Isaiah 44:1 in Punjabi

Punjabi Punjabi Bible Isaiah Isaiah 44 Isaiah 44:1

Isaiah 44:1
ਯਹੋਵਾਹ ਹੀ ਕੇਵਲ ਇੱਕੋ-ਇੱਕ ਪਰਮੇਸ਼ੁਰ ਹੈ “ਯਾਕੂਬ, ਤੂੰ ਮੇਰਾ ਸੇਵਕ ਹੈਂ। ਸੁਣ ਮੇਰੀ ਗੱਲ! ਇਸਰਾਏਲ, ਮੈਂ ਤੈਨੂੰ ਚੁਣਿਆ ਸੀ। ਸੁਣ ਉਹ ਗੱਲਾਂ ਜਿਹੜੀਆਂ ਮੈਂ ਆਖਦਾ ਹਾਂ!

Isaiah 44Isaiah 44:2

Isaiah 44:1 in Other Translations

King James Version (KJV)
Yet now hear, O Jacob my servant; and Israel, whom I have chosen:

American Standard Version (ASV)
Yet now hear, O Jacob my servant, and Israel, who I have chosen:

Bible in Basic English (BBE)
And now, give ear, O Jacob my servant, and Israel whom I have taken for myself:

Darby English Bible (DBY)
And now hear, Jacob, my servant, and Israel, whom I have chosen:

World English Bible (WEB)
Yet now hear, Jacob my servant, and Israel, who I have chosen:

Young's Literal Translation (YLT)
And now, hear, O Jacob, My servant, And Israel, whom I have fixed on:

Yet
now
וְעַתָּ֥הwĕʿattâveh-ah-TA
hear,
שְׁמַ֖עšĕmaʿsheh-MA
O
Jacob
יַעֲקֹ֣בyaʿăqōbya-uh-KOVE
servant;
my
עַבְדִּ֑יʿabdîav-DEE
and
Israel,
וְיִשְׂרָאֵ֖לwĕyiśrāʾēlveh-yees-ra-ALE
whom
I
have
chosen:
בָּחַ֥רְתִּיbāḥartîba-HAHR-tee
בֽוֹ׃voh

Cross Reference

Jeremiah 30:10
“ਇਸ ਲਈ, ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ!” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਹੇ ਇਸਰਾਏਲ ਇਸਦੇ ਕਾਰਣ ਭੈਭੀਤ ਨਾ ਹੋ। ਮੈਂ ਤੈਨੂੰ ਉਨ੍ਹਾਂ ਦੂਰ ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੇਰੇ ਉੱਤਰਾਧਿਕਾਰੀਆਂ ਨੂੰ ਉਸ ਦੂਰ-ਦੁਰਾਡੇ ਦੇਸ ਤੋਂ ਬਚਾਵਾਂਗਾ ਜਿੱਥੇ ਉਹ ਬੰਦੀ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਵਾਂਗਾ। ਯਾਕੂਬ ਨੂੰ ਫ਼ੇਰ ਸ਼ਾਂਤੀ ਮਿਲੇਗੀ। ਲੋਕ ਯਾਕੂਬ ਨੂੰ ਤੰਗ ਨਹੀਂ ਕਰਨਗੇ। ਇੱਥੇ, ਮੇਰੇ ਲੋਕਾਂ ਨੂੰ ਭੈਭੀਤ ਕਰਨ ਵਾਲਾ ਕੋਈ ਦੁਸ਼ਮਣ ਨਹੀਂ ਹੋਵੇਗਾ।

Isaiah 41:8
ਸਿਰਫ਼ ਯਹੋਵਾਹ ਹੀ ਸਾਨੂੰ ਬਚਾ ਸੱਕਦਾ ਹੈ ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ। ਯਾਕੂਬ ਤੈਨੂੰ ਮੈਂ ਚੁਣਿਆ ਸੀ। ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ। ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।

Jeremiah 46:27
ਉੱਤਰੀ ਇਸਰਾਏਲ ਲਈ ਇੱਕ ਸੰਦੇਸ਼ “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਇਸਰਾਏਲ ਡਰ ਨਾ। ਮੈਂ ਤੁਹਨੂੰ ਉਨ੍ਹਾਂ ਦੂਰ-ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੁਹਾਡੀ ਸੰਤਾਨ ਨੂੰ ਉਨ੍ਹਾਂ ਦੇਸ਼ਾਂ ਕੋਲੋਂ ਬਚਾਵਾਂਗਾ, ਜਿੱਥੇ ਉਹ ਬੰਦੀਵਾਨ ਨੇ। ਯਾਕੂਬ ਨੂੰ ਫ਼ੇਰ ਅਮਨ ਅਤੇ ਸੁਰੱਖਿਆ ਮਿਲੇਗੀ। ਅਤੇ ਕੋਈ ਵੀ ਉਸ ਨੂੰ ਭੈਭੀਤ ਨਹੀਂ ਕਰ ਸੱਕੇਗਾ।”

Hebrews 3:7
ਸਾਨੂੰ ਪਰਮੇਸ਼ੁਰ ਦੇ ਅਨੁਯਾਈ ਬਣੇ ਰਹਿਣਾ ਜਾਰੀ ਰੱਖਣਾ ਚਾਹੀਦਾ ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,

Romans 11:5
ਇਸੇ ਤਰ੍ਹਾਂ ਹੁਣ ਵੀ ਉੱਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ।

Luke 13:34
“ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇਕੱਠਿਆ ਕਰਾ ਜਿਵੇਂ ਕੋਈ ਕੁਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।

Jeremiah 4:7
ਸ਼ੇਰ ਆਪਣੀ ਗੁਫ਼ਾ ਵਿੱਚੋਂ ਬਾਹਰ ਆ ਰਿਹਾ ਹੈ। ਕੌਮਾਂ ਦੀ ਤਬਾਹੀ ਕਰਨ ਵਾਲੇ ਨੇ ਕੂਚ ਕਰ ਦਿੱਤਾ ਹੈ। ਉਹ ਤੁਹਾਡੇ ਦੇਸ਼ ਨੂੰ ਤਬਾਹ ਕਰਨ ਲਈ ਆਪਣੇ ਘਰੋ ਚੱਲ ਪਿਆ ਹੈ। ਤੁਹਾਡੇ ਕਸਬੇ ਤਬਾਹ ਹੋ ਜਾਣਗੇ। ਉਨ੍ਹਾਂ ਵਿੱਚ ਰਹਿਣ ਵਾਲੇ ਲੋਕ ਨਹੀਂ ਬਚਣਗੇ।

Isaiah 55:3
ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।

Isaiah 48:16
ਇੱਥੇ ਆ ਤੇ ਮੇਰੀ ਗੱਲ ਸੁਣ! ਮੈਂ ਓੱਥੇ ਹੀ ਸਾਂ ਜਦੋਂ ਬਾਬਲ ਦਾ ਜਨਮ ਇੱਕ ਕੌਮ ਵਜੋਂ ਹੋਇਆ। ਤੇ ਆਦਿ ਤੋਂ ਹੀ, ਮੈਂ ਸਾਫ਼ ਤੌਰ ਤੇ ਆਖਿਆ ਸੀ ਤਾਂ ਜੋ ਲੋਕ ਜਾਣ ਸੱਕਣ ਕਿ ਮੈਂ ਕੀ ਆਖਿਆ ਸੀ।” ਫ਼ੇਰ ਯਸਾਯਾਹ ਨੇ ਆਖਿਆ, “ਹੁਣ, ਮੇਰਾ ਪ੍ਰਭੂ ਯਹੋਵਾਹ, ਮੈਨੂੰ ਅਤੇ ਉਸ ਦੇ ਆਤਮੇ ਨੂੰ, ਤੁਹਾਨੂੰ ਇਹ ਗੱਲਾਂ ਦੱਸਣ ਲਈ ਭੇਜਦਾ ਹੈ।

Isaiah 43:1
ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।

Isaiah 42:23
ਕੀ ਤੁਹਾਡੇ ਵਿੱਚੋਂ ਕਿਸੇ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਸੁਣਿਆ ਸੀ? ਨਹੀਂ! ਪਰ ਤੁਹਾਨੂੰ ਚਾਹੀਦਾ ਹੈ ਕਿ ਉਸ ਦੇ ਸ਼ਬਦਾਂ ਨੂੰ ਬਹੁਤ ਧਿਆਨ ਨਾਲ ਸੁਣੋੋ ਤੇ ਇਸ ਬਾਰੇ ਸੋਚੋ ਕਿ ਕੀ ਵਾਪਰਿਆ ਹੈ।

Psalm 105:42
ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ। ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ।

Psalm 105:6
ਤੁਸੀਂ ਉਸ ਦੇ ਨੌਕਰ ਅਬਰਾਹਾਮ ਦੀ ਔਲਾਦ ਹੋ। ਤੁਸੀਂ ਯਾਕੂਬ ਦੀ ਔਲਾਦ ਹੋ, ਜਿਸ ਬੰਦੇ ਨੂੰ ਪਰਮੇਸ਼ੁਰ ਨੇ ਚੁਣਿਆ ਸੀ।

Psalm 81:11
“ਪਰ ਮੇਰੇ ਲੋਕਾਂ ਨੇ ਮੇਰੀ ਗੱਲ ਨਹੀਂ ਸੁਣੀ, ਇਸਰਾਏਲ ਨੇ ਮੇਰਾ ਹੁਕਮ ਨਹੀਂ ਮੰਨਿਆ।

Deuteronomy 7:6
ਕਿਉਂਕਿ ਤੁਸੀਂ ਯਹੋਵਾਹ ਦੇ ਆਪਣੇ ਲੋਕ ਹੋ। ਧਰਤੀ ਉੱਤਲੇ ਸਾਰੇ ਲੋਕਾਂ ਵਿੱਚੋਂ, ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਲੋਕਾਂ ਵਜੋਂ ਚੁਣਿਆ, ਉਹ ਲੋਕ ਜਿਹੜੇ ਸਿਰਫ਼ ਉਸ ਦੇ ਹਨ।

Genesis 17:7
ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ।