Psalm 102:26
ਦੁਨੀਆਂ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਤੁਸੀਂ ਸਦਾ ਲਈ ਰਹੋਂਗੇ। ਉਹ ਪੁਰਾਣੇ ਕੱਪੜਿਆਂ ਵਾਂਗ ਹੰਡ ਜਾਵਣਗੇ। ਅਤੇ ਤੁਸੀਂ ਉਨਾਂ ਨੂੰ ਕੱਪੜਿਆਂ ਵਾਂਗ ਹੀ ਬਦਲ ਦਿਉਂਗੇ। ਉਹ ਸਾਰੇ ਹੀ ਬਦਲੇ ਜਾਣਗੇ।
Psalm 102:26 in Other Translations
King James Version (KJV)
They shall perish, but thou shalt endure: yea, all of them shall wax old like a garment; as a vesture shalt thou change them, and they shall be changed:
American Standard Version (ASV)
They shall perish, but thou shalt endure; Yea, all of them shall wax old like a garment; As a vesture shalt thou change them, and they shall be changed:
Bible in Basic English (BBE)
They will come to an end, but you will still go on; they all will become old like a coat, and like a robe they will be changed:
Darby English Bible (DBY)
*They* shall perish, but *thou* continuest; and all of them shall grow old as a garment: as a vesture shalt thou change them, and they shall be changed.
World English Bible (WEB)
They will perish, but you will endure. Yes, all of them will wear out like a garment. You will change them like a cloak, and they will be changed.
Young's Literal Translation (YLT)
They -- They perish, and Thou remainest, And all of them as a garment become old, As clothing Thou changest them, And they are changed.
| They | הֵ֤מָּה׀ | hēmmâ | HAY-ma |
| shall perish, | יֹאבֵדוּ֮ | yōʾbēdû | yoh-vay-DOO |
| but thou | וְאַתָּ֪ה | wĕʾattâ | veh-ah-TA |
| shalt endure: | תַ֫עֲמֹ֥ד | taʿămōd | TA-uh-MODE |
| all yea, | וְ֭כֻלָּם | wĕkullom | VEH-hoo-lome |
| of them shall wax old | כַּבֶּ֣גֶד | kabbeged | ka-BEH-ɡed |
| garment; a like | יִבְל֑וּ | yiblû | yeev-LOO |
| as a vesture | כַּלְּב֖וּשׁ | kallĕbûš | ka-leh-VOOSH |
| change thou shalt | תַּחֲלִיפֵ֣ם | taḥălîpēm | ta-huh-lee-FAME |
| them, and they shall be changed: | וְֽיַחֲלֹֽפוּ׃ | wĕyaḥălōpû | VEH-ya-huh-LOH-foo |
Cross Reference
Isaiah 51:6
ਅਕਾਸ਼ਾਂ ਵੱਲ ਦੇਖੋ! ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ! ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ। ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ। ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ। ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ।
Isaiah 34:4
ਅਕਾਸ਼ ਕਿਸੇ ਪੱਤ੍ਰੀ ਵਾਂਗ ਲਪੇਟ ਦਿੱਤੇ ਜਾਣਗੇ। ਅਤੇ ਸਿਤਾਰੇ ਮਰ ਜਾਣਗੇ ਅਤੇ ਕਿਸੇ ਵੇਲ ਜਾਂ ਅੰਜੀਰ ਦੇ ਰੁੱਖ ਦੇ ਸੁੱਕੇ ਪਤਿਆਂ ਵਾਂਗ ਡਿੱਗ ਪੈਣਗੇ। ਅਕਾਸ਼ ਦੇ ਸਭ ਤਾਰੇ ਪਿਘਲ ਜਾਣਗੇ।
Revelation 20:11
ਦੁਨੀਆਂ ਦੇ ਲੋਕਾਂ ਦਾ ਨਿਆਂ ਹੁੰਦਾ ਹੈ ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।
Matthew 24:35
ਪੂਰਾ ਸੰਸਾਰ ਧਰਤੀ ਅਤੇ ਅਕਾਸ਼ ਨਾਸ਼ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਾਸ਼ ਨਹੀਂ ਹੋਣਗੇ।
Revelation 21:1
ਨਵਾਂ ਯਰੂਸ਼ਲਮ ਫ਼ੇਰ ਮੈਂ ਇੱਕ ਨਵਾਂ ਅਕਾਸ਼ ਅਤੇ ਨਵੀਂ ਧਰਤੀ ਦੇਖੀ। ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉੱਥੇ ਕੋਈ ਸਮੁੰਦਰ ਨਹੀਂ ਸੀ।
Romans 8:20
ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਆਂ ਕੀਤਾ।
2 Peter 3:7
ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।
Luke 21:33
ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”
Isaiah 66:22
ਨਵਾਂ ਸਵਰਗ ਅਤੇ ਨਵੀਂ ਧਰਤੀ “ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ-ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ।
Isaiah 65:17
ਇੱਕ ਨਵਾਂ ਸਮਾਂ ਆ ਰਿਹਾ ਹੈ “ਮੈਂ ਇੱਕ ਨਵਾਂ ਅਕਾਸ਼ ਅਤੇ ਇੱਕ ਨਵੀਂ ਧਰਤੀ ਸਾਜਾਂਗਾ। ਲੋਕੀ ਅਤੀਤ ਨੂੰ ਯਾਦ ਨਹੀਂ ਕਰਨਗੇ। ਉਹ ਉਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਵੀ ਯਾਦ ਨਹੀਂ ਕਰਨਗੇ।
Psalm 102:12
ਪਰ ਯਹੋਵਾਹ, ਤੁਸੀਂ ਸਦਾ ਲਈ ਰਹੋਂਗੇ। ਤੁਹਾਡਾ ਨਾਮ ਸਦਾ-ਸਦਾ ਲਈ ਰਹੇਗਾ।
Exodus 3:14
ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਉਨ੍ਹਾਂ ਨੂੰ ਦੱਸੀ ‘ਮੈਂ ਹਾ ਜੋ ਮੈਂ ਹਾਂ’ ਜਦੋਂ ਤੂੰ ਇਸਰਾਏਲ ਦੇ ਲੋਕਾਂ ਕੋਲ ਜਾਵੇ ਤਾਂ ਉਨ੍ਹਾਂ ਨੂੰ ਆਖੀਂ ‘ਮੈਂ ਹਾਂ’ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।”