Leviticus 2:9 in Punjabi

Punjabi Punjabi Bible Leviticus Leviticus 2 Leviticus 2:9

Leviticus 2:9
ਫ਼ੇਰ ਜਾਜਕ ਅਨਾਜ ਦੀ ਭੇਟ ਦਾ ਇੱਕ ਹਿੱਸਾ ਲਵੇਗਾ ਅਤੇ ਇਸ ਯਾਦਗਾਰੀ ਹਿੱਸੇ ਨੂੰ ਜਗਵੇਦੀ ਉੱਤੇ ਸਾੜੇਗਾ। ਇਹ ਅੱਗ ਦੁਆਰਾ ਚੜ੍ਹਾਈ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।

Leviticus 2:8Leviticus 2Leviticus 2:10

Leviticus 2:9 in Other Translations

King James Version (KJV)
And the priest shall take from the meat offering a memorial thereof, and shall burn it upon the altar: it is an offering made by fire, of a sweet savor unto the LORD.

American Standard Version (ASV)
And the priest shall take up from the meal-offering the memorial thereof, and shall burn it upon the altar, an offering made by fire, of a sweet savor unto Jehovah.

Bible in Basic English (BBE)
And he is to take from the meal offering a part, for a sign, burning it on the altar; an offering made by fire for a sweet smell to the Lord.

Darby English Bible (DBY)
And the priest shall take from the oblation a memorial thereof, and shall burn it on the altar, an offering by fire to Jehovah of a sweet odour.

Webster's Bible (WBT)
And the priest shall take from the meat-offering a memorial of it, and shall burn it upon the altar: it is an offering made by fire, of a sweet savor to the LORD.

World English Bible (WEB)
The priest shall take from the meal offering its memorial, and shall burn it on the altar, an offering made by fire, of a sweet savor to Yahweh.

Young's Literal Translation (YLT)
and the priest hath lifted up from the present its memorial, and hath made perfume on the altar, a fire-offering of sweet fragrance to Jehovah;

And
the
priest
וְהֵרִ֨יםwĕhērîmveh-hay-REEM
shall
take
הַכֹּהֵ֤ןhakkōhēnha-koh-HANE
from
מִןminmeen
the
meat
offering
הַמִּנְחָה֙hamminḥāhha-meen-HA

אֶתʾetet
a
memorial
אַזְכָּ֣רָתָ֔הּʾazkārātāhaz-KA-ra-TA
thereof,
and
shall
burn
וְהִקְטִ֖ירwĕhiqṭîrveh-heek-TEER
altar:
the
upon
it
הַמִּזְבֵּ֑חָהhammizbēḥâha-meez-BAY-ha
fire,
by
made
offering
an
is
it
אִשֵּׁ֛הʾiššēee-SHAY
sweet
a
of
רֵ֥יחַrêaḥRAY-ak
savour
נִיחֹ֖חַnîḥōaḥnee-HOH-ak
unto
the
Lord.
לַֽיהוָֽה׃layhwâLAI-VA

Cross Reference

Leviticus 2:2
ਫ਼ੇਰ ਉਸ ਨੂੰ ਇਹ ਹਾਰੂਨ ਦੇ ਪੁੱਤਰਾਂ, ਜਾਜਕਾਂ ਕੋਲ ਲੈ ਕੇ ਆਉਣਾ ਚਾਹੀਦਾ ਹੈ। ਉਸ ਨੂੰ, ਤੇਲ ਵਿੱਚ ਮਿਲੇ ਹੋਏ ਮੈਦੇ ਦੀ ਇੱਕ ਮੁੱਠ ਲੈਣੀ ਚਾਹੀਦੀ ਹੈ ਅਤੇ ਇਸ ਵਿੱਚ ਲੋਬਾਨ ਹੋਣਾ ਚਾਹੀਦਾ ਹੈ ਅਤੇ ਇਹ ਯਾਦਗਾਰੀ ਭੇਟ ਜਗਵੇਦੀ ਉੱਤੇ ਸਾੜ ਦੇਣੀ ਚਾਹੀਦੀ ਹੈ। ਇਹ ਅੱਗ ਦੁਆਰਾ ਦਿੱਤੀ ਹੋਈ ਭੇਟ ਹੈ, ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।

Philippians 4:18
ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।

Leviticus 6:15
ਜਾਜਕ ਨੂੰ ਅਨਾਜ ਦੀ ਭੇਟ ਵਿੱਚੋਂ ਮੈਦੇ ਦੀ ਇੱਕ ਮੁੱਠੀ ਭਰਨੀ ਚਾਹੀਦੀ ਹੈ। ਉਸ ਨੂੰ ਕੁਝ ਤੇਲ ਅਤੇ ਸਾਰਾ ਲੋਬਾਨ ਲੈਣਾ ਚਾਹੀਦਾ ਜੋ ਅਨਾਜ ਦੀ ਭੇਟ ਉੱਤੇ ਹੈ। ਉਸ ਨੂੰ ਅਨਾਜ ਦੀ ਭੇਟ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਯਹੋਵਾਹ ਲਈ ਯਾਦਗਾਰ ਭੇਟ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।

Philippians 2:17
ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।

Ephesians 5:2
ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।

Romans 15:16
ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।

Exodus 29:18
ਫ਼ੇਰ ਹਰ ਚੀਜ਼ ਨੂੰ ਜਗਵੇਦੀ ਉੱਤੇ ਸਾੜ ਦੇਣਾ। ਇਹ ਹੋਮ ਦੀ ਭੇਟ ਹੈ, ਅੱਗ ਦੁਆਰਾ ਚੜ੍ਹਾਈ ਗਈ ਭੇਟ, ਯਹੋਵਾਹ ਦੇ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ।

Romans 12:1
ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।

Zechariah 13:9
ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”

Zechariah 13:7
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਹੇ ਤਲਵਾਰ! ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉੱਠਾਵਾਂਗਾ।

Isaiah 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।

Psalm 22:13
ਉਨ੍ਹਾਂ ਦੇ ਮੂੰਹ ਖੁਲ੍ਹੇ ਹੋਏ ਹਨ ਜਿਵੇਂ ਕੋਈ ਬੱਬਰ ਦਹਾੜੇ ਅਤੇ ਕਿਸੇ ਜਾਨਵਰ ਤਾਈਂ ਪਾੜੇ।