Jude 1:22
ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹੜੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ।
Jude 1:22 in Other Translations
King James Version (KJV)
And of some have compassion, making a difference:
American Standard Version (ASV)
And on some have mercy, who are in doubt;
Bible in Basic English (BBE)
And have pity on those who are in doubt;
Darby English Bible (DBY)
And of some have compassion, making a difference,
World English Bible (WEB)
On some have compassion, making a distinction,
Young's Literal Translation (YLT)
and to some be kind, judging thoroughly,
| And | καὶ | kai | kay |
| of some | οὓς | hous | oos |
| μὲν | men | mane | |
| have compassion, | ἐλεεῖτε | eleeite | ay-lay-EE-tay |
| making a difference: | διακρινόμενοι· | diakrinomenoi | thee-ah-kree-NOH-may-noo |
Cross Reference
1 John 5:16
ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।
Ezekiel 34:17
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਤੂੰ, ਮੇਰੇ ਇੱਜੜ, ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ। ਮੈਂ ਭੇਡੂਆਂ ਅਤੇ ਬਕਰਿਆਂ ਵਿੱਚਕਾਰ ਨਿਆਂ ਕਰਾਂਗਾ।
Galatians 4:20
ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸੱਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।
Galatians 6:1
ਇੱਕ ਦੂਸਰੇ ਦੀ ਸਹਾਇਤਾ ਕਰੋ ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ।
Hebrews 6:4
ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।
James 5:19
ਪਾਪੀਆਂ ਨੂੰ ਪਾਪ ਤੋਂ ਵਾਪਸ ਲਿਆਓ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸ ਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।
Jude 1:4
ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵੜੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।