Micah 2:9
ਤੁਸੀਂ ਮੇਰੇ ਆਦਮੀਆਂ ਦੀਆਂ ਔਰਤਾਂ ਦੇ ਸੁਹਣੇ ਘਰਾਂ ਨੂੰ ਲੁੱਟਿਆ ਅਤੇ ਉਨ੍ਹਾਂ ਦੇ ਮਾਸੂਬ ਬੱਚਿਆਂ ਤੋਂ ਮੇਰਾ ਸਾਰਾ ਧਨ ਲੁੱਟ ਲਿਆ।
Micah 2:9 in Other Translations
King James Version (KJV)
The women of my people have ye cast out from their pleasant houses; from their children have ye taken away my glory for ever.
American Standard Version (ASV)
The women of my people ye cast out from their pleasant houses; from their young children ye take away my glory for ever.
Bible in Basic English (BBE)
The women of my people you have been driving away from their dearly loved children; from their young ones you are taking my glory for ever.
Darby English Bible (DBY)
The women of my people do ye cast out from their pleasant houses; from their young children do ye take away my magnificence for ever.
World English Bible (WEB)
You drive the women of my people out from their pleasant houses; From their young children you take away my blessing forever.
Young's Literal Translation (YLT)
The women of My people ye cast out from its delightful house, From its sucklings ye take away My honour to the age.
| The women | נְשֵׁ֤י | nĕšê | neh-SHAY |
| of my people | עַמִּי֙ | ʿammiy | ah-MEE |
| out cast ye have | תְּגָ֣רְשׁ֔וּן | tĕgārĕšûn | teh-ɡA-reh-SHOON |
| from their pleasant | מִבֵּ֖ית | mibbêt | mee-BATE |
| houses; | תַּֽעֲנֻגֶ֑יהָ | taʿănugêhā | ta-uh-noo-ɡAY-ha |
| from | מֵעַל֙ | mēʿal | may-AL |
| their children | עֹֽלָלֶ֔יהָ | ʿōlālêhā | oh-la-LAY-ha |
| away taken ye have | תִּקְח֥וּ | tiqḥû | teek-HOO |
| my glory | הֲדָרִ֖י | hădārî | huh-da-REE |
| for ever. | לְעוֹלָֽם׃ | lĕʿôlām | leh-oh-LAHM |
Cross Reference
Habakkuk 2:14
ਤਦ ਹਰ ਜਗ੍ਹਾ ਲੋਕਾਂ ਨੂੰ ਯਹੋਵਾਹ ਦੇ ਪਰਤਾਪ ਬਾਰੇ ਖਬਰ ਪਹੁੰਚੇਗੀ। ਇਹ ਖਬਰ ਸਮੁੰਦਰ ਦੇ ਪਾਣੀ ਵਾਂਗ ਫ਼ੈਲੇਗੀ।
Ezekiel 39:21
ਪਰਮੇਸ਼ੁਰ ਨੇ ਆਖਿਆ, “ਮੈਂ ਹੋਰਨਾਂ ਕੌਮਾਂ ਨੂੰ ਦਿਖਾ ਦਿਆਂਗਾ ਕਿ ਮੈਂ ਕੀ ਕੀਤਾ ਹੈ। ਅਤੇ ਉਹ ਕੌਮਾਂ ਮੇਰੀ ਇੱਜ਼ਤ ਕਰਨੀ ਸ਼ੁਰੂ ਕਰ ਦੇਣਗੀਆਂ! ਉਹ ਮੇਰੀ ਉਸ ਤਾਕਤ ਨੂੰ ਦੇਖ ਲੈਣਗੇ ਜਿਹੜੀ ਮੈਂ ਉਸ ਦੁਸ਼ਮਣ ਦੇ ਵਿਰੁੱਧ ਵਰਤੀ ਸੀ।
2 Corinthians 4:6
ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।
2 Corinthians 3:18
ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।
Luke 20:47
ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਨੂੰ ਵੱਧੇਰੇ ਸਜਾ ਮਿਲੇਗੀ।”
Mark 12:40
ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।”
Matthew 23:13
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
Zechariah 2:5
ਯਹੋਵਾਹ ਆਖਦਾ ਹੈ, ‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ। ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”
Micah 2:2
ਉਹ ਖੇਤ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਘਰ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਇੱਕ ਆਦਮੀ ਤੋਂ ਘਰ ਖੋਹ ਲੈਂਦੇ ਹਨ ਅਤੇ ਉਸ ਨੂੰ ਗੁਮਰਾਹ ਕਰਕੇ ਉਸ ਦੀ ਜ਼ਮੀਨ ਲੈ ਲੈਂਦੇ ਹਨ।
Joel 3:6
“ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਯੂਨਾਨੀਆਂ ਕੋਲ ਵੇਚ ਦਿੱਤਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਦੂਰ ਕਰ ਦਿੱਤਾ।
Jeremiah 10:20
ਮੇਰਾ ਤੰਬੂ ਬਰਬਾਦ ਹੋ ਗਿਆ ਹੈ। ਤੰਬੂ ਦੇ ਸਾਰੇ ਰੱਸੇ ਟੁੱਟੇ ਹੋਏ ਨੇ। ਮੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ। ਉਹ ਚੱਲੇ ਗਏ ਨੇ। ਮੇਰੇ ਤੰਬੂ ਨੂੰ ਖੜ੍ਹਾ ਕਰਨ ਵਾਲਾ ਕੋਈ ਬੰਦਾ ਨਹੀਂ ਬਚਿਆ। ਮੇਰਾ ਆਸਰਾ ਬਨਾਉਣ ਵਾਲਾ ਕੋਈ ਬੰਦਾ ਨਹੀਂ ਬਚਿਆ।
Psalm 72:19
ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ। ਆਮੀਨ ਫੇਰ ਆਮੀਨ।
1 Samuel 26:19
ਮੇਰੇ ਸੁਆਮੀ ਅਤੇ ਪਾਤਸ਼ਾਹ! ਮੇਰੀ ਗੱਲ ਧਿਆਨ ਨਾਲ ਸੁਣੋ। ਜੇਕਰ ਯਹੋਵਾਹ ਤੈਨੂੰ ਮੇਰੇ ਖਿਲਾਫ਼ ਉਕਸਾਇਆ ਹੋਵੇ ਤਾਂ ਉਹ ਇਸ ਨੂੰ ਭੇਟ ਮੰਨ ਲਵੇ ਅਤੇ ਜੇਕਰ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਉਨ੍ਹਾਂ ਨੂੰ ਯਹੋਵਾਹ ਦਾ ਸਰਾਪ ਲੱਗੇ। ਜਿਹੜੀ ਜਗ਼੍ਹਾ ਮੈਨੂੰ ਯਹੋਵਾਹ ਨੇ ਦਿੱਤੀ ਆਦਮੀਆਂ ਨੇ ਉਸ ਨੂੰ ਛੱਡਣ ਲਈ ਮੈਨੂੰ ਮਜ਼ਬੂਰ ਕੀਤਾ ਉਨ੍ਹਾਂ ਮੈਨੂੰ ਆਖਿਆ, ‘ਜਾ, ਜਾਕੇ ਦੂਜੇ ਦੇਵਤਿਆਂ ਨੂੰ ਪੂਜ।’