Philippians 2:26 in Punjabi

Punjabi Punjabi Bible Philippians Philippians 2 Philippians 2:26

Philippians 2:26
ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।

Philippians 2:25Philippians 2Philippians 2:27

Philippians 2:26 in Other Translations

King James Version (KJV)
For he longed after you all, and was full of heaviness, because that ye had heard that he had been sick.

American Standard Version (ASV)
since he longed after you all, and was sore troubled, because ye had heard that he was sick:

Bible in Basic English (BBE)
Because his heart was with you all, and he was greatly troubled because you had news that he was ill:

Darby English Bible (DBY)
since he had a longing desire after you all, and was distressed because ye had heard that he was sick;

World English Bible (WEB)
since he longed for you all, and was very troubled, because you had heard that he was sick.

Young's Literal Translation (YLT)
seeing he was longing after you all, and in heaviness, because ye heard that he ailed,

For
ἐπειδὴepeidēape-ee-THAY
he

ἐπιποθῶνepipothōnay-pee-poh-THONE
longed
after
ἦνēnane
you
πάνταςpantasPAHN-tahs
all,
ὑμᾶςhymasyoo-MAHS
and
καὶkaikay
heaviness,
of
full
was
ἀδημονῶνadēmonōnah-thay-moh-NONE
because
that
διότιdiotithee-OH-tee
heard
had
ye
ἠκούσατεēkousateay-KOO-sa-tay
that
ὅτιhotiOH-tee
he
had
been
sick.
ἠσθένησενēsthenēsenay-STHAY-nay-sane

Cross Reference

Philippians 1:8
ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।

Romans 12:15
ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।

1 Corinthians 12:26
ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।

2 Corinthians 9:14
ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।

Galatians 6:2
ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।

Ephesians 3:13
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਾੜੇ ਦੁੱਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ।

Philippians 1:3
ਪੌਲੁਸ ਦੀ ਪ੍ਰਾਰਥਨਾ ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।

Philippians 4:1
ਕਰਨ ਲਈ ਕੁਝ ਗੱਲਾਂ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ।

1 Peter 1:6
ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸੱਕਦੀਆਂ ਹਨ।

Romans 9:2
ਮੇਰੇ ਦਿਲ ਵਿੱਚ ਯਹੂਦੀਆਂ ਵਾਸਤੇ ਉਦਾਸੀ ਅਤੇ ਨਿਰੰਤਰ ਦਰਦ ਹੈ।

Romans 1:11
ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ।

Acts 21:13
ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”

2 Samuel 24:17
ਦਾਊਦ ਦਾ ਅਰਵਨਾਹ ਦਾ ਪਿੜ ਖਰੀਦ ਲੈਣਾ ਜਦੋਂ ਦਾਊਦ ਨੇ ਲੋਕਾਂ ਨੂੰ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਦਾਊਦ ਨੇ ਯਹੋਵਾਹ ਨੂੰ ਕਿਹਾ, “ਮੈਂ ਪਾਪੀ, ਮੈਂ ਭੁੱਲ ਕੀਤੀ! ਇਨ੍ਹਾਂ ਲੋਕਾਂ ਨੇ ਤਾਂ ਸਿਰਫ਼ ਉਹੀ ਕੀਤਾ ਜੋ ਮੈਂ ਇਨ੍ਹਾਂ ਨੂੰ ਹੁਕਮ ਕੀਤਾ, ਉਹ ਤਾਂ ਇੱਜੜਾਂ ਵਾਂਗ ਸਿਰਫ਼ ਮੇਰੇ ਪਿੱਛੇ ਲੱਗੇ, ਅਤੇ ਮੇਰਾ ਆਖਾ ਮੰਨਿਆ। ਇਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਇਸ ਲਈ ਕਿਰਪਾ ਕਰਕੇ ਤੁਸੀਂ ਜੋ ਵੀ ਸਜ਼ਾ ਦੇਣੀ ਹੈ ਉਹ ਇਨ੍ਹਾਂ ਮਾਸੂਮ ਲੋਕਾਂ ਨੂੰ ਨਹੀਂ ਸਗੋਂ ਮੈਨੂੰ ਦੇਵੋ ਜਾਂ ਮੇਰੇ ਪਿਤਾ ਦੇ ਘਰਾਣੇ ਨੂੰ।”

Job 9:27
“ਜੇ ਮੈਂ ਆਖਾਂ ਮੈਂ ਸ਼ਿਕਾਇਤ ਨਹੀਂ ਕਰਾਂਗਾ। ਮੈਂ ਆਪਣਾ ਦਰਦ ਭੁੱਲ ਜਾਵਾਂਗਾ। ਮੈਂ ਆਪਣੇ ਮੂੰਹ ਉੱਤੇ ਹਾਸਾ ਚਿਪਕਾ ਲਵਾਂਗਾ।

Psalm 69:20
ਸ਼ਰਮ ਨੇ ਮੈਨੂੰ ਮਾਰ ਸੁੱਟਿਆ ਹੈ। ਮੈਂ ਸ਼ਰਮ ਨਾਲ ਮਰਨ ਹੀ ਵਾਲਾ ਹਾਂ। ਮੈਂ ਹਮਦਰਦੀ ਲਈ ਇੰਤਜ਼ਾਰ ਕੀਤਾ ਪਰ ਕੋਈ ਵੀ ਨਹੀਂ ਬਹੁੜਿਆ। ਮੈਂ ਇੰਤਜ਼ਾਰ ਕੀਤਾ ਕਿ ਕੋਈ ਆਏ ਅਤੇ ਮੈਨੂੰ ਸੱਕੂਨ ਪਹੁੰਚਾਏ ਪਰ ਕੋਈ ਵੀ ਬੰਦਾ ਨਹੀਂ ਆਇਆ।

Proverbs 12:25
ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸ ਨੂੰ ਖੁਸ਼ ਕਰ ਸੱਕਦੇ ਹਨ।

Isaiah 61:3
ਯਹੋਵਾਹ ਨੇ ਮੈਨੂੰ ਸੀਯੋਨ ਦੇ ਉਦਾਸ ਲੋਕਾਂ ਵੱਲ ਭੇਜਿਆ ਸੀ। ਮੈਂ ਉਨ੍ਹਾਂ ਨੂੰ ਜਸ਼ਨ ਲਈ ਤਿਆਰ ਕਰਾਂਗਾ। ਮੈਂ ਉਨ੍ਹਾਂ ਦੇ ਮੱਬੇ ਉੱਤੋਂ ਰਾਖ ਨੂੰ ਪੂੰਝ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਤਾਜ ਦਿਆਂਗਾ। ਮੈਂ ਉਨ੍ਹਾਂ ਦੀ ਉਦਾਸੀ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਖੁਸ਼ੀ ਦਾ ਤੇਲ ਦੇ ਦਿਆਂਗਾ। ਮੈਂ ਉਨ੍ਹਾਂ ਦਾ ਗਮ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਜਸ਼ਨ ਦੀ ਪੋਸ਼ਾਕ ਦਿਆਂਗਾ। ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਇੱਕ ਨਾਮ ਦੇਣ ਲਈ ਭੇਜਿਆ ਸੀ ‘ਚੰਗੇ ਰੁੱਖ’ ਅਤੇ ‘ਯਹੋਵਾਹ ਦਾ ਅਦਭੁਤ ਪੌਦਾ।’

Matthew 11:28
“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।

Matthew 26:37
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬੜਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।

John 11:35
ਯਿਸੂ ਰੋਇਆ।

2 Samuel 13:39
ਪਾਤਸ਼ਾਹ ਦਾਊਦ ਨੂੰ ਅਬਸ਼ਾਲੋਨ ਦੀ ਕਮੀ ਮਹਿਸੂਸ ਹੋਈ ਅਤੇ ਉਸ ਨੇ ਉਸ ਨੂੰ ਜਾਕੇ ਵੇਖਣ ਦੀ ਤਾਂਘ ਕੀਤੀ ਕਿਉਂ ਕਿ ਪਾਤਸ਼ਾਹ ਨੇ ਅਮਨੋਨ ਦੀ ਮੌਤ ਤੇ ਧੀਰਜ ਧਰ ਲਿਆ ਸੀ।