Matthew 24:39
ਲੋਕਾਂ ਨੂੰ ਨਹੀਂ ਪਤਾ ਸੀ ਕਿ ਕੀ ਵਾਪਰ ਰਿਹਾ ਸੀ। ਉਨ੍ਹਾਂ ਨੂੰ ਹੜ੍ਹ ਆਉਣ ਅਤੇ ਸਭ ਲੋਕਾਂ ਨੂੰ ਨਸ਼ਟ ਕਰ ਦੇਣ ਤੱਕ ਕੁਝ ਵੀ ਪਤਾ ਨਹੀਂ ਸੀ। “ਇਵੇਂ ਹੀ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।
Matthew 24:39 in Other Translations
King James Version (KJV)
And knew not until the flood came, and took them all away; so shall also the coming of the Son of man be.
American Standard Version (ASV)
and they knew not until the flood came, and took them all away; so shall be the coming of the Son of man.
Bible in Basic English (BBE)
And they had no care till the waters came and took them all away; so will be the coming of the Son of man.
Darby English Bible (DBY)
and they knew not till the flood came and took all away; thus also shall be the coming of the Son of man.
World English Bible (WEB)
and they didn't know until the flood came, and took them all away, so will be the coming of the Son of Man.
Young's Literal Translation (YLT)
and they did not know till the flood came and took all away; so shall be also the presence of the Son of Man.
| And | καὶ | kai | kay |
| knew | οὐκ | ouk | ook |
| not | ἔγνωσαν | egnōsan | A-gnoh-sahn |
| until | ἕως | heōs | AY-ose |
| the | ἦλθεν | ēlthen | ALE-thane |
| flood | ὁ | ho | oh |
| came, | κατακλυσμὸς | kataklysmos | ka-ta-klyoo-SMOSE |
| and | καὶ | kai | kay |
| took | ἦρεν | ēren | A-rane |
| them all | ἅπαντας | hapantas | A-pahn-tahs |
| so away; | οὕτως | houtōs | OO-tose |
| shall also | ἔσται | estai | A-stay |
| the | καὶ | kai | kay |
| coming | ἡ | hē | ay |
| the of | παρουσία | parousia | pa-roo-SEE-ah |
| Son | τοῦ | tou | too |
| υἱοῦ | huiou | yoo-OO | |
| of man | τοῦ | tou | too |
| be. | ἀνθρώπου | anthrōpou | an-THROH-poo |
Cross Reference
Acts 13:41
‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।’”
John 3:20
ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
Matthew 24:37
“ਜਿਵੇਂ ਨੂਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ।
Isaiah 44:18
ਉਹ ਬੰਦੇ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ। ਉਹ ਸਮਝਦੇ ਹੀ ਨਹੀਂ! ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀਆਂ ਅੱਖਾਂ ਢੱਕੀਆਂ ਹੋਈਆਂ ਹੋਣ ਅਤੇ ਇਸ ਲਈ ਉਹ ਦੇਖ ਨਹੀਂ ਸੱਕਦੇ। ਉਨ੍ਹਾਂ ਦੇ ਦਿਲ (ਮਨ) ਸਮਝਣ ਦੀ ਚੇਸ਼ਟਾ ਨਹੀਂ ਕਰਦੇ।
Proverbs 24:12
ਤੁਸੀਂ ਇਹ ਨਹੀਂ ਆਖ ਸੱਕਦੇ, “ਇਹ ਮੇਰਾ ਕੰਮ ਨਹੀਂ।” ਯਹੋਵਾਹ ਸਭ ਕੁਝ ਜਾਣਦਾ ਹੈ। ਉਹ ਇਹ ਵੀ ਜਾਣਦਾ ਹੈ ਕਿ ਤੁਸੀਂ ਸਭ ਕੁਝ ਕਿਉਂ ਕਰਦੇ ਹੋ। ਯਹੋਵਾਹ ਤੁਹਾਡੀ ਨਿਗਰਾਨੀ ਕਰਦਾ ਹੈ। ਉਹ ਜਾਣਦਾ ਹੈ ਉਹ ਇੱਕ ਵਿਅਕਤੀ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਇਨਾਮ ਦਿੰਦਾ ਹੈ।
2 Peter 3:5
ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ।
Romans 1:28
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
Luke 19:44
ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸ ਨੂੰ ਮਹਿਸੂਸ ਨਾ ਕੀਤਾ।”
Matthew 13:13
ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ।
Isaiah 42:25
ਇਸ ਲਈ ਯਹੋਵਾਹ ਉਨ੍ਹਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਨੇ ਉਨ੍ਹਾਂ ਦੇ ਵਿਰੁੱਧ ਸਖਤ ਲੜਾਈਆਂ ਕਰਾਈਆਂ। ਇਉਂ ਲਗਦਾ ਸੀ ਜਿਵੇਂ ਇਸਰਾਏਲ ਦੇ ਲੋਕ ਅੱਗ ਵਿੱਚ ਘਿਰੇ ਹੋਣ। ਪਰ ਉਨ੍ਹਾਂ ਨੂੰ ਕੋਈ ਪਤਾ ਨਹੀਂ ਸੀ ਕਿ ਕੀ ਵਾਪਰ ਰਿਹਾ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਉਹ ਸੜ ਰਹੇ ਹੋਣ। ਪਰ ਉਨ੍ਹਾਂ ਨੇ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਕੀ ਵਾਪਰ ਰਿਹਾ ਸੀ।
Proverbs 29:7
ਧਰਮੀ ਵਿਅਕਤੀ ਜਾਣਦਾ ਹੈ ਕਿ ਗਰੀਬ ਲਈ ਨਿਆਂ ਨੂੰ ਕਿਵੇਂ ਸਿਰੇ ਚੜ੍ਹਾਉਣਾ, ਪਰ ਦੁਸ਼ਟ ਇਨਸਾਨ ਅਗਿਆਨੀ ਹੁੰਦੇ ਹਨ।
Proverbs 23:35
ਤੁਸੀਂ ਆਖੋਗੇ, “ਕਿਸੇ ਨੇ ਮੈਨੂੰ ਮਾਰਿਆ, ਪਰ ਮੈਨੂੰ ਸੱਟ ਨਹੀਂ ਲਗੀ। ਉਹ ਰੁੱਕ ਗਏ, ਪਰ ਮੈਂ ਖਿਆਲ ਨਹੀਂ ਕੀਤਾ। ਮੈਂ ਕਦੋਂ ਜਾਗਾਂਗਾ, ਤਾਂ ਜੋ ਮੈਂ ਇੱਕ ਹੋਰ ਜਾਮ ਪੀ ਸੱਕਾਂ।”
Judges 20:34
ਇਸਰਾਏਲ ਦੇ 10,000 ਸਭ ਤੋਂ ਚੰਗੇ ਸਿਖਲਾਈ ਪ੍ਰਾਪਤ ਸਿਪਾਹੀਆਂ ਨੇ ਗਿਬਆਹ ਉੱਤੇ ਹਮਲਾ ਕਰ ਦਿੱਤਾ। ਲੜਾਈ ਬਹੁਤ ਭਾਰੀ ਸੀ। ਪਰ ਬਿਨਯਾਮੀਨ ਦੀ ਫ਼ੌਜ ਨੂੰ ਪਤਾ ਨਹੀਂ ਸੀ ਕਿ ਕਿੰਨੀ ਭਿਆਨਕ ਗੱਲ ਉਨ੍ਹਾਂ ਨਾਲ ਵਾਪਰਨ ਵਾਲੀ ਸੀ।