Proverbs 31:26
ਉਸ ਦਾ ਮੂੰਹ ਸਿਆਣਪ ’ਚ ਖੁਲ੍ਹਦਾ ਉਸ ਦੀ ਜਬਾਨ ਵਿਸ਼ਵਾਸ ਯੋਗ ਹਿਦਾਇਤ ਦਿੰਦੀ ਹੈ।
Proverbs 31:26 in Other Translations
King James Version (KJV)
She openeth her mouth with wisdom; and in her tongue is the law of kindness.
American Standard Version (ASV)
She openeth her mouth with wisdom; And the law of kindness is on her tongue.
Bible in Basic English (BBE)
Her mouth is open to give out wisdom, and the law of mercy is on her tongue.
Darby English Bible (DBY)
She openeth her mouth with wisdom; and upon her tongue is the law of kindness.
World English Bible (WEB)
She opens her mouth with wisdom. Faithful instruction is on her tongue.
Young's Literal Translation (YLT)
Her mouth she hath opened in wisdom, And the law of kindness `is' on her tongue.
| She openeth | פִּ֭יהָ | pîhā | PEE-ha |
| her mouth | פָּתְחָ֣ה | potḥâ | pote-HA |
| with wisdom; | בְחָכְמָ֑ה | bĕḥokmâ | veh-hoke-MA |
| in and | וְת֥וֹרַת | wĕtôrat | veh-TOH-raht |
| her tongue | חֶ֝֗סֶד | ḥesed | HEH-sed |
| is the law | עַל | ʿal | al |
| of kindness. | לְשׁוֹנָֽהּ׃ | lĕšônāh | leh-shoh-NA |
Cross Reference
Proverbs 10:31
ਧਰਮੀ ਬੰਦੇ ਦਾ ਮੂੰਹ ਸਿਆਣਪ ਪੈਦਾ ਕਰਦਾ ਹੈ ਪਰ ਜਿਹੜੀ ਜੁਬਾਨ, ਬਗ਼ਾਵਤ ਲਈ ਬੋਲਦੀ ਹੈ ਕੱਟ ਦਿੱਤੀ ਜਾਵੇਗੀ।
Ephesians 4:29
ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
Song of Solomon 4:11
ਇਹ ਸ਼ਹਿਦ ਹੈ ਜੋ ਤੇਰੇ ਬੁਲ੍ਹਾਂ ਚੋਂ ਚੋਂਦਾ, ਮੇਰੀ ਲਾੜੀਏ ਸ਼ਹਿਦ ਅਤੇ ਦੁੱਧ ਹਨ ਤੇਰੀ ਜ਼ੁਬਾਨ ਹੇਠਾਂ। ਕੱਪੜੇ ਤੇਰੇ ਛੱਡਦੇ ਹਨ ਸੁਗੰਧਾਂ ਲਬਾਨੋਨ ਦੀਆਂ।
Malachi 2:6
ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ।
Luke 1:38
ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ।
Luke 1:42
ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਤੂੰ ਸਭ ਔਰਤਾਂ ਤੋਂ ਵੱਧੇਰੇ ਧੰਨ ਹੈ। ਅਤੇ ਉਹ ਜੋ ਬਾਲਕ ਤੈਨੂੰ ਪੈਦਾ ਹੋਵੇਗਾ ਉਹ ਵੀ ਧੰਨ ਹੈ।
Acts 6:15
ਉਨ੍ਹਾਂ ਸਾਰੇ ਲੋਕਾਂ ਨੇ, ਜਿਹੜੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ।
Acts 18:26
ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸੱਕਿੱਲਾ ਅਤੇ ਅਕੂਲਾ ਨੇ ਵੀ ਉਸ ਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।
Colossians 4:5
ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ।
1 Peter 3:1
ਪਤਨੀਆਂ ਤੇ ਪਤੀ ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ।
1 Peter 3:4
ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।
1 Peter 3:8
ਨੇਕੀ ਲਈ ਦੁੱਖ ਭੋਗਣਾ ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।
Song of Solomon 2:14
ਉਹ ਬੋਲਦਾ ਹੈ ਮੇਰੀ ਘੁੱਗੀਏ, ਚੱਟਾਨ ਦੀਆਂ ਤਰੇੜਾਂ ਵਿੱਚ ਖੜੀ ਚੱਟਾਨ ਦੀਆਂ ਲੁਕਣ ਦੀਆਂ ਥਾਵਾਂ ਵਿੱਚ ਦੇਖਣ ਦੇ ਮੈਨੂੰ ਤੇਰਾ ਚਿਹਰਾ, ਸੁਣਨ ਦੇਹ ਮੈਨੂੰ ਤੇਰੀ ਆਵਾਜ਼। ਕਿੰਨੀ ਸੋਹਣੀ ਹੈ ਆਵਾਜ਼ ਤੇਰੀ ਅਤੇ ਕਿੰਨੀ ਸਹੋਣੀ ਹੈ ਤੂੰ।
Proverbs 31:8
ਜੇ ਕੋਈ ਬੰਦਾ ਆਪਣੀ ਸਹਾਇਤਾ ਨਹੀਂ ਕਰ ਸੱਕਦਾ ਤਾਂ ਤੁਹਾਨੂੰ ਉਸ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਸ ਬੰਦੇ ਲਈ ਬੋਲੋ ਜਿਹੜਾ ਬੋਲ ਨਹੀਂ ਸੱਕਦਾ! ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰੋ:
Judges 13:23
ਪਰ ਉਸਦੀ ਪਤਨੀ ਨੇ ਉਸ ਨੂੰ ਆਖਿਆ, “ਯਹੋਵਾਹ ਸਾਨੂੰ ਮਾਰਨਾ ਨਹੀਂ ਚਾਹੁੰਦਾ। ਜੇ ਯਹੋਵਾਹ ਸਾਨੂੰ ਮਾਰਨਾ ਚਾਹੁੰਦਾ ਤਾਂ ਉਸ ਨੇ ਸਾਡੀ ਹੋਮ ਦੀ ਭੇਟ ਅਤੇ ਅਨਾਜ ਦੀ ਭੇਟ ਪ੍ਰਵਾਨ ਨਹੀਂ ਕਰਨੀ ਸੀ। ਉਸ ਨੇ ਸਾਨੂੰ ਇਹ ਸਾਰੀਆਂ ਚੀਜ਼ਾਂ ਨਹੀਂ ਦਰਸਾਉਣੀਆਂ ਸਨ। ਅਤੇ ਉਸ ਨੇ ਸਾਨੂੰ ਇਹ ਗੱਲਾਂ ਨਹੀਂ ਦੱਸਣੀਆਂ ਸਨ।”
1 Samuel 25:24
ਅਤੇ ਆਖਣ ਲਗੀ, “ਹੇ ਸੁਆਮੀ! ਕਿਰਪਾ ਕਰਕੇ ਮੇਰੀ ਬੇਨਤੀ ਸੁਣ। ਹੇ ਮਹਾਰਾਜ ਇਹ ਸਭ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ।
2 Samuel 20:16
ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸ ਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਕਹਿਣ ਲਗੀ, “ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।”
2 Kings 22:15
ਤਦ ਹੁਲਦਾਹ ਨੇ ਉਨ੍ਹਾਂ ਨੂੰ ਦੱਸਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਆਖਦਾ ਹੈ: ਤੁਸੀਂ ਉਸ ਆਦਮੀ ਨੂੰ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਕਹਿਣਾ:
Esther 4:4
ਅਸਤਰ ਦੀਆਂ ਦਾਸੀਆਂ ਅਤੇ ਖੁਸਰਿਆਂ ਨੇ ਉਸ ਕੋਲ ਆ ਕੇ ਉਸ ਨੂੰ ਮਾਰਦਕਈ ਦੇ ਵਿਹਾਰ ਬਾਰੇ ਦੱਸਿਆ। ਇਸ ਗੱਲ ਨੇ ਰਾਣੀ ਨੂੰ ਬਹੁਤ ਬੇਚੈਨ ਅਤੇ ਉਦਾਸ ਕਰ ਦਿੱਤਾ। ਉਸ ਨੇ ਮਾਰਦਕਈ ਕੋਲ ਸੋਗ ਵਸਤਰ ਦੀ ਬਜਾਇ ਦੂਜੇ ਕੱਪੜੇ ਭੇਜੇ ਪਰ ਉਸ ਨੇ ਉਨ੍ਹਾਂ ਕੱਪੜਿਆਂ ਨੂੰ ਪਾਉਣ ਤੋਂ ਇਨਕਾਰ ਕਰ ਦਿੱਤਾ।
Esther 5:8
ਜੋ ਮੈਂ ਪਾਤਸ਼ਾਹ ਦੀ ਨਿਗਾਹ ਵਿੱਚ ਪਰਵਾਨ ਹਾਂ, ਅਤੇ ਜੋ ਮੈਂ ਮਂਗਾ ਉਹ ਪਾਤਸ਼ਾਹ ਖੁਸ਼ੀ ਨਾਲ ਪੂਰਾ ਕਰੇ ਤਾਂ ਚੰਗਾ ਹੋਵੇ ਜੋ ਪਾਤਸ਼ਾਹ ਅਤੇ ਹਾਮਾਨ ਕੱਲ ਇੱਥੇ ਆਉਣ। ਕੱਲ ਮੈਂ ਇੱਕ ਹੋਰ ਦਾਅਵਤ ਪਾਤਸ਼ਾਹ ਅਤੇ ਹਾਮਾਨ ਲਈ ਤਿਆਰ ਕਰਾਂਗੀ ਅਤੇ ਆਪਣੀ ਇੱਛਾ ਵੀ ਪਰਗਟ ਕਰਾਂਗੀ।”
Esther 7:3
ਰਾਣੀ ਅਸਤਰ ਨੇ ਕਿਹਾ, “ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਇਹ ਤੈਨੂੰ ਪ੍ਰਸੰਨ ਕਰੇ, ਤਾਂ ਮੈਨੂੰ ਜਿਉਣ ਦੇਵੀਂ। ਤੇ ਮੈਂ ਤੈਥੋਂ ਆਪਣੇ ਲੋਕਾਂ ਨੂੰ ਜਿਉਂਦਿਆਂ ਰਹਿਣ ਦੇਣ ਦੀ ਵੀ ਮੰਗ ਕਰਦੀ ਹਾਂ। ਬਸ ਇਹੀ ਮੇਰੀ ਫਰਿਆਦ ਹੈ।
Esther 8:3
ਅਸਤਰ ਨੇ ਮੁੜ ਪਾਤਸ਼ਾਹ ਕੋਲ ਜਾਕੇ ਉਸ ਨਾਲ ਗੱਲ ਕੀਤੀ। ਉਹ ਪਾਤਸ਼ਾਹ ਦੇ ਪੈਰਾਂ ਤੇ ਡਿੱਗ ਕੇ ਅਤੇ ਰੋ ਪਈ। ਉਸ ਨੇ ਫ਼ਰਿਆਦ ਕੀਤੀ ਕਿ ਉਹ ਉਸ ਮੰਦੀ ਯੋਜਨਾ ਨੂੰ ਰੱਦ ਕਰ ਦੇਵੇ ਜੋ ਹਾਮਾਨ ਅਗਾਗੀ ਨੇ ਯਹੂਦੀਆਂ ਦੇ ਖਿਲਾਫ਼ ਬਾਣਾਈ ਸੀ।
Proverbs 12:18
ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।
Proverbs 16:24
ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।
Proverbs 25:15
ਧੀਰਜ ਭਰੀ ਗੱਲਬਾਤ ਕਿਸੇ ਵੀ ਬੰਦੇ ਦੀ ਸੋਚ ਨੂੰ ਬਦਲ ਸੱਕਦੀ ਹੈ, ਕਿਸੇ ਹਾਕਮ ਦੀ ਸੋਚ ਨੂੰ ਵੀ। ਕੋਮਲ ਗੱਲਬਾਤ ਬਹੁਤ ਸ਼ਕਤੀਸ਼ਾਲੀ ਹੁੰਦੀ ਹੈ।
Genesis 24:18
ਰਿਬਕਾਹ ਨੇ ਛੇਤੀ ਨਾਲ ਆਪਣੇ ਮੋਢੇ ਉੱਤੋਂ ਘੜਾ ਨੀਵਾਂ ਕੀਤਾ ਅਤੇ ਉਸ ਨੂੰ ਪਾਣੀ ਪਿਲਾਇਆ। ਰਿਬਕਾਹ ਨੇ ਆਖਿਆ, “ਪੀਓ, ਸ਼੍ਰੀਮਾਨ ਜੀ।”