Leviticus 14:7
ਜਾਜਕ ਨੂੰ ਉਸ ਬੰਦੇ ਉੱਤੇ ਸੱਤ ਵਾਰੀ ਖੂਨ ਛਿੜਕਣਾ ਚਾਹੀਦਾ ਹੈ। ਜਿਸ ਨੂੰ ਚਮੜੀ ਦਾ ਰੋਗ ਸੀ। ਫ਼ੇਰ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ। ਇਸਤੋਂ ਮਗਰੋਂ ਜਾਜਕ ਨੂੰ ਕਿਸੇ ਖੁਲ੍ਹੇ ਖੇਤ ਵੱਲ ਜਾਣਾ ਚਾਹੀਦਾ ਹੈ ਅਤੇ ਜਿਉਂਦੇ ਪੰਛੀ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ।
Leviticus 14:7 in Other Translations
King James Version (KJV)
And he shall sprinkle upon him that is to be cleansed from the leprosy seven times, and shall pronounce him clean, and shall let the living bird loose into the open field.
American Standard Version (ASV)
And he shall sprinkle upon him that is to be cleansed from the leprosy seven times, and shall pronounce him clean, and shall let go the living bird into the open field.
Bible in Basic English (BBE)
And shaking it seven times over the man who is to be made clean, he will say that he is clean and will let the living bird go free into the open country.
Darby English Bible (DBY)
and he shall sprinkle upon him that is to be cleansed from the leprosy seven times, and shall pronounce him clean, and shall let the living bird loose into the open field.
Webster's Bible (WBT)
And he shall sprinkle upon him that is to be cleansed from the leprosy seven times, and shall pronounce him clean, and shall let the living bird loose into the open field.
World English Bible (WEB)
He shall sprinkle on him who is to be cleansed from the leprosy seven times, and shall pronounce him clean, and shall let the living bird go into the open field.
Young's Literal Translation (YLT)
and he hath sprinkled on him who is to be cleansed from the leprosy seven times, and hath pronounced him clean, and hath sent out the living bird on the face of the field.
| And he shall sprinkle | וְהִזָּ֗ה | wĕhizzâ | veh-hee-ZA |
| upon | עַ֧ל | ʿal | al |
| cleansed be to is that him | הַמִּטַּהֵ֛ר | hammiṭṭahēr | ha-mee-ta-HARE |
| from | מִן | min | meen |
| leprosy the | הַצָּרַ֖עַת | haṣṣāraʿat | ha-tsa-RA-at |
| seven | שֶׁ֣בַע | šebaʿ | SHEH-va |
| times, | פְּעָמִ֑ים | pĕʿāmîm | peh-ah-MEEM |
| clean, him pronounce shall and | וְטִ֣הֲר֔וֹ | wĕṭihărô | veh-TEE-huh-ROH |
| and shall let | וְשִׁלַּ֛ח | wĕšillaḥ | veh-shee-LAHK |
| living the | אֶת | ʾet | et |
| bird | הַצִּפֹּ֥ר | haṣṣippōr | ha-tsee-PORE |
| loose | הַֽחַיָּ֖ה | haḥayyâ | ha-ha-YA |
| into | עַל | ʿal | al |
| the open | פְּנֵ֥י | pĕnê | peh-NAY |
| field. | הַשָּׂדֶֽה׃ | haśśāde | ha-sa-DEH |
Cross Reference
Ezekiel 36:25
ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”
Isaiah 52:15
ਪਰ ਹੋਰ ਬਹੁਤ ਸਾਰੇ ਬੰਦੇ ਵੀ ਹੈਰਾਨ ਹੋਣਗੇ। ਰਾਜੇ ਉਸ ਨੂੰ ਦੇਖਣਗੇ, ਹੈਰਾਨ ਹੋਣਗੇ, ਅਤੇ ਇੱਕ ਸ਼ਬਦ ਵੀ ਨਹੀਂ ਬੋਲ ਸੱਕਣਗੇ। ਉਹ ਲੋਕ ਮੇਰੇ ਸੇਵਕ ਬਾਰੇ ਕਹਾਣੀ ਨਹੀਂ ਸੁਣਨਗੇ। ਉਨ੍ਹਾਂ ਨੇ ਦੇਖਿਆ ਸੀ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਕਹਾਣੀ ਨਹੀਂ ਸੁਣੀ ਸੀ ਪਰ ਉਨ੍ਹਾਂ ਨੇ ਸਮਝ ਲਿਆ ਸੀ।”
2 Kings 5:14
ਤਦ ਨਅਮਾਨ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਦੇ ਕਹੇ ਅਨੁਸਾਰ ਉਵੇਂ ਹੀ ਕੀਤਾ। ਉਸ ਨੇ ਯਰਦਨ ਨਦੀ ਵਿੱਚ ਸੱਤ ਵਾਰੀ ਚੁੱਬੀ ਮਾਰੀ ਤਾਂ ਉਸ ਦਾ ਕੋੜ੍ਹ ਠੀਕ ਹੋ ਗਿਆ ਤੇ ਉਹ ਸ਼ੁੱਧ ਹੋ ਗਿਆ। ਉਸਦੀ ਚਮੜੀ ਬੱਚਿਆਂ ਦੀ ਚਮੜੀ ਵਰਗੀ ਨਰਮ ਤੇ ਨਰੋਈ ਹੋ ਗਈ।
2 Kings 5:10
ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਕਹਿ ਕੇ ਉਸ ਕੋਲ ਭੇਜਿਆ ਕਿ ਜਾਹ ਅਤੇ ਜਾਕੇ ਯਰਦਨ ਨਦੀ ਵਿੱਚ ਸੱਤ ਚੁੱਬੀਆਂ ਮਾਰ ਤਾਂ ਤੇਰਾ ਕੋੜ੍ਹ ਠੀਕ ਹੋ ਜਾਵੇਗਾ ਅਤੇ ਤੂੰ ਬਿਲਕੁਲ ਪਾਕ ਪਵਿੱਤਰ ਹੋ ਜਾਵੇਂਗਾ।
1 Peter 1:2
ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
Hebrews 9:13
ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।
John 19:34
ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕੱਢੀ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ। ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ।
Ephesians 5:26
ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।
Hebrews 9:19
ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦੱਸਿਆ। ਫ਼ੇਰ ਉਸ ਨੇ ਵੱਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸ ਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸ ਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉੱਤੋਂ ਦੀ ਛਿੜਕਿਆ।
Hebrews 9:21
ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿੱਟਾ ਦਿੱਤਾ ਉਸ ਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿੱਟਾ ਦਿੱਤਾ।
Hebrews 9:26
ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
Hebrews 10:22
ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
Hebrews 12:24
ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
Micah 7:19
ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ। ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ’ਚ ਸੁੱਟ ਦੇਵੇਗਾ।
Daniel 9:24
“ਦਾਨੀਏਲ ਪਰਮੇਸ਼ੁਰ ਨੇ ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਪਵਿੱਤਰ ਸ਼ਹਿਰ ਲਈ ਸੱਤਰ ਹਫ਼ਤਿਆਂ ਦੀ ਇਜਾਜ਼ਤ ਦਿੱਤੀ ਹੈ। ਸੱਤਰ ਹਫ਼ਤਿਆਂ ਦੀ ਆਗਿਆ ਇਨ੍ਹਾਂ ਕਾਰਣਾਂ ਕਰਕੇ ਹੈ: ਅਪਰਾਧਾਂ ਤੇ ਰੋਕ ਲਾਉਣ ਲਈ, ਪਾਪ ਖਤਮ ਕਰਨ ਲਈ ਪਾਪਾਂ ਲਈ ਪ੍ਰਾਸ਼ਚਿਤ ਕਰਨ ਲਈ, ਅਤੇ ਧਰਮੀਅਤਾ ਲਿਆਉਣ ਲਈ ਜਿਹੜੀ ਹਮੇਸ਼ਾ ਰਹਿੰਦੀ ਹੈ, ਸੁਪਨਿਆਂ ਅਤੇ ਨਬੀਆਂ ਉੱਤੇ ਮੋਹਰ ਲਾਉਣਾ, ਅਤੇ ਇੱਕ ਅੱਤ ਪਵਿੱਤਰ ਸਥਾਨ ਨੂੰ ਸਮਰਪਿਤ ਕਰਨਾ।
Leviticus 4:6
ਜਾਜਕ ਨੂੰ ਚਾਹੀਦਾ ਹੈ ਕਿ ਉਹ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਸਭ ਤੋਂ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਸਨਮੁੱਖ ਸੱਤ ਵਾਰੀ ਖੂਣ ਛਿੜਕੇ।
Leviticus 4:17
ਜਾਜਕ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਇਸ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਵਾਲੇ ਪਰਦੇ ਅੱਗੇ ਛਿੜਕੇ।
Leviticus 8:11
ਉਸ ਨੇ ਮਸਹ ਵਾਲਾ ਕੁਝ ਤੇਲ ਜਗਵੇਦੀ ਉੱਤੇ ਅਤੇ ਇਸਦੇ ਸਾਰੇ ਸੰਦਾਂ ਅਤੇ ਪਲੇਟਾਂ ਉੱਤੇ ਸੱਤ ਵਾਰੀ ਛਿੜਕਿਆ। ਉਸ ਨੇ ਇਹ ਤੇਲ ਪਾਣੀ ਦੇ ਵੱਡੇ ਹੌਂਦ ਅਤੇ ਉਸਦੀ ਚੌਂਕੀ ਉੱਤੇ ਵੀ ਛਿੜਕਿਆ ਅਤੇ ਇਸ ਤਰ੍ਹਾਂ, ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।
Leviticus 13:13
ਜੇ ਜਾਜਕ ਦੇਖਦਾ ਹੈ ਕਿ ਚਮੜੀ ਦਾ ਰੋਗ ਸਾਰੇ ਸ਼ਰੀਰ ਉੱਤੇ ਫ਼ੈਲਿਆ ਹੋਇਆ ਹੈ ਅਤੇ ਇਸਨੇ ਉਸ ਬੰਦੇ ਦੀ ਸਾਰੀ ਚਮੜੀ ਨੂੰ ਚਿੱਟਾ ਕਰ ਦਿੱਤਾ ਹੈ ਤਾਂ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ।
Leviticus 13:17
ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਜਗ਼੍ਹਾ ਚਿੱਟੀ ਹੋ ਗਈ ਹੋਵੇ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਉਹ ਵਿਅਕਤੀ ਪਾਕ ਹੈ।
Leviticus 14:51
ਫ਼ੇਰ ਜਾਜਕ ਦਿਆਰ ਦੀ ਲੱਕੜ, ਜ਼ੂਫ਼ਾ, ਲਾਲ ਕੱਪੜੇ ਦੀ ਟਾਕੀ ਅਤੇ ਜਿਉਂਦੇ ਪੰਛੀ ਨੂੰ ਲਵੇਗਾ। ਉਹ ਇਨ੍ਹਾਂ ਚੀਜ਼ਾਂ ਨੂੰ ਉਸ ਪੰਛੀ ਦੇ ਖੂਨ ਵਿੱਚ ਡੁਬੋਵੇਗਾ ਜਿਸ ਨੂੰ ਵਗਦੇ ਪਾਣੀ ਵਿੱਚ ਮਾਰਿਆ ਗਿਆ ਸੀ। ਫ਼ੇਰ ਉਹ ਖੂਨ ਨੂੰ ਸੱਤ ਵਾਰੀ ਉਸ ਘਰ ਉੱਤੇ ਛਿੜਕੇਗਾ।
Leviticus 16:14
ਹਾਰੂਨ ਬਲਦ ਦਾ ਕੁਝ ਖੂਨ ਲਵੇਗਾ ਅਤੇ ਇਸ ਨੂੰ ਖਾਸ ਕੱਜਣ ਦੇ ਪੂਰਬ ਵੱਲ ਛਿੜਕੇਗਾ। ਫ਼ੇਰ ਉਹ ਇਸ ਖੂਨ ਨੂੰ ਆਪਣੀ ਉਂਗਲੀ ਨਾਲ ਖਾਸ ਕੱਜਣ ਦੇ ਸਾਹਮਣੇ ਸੱਤ ਵਾਰੀ ਛਿੜਕੇਗਾ।
Leviticus 16:19
ਫ਼ੇਰ ਹਾਰੂਨ ਆਪਣੀ ਉਂਗਲੀ ਨਾਲ ਖੂਨ ਨੂੰ ਜਗਵੇਦੀ ਜਗਵੇਦੀ ਉੱਤੇ ਸੱਤ ਵਾਰੀ ਛਿੜਕੇਗਾ। ਇਸ ਤਰ੍ਹਾਂ ਹਰੂਨ ਜਗਵੇਦੀ ਨੂੰ ਇਸਰਾਏਲ ਦੇ ਲੋਕਾਂ ਦੀ ਸਾਰੀ ਨਾਪਾਕਤਾ ਤੋਂ ਪਵਿੱਤਰ ਬਣਾ ਦੇਵੇਗਾ।
Leviticus 16:22
ਇਸ ਤਰ੍ਹਾਂ ਬੱਕਰਾ ਆਪਣੇ ਉੱਪਰ ਸਾਰੇ ਲੋਕਾਂ ਦੇ ਪਾਪ ਖਾਲੀ ਮਾਰੂਥਲ ਵੱਲ ਲੈ ਜਾਵੇਗਾ। ਜਿਹੜਾ ਬੰਦਾ ਬੱਕਰੇ ਨੂੰ ਲੈ ਕੇ ਜਾਵੇਗਾ ਉਹ ਇਸ ਨੂੰ ਮਾਰੂਥਲ ਵਿੱਚ ਖੁਲ੍ਹਾ ਛੱਡ ਆਵੇਗਾ।
Numbers 19:18
ਕਿਸੇ ਪਵਿੱਤਰ ਬੰਦੇ ਨੂੰ ਜ਼ੂਫ਼ੇ ਦੀ ਟਹਿਣੀ ਪਾਣੀ ਵਿੱਚ ਡੁਬੋਣੀ ਚਾਹੀਦੀ ਹੈ। ਫ਼ੇਰ ਉਸ ਨੂੰ ਇਸ ਰਾਹੀਂ ਤੰਬੂ, ਪਲੇਟਾਂ ਅਤੇ ਉਨ੍ਹਾਂ ਬੰਦਿਆਂ ਉੱਤੇ ਪਾਣੀ ਛਿੜਕਣਾ ਚਾਹੀਦਾ ਹੈ ਜਿਹੜੇ ਤੰਬੂ ਵਿੱਚ ਸਨ। ਤੁਹਾਨੂੰ ਅਜਿਹਾ ਹਰ ਕਿਸੇ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ। ਤੁਹਾਨੂੰ ਅਜਿਹਾ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਜੰਗ ਵਿੱਚ ਮਰੇ ਹੋਏ ਬੰਦੇ ਨੂੰ ਛੂੰਹਦਾ ਹੈ ਅਤੇ ਉਸ ਨਾਲ ਵੀ, ਜਿਹੜਾ ਕਿਸੇ ਕਬਰ ਜਾਂ ਮੁਰਦਾ ਸ਼ਰੀਰ ਦੀਆਂ ਹੱਡੀਆਂ ਨੂੰ ਛੂੰਹਦਾ ਹੈ।
Psalm 51:2
ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।
Psalm 51:7
ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
1 John 5:6
ਪਰਮੇਸ਼ੁਰ ਨੇ ਸਾਨੂੰ ਆਪਣੇ ਪੁੱਤਰ ਬਾਰੇ ਦੱਸਿਆ ਸੀ ਯਿਸੂ ਮਸੀਹ ਹੀ ਇੱਕ ਹੈ ਜਿਹੜਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਾਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।