Genesis 38:26
ਯਹੂਦਾਹ ਨੇ ਇਹ ਚੀਜ਼ਾਂ ਪਛਾਣ ਲਈਆਂ ਅਤੇ ਆਖਿਆ, “ਉਹ ਠੀਕ ਹੈ। ਮੈਂ ਗਲਤ ਸਾਂ। ਮੈਂ ਉਸ ਨੂੰ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਵਿਆਹਿਆ ਜਿਹਾ ਕਿ ਮੈਂ ਇਕਰਾਰ ਕੀਤਾ ਸੀ।” ਅਤੇ ਯਹੂਦਾਹ ਫ਼ੇਰ ਦੋਬਾਰਾ ਉਸ ਨਾਲ ਨਹੀਂ ਸੁੱਤਾ।
Genesis 38:26 in Other Translations
King James Version (KJV)
And Judah acknowledged them, and said, She hath been more righteous than I; because that I gave her not to Shelah my son. And he knew her again no more.
American Standard Version (ASV)
And Judah acknowledged them, and said, She is more righteous than I; forasmuch as I gave her not to Shelah my son. And he knew her again no more.
Bible in Basic English (BBE)
Then Judah said openly that they were his, and said, She is more upright than I am, for I did not give her to Shelah my son. And he had no more connection with her.
Darby English Bible (DBY)
And Judah acknowledged [them], and said, She is more righteous than I, because I have not given her to Shelah my son. And he knew her again no more.
Webster's Bible (WBT)
And Judah acknowledged them, and said She hath been more righteous than I; because that I gave her not to Shelah my son: and he knew her again no more.
World English Bible (WEB)
Judah acknowledged them, and said, "She is more righteous than I, because I didn't give her to Shelah, my son." He knew her again no more.
Young's Literal Translation (YLT)
And Judah discerneth and saith, `She hath been more righteous than I, because that I did not give her to Shelah my son;' and he hath not added to know her again.
| And Judah | וַיַּכֵּ֣ר | wayyakkēr | va-ya-KARE |
| acknowledged | יְהוּדָ֗ה | yĕhûdâ | yeh-hoo-DA |
| them, and said, | וַיֹּ֙אמֶר֙ | wayyōʾmer | va-YOH-MER |
| righteous more been hath She | צָֽדְקָ֣ה | ṣādĕqâ | tsa-deh-KA |
| than | מִמֶּ֔נִּי | mimmennî | mee-MEH-nee |
| I; because | כִּֽי | kî | kee |
| that | עַל | ʿal | al |
| כֵּ֥ן | kēn | kane | |
| I gave | לֹֽא | lōʾ | loh |
| her not | נְתַתִּ֖יהָ | nĕtattîhā | neh-ta-TEE-ha |
| to Shelah | לְשֵׁלָ֣ה | lĕšēlâ | leh-shay-LA |
| son. my | בְנִ֑י | bĕnî | veh-NEE |
| And he knew her | וְלֹֽא | wĕlōʾ | veh-LOH |
| again | יָסַ֥ף | yāsap | ya-SAHF |
| no | ע֖וֹד | ʿôd | ode |
| more. | לְדַעְתָּֽה׃ | lĕdaʿtâ | leh-da-TA |
Cross Reference
1 Samuel 24:17
ਉਹ ਬਹੁਤ ਰੋਇਆ ਅਤੇ ਕਹਿਣ ਲੱਗਾ, “ਹਾਂ ਤੂੰ ਸਹੀ ਸੀ ਅਤੇ ਮੈਂ ਗਲਤ। ਤੂੰ ਤਾਂ ਹਮੇਸ਼ਾ ਮੇਰੇ ਨਾਲ ਭਲਾਈ ਕੀਤੀ ਹੈ ਪਰ ਮੈਂ ਹੀ ਤੇਰੇ ਨਾਲ ਬੁਰਾ ਕਰਦਾ ਰਿਹਾ ਹਾਂ।
1 Peter 4:2
ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਾਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ।
Titus 2:11
ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
Romans 13:12
ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ।
Romans 3:19
ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
John 8:9
ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।
Matthew 3:8
ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
Habakkuk 1:13
ਤੇਰੀਆਂ ਨਜ਼ਰਾਂ ਬਦੀ ਨੂੰ ਵੇਖਣ ਲਈ ਬੜੀਆਂ ਪਵਿੱਤਰ ਹਨ। ਤੂੰ ਬਦ ਅਤੇ ਕਪਟੀਆਂ ਨੂੰ ਕਿਉਂ ਸਹਾਰਦਾ ਹੈਂ? ਅਤੇ ਤੂੰ ਚੁੱਪ ਕਿਉਂ ਰਹਿਂਨਾ ਜਦੋਂ ਬਦ ਲੋਕ ਉਨ੍ਹਾਂ ਨੂੰ ਨਿਗਲ ਜਾਂਦੇ ਹਨ ਜਿਹੜੇ ਉਨ੍ਹਾਂ ਨਾਲੋਂ ਵੱਧੇਰੇ ਧਰਮੀ ਹਨ।
Ezekiel 16:52
ਇਸ ਲਈ ਤੈਨੂੰ ਆਪਣੀ ਸ਼ਰਮਿੰਦਗੀ ਸਹਾਰਨੀ ਪਵੇਗੀ। ਤੂੰ ਆਪਣੇ ਮੁਕਾਬਲੇ ਆਪਣੀਆਂ ਭੈਣਾਂ ਨੂੰ ਸੋਹਣੀਆਂ ਬਣਾ ਦਿੱਤਾ ਹੈ। ਤੂੰ ਭਿਆਨਕ ਗੱਲਾਂ ਕੀਤੀਆਂ ਹਨ ਇਸ ਲਈ ਤੈਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ।”
Job 40:5
ਮੈਂ ਇੱਕ ਵਾਰੀ ਬੋਲਿਆ ਸਾਂ, ਪਰ ਮੈਂ ਫ਼ੇਰ ਨਹੀਂ ਬੋਲਾਂਗਾ। ਮੈਂ ਦੋ ਵਾਰੀ ਬੋਲਿਆ ਸਾਂ, ਪਰ ਮੈਂ ਹੋਰ ਕੁਝ ਵੀ ਨਹੀਂ ਆਖਾਂਗਾ।”
Job 34:31
“ਇਵੇਂ ਹੀ ਵਾਪਰੇਗਾ ਜਿੰਨਾ ਚਿਰ ਉਹ ਪਰਮੇਸ਼ੁਰ ਨੂੰ ਨਹੀਂ ਆਖਦਾ, ‘ਮੈਂ ਦੋਸ਼ੀ ਹਾਂ, ਮੈਂ ਹੋਰ ਪਾਪ ਨਹੀਂ ਕਰਾਂਗਾ।
Job 4:5
ਪਰ ਹੁਣ ਜਦੋਂ ਤੇਰੇ ਉੱਤੇ ਮੁਸੀਬਤ ਆਈ ਹੈ ਤਾਂ ਤੂੰ ਹੌਸਲਾ ਛੱਡ ਗਿਆ ਹੈਂ। ਮੁਸੀਬਤ ਤੇਰੇ ਉੱਤੇ ਅਤੇ ਟੁੱਟ ਪਈ ਹੈ ਤੂੰ ਚਕਰਾਂ ’ਚ ਪੈ ਗਿਆ ਹੈਂ।
2 Samuel 24:17
ਦਾਊਦ ਦਾ ਅਰਵਨਾਹ ਦਾ ਪਿੜ ਖਰੀਦ ਲੈਣਾ ਜਦੋਂ ਦਾਊਦ ਨੇ ਲੋਕਾਂ ਨੂੰ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਦਾਊਦ ਨੇ ਯਹੋਵਾਹ ਨੂੰ ਕਿਹਾ, “ਮੈਂ ਪਾਪੀ, ਮੈਂ ਭੁੱਲ ਕੀਤੀ! ਇਨ੍ਹਾਂ ਲੋਕਾਂ ਨੇ ਤਾਂ ਸਿਰਫ਼ ਉਹੀ ਕੀਤਾ ਜੋ ਮੈਂ ਇਨ੍ਹਾਂ ਨੂੰ ਹੁਕਮ ਕੀਤਾ, ਉਹ ਤਾਂ ਇੱਜੜਾਂ ਵਾਂਗ ਸਿਰਫ਼ ਮੇਰੇ ਪਿੱਛੇ ਲੱਗੇ, ਅਤੇ ਮੇਰਾ ਆਖਾ ਮੰਨਿਆ। ਇਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਇਸ ਲਈ ਕਿਰਪਾ ਕਰਕੇ ਤੁਸੀਂ ਜੋ ਵੀ ਸਜ਼ਾ ਦੇਣੀ ਹੈ ਉਹ ਇਨ੍ਹਾਂ ਮਾਸੂਮ ਲੋਕਾਂ ਨੂੰ ਨਹੀਂ ਸਗੋਂ ਮੈਨੂੰ ਦੇਵੋ ਜਾਂ ਮੇਰੇ ਪਿਤਾ ਦੇ ਘਰਾਣੇ ਨੂੰ।”
2 Samuel 20:3
ਦਾਊਦ ਯਰੂਸ਼ਲਮ ਵਿੱਚ ਆਪਣੇ ਘਰ ਨੂੰ ਪਰਤਿਆ। ਉਹ ਆਪਣੇ ਪਿੱਛੇ ਘਰ ਦੀ ਰੱਖਵਾਲੀ ਲਈ ਦਸ ਪਤਨੀਆਂ ਛੱਡ ਕੇ ਗਿਆ ਸੀ। ਉਨ੍ਹਾਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਘਰ ਦੀ ਰਾਖੀ ਲਈ ਛੱਡ ਕੇ ਗਿਆ ਸੀ, ਫ਼ੜਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਲਈ ਰਸਤ ਠਹਿਰਾ ਦਿੱਤੀ ਪਰ ਫ਼ਿਰ ਕਦੇ ਉਨ੍ਹਾਂ ਨਾਲ ਸੰਭੋਗ ਨਾ ਕੀਤਾ, ਸੋ ਉਹ ਆਪਣੇ ਮਰਨ ਸਮੇਂ ਤੀਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਹੀ ਰਹੀਆਂ।
2 Samuel 16:22
ਤਦ ਉਨ੍ਹਾਂ ਨੇ ਘਰ ਦੀ ਛੱਤ ਉੱਪਰ ਅਬਸ਼ਾਲੋਮ ਲਈ ਤੰਬੂ ਲਗਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਆਪਣੇ ਪਿਤਾ ਦੀਆਂ ਪਤਨੀਆਂ ਦੇ ਨਾਲ ਸੰਭੋਗ ਕੀਤਾ।
Genesis 38:14
ਤਾਮਾਰ ਹਮੇਸ਼ਾ ਅਜਿਹੇ ਕੱਪੜੇ ਪਾਉਂਦੀ ਸੀ ਜਿਸਤੋਂ ਨਜ਼ਰ ਆਵੇ ਕਿ ਉਹ ਵਿਧਵਾ ਸੀ। ਇਸ ਲਈ ਉਸ ਨੇ ਕੁਝ ਵਖਰੇ ਵਸਤਰ ਪਹਿਨੇ ਅਤੇ ਆਪਣੇ ਚਿਹਰੇ ਨੂੰ ਘੁੰਡ ਨਾਲ ਢੱਕ ਲਿਆ। ਫ਼ੇਰ ਉਹ ਏਨਿਯਮ ਫ਼ਾਟਕ ਕੋਲ ਬੈਠ ਗਈ ਜੋ ਤਿਮਨਾਥ ਦੇ ਰਸਤੇ ਉੱਤੇ ਹੈ। ਤਾਮਾਰ ਜਾਣਦੀ ਸੀ ਕਿ ਯਹੂਦਾਹ ਦਾ ਸਭ ਤੋਂ ਛੋਟਾ ਪੁੱਤਰ ਸ਼ੇਲਾਹ ਹੁਣ ਜਵਾਨ ਹੋ ਚੁੱਕਿਆ ਸੀ। ਪਰ ਯਹੂਦਾਹ ਉਸ ਨੂੰ ਉਸ ਨਾਲ ਵਿਆਹੁਣ ਦੀਆਂ ਵਿਉਂਤਾ ਨਹੀਂ ਬਣਾਵੇਗਾ।
Genesis 37:33
ਪਿਤਾ ਨੇ ਕੋਟ ਵੇਖਿਆ ਅਤੇ ਉਸ ਨੂੰ ਪਤਾ ਲੱਗ ਗਿਆ ਕਿ ਇਹ ਯੂਸੁਫ਼ ਦਾ ਹੀ ਸੀ। ਪਿਤਾ ਨੇ ਆਖਿਆ, “ਹਾਂ, ਇਹ ਉਸੇ ਦਾ ਹੀ ਹੈ! ਸ਼ਾਇਦ ਕਿਸੇ ਜੰਗਲੀ ਜਾਨਵਰ ਨੇ ਉਸ ਨੂੰ ਮਾਰ ਦਿੱਤਾ ਹੈ। ਮੇਰੇ ਪੁੱਤਰ ਨੂੰ ਕੋਈ ਜੰਗਲੀ ਜਾਨਵਰ ਖਾ ਗਿਆ!”
Genesis 4:1
ਪਹਿਲਾ ਪਰਿਵਾਰ ਆਦਮ ਅਤੇ ਉਸਦੀ ਪਤਨੀ ਹੱਵਾਹ ਨੇ ਜਿਨਸੀ ਸੰਬੰਧ ਬਣਾਏ ਅਤੇ ਹੱਵਾਹ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਇਸ ਬੱਚੇ ਦਾ ਨਾਮ ਕਇਨ ਰੱਖਿਆ ਗਿਆ। ਹੱਵਾਹ ਨੇ ਆਖਿਆ, “ਯਹੋਵਾਹ ਦੀ ਸਹਾਇਤਾ ਨਾਲ, ਮੈਂ ਇੱਕ ਆਦਮੀ ਨੂੰ ਪ੍ਰਾਪਤ ਕੀਤਾ ਹੈ।”