Psalm 102:8
ਮੇਰੇ ਦੁਸ਼ਮਣ ਹਮੇਸ਼ਾ ਮੇਰਾ ਨਿਰਾਦਰ ਕਰਦੇ ਹਨ। ਉਹ ਮੇਰਾ ਮਜ਼ਾਕ ਉਡਾਉਂਦੇ ਹਨ ਅਤੇ ਮੈਨੂੰ ਸਰਾਪ ਦਿੰਦੇ ਹਨ।
Psalm 102:8 in Other Translations
King James Version (KJV)
Mine enemies reproach me all the day; and they that are mad against me are sworn against me.
American Standard Version (ASV)
Mine enemies reproach me all the day; They that are mad against me do curse by me.
Bible in Basic English (BBE)
My haters say evil of me all day; those who are violent against me make use of my name as a curse.
Darby English Bible (DBY)
Mine enemies reproach me all the day; they that are mad against me swear by me.
World English Bible (WEB)
My enemies reproach me all day. Those who are mad at me use my name as a curse.
Young's Literal Translation (YLT)
All the day mine enemies reproached me, Those mad at me have sworn against me.
| Mine enemies | כָּל | kāl | kahl |
| reproach | הַ֭יּוֹם | hayyôm | HA-yome |
| me all | חֵרְפ֣וּנִי | ḥērĕpûnî | hay-reh-FOO-nee |
| the day; | אוֹיְבָ֑י | ʾôybāy | oy-VAI |
| mad are that they and | מְ֝הוֹלָלַ֗י | mĕhôlālay | MEH-hoh-la-LAI |
| against me are sworn | בִּ֣י | bî | bee |
| against me. | נִשְׁבָּֽעוּ׃ | nišbāʿû | neesh-ba-OO |
Cross Reference
Acts 26:11
ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।
Romans 15:3
ਇੱਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।”
Acts 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
Acts 7:54
ਇਸਤੀਫ਼ਾਨ ਦਾ ਮਾਰਿਆ ਜਾਣਾ ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।
Luke 6:11
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
Jeremiah 29:22
ਸਾਰੇ ਯਹੂਦੀ ਬੰਦੀਵਾਨ ਉਨ੍ਹਾਂ ਲੋਕਾਂ ਨੂੰ ਮਿਸਾਲ ਦੇ ਤੌਰ ਤੇ ਵਰਤਣਗੇ ਜਦੋਂ ਉਹ ਹੋਰਨਾਂ ਲੋਕਾਂ ਨੂੰ ਸਰਾਪ ਦੇਣਗੇ। ਉਹ ਆਖਣਗੇ: ‘ਯਹੋਵਾਹ ਤੁਹਾਡੇ ਨਾਲ ਉਹੀ ਕਰੇ ਜੋ ਉਸ ਨੇ ਸਿਦਕੀਯਾਹ ਅਤੇ ਅਹਾਬ ਨਾਲ ਕੀਤਾ ਸੀ, ਜੋ ਬਾਬਲ ਦੇ ਰਾਜੇ ਦੁਆਰਾ ਅੱਗ ਵਿੱਚ ਸਾੜ ਦਿੱਤੇ ਗਏ ਸਨ!’
Isaiah 65:15
ਮੇਰੇ ਸੇਵਕਾਂ ਲਈ ਤੁਹਾਡੇ ਨਾਮ ਮੰਦੇ ਸ਼ਬਦਾਂ ਵਰਗੇ ਹੋਣਗੇ।” ਮੇਰਾ ਪ੍ਰਭੂ ਯਹੋਵਾਹ ਤੁਹਾਨੂੰ ਮਾਰ ਦੇਵੇਗਾ। ਅਤੇ ਉਹ ਆਪਣੇ ਸੇਵਕਾਂ ਨੂੰ ਨਵੇਂ ਨਾਮਾਂ ਨਾਲ ਸੱਦੇਗਾ।
Psalm 69:20
ਸ਼ਰਮ ਨੇ ਮੈਨੂੰ ਮਾਰ ਸੁੱਟਿਆ ਹੈ। ਮੈਂ ਸ਼ਰਮ ਨਾਲ ਮਰਨ ਹੀ ਵਾਲਾ ਹਾਂ। ਮੈਂ ਹਮਦਰਦੀ ਲਈ ਇੰਤਜ਼ਾਰ ਕੀਤਾ ਪਰ ਕੋਈ ਵੀ ਨਹੀਂ ਬਹੁੜਿਆ। ਮੈਂ ਇੰਤਜ਼ਾਰ ਕੀਤਾ ਕਿ ਕੋਈ ਆਏ ਅਤੇ ਮੈਨੂੰ ਸੱਕੂਨ ਪਹੁੰਚਾਏ ਪਰ ਕੋਈ ਵੀ ਬੰਦਾ ਨਹੀਂ ਆਇਆ।
Psalm 69:9
ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ। ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝੱਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ।
Psalm 55:3
ਮੇਰੇ ਵੈਰੀਆਂ ਨੇ ਮੈਨੂੰ ਮੰਦਾ ਆਖਿਆ। ਉਹ ਬਦਚਲਣ ਬੰਦਾ ਮੇਰੇ ਉੱਤੇ ਚੀਕਿਆ। ਮੇਰੇ ਵੈਰੀ ਕ੍ਰੋਧ ਵਿੱਚ ਸਨ ਅਤੇ ਉਨ੍ਹਾਂ ਨੇ ਮੇਰੇ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਮੇਰੇ ਉੱਤੇ ਮੁਸੀਬਤਾਂ ਦੇ ਪਹਾੜ ਲਿਆਂਦੇ।
Psalm 31:11
ਮੇਰੇ ਦੁਸ਼ਮਣ ਮੈਨੂੰ ਨਫ਼ਰਤ ਕਰਦੇ ਹਨ ਅਤੇ ਮੇਰੇ ਸਾਰੇ ਗੁਆਂਢੀ ਵੀ ਮੈਨੂੰ ਨਫ਼ਰਤ ਕਰਦੇ ਹਨ। ਮੇਰੇ ਸਾਰੇ ਰਿਸ਼ਤੇਦਾਰ ਰਾਹਾਂ ਵਿੱਚ ਮੇਰੇ ਵੱਲ ਤੱਕਦੇ ਹਨ। ਉਹ ਮੇਰੇ ਪਾਸੋਂ ਡਰਦੇ ਹਨ ਅਤੇ ਮੈਥੋਂ ਬਚਦੇ ਫ਼ਿਰਦੇ ਹਨ।
Psalm 2:1
ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?