Hosea 7:11 in Punjabi

Punjabi Punjabi Bible Hosea Hosea 7 Hosea 7:11

Hosea 7:11
ਇਉਂ ਅਫ਼ਰਾਈਮ ਇੱਕ ਬੇਵਕੂਫ਼, ਅਤੇ ਸੂਝਹੀਣ ਕਬੂਤਰ ਵਰਗਾ ਬਣ ਗਿਆ ਹੈ! ਉਹ ਮਦਦ ਲਈ ਮਿਸਰ ਨੂੰ ਪੁਕਾਰਦੇ ਹਨ ਅਤੇ ਮਦਦ ਲਈ ਅੱਸ਼ੂਰ ਨੂੰ ਜਾਂਦੇ ਹਨ।

Hosea 7:10Hosea 7Hosea 7:12

Hosea 7:11 in Other Translations

King James Version (KJV)
Ephraim also is like a silly dove without heart: they call to Egypt, they go to Assyria.

American Standard Version (ASV)
And Ephraim is like a silly dove, without understanding: they call unto Egypt, they go to Assyria.

Bible in Basic English (BBE)
And Ephraim is like a foolish dove, without wisdom; they send out their cry to Egypt, they go to Assyria.

Darby English Bible (DBY)
And Ephraim is become like a silly dove without understanding: they call to Egypt, they go to Assyria.

World English Bible (WEB)
"Ephraim is like an easily deceived dove, without understanding. They call to Egypt. They go to Assyria.

Young's Literal Translation (YLT)
And Ephraim is as a simple dove without heart, Egypt they called on -- `to' Asshur they have gone.

Ephraim
וַיְהִ֣יwayhîvai-HEE
also
is
אֶפְרַ֔יִםʾeprayimef-RA-yeem
like
a
silly
כְּיוֹנָ֥הkĕyônâkeh-yoh-NA
dove
פוֹתָ֖הpôtâfoh-TA
without
אֵ֣יןʾênane
heart:
לֵ֑בlēblave
they
call
מִצְרַ֥יִםmiṣrayimmeets-RA-yeem
to
Egypt,
קָרָ֖אוּqārāʾûka-RA-oo
they
go
אַשּׁ֥וּרʾaššûrAH-shoor
to
Assyria.
הָלָֽכוּ׃hālākûha-la-HOO

Cross Reference

Hosea 12:1
ਯਹੋਵਾਹ ਇਸਰਾਏਲ ਦੇ ਵਿਰੁੱਧ ਅਫ਼ਰਾਈਮ ਆਪਣਾ ਵਕਤ ਜਾਇਆ ਕਰ ਰਿਹਾ ਹੈ ਅਤੇ ਇਸਰਾਏਲ ਸਾਰਾ ਦਿਨ “ਹਵਾ ਦੇ ਪਿੱਛੇ ਦੌੜਦਾ ਹੈ।” ਲੋਕੀ ਬਹੁਤ ਸਾਰੇ ਅਪਰਾਧ ਕਰਦੇ ਹਨ ਅਤੇ ਅਨੇਕਾਂ ਝੂਠ ਬੋਲਦੇ ਹਨ। ਉਨ੍ਹਾਂ ਨੇ ਅਸ਼ੂਰ ਨਾਲ ਇਕਰਾਰਨਾਮੇ ਕੀਤੇ ਹੋਏ ਹਨ ਅਤੇ ਉਹ ਆਪਣੇ ਜੈਤੂਨ ਦੇ ਤੇਲ ਨੂੰ ਮਿਸਰ ਵੱਲ ਲੈ ਜਾ ਰਹੇ ਹਨ।

Hosea 5:13
ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ ਅਤੇ ਯਹੂਦਾਹ ਨੇ, ਆਪਣਾ ਜ਼ਖਮ, ਉਹ ਮਦਦ ਲਈ ਅੱਸ਼ੂਰ ਨੂੰ ਭੱਜੇ। ਉਨ੍ਹਾਂ ਨੇ ਆਪਣੀਆਂ ਮੁਸੀਬਤਾਂ ਮਹਾਨ ਪਾਤਸ਼ਾਹ ਨੂੰ ਦੱਸੀਆਂ ਪਰ ਉਹ ਰਾਜਾ ਤੁਹਾਨੂੰ ਰਾਜੀ ਨਹੀਂ ਕਰ ਸੱਕਦਾ, ਉਹ ਤੁਹਾਡੇ ਜ਼ਖਮਾਂ ਨੂੰ ਨਹੀਂ ਭਰ ਸੱਕੇਗਾ।

Hosea 11:11
ਉਹ ਮਿਸਰ ਵਿੱਚੋਂ ਹਿਲਦੇ ਹੋਏ ਪੰਛੀ ਵਾਂਗ ਆਉਣਗੇ ਅਤੇ ਅੱਸ਼ੂਰ ਵਿੱਚੋਂ ਕੰਬੰਦੇ ਹੋਏ ਕਬੂਤਰ ਵਾਂਗ ਆਉਣਗੇ ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਵਿੱਚ ਵਸਾਵਾਂਗਾ।” ਯਹੋਵਾਹ ਦਾ ਇਹ ਵਾਕ ਹੈ।

Hosea 4:11
“ਜਿਨਸੀ ਪਾਪ, ਸ਼ਰਾਬ ਅਤੇ ਨਵੀਂ ਮੈਅ ਇਨਸਾਨ ਦੀ ਸਿੱਧੀ ਸੋਚਣ ਦੀ ਯੋਗਤਾ ਨੂੰ ਨਸ਼ਟ ਕਰ ਦਿੰਦੇ ਹਨ।

Hosea 9:3
ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁੱਧ ਭੋਜਨ ਖਾਵੇਗਾ।

Hosea 14:3
ਅੱਸ਼ੂਰ ਸਾਨੂੰ ਨਹੀਂ ਬਚਾਵੇਗਾ ਅਸੀਂ ਜੰਗੀ ਘੋੜਿਆਂ ਉੱਤੇ ਨਹੀਂ ਚੜ੍ਹਾਂਗੇ ਅਤੇ ਅਸੀਂ ਮੁੜ ਆਪਣੇ ਰੱਥ ਨਾਲ ਸਿਰਜਿਆਂ ਨੂੰ ‘ਆਪਣੇ ਪਰਮੇਸ਼ੁਰ’ ਨਹੀਂ ਕਹਾਂਗੇ। ਕਿਉਂ ਕਿ ਯਤੀਮਾਂ ਤੇ ਰਹਿਮ ਸਿਰਫ਼ ਤੂੰ ਹੀ ਕਰਦਾ ਹੈਂ।”

Hosea 8:8
“ਇਸਰਾਏਲ ਨਸ਼ਟ ਕੀਤਾ ਗਿਆ ਸੀ। ਇਸਦੇ ਲੋਕ ਬੇਕਾਰ ਭਾਂਡਿਆਂ ਵਰਗੇ ਹਨ ਜੋ ਸੁੱਟ ਦਿੱਤੇ ਗਏ ਸਨ। ਉਹ ਕੌਮਾਂ ਦਰਮਿਆਨ ਖਿਲਰੇ ਹੋਏ ਹਨ।

Ezekiel 23:4
ਵੱਡੀ ਧੀ ਦਾ ਨਾਂ ਸੀ ਆਹਾਲਾਹ। ਅਤੇ ਉਸਦੀ ਭੈਣ ਦਾ ਨਾਂ ਵੀ ਆਹਾਲੀਬਾਹ। ਉਹ ਭੈਣਾਂ ਮੇਰੀਆਂ ਪਤਨੀਆਂ ਬਣ ਗਈਆਂ। ਅਤੇ ਸਾਡੇ ਬੱਚੇ ਹੋਏ। ਆਹਾਲਾਹ ਅਸਲ ਵਿੱਚ ਸਮਰਿਯਾ ਹੈ। ਅਤੇ ਆਹਾਲੀਬਾਹ ਅਸਲ ਵਿੱਚ ਯਰੂਸ਼ਲਮ ਹੈ।

Jeremiah 2:36
ਤੁਹਾਡੇ ਲਈ ਆਪਣੇ ਮਨ ਨੂੰ ਬਦਲਣਾ ਕਿੰਨਾ ਅਸਾਨ ਹੈ। ਅੱਸ਼ੂਰ ਨੇ ਤੁਹਾਨੂੰ ਨਿਰਾਸ਼ ਕੀਤਾ, ਇਸ ਲਈ ਤੁਸੀਂ ਅੱਸ਼ੂਰ ਨੂੰ ਛੱਡ ਦਿੱਤਾ ਅਤੇ ਸਹਾਇਤਾ ਲਈ, ਮਿਸਰ ਕੋਲ ਚੱਲੇ ਗਏ। ਪਰ ਮਿਸਰ ਵੀ ਤੁਹਾਨੂੰ ਨਿਰਾਸ਼ ਕਰੇਗਾ।

Jeremiah 2:18
ਯਹੂਦਾਹ ਦੇ ਲੋਕੋ, ਇਸ ਬਾਰੇ ਸੋਚੋ, ਕੀ ਮਿਸਰ ਜਾਣ ਨਾਲ ਕੋਈ ਸਹਾਇਤਾ ਮਿਲੀ? ਕੀ ਨੀਲ ਨਦੀ ਦਾ ਪਾਣੀ ਪੀਣ ਨਾਲ ਸਹਾਇਤਾ ਮਿਲੀ? ਨਹੀਂ! ਕੀ ਅੱਸ਼ੂਰ ਜਾਣ ਨਾਲ ਸਹਾਇਤਾ ਮਿਲੀ? ਕੀ ਫ਼ਰਾਤ ਨਦੀ ਦਾ ਪਾਣੀ ਪੀਣ ਨਾਲ ਸਹਾਇਤਾ ਮਿਲੀ? ਨਹੀਂ!

Isaiah 31:1
ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।

Isaiah 30:1
ਇਸਰਾਏਲ ਨੂੰ ਪਰਮੇਸ਼ੁਰ ਉੱਤੇ ਭਰੋਸਾ ਹੋਣਾ ਚਾਹੀਦਾ ਹੈ ਮਿਸਰ ਉੱਤੇ ਨਹੀਂ ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ।

Proverbs 17:16
ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ।

Proverbs 15:32
ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।

Proverbs 6:32
ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।

2 Kings 17:3
ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜ੍ਹਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸ ਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ।

2 Kings 15:19
ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸ ਦੇ ਰਾਜ ਉੱਤੇ ਪਕੜ ਮਜਬੂਤ ਕਰ ਦੇਵੇ।