Numbers 1:46
ਗਿਣੇ ਹੋਏ ਸਾਰਿਆ ਦੀ ਕੁੱਲ ਗਿਣਤੀ 6,03,550 ਸੀ।
Numbers 1:46 in Other Translations
King James Version (KJV)
Even all they that were numbered were six hundred thousand and three thousand and five hundred and fifty.
American Standard Version (ASV)
even all they that were numbered were six hundred thousand and three thousand and five hundred and fifty.
Bible in Basic English (BBE)
Were six hundred and three thousand, five hundred and fifty.
Darby English Bible (DBY)
all they that were numbered were six hundred and three thousand five hundred and fifty.
Webster's Bible (WBT)
Even all they that were numbered, were six hundred thousand and three thousand and five hundred and fifty.
World English Bible (WEB)
even all those who were numbered were six hundred three thousand five hundred fifty.
Young's Literal Translation (YLT)
yea, all those numbered are six hundred thousand, and three thousand, and five hundred and fifty.
| Even all | וַיִּֽהְיוּ֙ | wayyihĕyû | va-yee-heh-YOO |
| they that were numbered | כָּל | kāl | kahl |
| were | הַפְּקֻדִ֔ים | happĕqudîm | ha-peh-koo-DEEM |
| six | שֵׁשׁ | šēš | shaysh |
| hundred | מֵא֥וֹת | mēʾôt | may-OTE |
| thousand | אֶ֖לֶף | ʾelep | EH-lef |
| and three | וּשְׁלֹ֣שֶׁת | ûšĕlōšet | oo-sheh-LOH-shet |
| thousand | אֲלָפִ֑ים | ʾălāpîm | uh-la-FEEM |
| and five | וַֽחֲמֵ֥שׁ | waḥămēš | va-huh-MAYSH |
| hundred | מֵא֖וֹת | mēʾôt | may-OTE |
| and fifty. | וַֽחֲמִשִּֽׁים׃ | waḥămiššîm | VA-huh-mee-SHEEM |
Cross Reference
Numbers 26:51
ਇਸ ਤਰ੍ਹਾਂ ਇਸਰਾਏਲ ਦੇ ਆਦਮੀਆਂ ਦੀ ਕੁੱਲ ਗਿਣਤੀ 6,01,730 ਸੀ।
Exodus 38:26
ਵੀਹ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆਂ ਦੀ ਗਿਣਤੀ ਕੀਤੀ ਗਈ ਸੀ ਉੱਥੇ 6,03,550 ਆਦਮੀ ਸਨ। ਅਤੇ ਹਰੇਕ ਆਦਮੀ ਨੂੰ ਚਾਂਦੀ ਦਾ ਇੱਕ ਬਕਾ ਕਰ ਵਜੋਂ ਅਦਾ ਕਰਨਾ ਪਿਆ ਸੀ। (ਸਰਕਾਰੀ ਨਾਪ ਅਨੁਸਾਰ ਇੱਕ ਬਕਾ ਅੱਧੇ ਸ਼ੈਕਲ ਦਾ ਹੈ।)
Exodus 12:37
ਇਸਰਾਏਲ ਦੇ ਲੋਕਾਂ ਨੇ ਰਾਮਸੇਸ ਤੋਂ ਸੁੱਕੋਥ ਤੱਕ ਸਫ਼ਰ ਕੀਤਾ। ਬੱਚਿਆਂ ਤੋਂ ਬਿਨਾ ਉੱਥੇ ਤਕਰੀਬਨ 6,00,000 ਆਦਮੀ ਸਨ।
Numbers 2:32
ਇਸ ਤਰ੍ਹਾਂ ਉਹ ਇਸਰਾਏਲ ਦੇ ਲੋਕ ਸਨ। ਉਨ੍ਹਾਂ ਦੀ ਗਿਣਤੀ ਪਰਿਵਾਰਾਂ ਦੇ ਰੂਪ ਵਿੱਚ ਕੀਤੀ ਗਈ। ਸਮੂਹਾ ਦੇ ਤੌਰ ਤੇ ਗਿਣੇ ਗਏ ਇਸਰਾਏਲੀ ਲੋਕਾਂ ਦੀ ਕੁੱਲ ਗਿਣਤੀ 6,03,550 ਹੈ।
1 Chronicles 21:5
ਅਤੇ ਉਸ ਨੇ ਵਾਪਿਸ ਆ ਕੇ ਦਾਊਦ ਨੂੰ ਲੋਕਾਂ ਦੀ ਗਿਣਤੀ ਦੱਸੀ। ਉਸ ਵਕਤ ਇਸਰਾਏਲ ਵਿੱਚ ਤਲਵਾਰ ਧਾਰੀਆਂ ਦੀ ਗਿਣਤੀ 11,00,000 ਸੀ। ਅਤੇ ਯਹੂਦਾਹ ਵਿੱਚ 4,70,000 ਤਲਵਾਰ ਧਾਰੀ ਸਨ।
2 Chronicles 13:3
ਅਬੀਯਾਹ ਦੀ ਫ਼ੌਜ ਵਿੱਚ 4,00,000 ਬਹਾਦੁਰ ਸਿਪਾਹੀ ਸਨ ਜਿਨ੍ਹਾਂ ਨੂੰ ਲੈ ਕੇ ਉਹ ਲੜਾਈ ਦੇ ਮੈਦਾਨ ਵਿੱਚ ਉਤਰਿਆ। ਯਾਰਾਬੁਆਮ ਦੀ ਫ਼ੌਜ ਵਿੱਚ 8,00,000 ਬਹਾਦੁਰ ਸਿਪਾਹੀ ਸਨ ਤੇ ਉਹ ਅਬੀਯਾਹ ਨਾਲ ਯੁੱਧ ਕਰਨ ਲਈ ਤਿਆਰ ਹੋ ਗਿਆ।
2 Chronicles 17:14
ਉਨ੍ਹਾਂ ਸਿਪਾਹੀਆਂ ਦੀ ਸੂਚੀ ਜਿਹੜੇ ਯਰੂਸ਼ਲਮ ਵਿੱਚ ਸਨ, ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਇਉਂ ਸੀ: ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਜਿਹੜੇ ਸਰਦਾਰ ਸਨ, ਇਉਂ ਸਨ: ਅਦਨਾਹ 3,00,000ਸੂਰਬੀਰ ਸਿਪਾਹੀਆਂ ਦਾ ਸਰਦਾਰ ਸੀ।
Hebrews 11:11
ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।
Revelation 7:4
ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉੱਥੇ ਮੋਹਰ ਨਾਲ 144,000 ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।
1 Kings 4:20
ਯਹੂਦਾਹ ਅਤੇ ਇਸਰਾਏਲ ਵਿੱਚ ਅਨੇਕਾਂ ਲੋਕ ਰਹਿੰਦੇ ਸਨ। ਉਨ੍ਹਾਂ ਦੀ ਗਿਣਤੀ ਸਮੁੰਦਰ ਕਿਨਾਰੇ ਰੇਤਾਂ ਦੇ ਕਣਾਂ ਵਾਂਗ ਬਹੁਤ ਜ਼ਿਆਦਾ ਸੀ। ਲੋਕ ਖਾ-ਪੀ ਕੇ ਸ਼ਾਂਤੀ ਨਾਲ ਰਹਿੰਦੇ ਸਨ ਅਤੇ ਉਹ ਖੁਸ਼ ਸਨ।
2 Samuel 24:9
ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦੀ ਸੂਚੀ ਪਾਤਸ਼ਾਹ ਨੂੰ ਦਿੱਤੀ, ਜਿਸ ਵਿੱਚ ਇਸਰਾਏਲ ਦੇ 8,00,000 ਸੂਰਮੇ ਤਲਵਾਰ ਧਾਰੀ ਅਤੇ 5,00,000 ਸੂਰਮੇ ਤਲਵਾਰਧਾਰੀ ਯਹੂਦਾਹ ਦੇ ਸਨ।
Deuteronomy 10:22
ਜਦੋਂ ਤੁਹਾਡੇ ਪੁਰਖੇ ਮਿਸਰ ਵਿੱਚ ਗਏ ਸਨ ਤਾਂ ਉਹ ਸਿਰਫ਼ 70 ਬੰਦੇ ਸਨ। ਹੁਣ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੀ ਗਿਣਤੀ ਬਹੁਤ ਵੱਧਾ ਦਿੱਤੀ ਹੈ-ਆਕਾਸ਼ ਵਿੱਚਲੇ ਤਾਰਿਆਂ ਜਿੰਨੀ ਗਿਣਤੀ।
Genesis 13:16
ਮੈਂ ਤੁਹਾਡੇ ਬੰਦਿਆਂ ਦੀ ਗਿਣਤੀ ਵਿੱਚ ਇੰਨਾ ਵਾਧਾ ਕਰ ਦਿਆਂਗਾ ਜਿੰਨੀ ਧਰਤੀ ਉੱਤੇ ਧੂੜ ਹੈ। ਜੇ ਲੋਕੀ ਸਾਰੀ ਧਰਤੀ ਦੀ ਧੂੜ ਨੂੰ ਗਿਣ ਸੱਕਦੇ ਹਨ ਤਾਂ ਉਹ ਤੇਰੇ ਲੋਕਾਂ ਦੀ ਗਿਣਤੀ ਵੀ ਕਰ ਸੱਕਣਗੇ।
Genesis 15:5
ਫ਼ੇਰ ਪਰਮੇਸ਼ੁਰ ਅਬਰਾਮ ਨੂੰ ਬਾਹਰ ਲੈ ਗਿਆ। ਪਰਮੇਸ਼ੁਰ ਨੇ ਆਖਿਆ, “ਅਕਾਸ਼ ਵੱਲ ਦੇਖ। ਬਹੁਤ ਸਾਰੇ ਤਾਰਿਆਂ ਵੱਲ ਦੇਖ। ਇਹ ਇੰਨੇ ਹਨ ਕਿ ਤੂੰ ਇਨ੍ਹਾਂ ਨੂੰ ਗਿਣ ਨਹੀਂ ਸੱਕਦਾ। ਭਵਿੱਖ ਵਿੱਚ ਤੇਰਾ ਪਰਿਵਾਰ ਵੀ ਇਸੇ ਤਰ੍ਹਾਂ ਹੋਵੇਗਾ।”
Genesis 17:6
ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਨਵੀਆਂ ਕੌਮਾਂ ਅਤੇ ਰਾਜੇ ਤੇਰੇ ਤੋਂ ਪੈਦਾ ਹੋਣਗੇ।
Genesis 22:17
ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।
Genesis 26:3
ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।
Genesis 28:14
ਤੇਰੇ ਬਹੁਤ ਸਾਰੇ ਉੱਤਰਾਧਿਕਾਰੀ ਹੋਣਗੇ। ਉਹ ਇੰਨੇ ਹੋਣਗੇ ਜਿੰਨੇ ਧਰਤੀ ਉੱਤੇ ਮਿੱਟੀ ਦੇ ਕਣ ਹਨ। ਉਹ ਪੂਰਬ, ਪੱਛਮ ਅਤੇ ਉੱਤਰ, ਦੱਖਣ ਵੱਲ ਫ਼ੈਲ ਜਾਣਗੇ। ਧਰਤੀ ਦੇ ਸਾਰੇ ਪਰਿਵਾਰਾਂ ਉੱਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਸਦਕਾ ਬਖਸ਼ਿਸ਼ ਹੋਵੇਗੀ।
Genesis 46:3
ਫ਼ੇਰ ਪਰਮੇਸ਼ੁਰ ਨੇ ਆਖਿਆ, “ਮੈਂ ਪਰਮੇਸ਼ੁਰ ਹਾਂ, ਤੇਰੇ ਪਿਤਾ ਦਾ ਪਰਮੇਸ਼ੁਰ। ਮਿਸਰ ਜਾਣ ਤੋਂ ਨਾ ਡਰ। ਮਿਸਰ ਵਿੱਚ ਮੈਂ ਤੈਨੂੰ ਇੱਕ ਮਹਾਨ ਕੌਮ ਬਣਾ ਦਿਆਂਗਾ।
Numbers 23:10
ਕੌਣ ਯਾਕੂਬ ਦੇ ਲੋਕਾਂ ਨੂੰ ਗਿਣ ਸੱਕਦਾ ਹੈ? ਉਹ ਰੇਤ ਦੇ ਕਿਣਕਿਆਂ ਵਾਂਗ ਅਨਗਿਣਤ ਹਨ। ਕੋਈ ਇਸਰਾਏਲ ਦੇ ਇੱਕ ਚੁਥਾਈ ਲੋਕਾਂ ਦੀ ਵੀ ਗਿਣਤੀ ਨਹੀਂ ਕਰ ਸੱਕਦਾ। ਮੈਨੂੰ ਇੱਕ ਨੇਕ ਇਨਸਾਨ ਵਾਂਗੂ ਮਰਨ ਦਿਉ। ਮੇਰੀ ਜ਼ਿੰਦਗੀ ਨੂੰ ਉਨ੍ਹਾਂ ਵਾਂਗ ਖੁਸ਼ੀ ਨਾਲ ਭਰੀ ਹੋਈ ਨੂੰ ਖਤਮ ਹੋਣ ਦਿਉ।”
Genesis 12:2
ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ।