James 4:16
ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।
James 4:16 in Other Translations
King James Version (KJV)
But now ye rejoice in your boastings: all such rejoicing is evil.
American Standard Version (ASV)
But now ye glory in your vauntings: all such glorying is evil.
Bible in Basic English (BBE)
But now you go on glorying in your pride: and all such glorying is evil.
Darby English Bible (DBY)
But now ye glory in your vauntings: all such glorying is evil.
World English Bible (WEB)
But now you glory in your boasting. All such boasting is evil.
Young's Literal Translation (YLT)
and now ye glory in your pride; all such glorying is evil;
| But | νῦν | nyn | nyoon |
| now | δὲ | de | thay |
| ye rejoice | καυχᾶσθε | kauchasthe | kaf-HA-sthay |
| in | ἐν | en | ane |
| your | ταῖς | tais | tase |
| ἀλαζονείαις | alazoneiais | ah-la-zoh-NEE-ase | |
| boastings: | ὑμῶν· | hymōn | yoo-MONE |
| all | πᾶσα | pasa | PA-sa |
| such | καύχησις | kauchēsis | KAF-hay-sees |
| rejoicing | τοιαύτη | toiautē | too-AF-tay |
| is | πονηρά | ponēra | poh-nay-RA |
| evil. | ἐστιν | estin | ay-steen |
Cross Reference
1 Corinthians 5:6
ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।”
James 3:14
ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।
Isaiah 47:10
ਤੂੰ ਮੰਦੀਆਂ ਗੱਲਾਂ ਕਰਦੀ ਹੈਂ ਤੇ ਫ਼ੇਰ ਵੀ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀ ਹੈਂ, ਤੂੰ ਦਿਲ ਅੰਦਰ ਸੋਚਦੀ ਹੈਂ, ‘ਕੋਈ ਵੀ ਮੇਰੇ ਮੰਦੇ ਕੰਮਾਂ ਨੂੰ ਨਹੀਂ ਦੇਖਦਾ।’ ਤੂੰ ਸੋਚਦੀ ਹੈਂ ਕਿ ਤੇਰੀ ਸਿਆਣਪ ਅਤੇ ਤੇਰਾ ਗਿਆਨ ਤੈਨੂੰ ਬਚਾ ਲੈਣਗੇ। ਤੂੰ ਦਿਲ ਅੰਦਰ ਸੋਚਦੀ ਹੈਂ, ‘ਮੈਂ ਹੀ ਇੱਕੋ-ਇੱਕ ਹਾਂ। ਤੇਰੇ ਜਿਹਾ ਕੋਈ ਦੂਸਰਾ ਮਹੱਤਵਪੂਰਣ ਨਹੀਂ।’
Proverbs 27:1
ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।
Proverbs 25:14
ਜਿਹੜੇ ਬੰਦੇ ਸੌਗਾਤਾਂ ਦੇਣ ਦਾ ਇਕਰਾਰ ਕਰਦੇ ਹਨ ਪਰ ਦਿੰਦੇ ਕਦੇ ਨਹੀਂ ਉਹ ਉਨ੍ਹਾਂ ਬਦਲਾਂ ਅਤੇ ਹਵਾਵਾਂ ਵਰਗੇ ਹਨ ਜਿਹੜੇ ਵਰੱਖਾ ਲੈ ਕੇ ਨਹੀਂ ਆਉਂਦੇ।
Psalm 52:7
“ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”
Psalm 52:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।” ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।
Revelation 18:7
ਉਸ ਨੇ ਆਪਣੇ ਆਪ ਨੂੰ ਜਿੰਨੀ ਵੱਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸ ਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, ‘ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।’
1 Corinthians 4:7
ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸ ਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।
Isaiah 47:7
ਤੂੰ ਆਖਿਆ ਸੀ, ‘ਮੈਂ ਸਦਾ ਲਈ ਜੀਵਾਂਗੀ, ਮੈਂ ਹਮੇਸ਼ਾ ਮਹਾਰਾਣੀ ਰਹਾਂਗੀ।’ ਤੂੰ ਉਨ੍ਹਾਂ ਮੰਦੀਆਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ। ਜਿਹੜੀਆਂ ਤੂੰ ਉਨ੍ਹਾਂ ਲੋਕਾਂ ਨਾਲ ਕੀਤੀਆਂ ਸਨ। ਤੂੰ ਸੋਚਿਆ ਸੀ ਕਿ ਕੀ ਵਾਪਰੇਗਾ।