in his old age, at the set time of which God had spoken to him.
American Standard Version (ASV)
And Sarah conceived, and bare Abraham a son in his old age, at the set time of which God had spoken to him.
Bible in Basic English (BBE)
And Sarah became with child, and gave Abraham a son when he was old, at the time named by God.
Darby English Bible (DBY)
And Sarah conceived, and bore Abraham a son in his old age, at the appointed time of which God had spoken to him.
Webster's Bible (WBT)
For Sarah conceived and bore Abraham a son in his old age, at the set time of which God had spoken to him.
World English Bible (WEB)
Sarah conceived, and bore Abraham a son in his old age, at the set time of which God had spoken to him.
Young's Literal Translation (YLT)
and Sarah conceiveth, and beareth a son to Abraham, to his old age, at the appointed time that God hath spoken of with him;
| For Sarah | וַתַּהַר֩ | wattahar | va-ta-HAHR |
| conceived, | וַתֵּ֨לֶד | wattēled | va-TAY-led |
| and bare | שָׂרָ֧ה | śārâ | sa-RA |
| Abraham | לְאַבְרָהָ֛ם | lĕʾabrāhām | leh-av-ra-HAHM |
| a son | בֵּ֖ן | bēn | bane |
| age, old his in | לִזְקֻנָ֑יו | lizqunāyw | leez-koo-NAV |
| at the set time | לַמּוֹעֵ֕ד | lammôʿēd | la-moh-ADE |
| which of | אֲשֶׁר | ʾăšer | uh-SHER |
| God | דִּבֶּ֥ר | dibber | dee-BER |
| had spoken | אֹת֖וֹ | ʾōtô | oh-TOH |
| to him. | אֱלֹהִֽים׃ | ʾĕlōhîm | ay-loh-HEEM |
Cross Reference
Hebrews 11:11
ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।
Galatians 4:22
ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਆਜ਼ਾਦ ਔਰਤ ਸੀ।
Genesis 17:21
ਪਰ ਮੈਂ ਆਪਣਾ ਇਕਰਾਰਨਾਮਾ ਇਸਹਾਕ ਨਾਲ ਕਰਾਂਗਾ। ਇਸਹਾਕ ਉਹ ਪੁੱਤਰ ਹੋਵੇਗਾ ਜਿਸ ਨੂੰ ਸਾਰਾਹ ਜਨਮ ਦੇਵੇਗੀ। ਇਸ ਪੁੱਤਰ ਦਾ ਜਨਮ ਅਗਲੇ ਸਾਲ ਇਸੇ ਸਮੇਂ ਹੋਵੇਗਾ।”
Acts 7:8
“ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।
Genesis 18:14
ਕੀ ਯਹੋਵਾਹ ਲਈ ਕੋਈ ਗੱਲ ਇੰਨੀ ਔਖੀ ਹੈ? ਨਹੀਂ! ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ, ਜਦੋਂ ਮੈਂ ਆਖਿਆ ਹੈ ਤਾਂ ਆਵਾਂਗਾ। ਅਤੇ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।”
Genesis 18:10
ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।” ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ।
Genesis 17:19
ਪਰਮੇਸ਼ੁਰ ਨੇ ਆਖਿਆ, “ਨਹੀਂ! ਮੈਂ ਆਖਿਆ ਸੀ ਕਿ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸਦਾ ਨਾਮ ਇਸਹਾਕ ਰੱਖੀਂ। ਮੈਂ ਉਸ ਨਾਲ ਇਕਰਾਰਨਾਮਾ ਕਰਾਂਗਾ। ਉਹ ਇਕਰਾਰਨਾਮਾ ਅਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਉਸ ਦੇ ਉੱਤਰਾਧਿਕਾਰੀਆਂ ਨਾਲ ਸਦਾ ਜਾਰੀ ਰਹੇਗਾ।
Romans 9:9
ਪਰਮੇਸ਼ੁਰ ਦਾ ਅਬਰਾਹਾਮ ਨੂੰ ਵਚਨ ਇਸ ਤਰ੍ਹਾਂ ਸੀ: “ਮੈਂ ਸਹੀ ਸਮੇਂ ਤੇ ਵਾਪਸ ਆਵਾਂਗਾ, ਅਤੇ ਸਾਰਾਹ ਕੋਲ ਇੱਕ ਪੁੱਤਰ ਹੋਵੇਗਾ।”
Luke 1:36
ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬੜੀ ਬੁੱਢੀ ਹੈ ਪਰ ਉਸ ਨੂੰ ਬੱਚਾ ਹੋਣ ਵਾਲਾ ਹੈ। ਉਹ ਔਰਤ, ਜਿਸ ਨੂੰ ਲੋਕ ਬਾਂਝ ਆਖਦੇ ਸਨ, ਇਸ ਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ!
Luke 1:24
ਫ਼ਿਰ ਕੁਝ ਦਿਨਾਂ ਪਿੱਛੋਂ ਉਸਦੀ ਪਤਨੀ ਇਲੀਸਬਤ ਗਰਭਵਤੀ ਹੋ ਗਈ ਅਤੇ ਉਹ ਪੰਜ ਮਹੀਨਿਆਂ ਵਾਸਤੇ ਘਰੋਂ ਬਾਹਰ ਨਾ ਗਈ। ਉਸ ਨੇ ਆਖਿਆ,
2 Kings 4:16
ਅਲੀਸ਼ਾ ਨੇ ਉਸ ਨੂੰ ਕਿਹਾ, “ਇਸੇ ਰੁੱਤ ਬਸੰਤ ਦੇ ਦਿਨਾਂ ਦੇ ਕੋਲ ਤੇਰੀ ਆਪਣੀ ਗੋਦ ਵਿੱਚ ਪੁੱਤਰ ਹੋਵੇਗਾ ਜਿਸ ਨਾਲ ਤੂੰ ਕਲੋਲ ਕਰੇਗੀ।” ਉਹ ਬੋਲੀ, “ਨਹੀਂ ਮੇਰੇ ਸੁਆਮੀ, ਪਰਮੇਸ਼ੁਰ ਦੇ ਮਨੁੱਖ ਆਪਣੀ ਟਹਿਲਣ ਨਾਲ ਝੂਠ ਨਾ ਬੋਲ।”