Leviticus 3:16 in Punjabi

Punjabi Punjabi Bible Leviticus Leviticus 3 Leviticus 3:16

Leviticus 3:16
ਫ਼ੇਰ ਜਾਜਕ ਨੂੰ ਇਨ੍ਹਾਂ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਭੋਜਨ ਦੀ ਭੇਟ ਹੈ ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਸਾਰੀ ਚਰਬੀ ਯਹੋਵਾਹ ਦੀ ਹੈ।

Leviticus 3:15Leviticus 3Leviticus 3:17

Leviticus 3:16 in Other Translations

King James Version (KJV)
And the priest shall burn them upon the altar: it is the food of the offering made by fire for a sweet savor: all the fat is the LORD's.

American Standard Version (ASV)
And the priest shall burn them upon the altar: it is the food of the offering made by fire, for a sweet savor; all the fat is Jehovah's.

Bible in Basic English (BBE)
That it may be burned by the priest on the altar; it is the food of the offering made by fire for a sweet smell: all the fat is the Lord's.

Darby English Bible (DBY)
and the priest shall burn them on the altar: [it is] the food of the offering by fire for a sweet odour. All the fat [shall be] Jehovah's.

Webster's Bible (WBT)
And the priest shall burn them upon the altar: it is the food of the offering made by fire for a sweet savor: all the fat is the LORD'S.

World English Bible (WEB)
The priest shall burn them on the altar: it is the food of the offering made by fire, for a sweet savor; all the fat is Yahweh's.

Young's Literal Translation (YLT)
and the priest hath made them a perfume on the altar -- bread of a fire-offering, for sweet fragrance; all the fat `is' Jehovah's.

And
the
priest
וְהִקְטִירָ֥םwĕhiqṭîrāmveh-heek-tee-RAHM
shall
burn
הַכֹּהֵ֖ןhakkōhēnha-koh-HANE
altar:
the
upon
them
הַמִּזְבֵּ֑חָהhammizbēḥâha-meez-BAY-ha
it
is
the
food
לֶ֤חֶםleḥemLEH-hem
fire
by
made
offering
the
of
אִשֶּׁה֙ʾiššehee-SHEH
for
a
sweet
לְרֵ֣יחַlĕrêaḥleh-RAY-ak
savour:
נִיחֹ֔חַnîḥōaḥnee-HOH-ak
all
כָּלkālkahl
the
fat
חֵ֖לֶבḥēlebHAY-lev
is
the
Lord's.
לַֽיהוָֽה׃layhwâLAI-VA

Cross Reference

Leviticus 7:23
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਹਾਨੂੰ ਗਾਵਾਂ, ਭੇਡਾਂ ਜਾਂ ਬੱਕਰੀਆਂ ਦੀ ਚਰਬੀ ਨਹੀਂ ਖਾਣੀ ਚਾਹੀਦੀ।

1 Samuel 2:15
ਪਰ ਏਲੀ ਦੇ ਪੁੱਤਰਾਂ ਨੇ ਅਜਿਹਾ ਨਾ ਕੀਤਾ। ਅਜਿਹਾ ਵੀ ਹੁੰਦਾ ਸੀ ਕਿ ਉਨ੍ਹਾਂ ਦੀ ਜਗਵੇਦੀ ਉੱਤੇ ਚਰਬੀ ਸੜਨ ਤੋਂ ਪਹਿਲਾਂ ਜਾਜਕ ਜਾਂ ਸੇਵਕ ਆਉਂਦਾ ਸੀ, ਅਤੇ ਜਿਸਨੇ ਭੇਟ ਚੜ੍ਹਾਈ ਹੋਵੇ, ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂਕਿ ਉਹ ਤੇਰੇ ਕੋਲੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਲੈਂਦੇ ਹਨ।

Matthew 22:37
ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।

Isaiah 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।

2 Chronicles 7:7
ਸੁਲੇਮਾਨ ਨੇ ਵਿਹੜੇ ਦੇ ਵਿੱਚਲੇ ਭਾਗ ਨੂੰ ਜੋ ਕਿ ਯਹੋਵਾਹ ਦੇ ਮੰਦਰ ਦੇ ਸਾਹਮਣੇ ਸੀ ਪਵਿੱਤਰ ਕੀਤਾ। ਇਹ ਉਹ ਥਾਂ ਸੀ ਜਿੱਥੇ ਸੁਲੇਮਾਨ ਨੇ ਹੋਮ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ। ਸੁਲੇਮਾਨ ਨੇ ਵਿਹੜੇ ਦੇ ਵਿੱਚਲੀ ਜਗ੍ਹਾ ਇਸ ਲਈ ਵਰਤੋਂ ’ਚ ਲਿਆਂਦੀ ਕਿਉਂ ਕਿ ਜਿਹੜੀ ਪਿੱਤਲ ਦੀ ਜਗਵੇਦੀ ਉਸ ਨੇ ਬਣਾਈ ਸੀ ਉਸ ਵਿੱਚ ਅਨਾਜ ਦੀ ਭੇਟ, ਹੋਮ ਦੀ ਭੇਟ, ਤੇ ਚਰਬੀ ਦੀ ਭੇਟ ਲਈ ਥਾਂ ਘੱਟ ਸੀ ਤੇ ਅਜਿਹੀਆਂ ਭੇਟਾਂ ਦੀ ਤਾਦਾਤ ਵੱਧੇਰੇ ਸੀ।

Leviticus 17:6
ਫ਼ੇਰ ਜਾਜਕ ਨੂੰ ਉਨ੍ਹਾਂ ਜਾਨਵਰਾਂ ਦਾ ਖੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਜਾਨਵਰਾਂ ਦੀ ਚਰਬੀ ਨੂੰ ਜਗਵੇਦੀ ਉੱਤੇ ਸਾੜੇਗਾ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।

Leviticus 9:24
ਯਹੋਵਾਹ ਵੱਲੋਂ ਅੱਗ ਬਾਹਰ ਆਈ ਅਤੇ ਜਗਵੇਦੀ ਉੱਪਰ ਹੋਮ ਦੀ ਭੇਟ ਅਤੇ ਚਰਬੀ ਨੂੰ ਸਾੜ ਦਿੱਤਾ। ਜਦੋਂ ਸਮੂਹ ਲੋਕਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨਾਅਰੇ ਲਾਏ ਅਤੇ ਧਰਤੀ ਉੱਤੇ ਝੁਕ ਕੇ ਮੱਥਾ ਟੇਕਿਆ।

Leviticus 8:25
ਮੂਸਾ ਨੇ ਚਰਬੀ ਲਈ, ਚਰਬੀ ਵਾਲੀ ਪੂਛ, ਅੰਦਰਲੇ ਅੰਗਾਂ ਦੀ ਸਾਰੀ ਚਰਬੀ, ਕਲੇਜੀ ਤੇ ਚੜ੍ਹੀ ਹੋਈ ਚਰਬੀ, ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ।

Leviticus 4:31
ਉਸ ਨੂੰ ਬੱਕਰੀ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਸੀ। ਉਹ ਇਸ ਨੂੰ ਭਿਂਨੀ ਸੁਗੰਧੀ ਵਜੋਂ ਜਗਵੇਦੀ ਉੱਤੇ ਸਾੜੇ ਜੋ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਅਤੇ ਉਸਦਾ ਪਾਪ ਮਾਫ਼ ਹੋ ਜਾਵੇਗਾ।

Leviticus 4:26
ਉਸ ਨੂੰ ਬੱਕਰੀ ਦੀ ਸਾਰੀ ਚਰਬੀ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦੇਣੀ ਚਾਹੀਦੀ ਹੈ ਜਿਵੇਂ ਉਹ ਸੁੱਖ-ਸਾਂਦ ਦੀ ਬਲੀ ਨੂੰ ਸਾੜਦਾ ਹੈ। ਇਸ ਤਰ੍ਹਾਂ, ਜਾਜਕ ਹਾਕਮ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਹਾਕਮ ਨੂੰ ਮੁਆਫ਼ ਕਰ ਦੇਵੇਗਾ।

Leviticus 4:8
ਅਤੇ ਉਸ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਵਾਲੇ ਬਲਦ ਦੀ ਸਾਰੀ ਚਰਬੀ ਇਕੱਠੀ ਕਰ ਲਵੇ। ਉਸ ਨੂੰ ਉਹ ਚਰਬੀ ਲੈਣੀ ਚਾਹੀਦੀ ਹੈ ਜਿਹੜੀ ਅੰਦਰਲੇ ਹਿਸਿਆਂ ਉੱਤੇ ਅਤੇ ਆਲੇ-ਦੁਆਲੇ ਹੈ।

Leviticus 3:14
ਉਸ ਬੰਦੇ ਨੂੰ ਸੁੱਖ-ਸਾਂਦ ਦੀ ਭੇਟ ਦਾ ਇੱਕ ਹਿੱਸਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। ਉਸ ਨੂੰ ਪਸ਼ੂ ਦੇ ਅੰਦਰਲੇ ਅੰਗਾਂ ਨੂੰ ਢੱਕਦੀ ਹੋਈ ਚਰਬੀ ਨੂੰ ਭੇਟ ਕਰਨਾ ਚਾਹੀਦਾ ਹੈ।

Leviticus 3:9
ਉਸ ਨੂੰ ਸੁੱਖ-ਸਾਂਦ ਦੀ ਭੇਟ ਦਾ ਇੱਕ ਹਿੱਸਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ, ਵਜੋਂ ਚੜ੍ਹਾਉਣਾ ਚਾਹੀਦਾ ਹੈ। ਉਸ ਨੂੰ ਚਰਬੀ, ਸਾਰੀ ਪੂਛ ਅਤੇ ਜਿਹੜੀ ਚਰਬੀ ਜਾਨਵਰ ਦੇ ਅੰਦਰ ਅਤੇ ਅੰਦਰਲੇ ਅੰਗਾਂ ਦੇ ਆਲੇ-ਦੁਆਲੇ ਹੋਵੇ, ਚੜ੍ਹਾਉਣੀ ਚਾਹੀਦੀ ਹੈ। (ਉਸ ਨੂੰ ਰੀਢ਼ ਦੀ ਹੱਡੀ ਦੇ ਨੇੜਿਉਂ ਪੂਛ ਕੱਟ ਦੇਣੀ ਚਾਹੀਦੀ ਹੈ।)

Leviticus 3:3
ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ, ਉਸ ਨੂੰ ਯਹੋਵਾਹ ਲਈ ਅੱਗ ਦੁਆਰਾ ਚੜ੍ਹਾਈ ਗਈ ਇੱਕ ਬਲੀ ਲਿਆਉਣੀ ਚਾਹੀਦੀ ਹੈ। ਇਸ ਵਿੱਚ ਸਾਰੀ ਚਰਬੀ ਜੋ ਜਾਨਵਰ ਦੇ ਅੰਦਰਲੇ ਅੰਗਾਂ ਦੇ ਅੰਦਰ ਅਤੇ ਆਸੀਂ-ਪਾਸੀਂ ਹੈ, ਹੋਣੀ ਚਾਹੀਦੀ ਹੈ।

Exodus 29:22
“ਫ਼ੇਰ ਭੇਡੂ ਦੀ ਚਰਬੀ ਲੈਣਾ। (ਇਹ ਉਹੀ ਭੇਡੂ ਹੈ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਦੀ ਰਸਮ ਕਰਨ ਲਈ ਕੀਤੀ ਜਾਵੇਗੀ।) ਪੂਛ ਦੇ ਆਲੇ-ਦੁਆਲੇ ਦੀ ਚਰਬੀ ਲੈਣਾ ਅਤੇ ਉਹ ਚਰਬੀ ਜਿਹੜੀ ਉਸ ਦੇ ਅੰਦਰਲੇ ਅੰਗਾਂ ਨੂੰ ਢੱਕਦੀ ਹੈ। ਫ਼ੇਰ ਉਹ ਚਰਬੀ ਲੈਣਾ ਜਿਹੜੀ ਜਿਗਰ ਨੂੰ ਢੱਕਦੀ ਹੈ ਦੋਹਾਂ ਗੁਰਦਿਆਂ ਨੂੰ ਅਤੇ ਉਨ੍ਹਾਂ ਉੱਤੇ ਲਗੀ ਚਰਬੀ ਨੂੰ ਅਤੇ ਲੱਤਾਂ ਨੂੰ ਲੈਣਾ।

Exodus 29:13
ਫ਼ੇਰ ਵਹਿੜਕੇ ਦੇ ਜਿਸਮ ਦੀ ਸਾਰੀ ਚਰਬੀ ਲੈਣੀ, ਜਿਗਰ ਦਾ ਚਰਬੀ ਵਾਲਾ ਭਾਗ, ਦੋਵੇਂ ਗੁਰਦੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀ ਚਰਬੀ। ਇਸ ਚਰਬੀ ਨੂੰ ਜਗਵੇਦੀ ਉੱਤੇ ਬਾਲਣਾ।