Genesis 3:18
ਧਰਤੀ ਤੇਰੇ ਲਈ ਖਰ ਪਤਵਾਰ ਤੇ ਕੰਡੇ ਉਗਾਵੇਗੀ। ਅਤੇ ਤੈਨੂੰ ਜੰਗਲੀ ਪੌਦੇ ਖਾਣੇ ਪੈਣਗੇ ਜਿਹੜੇ ਖੇਤਾਂ ਅੰਦਰ ਉੱਗਦੇ ਹਨ।
Genesis 3:18 in Other Translations
King James Version (KJV)
Thorns also and thistles shall it bring forth to thee; and thou shalt eat the herb of the field;
American Standard Version (ASV)
thorns also and thistles shall it bring forth to thee; and thou shalt eat the herb of the field;
Bible in Basic English (BBE)
Thorns and waste plants will come up, and the plants of the field will be your food;
Darby English Bible (DBY)
and thorns and thistles shall it yield thee; and thou shalt eat the herb of the field.
Webster's Bible (WBT)
Thorns also and thistles shall it bring forth to thee; and thou shalt eat the herb of the field;
World English Bible (WEB)
Thorns also and thistles will it bring forth to you; and you will eat the herb of the field.
Young's Literal Translation (YLT)
and thorn and bramble it doth bring forth to thee, and thou hast eaten the herb of the field;
| Thorns | וְק֥וֹץ | wĕqôṣ | veh-KOHTS |
| also and thistles | וְדַרְדַּ֖ר | wĕdardar | veh-dahr-DAHR |
| forth bring it shall | תַּצְמִ֣יחַֽ | taṣmîḥa | tahts-MEE-ha |
| eat shalt thou and thee; to | לָ֑ךְ | lāk | lahk |
| וְאָכַלְתָּ֖ | wĕʾākaltā | veh-ah-hahl-TA | |
| the herb | אֶת | ʾet | et |
| of the field; | עֵ֥שֶׂב | ʿēśeb | A-sev |
| הַשָּׂדֶֽה׃ | haśśāde | ha-sa-DEH |
Cross Reference
Joshua 23:13
ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਨਹੀਂ ਕਰੇਗਾ। ਇਹ ਲੋਕ ਤੁਹਾਡੇ ਲਈ ਇੱਕ ਕੁੜਿਕੀ ਵਰਗੇ ਬਣ ਜਾਣਗੇ। ਉਹ ਤੁਹਾਡੇ ਲਈ ਦੁੱਖ ਦਾ ਕਾਰਣ ਬਣਨਗੇ-ਜਿਵੇਂ ਤੁਹਾਡੀਆਂ ਅੱਖਾਂ ਵਿੱਚ ਧੂੰਆਂ ਅਤੇ ਘੱਟਾ ਪੈ ਜਾਂਦਾ ਹੈ। ਅਤੇ ਤੁਹਾਨੂੰ ਇਹ ਚੰਗੀ ਧਰਤੀ ਛੱਡਣ ਲਈ ਮਜ਼ਬੂਰ ਹੋਣਾ ਪਵੇਗਾ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਸੀ। ਪਰ ਜੇ ਤੁਸੀਂ ਇਹ ਆਦੇਸ਼ ਨਹੀਂ ਮੰਨੋਗੇ ਤਾਂ ਤੁਸੀਂ ਇਸ ਨੂੰ ਗਵਾ ਸੱਕਦੇ ਹੋ।
Romans 14:2
ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸੱਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸ ਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।
Matthew 13:7
ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ।
Jeremiah 12:13
ਲੋਕ ਕਣਕ ਬੀਜਣਗੇ ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ। ਉਹ ਹੱਡ ਭੰਨਵੀਂ ਮਿਹਨਤ ਕਰਨਗੇ, ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ। ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ। ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।”
Jeremiah 4:3
ਇਹੀ ਹੈ ਜੋ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਕਹਿੰਦਾ ਹੈ: “ਆਪਣੇ ਖੇਤਾਂ ਨੂੰ ਵਾਹੋ ਜਿਹੜੇ ਵਾਹੇ ਨਹੀਂ ਗਏ ਹਨ ਅਤੇ ਕੰਡਿਆਂ ਵਿੱਚਕਾਰ ਬੀਜ ਨਾ ਬੀਜੋ।
Isaiah 32:13
ਮੇਰੇ ਲੋਕਾਂ ਦੀ ਧਰਤੀ ਲਈ ਰੋਵੋ। ਰੋਵੋ, ਕਿਉਂ ਕਿ ਹੁਣ ਓੱਥੇ ਸਿਰਫ਼ ਕੰਡਿਆਲੀਆਂ ਝਾੜੀਆਂ ਹੀ ਉੱਗਣਗੀਆਂ। ਉਸ ਸ਼ਹਿਰ ਲਈ ਅਤੇ ਉਨ੍ਹਾਂ ਸਾਰੇ ਘਰਾਂ ਲਈ ਰੋਵੋ ਜਿਹੜੇ ਕਦੇ ਖੁਸ਼ੀ ਨਾਲ ਭਰੇ ਹੁੰਦੇ ਸਨ।
Isaiah 7:23
ਇਸ ਦੇਸ਼ ਵਿੱਚ ਹੁਣ 1,000 ਅੰਗੂਰਾਂ ਦੀਆਂ ਵੇਲਾਂ ਦੇ ਖੇਤ ਹਨ। ਅੰਗੂਰ ਦੀ ਹਰ ਵੇਲ ਚਾਂਦੀ ਦੇ 1,000 ਸਿੱਕਿਆਂ ਦੇ ਮੁੱਲ ਦੀ ਹੈ। ਪਰ ਇਹ ਖੇਤ ਖੁਦਰੌ ਪੌਦਿਆਂ ਅਤੇ ਕੰਡਿਆਂ ਨਾਲ ਭਰ ਜਾਣਗੇ।
Isaiah 5:6
ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ। ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ। ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ। ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ। ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।”
Proverbs 24:31
ਉਹ ਖੇਤ ਕੰਡਿਆਂ ਨਾਲ ਭਰਿਆ ਹੋਇਆ ਸੀ, ਘਾਹ ਫ਼ੂਸ ਹੱਦੋ ਵੱਧ ਉਗਿਆ ਹੋਇਆ ਸੀ। ਅਤੇ ਚਾਰ ਦੀਵਾਰੀ ਢੱਠੀ ਹੋਈ ਸੀ।
Proverbs 22:5
ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।
Psalm 104:14
ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।
Psalm 104:2
ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ। ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ।
Psalm 90:3
ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ। ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।
Job 31:40
ਜੇ ਕਦੇ ਵੀ ਮੈਂ ਇਹੋ ਜਿਹੀਆਂ ਕੋਈ ਬੁਰੀਆਂ ਗੱਲਾਂ ਕੀਤੀਆਂ ਹੋਣ ਤਾਂ ਮੇਰੇ ਖੇਤਾਂ ਵਿੱਚ ਕਣਕ ਅਤੇ ਜੋਁ ਦੀ ਬਾਵੇਂ ਕੰਡਿਆਲੀਆਂ ਝਾੜੀਆਂ ਉਗਣ।” ਅੱਯੂਬ ਦੇ ਸ਼ਬਦ ਖਤਮ ਹੁੰਦੇ ਹਨ।
Job 5:5
ਭੁੱਖੇ ਲੋਕਾਂ ਨੇ ਉਸ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ। ਇਨ੍ਹਾਂ ਭੁੱਖਿਆਂ ਲੋਕਾਂ ਨੇ ਉਹ ਵੀ ਲੈ ਲਿਆ ਜੋ ਕੰਡਿਆਂ ਦਰਮਿਆਨ ਉੱਗ ਰਿਹਾ ਸੀ। ਲਾਲਚੀ ਲੋਕਾਂ ਨੇ ਉਨ੍ਹਾਂ ਦਾ ਸਭ ਕੁਝ ਲੁੱਟ ਲਿਆ।
Job 1:21
ਉਸ ਨੇ ਆਖਿਆ: “ਜਦੋਂ ਮੈਂ ਇਸ ਦੁਨੀਆਂ ਵਿੱਚ ਜੰਮਿਆ ਸਾਂ, ਤਾਂ ਮੈਂ ਨੰਗਾ ਸਾਂ ਤੇ ਮੇਰੇ ਕੋਲ ਕੁਝ ਵੀ ਨਹੀਂ ਸੀ। ਜਦੋਂ ਮੈਂ ਮਰਾਂਗਾ ਤੇ ਇਸ ਦੁਨੀਆਂ ਨੂੰ ਛੱਡਾਂਗਾ, ਮੈਂ ਨੰਗਾ ਹੋਵਾਂਗਾ ਤੇ ਮੇਰੇ ਕੋਲ ਕੁਝ ਵੀ ਨਹੀਂ ਹੋਵੇਗਾ। ਯਹੋਵਾਹ ਦਿੰਦਾ ਹੈ, ਯਹੋਵਾਹ ਹੀ ਲੈ ਲੈਂਦਾ ਹੈ। ਯਹੋਵਾਹ ਦੇ ਨਾਮ ਦੀ ਉਸਤਤ ਕਰੋ!”
Hebrews 6:8
ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।