Lamentations 3:51
ਮੇਰੀਆਂ ਅੱਖਾਂ ਮੈਨੂੰ ਗ਼ਮਗੀਨ ਬਣਾਉਂਦੀਆਂ ਨੇ, ਜਦੋਂ ਮੈਂ ਦੇਖਦਾ ਹਾਂ ਕਿ ਮੇਰੇ ਸ਼ਹਿਰ ਦੀਆਂ ਕੁੜੀਆਂ ਨਾਲ ਕੀ ਵਾਪਰਿਆ ਹੈ।
Lamentations 3:51 in Other Translations
King James Version (KJV)
Mine eye affecteth mine heart because of all the daughters of my city.
American Standard Version (ASV)
Mine eye affecteth my soul, because of all the daughters of my city.
Bible in Basic English (BBE)
The Lord is unkind to my soul, more than all the daughters of my town.
Darby English Bible (DBY)
Mine eye affecteth my soul, because of all the daughters of my city.
World English Bible (WEB)
My eye affects my soul, because of all the daughters of my city.
Young's Literal Translation (YLT)
My eye affecteth my soul, Because of all the daughters of my city.
| Mine eye | עֵינִי֙ | ʿêniy | ay-NEE |
| affecteth | עֽוֹלְלָ֣ה | ʿôlĕlâ | oh-leh-LA |
| mine heart | לְנַפְשִׁ֔י | lĕnapšî | leh-nahf-SHEE |
| all of because | מִכֹּ֖ל | mikkōl | mee-KOLE |
| the daughters | בְּנ֥וֹת | bĕnôt | beh-NOTE |
| of my city. | עִירִֽי׃ | ʿîrî | ee-REE |
Cross Reference
Genesis 44:34
ਜੇ ਇਹ ਮੁੰਡਾ ਮੇਰੇ ਨਾਲ ਨਹੀਂ ਹੋਵੇਗਾ ਤਾਂ ਮੈਂ ਆਪਣੇ ਪਿਤਾ ਦਾ ਸਾਹਮਣਾ ਨਹੀਂ ਕਰ ਸੱਕਦਾ। ਮੈਂ ਇਸ ਗੱਲੋਂ ਬਹੁਤ ਭੈਭੀਤ ਹਾਂ ਕਿ ਮੇਰੇ ਪਿਤਾ ਦਾ ਕੀ ਹੋਵੇਗਾ।”
Lamentations 5:11
ਦੁਸ਼ਮਣ ਨੇ ਸੀਯੋਨ ਦੀਆਂ ਔਰਤਾਂ ਦਾ ਬਲਾਤਕਾਰ ਕੀਤਾ। ਉਨ੍ਹਾਂ ਨੇ ਯਹੂਦਾਹ ਦੇ ਸ਼ਹਿਰਾਂ ਅੰਦਰ ਔਰਤਾਂ ਦਾ ਬਲਾਤਕਾਰ ਕੀਤਾ ਹੈ।
Lamentations 2:21
ਨੌਜਵਾਨ ਅਤੇ ਬਜ਼ੁਰਗ ਬੰਦੇ ਸ਼ਹਿਰ ਦੀਆਂ ਗਲੀਆਂ ਅੰਦਰ ਧਰਤੀ ਉੱਤੇ ਲੇਟੇ ਹੋਏ ਨੇ। ਮੇਰੀਆਂ ਮੁਟਿਆਰਾਂ ਅਤੇ ਮੇਰੇ ਗੱਭਰੂ ਤਲਵਾਰ ਨਾਲ ਮਾਰੇ ਗਏ ਨੇ। ਤੁਸੀਂ ਯਹੋਵਾਹ ਜੀ, ਉਨ੍ਹਾਂ ਨੂੰ ਆਪਣੇ ਕਹਿਰ ਵਾਲੇ ਦਿਨ ਮਾਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ!
Lamentations 1:18
ਹੁਣ ਯਰੂਸ਼ਲਮ ਨਗਰੀ ਆਖਦੀ ਹੈ, “ਮੈਂ ਯਹੋਵਾਹ ਨੂੰ ਸੁਣਨ ਤੋਂ ਇਨਕਾਰ ਕੀਤਾ ਸੀ। ਇਸ ਲਈ ਯਹੋਵਾਹ ਦਾ ਇਹ ਗੱਲਾਂ ਕਰਨਾ ਉਚਿਤ ਹੈ। ਇਸ ਲਈ ਤੁਸੀਂ ਸਮੂਹ ਲੋਕੋ ਸੁਣੋ, ਮੇਰੇ ਦਰਦ ਵੱਲ ਦੇਖੋ! ਮੇਰੇ ਜਵਾਨ ਮਰਦ ਅਤੇ ਔਰਤਾਂ ਬੰਦੀ ਬਣਾ ਲੇ ਗਏ ਹਨ।
Jeremiah 19:9
ਦੁਸ਼ਮਣ ਆਪਣੀ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਲੈ ਆਵੇਗਾ। ਉਹ ਫ਼ੌਜ ਲੋਕਾਂ ਨੂੰ ਭੋਜਨ ਲੈਣ ਲਈ ਬਾਹਰ ਨਹੀਂ ਜਾਣ ਦੇਵੇਗੀ। ਇਸ ਲਈ ਸ਼ਹਿਰ ਦੇ ਲੋਕ ਭੁੱਖੇ ਮਰਨਗੇ। ਉਹ ਇਤਨੇ ਭੁੱਖੇ ਹੋਣਗੇ ਕਿ ਆਪਣੇ ਹੀ ਧੀਆਂ ਪੁੱਤਰਾਂ ਦੀਆਂ ਲਾਸ਼ਾਂ ਖਾ ਜਾਣਗੇ। ਅਤੇ ਉਹ ਇੱਕ ਦੂਸਰੇ ਨੂੰ ਖਾਣ ਲੱਗ ਜਾਣਗੇ।’
Jeremiah 14:18
ਜੇ ਮੈਂ ਦੇਸ਼ ਅੰਦਰ ਜਾਂਦਾ ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਦੇਖਦਾ ਹਾਂ ਜਿਹੜੇ ਤਲਵਾਰਾਂ ਨਾਲ ਮਾਰੇ ਗਏ ਸਨ। ਜੇ ਮੈਂ ਸ਼ਹਿਰ ਅੰਦਰ ਜਾਂਦਾ ਹਾਂ। ਮੈਂ ਬਹੁਤ ਬਿਮਾਰੀਆਂ ਦੇਖਦਾ ਹਾਂ ਕਿਉਂ ਕਿ ਲੋਕਾਂ ਕੋਲ ਭੋਜਨ ਨਹੀਂ। ਜਾਜਕ ਅਤੇ ਨਬੀ ਵਿਦੇਸ਼ਾਂ ਅੰਦਰ ਭੇਜ ਦਿੱਤੇ ਗਏ ਨੇ।’”
Jeremiah 14:16
ਅਤੇ ਉਹ ਲੋਕ ਜਿਨ੍ਹਾਂ ਨਾਲ ਉਨ੍ਹਾਂ ਨੇ ਗੱਲ ਕੀਤੀ ਸੀ, ਗਲੀਆਂ ਵਿੱਚ ਸੁੱਟੇ ਜਾਣਗੇ। ਉਹ ਲੋਕ ਭੁੱਖ ਨਾਲ ਮਰਨਗੇ ਅਤੇ ਦੁਸ਼ਮਣ ਦੀ ਤਲਵਾਰ ਨਾਲ ਮਰਨਗੇ। ਉਨ੍ਹਾਂ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਪੁੱਤਰਾਂ ਧੀਆਂ ਦੀਆਂ ਲਾਸ਼ਾਂ ਨੂੰ ਦਫ਼ਨਾਉਣ ਵਾਲਾ ਵੀ ਕੋਈ ਨਹੀਂ ਹੋਵੇਗਾ। ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।
Jeremiah 11:22
ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਅਨਾਬੋਬ ਦੇ ਉਨ੍ਹਾਂ ਲੋਕਾਂ ਨੂੰ ਛੇਤੀ ਹੀ ਸਜ਼ਾ ਦੇਵਾਂਗਾ। ਉਨ੍ਹਾਂ ਦੇ ਗਭਰੂ ਜੰਗ ਵਿੱਚ ਮਾਰੇ ਜਾਣਗੇ। ਉਨ੍ਹਾਂ ਦੇ ਧੀਆਂ ਪੁੱਤਰ ਭੁੱਖ ਨਾਲ ਮਰਨਗੇ।
Jeremiah 4:19
ਯਿਰਮਿਯਾਹ ਦੀ ਪੁਕਾਰ ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!
1 Samuel 30:3
ਜਦੋਂ ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਨੇ ਸ਼ਹਿਰ ਨੂੰ ਬਲਦਾ ਪਾਇਆ। ਉੱਥੋਂ ਸਭ ਔਰਤਾਂ, ਮਰਦ, ਬੱਚੇ, ਧੀਆਂ-ਪੁੱਤਰ ਜਾ ਚੁੱਕੇ ਸਨ। ਉਨ੍ਹਾਂ ਸਭਨਾਂ ਨੂੰ ਅਮਾਲੇਕੀ ਲੈ ਗਏ ਸਨ।
Luke 19:41
ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।