Psalm 106:44
ਪਰ ਜਦੋਂ ਵੀ ਪਰਮੇਸ਼ੁਰ ਦੇ ਲੋਕ ਮੁਸੀਬਤ ਵਿੱਚ ਸਨ। ਉਨ੍ਹਾਂ ਨੇ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਹਰ ਵਾਰ ਉਨ੍ਹਾਂ ਦੀ ਪ੍ਰਾਰਥਨਾ ਸੁਣ ਲਈ।
Psalm 106:44 in Other Translations
King James Version (KJV)
Nevertheless he regarded their affliction, when he heard their cry:
American Standard Version (ASV)
Nevertheless he regarded their distress, When he heard their cry:
Bible in Basic English (BBE)
But when their cry came to his ears, he had pity on their trouble:
Darby English Bible (DBY)
But he regarded their distress, when he heard their cry;
World English Bible (WEB)
Nevertheless he regarded their distress, When he heard their cry.
Young's Literal Translation (YLT)
And He looketh on their distress When He heareth their cry,
| Nevertheless he regarded | וַ֭יַּרְא | wayyar | VA-yahr |
| their affliction, | בַּצַּ֣ר | baṣṣar | ba-TSAHR |
| heard he when | לָהֶ֑ם | lāhem | la-HEM |
| בְּ֝שָׁמְע֗וֹ | bĕšomʿô | BEH-shome-OH | |
| their cry: | אֶת | ʾet | et |
| רִנָּתָֽם׃ | rinnātām | ree-na-TAHM |
Cross Reference
Judges 3:9
ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ। ਯਹੋਵਾਹ ਨੇ ਉਨ੍ਹਾਂ ਦੀ ਮਦਦ ਕਰਨ ਲਈ ਇੱਕ ਬੰਦਾ ਭੇਜਿਆ। ਉਸ ਬੰਦੇ ਦਾ ਨਾਮ ਅਥਨੀਏਲ ਸੀ। ਉਹ ਕਨਜ਼, ਕਾਲੇਬ ਦੇ ਛੋਟੇ ਭਰਾ ਦਾ ਪੁੱਤਰ ਸੀ। ਅਥਨੀਏਲ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ।
Judges 4:3
ਸੀਸਰਾ ਕੋਲ 900 ਲੋਹੇ ਦੇ ਰੱਥ ਸਨ, ਅਤੇ ਉਸ ਨੇ 20 ਸਾਲਾਂ ਤੱਕ ਇਸਰਾਏਲ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਸਤਾਇਆ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ।
Judges 2:18
ਅਨੇਕਾਂ ਵਾਰੀ ਇਸਰਾਏਲ ਦੇ ਦੁਸ਼ਮਣਾਂ ਨੇ ਲੋਕਾਂ ਨਾਲ ਬੁਰਾ ਸਲੂਕ ਕੀਤਾ। ਇਸ ਲਈ ਇਸਰਾਏਲ ਦੇ ਲੋਕ ਸਹਾਇਤਾ ਲਈ ਪੁਕਾਰਦੇ। ਅਤੇ ਹਰ ਵਾਰੀ, ਯਹੋਵਾਹ ਨੇ ਲੋਕਾਂ ਲਈ ਦੁੱਖ ਮਹਿਸੂਸ ਕੀਤਾ। ਹਰ ਵਾਰੀ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣ ਤੋਂ ਬਚਾਉਣ ਲਈ ਕਿਸੇ ਨਿਆਂਕਾਰ ਨੂੰ ਭੇਜਿਆ। ਯਹੋਵਾਹ ਹਮੇਸ਼ਾ ਉਨ੍ਹਾਂ ਨਿਆਂਕਾਰਾਂ ਦੇ ਨਾਲ ਸੀ। ਇਸ ਲਈ ਹਰ ਵਾਰੀ ਇਸਰਾਏਲ ਦੇ ਲੋਕ ਆਪਣੇ ਦੁਸ਼ਮਣਾ ਕੋਲੋਂ ਬਚ ਗਏ।
Judges 6:6
ਇਨ੍ਹਾਂ ਮਿਦਯਾਨ ਲੋਕਾਂ ਕਾਰਣ ਇਸਰਾਏਲ ਦੇ ਲੋਕ ਬਹੁਤ ਗਰੀਬ ਹੋ ਗਏ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ।
Judges 10:10
ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਉਨ੍ਹਾਂ ਆਖਿਆ, “ਹੇ ਪਰਮੇਸ਼ੁਰ, ਅਸੀਂ ਤੇਰੇ ਖਿਲਾਫ਼ ਪਾਪ ਕੀਤਾ ਹੈ। ਅਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਝੂਠੇ ਦੇਵਤੇ ਬਆਲ ਦੀ ਉਪਾਸਨਾ ਕੀਤੀ।”
1 Samuel 7:8
ਇਸਰਾਏਲੀਆਂ ਨੇ ਸਮੂਏਲ ਨੂੰ ਕਿਹਾ, “ਚੁੱਪ ਨਾ ਰਹੋ? ਸਾਡੇ ਯਹੋਵਾਹ ਪਰਮੇਸ਼ੁਰ ਅੱਗੇ ਬੇਨਤੀ ਕਰੀ ਜਾਵੋ? ਯਹੋਵਾਹ ਨੂੰ ਆਖੋ ਕਿ ਸਾਨੂੰ ਫ਼ਲਿਸਤੀਆਂ ਕੋਲੋਂ ਬਚਾਵੋ।”
2 Kings 14:26
ਤਦ ਯਹੋਵਾਹ ਨੇ ਵੇਖਿਆ ਕਿ ਸੱਚਮੁੱਚ ਇਸਰਾਏਲੀ ਬੜੇ ਕਸ਼ਟ ਵਿੱਚ ਸਨ, ਦੋਵੇਂ, ਨੌਕਰ ਅਤੇ ਅਜਾਦ ਆਦਮੀ, ਅਤੇ ਉੱਥੇ ਕੋਈ ਅਜਿਹਾ ਨਹੀਂ ਸੀ ਜੋ ਇਸਰਾਏਲ ਦੀ ਮਦਦ ਕਰ ਸੱਕਦਾ।
Nehemiah 9:27
ਸੋ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾ ਦੇ ਹੱਖੀ ਪਾ ਦਿੱਤਾ। ਵੈਰੀਆਂ ਨੇ ਉਨ੍ਹਾਂ ਨੂੰ ਬਹੁਤ ਸਤਾਇਆ ਜਦੋਂ ਬਿਪਤਾ ਪਈ ਤਾਂ ਸਾਡੇ ਪੁਰਖਿਆਂ ਨੇ ਤੈਨੂੰ ਪੁਕਾਰਿਆ ਤੇ ਤੂੰ ਅਕਾਸ਼ ’ਚ ਉਨ੍ਹਾਂ ਦੀ ਪੁਕਾਰ ਸੁਣੀ। ਤੂੰ ਬਹੁਤ ਦਿਆਲੂ ਹੈਂ ਆਪਣੀ ਦਿਆਲਤਾ ਕਾਰਣ ਤੂੰ ਲੋਕਾਂ ਨੂੰ ਉਨ੍ਹਾਂ ਦੀ ਮਦਦ ਲਈ ਭੇਜਿਆ। ਫੇਰ ਇਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੀ ਸ਼ਕਤੀ ਤੋਂ ਬਚਾਇਆ।