Numbers 23:7 in Punjabi

Punjabi Punjabi Bible Numbers Numbers 23 Numbers 23:7

Numbers 23:7
ਤਾਂ ਬਿਲਆਮ ਨੇ ਇਹ ਗੱਲਾਂ ਆਖੀਆਂ: “ਮੋਆਬ ਦੇ ਰਾਜੇ ਬਾਲਾਕ ਨੇ ਮੈਨੂੰ ਇੱਥੇ ਆਰਾਮ ਦੇ ਪੂਰਬੀ ਪਹਾੜਾਂ ਤੋਂ ਲਿਆਂਦਾ, ਮੈਨੂੰ ਬਾਲਾਕ ਨੇ ਆਖਿਆ ਸੀ। ‘ਆ, ਮੇਰੇ ਲਈ ਯਾਕੂਬ ਨੂੰ ਸਰਾਪ ਸਰਾਪ ਦੇ, ਆ, ਇਸਰਾਏਲ ਦੇ ਲੋਕਾਂ ਨੂੰ ਸਰਾਪ ਦੇ।’

Numbers 23:6Numbers 23Numbers 23:8

Numbers 23:7 in Other Translations

King James Version (KJV)
And he took up his parable, and said, Balak the king of Moab hath brought me from Aram, out of the mountains of the east, saying, Come, curse me Jacob, and come, defy Israel.

American Standard Version (ASV)
And he took up his parable, and said, From Aram hath Balak brought me, The king of Moab from the mountains of the East: Come, curse me Jacob, And come, defy Israel.

Bible in Basic English (BBE)
And in the words which the Lord had given him he said, From Aram Balak has sent for me, the king of Moab from the mountains of the East: come, put curses on Jacob for me and be angry with Israel.

Darby English Bible (DBY)
And he took up his parable, and said, Balak the king of Moab hath brought me from Aram, from the mountains of the east: Come, curse me Jacob, and come, denounce Israel!

Webster's Bible (WBT)
And he took up his parable, and said, Balak the king of Moab hath brought me from Aram, out of the mountains of the east, saying, Come, curse Jacob for me, and come, defy Israel.

World English Bible (WEB)
He took up his parable, and said, From Aram has Balak brought me, The king of Moab from the mountains of the East: Come, curse me Jacob, Come, defy Israel.

Young's Literal Translation (YLT)
And he taketh up his simile, and saith: `From Aram he doth lead me -- Balak king of Moab; From mountains of the east: Come -- curse for me Jacob, And come -- be indignant `with' Israel.

And
he
took
up
וַיִּשָּׂ֥אwayyiśśāʾva-yee-SA
his
parable,
מְשָׁל֖וֹmĕšālômeh-sha-LOH
and
said,
וַיֹּאמַ֑רwayyōʾmarva-yoh-MAHR
Balak
מִןminmeen
the
king
אֲ֠רָםʾăromUH-rome
of
Moab
יַנְחֵ֨נִיyanḥēnîyahn-HAY-nee
hath
brought
בָלָ֤קbālāqva-LAHK
me
from
מֶֽלֶךְmelekMEH-lek
Aram,
מוֹאָב֙môʾābmoh-AV
out
of
the
mountains
מֵֽהַרְרֵיmēharrêMAY-hahr-ray
of
the
east,
קֶ֔דֶםqedemKEH-dem
Come,
saying,
לְכָה֙lĕkāhleh-HA
curse
אָֽרָהʾārâAH-ra
me
Jacob,
לִּ֣יlee
and
come,
יַֽעֲקֹ֔בyaʿăqōbya-uh-KOVE
defy
וּלְכָ֖הûlĕkâoo-leh-HA
Israel.
זֹֽעֲמָ֥הzōʿămâzoh-uh-MA
יִשְׂרָאֵֽל׃yiśrāʾēlyees-ra-ALE

Cross Reference

Numbers 22:5
ਉਸ ਨੇ ਕੁਝ ਲੋਕਾਂ ਨੂੰ ਬਓਰ ਦੇ ਪੁੱਤਰ ਬਿਲਆਮ ਨੂੰ ਸੱਦਣ ਲਈ ਭੇਜਿਆ। ਬਿਲਆਮ, ਫ਼ਰਾਤ ਨਦੀ ਦੇ ਨੇੜੇ ਪਥੋਰ ਵਿਖੇ ਸੀ। ਇੱਥੇ ਸਿਰਫ਼ ਬਿਲਆਮ ਦੇ ਲੋਕੀ ਰਹਿੰਦੇ ਸਨ। ਬਾਲਾਕ ਦਾ ਸੰਦੇਸ਼ ਇਹ ਸੀ: “ਲੋਕਾਂ ਦਾ ਇੱਕ ਨਵਾਂ ਟੋਲਾ ਮਿਸਰ ਵਿੱਚੋਂ ਆਇਆ ਹੈ। ਉਹ ਗਿਣਤੀ ਵਿੱਚ ਇੰਨੇ ਹਨ ਕਿ ਉਨ੍ਹਾਂ ਨੇ ਸਾਰੀ ਧਰਤੀ ਨੂੰ ਕੱਜ ਲਿਆ ਹੈ। ਉਨ੍ਹਾਂ ਨੇ ਮੈਥੋਂ ਅੱਗੇ ਡੇਰਾ ਲਾਇਆ ਹੋਇਆ ਹੈ।

Deuteronomy 23:4
ਕਿਉਂਕਿ ਅੰਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਂਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।)

Numbers 24:3
ਬਿਲਆਮ ਨੇ ਇਹ ਸ਼ਬਦ ਆਖੇ: “ਇਹ ਸੰਦੇਸ਼ ਬਓਰ ਦੇ ਪੁੱਤਰ ਬਿਲਆਮ ਵੱਲੋ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਦੱਸ ਰਿਹਾ ਹਾਂ ਜੋ ਮੈਂ ਸਾਫ਼ ਤੌਰ ਤੇ ਦੇਖੀਆਂ ਹਨ।

Numbers 23:18
ਬਿਲਆਮ ਦਾ ਦੂਸਰਾ ਸੰਦੇਸ਼ ਫ਼ੇਰ ਬਿਲਆਮ ਨੇ ਇਹ ਗੱਲਾਂ ਆਖੀਆ: “ਬਾਲਾਕ, ਖੜ੍ਹਾ ਹੋ ਜਾ ਅਤੇ ਜੋ ਮੈਂ ਆਖਦਾ ਹਾਂ ਸੁਣ। ਮੇਰੀ ਗੱਲ ਸੁਣ, ਸਿੱਪੋਰ ਦੇ ਪੁੱਤਰ।

Numbers 24:15
ਬਿਲਆਮ ਦਾ ਆਖਰੀ ਸੰਦੇਸ਼ ਫ਼ੇਰ ਬਿਲਆਮ ਨੇ ਇਹ ਗੱਲਾਂ ਆਖੀਆਂ: “ਇਹ ਸੰਦੇਸ਼ ਬਓਰ ਦੇ ਪੁੱਤਰ, ਬਿਲਆਮ ਵੱਲੋਂ ਹੈ। ਮੈਂ ਆਖਦਾ ਹਾਂ, ਜੋ ਮੈਂ ਸਾਫ਼-ਸਾਫ਼ ਦੇਖਦਾ ਹਾਂ।

Numbers 24:23
ਫ਼ੇਰ ਬਿਲਆਮ ਨੇ ਇਹ ਸ਼ਬਦ ਆਖੇ: “ਹਾਏ! ਕੌਣ ਜਿਉਂ ਸੱਕਦਾ ਹੈ ਜਦੋਂ ਪਰਮੇਸ਼ੁਰ ਅਜਿਹਾ ਕਰੇ?

Job 27:1
ਫੇਰ ਅੱਯੂਬ ਨੇ ਆਪਣੀ ਕਬਾ ਜਾਰੀ ਰੱਖੀ। ਅੱਯੂਬ ਨੇ ਆਖਿਆ,

Job 29:1
ਅੱਯੂਬ ਆਪਣੀ ਗੱਲ ਜਾਰੀ ਰੱਖਦਾ ਅੱਯੂਬ ਨੇ ਆਪਣੀ ਕਹਾਣੀ ਜਾਰੀ ਰੱਖੀ ਅਤੇ ਆਖਿਆ,

Psalm 78:2
ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ। ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।

Micah 2:4
ਲੋਕ ਤੁਹਾਡੇ ਬਾਰੇ ਕਹਾਉਤਾਂ ਗਾਉਣਗੇ ਉਹ ਤੁਹਾਡੇ ਲਈ ਇਹ ਸ਼ੋਕ ਗੀਤ ਗਾਉਣਗੇ: ‘ਅਸੀਂ ਬਰਬਾਦ ਹੋ ਗਏ ਯਹੋਵਾਹ ਨੇ ਸਾਡੇ ਤੋਂ ਜ਼ਮੀਨ ਖੋਹਕੇ ਦੂਜਿਆਂ ਨੂੰ ਦੇ ਦਿੱਤੀ। ਹਾਂ, ਉਸ ਨੇ ਮੈਥੋਂ ਮੇਰੀ ਧਰਤੀ ਖੋਹ ਕੇ ਸਾਡੇ ਖੇਤਾਂ ਨੂੰ ਸਾਡੇ ਵੈਰੀਆਂ ’ਚ ਵੰਡਿਆ।

Mark 12:12
ਉਨ੍ਹਾਂ ਯਹੂਦੀ ਆਗੂਆਂ ਨੇ ਵੀ ਇਹ ਦ੍ਰਿਸ਼ਟਾਂਤ ਸੁਣੀ ਅਤੇ ਉਹ ਜਾਣਦੇ ਸਨ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਹੀ ਸੀ। ਇਸ ਲਈ ਉਹ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਵਸਰ ਲੱਭ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ, ਇਸ ਲਈ ਉਹ ਉਸ ਨੂੰ ਉੱਥੇ ਹੀ ਛੱਡ ਕੇ ਚੱਲੇ ਗਏ।

Matthew 13:35
ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”

Matthew 13:33
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”

Habakkuk 2:6
ਪਰ ਜਲਦੀ ਹੀ ਉਹ ਸਾਰੇ ਮਨੁੱਖ ਉਸ ਉੱਪਰ ਹਸੀਂ ਕਰਦੇ ਉਸ ਦਾ ਮਖੌਲ ਉਡਾਉਣਗੇ ਤੇ ਉਸ ਨੂੰ ਉਸ ਦੀ ਹਾਰ ਦੇ ਕਿੱਸੇ ਸੁਨਾਉਣਗੇ। ਉਹ ਹੱਸਣਗੇ ਅਤੇ ਆਖਣਗੇ, ‘ਹਾਏ! ਕਿੰਨੀ ਬੁਰੀ ਗੱਲ ਹੈ ਕਿ ਜੋ ਸਭ ਕੁਝ ਲੈਂਦਾ ਹੈ, ਉਸ ਨੂੰ ਸੰਭਾਲਦਾ ਨਹੀਂ! ਉਹ ਆਪਣੇ ਲਈ ਸਾਰੀਆਂ ਉੱਮਤਾਂ ਦਾ ਢੇਰ ਕਰਜ਼ਾ ਇਕੱਠਾ ਕਰਕੇ ਧਨਾਢ ਬਣਦਾ ਹੈ।’

Ezekiel 20:49
ਫ਼ੇਰ ਮੈਂ ਹਿਜ਼ਕੀਏਲ ਨੇ ਆਖਿਆ, “ਹੇ, ਯਹੋਵਾਹ ਮੇਰਾ ਪ੍ਰਭੂ! ਜੇ ਮੈਂ ਇਹ ਗੱਲਾਂ ਆਖਾਂ, ਤਾਂ ਲੋਕ ਇਹ ਆਖਣਗੇ ਕਿ ਮੈਂ ਉਨ੍ਹਾਂ ਨੂੰ ਸਿਰਫ਼ ਕਹਾਣੀਆਂ ਸੁਣਾ ਰਿਹਾ ਹਾਂ। ਉਹ ਇਹ ਨਹੀਂ ਸੋਚਣਗੇ ਕਿ ਇਹ ਗੱਲ ਸੱਚਮੁੱਚ ਵਾਪਰੇਗੀ!”

Ezekiel 17:2
“ਆਦਮੀ ਦੇ ਪੁੱਤਰ, ਇਹ ਕਹਾਣੀ ਇਸਰਾਏਲ ਦੇ ਪਰਿਵਾਰ ਨੂੰ ਸੁਣਾ। ਉਨ੍ਹਾਂ ਨੂੰ ਪੁੱਛ ਕਿ ਇਸਦਾ ਕੀ ਅਰਬ ਹੈ।

Genesis 28:2
ਇਸ ਲਈ ਇਹ ਥਾਂ ਛੱਡਦੇ ਅਤੇ ਪਦਨ ਅਰਾਮ ਨੂੰ ਚੱਲਿਆ ਜਾਹ। ਆਪਣੇ ਨਾਨੇ ਬਥੂਏਲ ਦੇ ਘਰ ਚੱਲਿਆ ਜਾਹ। ਉੱਥੇ ਤੇਰਾ ਮਾਮਾ ਲਾਬਾਨ ਰਹਿੰਦਾ ਹੈ। ਉਸਦੀ ਕਿਸੇ ਇੱਕ ਧੀ ਨਾਲ ਵਿਆਹ ਕਰਵਾ ਲੈ।

Genesis 28:7
ਅਤੇ ਏਸਾਓ ਨੂੰ ਪਤਾ ਲੱਗਿਆ ਕਿ ਯਾਕੂਬ ਆਪਣੇ ਮਾਤਾ ਪਿਤਾ ਦੀ ਆਗਿਆ ਮੰਨ ਕੇ ਪਦਨ ਅਰਾਮ ਚੱਲਿਆ ਗਿਆ ਸੀ।

Numbers 22:11
ਸੁਨੇਹਾ ਇਹ ਹੈ: ਲੋਕਾਂ ਦੀ ਇੱਕ ਨਵੀਂ ਕੌਮ ਮਿਸਰ ਤੋਂ ਬਾਹਰ ਆ ਗਈ ਹੈ। ਇਹ ਲੋਕ ਇੰਨੇ ਜ਼ਿਆਦਾ ਹਨ ਕਿ ਸਾਰੀ ਧਰਤੀ ਕੱਜੀ ਹੋਈ ਹੈ। ਇਸ ਲਈ ਆਉ ਅਤੇ ਇਨ੍ਹਾਂ ਨੂੰ ਸਰਾਪ ਦੇ। ਤਾਂ ਸ਼ਾਇਦ ਮੈਂ ਇਨ੍ਹਾਂ ਨਾਲ ਲੜ ਸੱਕਾਂ ਅਤੇ ਇਨ੍ਹਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਕੱਢ ਸੱਕਾਂ।”

Numbers 22:17
ਜੇ ਤੁਸੀਂ ਮੇਰੇ ਕਹੇ ਅਨੁਸਾਰ ਕਰੋਂਗੇ ਤਾਂ ਮੈਂ ਤੁਹਾਨੂੰ ਬਹੁਤ ਕੁਝ ਦੇਵਾਂਗਾ। ਆਉ ਅਤੇ ਮੇਰੀ ਖਾਤਿਰ ਇਨ੍ਹਾਂ ਲੋਕਾਂ ਨੂੰ ਸਰਾਪ ਦਿਉ।”

Numbers 24:21
ਫ਼ੇਰ ਬਿਲਆਮ ਨੇ ਕੇਨੀ ਲੋਕਾਂ ਵੱਲ ਦੇਖਿਆ ਅਤੇ ਇਹ ਸ਼ਬਦ ਉੱਚਾਰੇ: “ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਡਾ ਦੇਸ਼ ਸੁਰੱਖਿਅਤ ਹੈ ਜਿਵੇਂ ਪੰਛੀ ਉੱਚੇ ਪਰਬਤ ਬਣਾਏ ਆਲ੍ਹਣੇ ਅੰਦਰ ਬੈਠਾ ਹੋਵੇ।

1 Samuel 17:10
ਫ਼ੇਰ ਫ਼ਲਿਸਤੀ ਨੇ ਇਹ ਵੀ ਕਿਹਾ, “ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਸ਼ਰਮਿੰਦਾ ਕਰਦਾ ਹਾਂ। ਮੈਂ ਇਹ ਆਖਣ ਦੀ ਜ਼ੁਰ੍ਰਅਤ ਰੱਖਦਾ ਹਾਂ ਅਤੇ ਤੁਹਾਨੂੰ ਆਖਦਾ ਹਾਂ ਕਿ ਤੁਸੀਂ ਆਪਣੇ ਕਿਸੇ ਵੀ ਆਦਮੀ ਨੂੰ ਮੇਰੇ ਵੱਲ ਭੇਜੋ ਜੋ ਮੇਰੇ ਨਾਲ ਯੁੱਧ ਕਰੇ।”

1 Samuel 17:25
ਉਨ੍ਹਾਂ ਵਿੱਚੋਂ ਇੱਕ ਇਸਰਾਏਲੀ ਮਨੁੱਖ ਨੇ ਕਿਹਾ, “ਤੁਸੀਂ ਇਸ ਮਨੁੱਖ ਵੱਲ ਵੇਖਿਆ ਹੈ ਜੋ ਹੁਣ ਨਿਕਲਿਆ ਹੈ। ਉਸ ਵੱਲ ਵੇਖੋ ਜ਼ਰਾ। ਸੱਚਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਹੀ ਆਇਆ ਹੈ ਅਤੇ ਇਉਂ ਹੋਵੇਗਾ ਕਿ ਜਿਹੜਾ ਉਸ ਨੂੰ ਮਾਰੇਗਾ ਤਾਂ ਸ਼ਾਊਲ ਪਾਤਸ਼ਾਹ ਉਸ ਨੂੰ ਮਾਲ ਨਾਲ ਧਨਵਾਨ ਕਰੇਗਾ। ਅਤੇ ਸ਼ਾਊਲ ਆਪਣੀ ਧੀ ਦਾ ਵਿਆਹ ਉਸ ਆਦਮੀ ਨਾਲ ਕਰੇਗਾ ਜੋ ਇਸ ਗੋਲਿਆਥ ਨੂੰ ਮਾਰ ਸੁੱਟੇਗਾ। ਅਤੇ ਉਸ ਦੇ ਪਿਉ ਦੇ ਟੱਬਰ ਨੂੰ ਇਸਰਾਏਲ ਦੇ ਵਿੱਚ ਆਜ਼ਾਦ ਕਰੇਗਾ।”

1 Samuel 17:36
ਮੈਂ ਇੱਕ ਸ਼ੇਰ ਅਤੇ ਇੱਕ ਰਿੱਛ ਮਾਰਿਆ ਅਤੇ ਮੈਂ ਉਸ ਅਸੁੰਨਤੀ ਫ਼ਲਿਸਤੀ ਗੋਲਿਆਥ ਨੂੰ ਵੀ ਉਨ੍ਹਾਂ ਵਾਂਗ ਹੀ ਮਾਰ ਮੁਕਾਵਾਂਗਾ। ਗੋਲਿਆਥ ਜ਼ਰੂਰ ਮਰੇਗਾ ਕਿਉਂਕਿ ਉਸ ਨੇ ਜਿਉਂਦੇ ਪਰਮੇਸ਼ੁਰ ਦੀ ਸੈਨਾ ਦਾ ਮਖੌਲ ਉਡਾਇਆ ਹੈ।

1 Samuel 17:45
ਦਾਊਦ ਨੇ ਉਸ ਫ਼ਲਿਸਤੀ ਨੂੰ ਕਿਹਾ, “ਤੂੰ ਤਾ ਤਲਵਾਰ, ਢਾਲ ਅਤੇ ਬਰਛਾ ਲੈ ਕੇ ਮੇਰੇ ਵੱਲ ਆਉਂਦਾ ਹੈਂ। ਪਰ ਮੈਂ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦੀ ਸੈਨਾ ਦੇ ਪਰਮੇਸ਼ੁਰ ਦੇ ਨਾਮ ਉੱਤੇ ਆ ਰਿਹਾ ਹਾਂ, ਜਿਸ ਬਾਰੇ ਤੂੰ ਮੰਦਾ ਬੋਲਿਆ ਹੈ। ਜਿਸ ਬਾਰੇ ਤੂੰ ਇੰਨਾ ਮੰਦਾ ਆਖਿਆ ਹੈ।

2 Samuel 21:21
ਇਸ ਆਦਮੀ ਨੇ ਇਸਰਾਏਲ ਨੂੰ ਵੰਗਾਰਿਆ ਤੇ ਉਸਦਾ ਮਖੌਲ ਉਡਾਇਆ ਪਰ ਯੋਨਾਥਾਨ ਨੇ ਇਸ ਆਦਮੀ ਨੂੰ ਵੱਢ ਸੁੱਟਿਆ। (ਇਹ ਯੋਨਾਥਾਨ ਦਾਊਦ ਦੇ ਭਰਾ ਸ਼ਿਮਈ ਦਾ ਪੁੱਤਰ ਸੀ।)

2 Samuel 23:9
ਇਸਤੋਂ ਬਾਅਦ ਦੂਜਾ ਦੋਦੀ ਦਾ ਪੁੱਤਰ ਅਲਆਜ਼ਾਰ ਅਹੋਹੀ ਸੀ। ਅਲਆਜ਼ਾਰ ਉਨ੍ਹਾਂ ਤਿੰਨ ਨਾਇੱਕਾਂ ਵਿੱਚੋਂ ਸੀ ਜਿਹੜੇ ਕਿ ਦਾਊਦ ਨਾਲ ਫ਼ਲਿਸਤੀਆਂ ਉੱਤੇ ਵੰਗਾਰ ਵੇਲੇ ਨਾਲ ਚੜ੍ਹੇ ਸਨ ਜਦੋਂ ਉਹ ਫ਼ਲਿਸਤੀਆਂ ਉੱਤੇ ਹਮਲਾ ਕਰਨ ਲਈ ਇਕੱਠੇ ਹੋਏ ਸਨ, ਪਰ ਉਸ ਵਕਤ ਇਸਰਾਏਲੀ ਸੈਨਿਕ ਭੱਜ ਖੜੋਤੇ ਸਨ।

Proverbs 26:2
ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ — ਇਹ ਅਰਾਮ ਨਹੀਂ ਕਰਨਗੀਆਂ।

Genesis 10:22
ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।