Psalm 106:41 in Punjabi

Punjabi Punjabi Bible Psalm Psalm 106 Psalm 106:41

Psalm 106:41
ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਉੱਤੇ ਰਾਜ ਕਰਨ ਦਿੱਤਾ।

Psalm 106:40Psalm 106Psalm 106:42

Psalm 106:41 in Other Translations

King James Version (KJV)
And he gave them into the hand of the heathen; and they that hated them ruled over them.

American Standard Version (ASV)
And he gave them into the hand of the nations; And they that hated them ruled over them.

Bible in Basic English (BBE)
And he gave them into the hands of the nations; and they were ruled by their haters.

Darby English Bible (DBY)
And he gave them into the hand of the nations; and they that hated them ruled over them:

World English Bible (WEB)
He gave them into the hand of the nations. Those who hated them ruled over them.

Young's Literal Translation (YLT)
And giveth them into the hand of nations, And those hating them rule over them,

And
he
gave
וַיִּתְּנֵ֥םwayyittĕnēmva-yee-teh-NAME
them
into
the
hand
בְּיַדbĕyadbeh-YAHD
heathen;
the
of
גּוֹיִ֑םgôyimɡoh-YEEM
and
they
that
hated
וַֽיִּמְשְׁל֥וּwayyimšĕlûva-yeem-sheh-LOO
them
ruled
בָ֝הֶ֗םbāhemVA-HEM
over
them.
שֹׂנְאֵיהֶֽם׃śōnĕʾêhemsoh-neh-ay-HEM

Cross Reference

Judges 2:14
ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਇਸ ਲਈ ਯਹੋਵਾਹ ਦੇ ਦੁਸ਼ਮਣਾਂ ਨੂੰ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਲੁੱਟਣ ਦਿੱਤਾ। ਯਹੋਵਾਹ ਨੇ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਦੁਸ਼ਮਣਾ ਕੋਲੋਂ ਉਨ੍ਹਾਂ ਨੂੰ ਹਰਾਇਆ। ਇਸਰਾਏਲ ਦੇ ਲੋਕ ਹੋਰ ਵੱਧੇਰੇ ਆਪਣੇ-ਆਪ ਨੂੰ ਆਪਣੇ ਦੁਸ਼ਮਣਾਂ ਕੋਲੋਂ ਨਾ ਬਚਾ ਸੱਕੇ।

Nehemiah 9:27
ਸੋ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾ ਦੇ ਹੱਖੀ ਪਾ ਦਿੱਤਾ। ਵੈਰੀਆਂ ਨੇ ਉਨ੍ਹਾਂ ਨੂੰ ਬਹੁਤ ਸਤਾਇਆ ਜਦੋਂ ਬਿਪਤਾ ਪਈ ਤਾਂ ਸਾਡੇ ਪੁਰਖਿਆਂ ਨੇ ਤੈਨੂੰ ਪੁਕਾਰਿਆ ਤੇ ਤੂੰ ਅਕਾਸ਼ ’ਚ ਉਨ੍ਹਾਂ ਦੀ ਪੁਕਾਰ ਸੁਣੀ। ਤੂੰ ਬਹੁਤ ਦਿਆਲੂ ਹੈਂ ਆਪਣੀ ਦਿਆਲਤਾ ਕਾਰਣ ਤੂੰ ਲੋਕਾਂ ਨੂੰ ਉਨ੍ਹਾਂ ਦੀ ਮਦਦ ਲਈ ਭੇਜਿਆ। ਫੇਰ ਇਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੀ ਸ਼ਕਤੀ ਤੋਂ ਬਚਾਇਆ।

Judges 10:7
ਇਸ ਲਈ ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਹੋ ਗਿਆ। ਯਹੋਵਾਹ ਨੇ ਫ਼ਲਿਸਤੀਨੀ ਲੋਕਾਂ ਅਤੇ ਅੰਮੋਨੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਨੂੰ ਹਰਾ ਦੇਣ।

Judges 6:1
ਮਿਦਯਾਨੀਆਂ ਦੀ ਇਸਰਾਏਲ ਨਾਲ ਲੜਾਈ ਇੱਕ ਵਾਰ ਫ਼ੇਰ ਇਸਰਾਏਲ ਦੇ ਲੋਕ ਉਹੀ ਗੱਲਾਂ ਕਰਨ ਲੱਗੇ ਜਿਨ੍ਹਾਂ ਨੂੰ ਯਹੋਵਾਹ ਨੇ ਮੰਦਾ ਆਖਿਆ ਸੀ। ਇਸ ਲਈ ਸੱਤਾਂ ਸਾਲਾਂ ਤੱਕ ਯਹੋਵਾਹ ਨੇ ਮਿਦਯਾਨ ਦੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ।

Judges 4:1
ਔਰਤ ਨਿਆਂਕਾਰ, ਦਬੋਰਾਹ ਏਹੂਦ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਫ਼ੇਰ ਉਹੀ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਿਹੜੀਆਂ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ।

Judges 3:12
ਨਿਆਂਕਾਰ ਏਹੂਦ ਇੱਕ ਵਾਰੀ ਫ਼ੇਰ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਦੀ ਕਰਦਿਆਂ ਵੇਖਿਆ। ਇਸ ਲਈ ਯਹੋਵਾਹ ਨੇ ਮੋਆਬ ਦੇ ਰਾਜੇ ਅਗਲੋਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਤਾਕਤ ਦਿੱਤੀ।

Judges 3:8
ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਯਹੋਵਾਹ ਨੇ ਮੇਸੋਪੋਤਾਮੀਆਂ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਇਜਾਜ਼ਤ ਦੇ ਦਿੱਤੀ ਕਿ ਇਸਰਾਏਲ ਦੇ ਲੋਕਾਂ ਨੂੰ ਹਰਾ ਦੇਵੇ ਅਤੇ ਉਨ੍ਹਾਂ ਉੱਤੇ ਹਕੂਮਤ ਕਰੇ। ਇਸਰਾਏਲ ਦੇ ਲੋਕ ਉਸ ਰਾਜੇ ਦੀ ਹਕੂਮਤ ਵਿੱਚ ਅੱਠ ਸਾਲ ਰਹੇ।

Deuteronomy 32:30
ਕੀ ਇੱਕਲਾ ਬੰਦਾ 1,000 ਬੰਦਿਆ ਨੂੰ ਭਜਾ ਸੱਕਦਾ ਹੈ? ਕੀ ਦੋ ਬੰਦੇ 10,000 ਬੰਦਿਆ ਨੂੰ ਭਜਾ ਸੱਕਦੇ ਹਨ? ਇਹ ਉਦੋਂ ਹੀ ਵਾਪਰੇਗਾ ਜਦੋਂ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦਿਆਂ ਦੁਸ਼ਮਣਾ ਨੂੰ ਸੌਂਪ ਦੇਵੇਗਾ ਇਹ ਉਦੋਂ ਹੀ ਵਾਪਰੇਗਾ ਜੇ ਉਨ੍ਹਾਂ ਦੀ ਚੱਟਾਨ (ਪਰਮੇਸ਼ੁਰ) ਉਨ੍ਹਾਂ ਨੂੰ ਗੁਲਾਮਾ ਵਾਂਗ ਵੇਚ ਦੇਵੇਗੀ!

Deuteronomy 28:48
ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।

Deuteronomy 28:33
“ਉਹ ਕੌਮ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ, ਤੁਹਾਡੀ ਸਾਰੀ ਕਮਾਈ ਅਤੇ ਤੁਹਾਡੀਆਂ ਫ਼ਸਲਾਂ ਹੜੱਪ ਕਰ ਲਵੇਗੀ। ਤੁਹਾਡੇ ਨਾਲ ਸਾਰੀ ਜ਼ਿੰਦਗੀ ਬਦਸਲੂਕੀ ਹੋਵੇਗੀ ਅਤੇ ਤੁਹਾਨੂੰ ਗਾਲ੍ਹਾ ਮਿਲਣਗਿਆਂ।

Deuteronomy 28:29
ਦਿਨ ਵੇਲੇ, ਤੁਸੀਂ ਹਨੇਰੇ ਵਿੱਚ ਅੰਨ੍ਹੇ ਆਦਮੀ ਵਾਂਗ ਰਸਤਾ ਲੱਭੋਂਗੇ। ਤੁਸੀਂ ਆਪਣੇ ਕੀਤੇ ਹਰ ਕੰਮ ਵਿੱਚ ਸਫ਼ਲ ਨਹੀਂ ਹੋਵੋਂਗੇ। ਬਾਰ-ਬਾਰ ਲੋਕ ਤੁਹਾਨੂੰ ਦੁੱਖ ਦੇਣਗੇ ਅਤੇ ਤੁਹਾਡੀਆਂ ਚੀਜ਼ਾਂ ਚੁਰਾਉਣਗੇ। ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

Deuteronomy 28:25
“ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ।