Psalm 129:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ। ਸਾਨੂੰ ਉਨ੍ਹਾਂ ਦੁਸ਼ਮਣਾ ਬਾਰੇ ਦੱਸ, ਓ ਇਸਰਾਏਲ।
Psalm 129:1 in Other Translations
King James Version (KJV)
Many a time have they afflicted me from my youth, may Israel now say:
American Standard Version (ASV)
Many a time have they afflicted me from my youth up, Let Israel now say,
Bible in Basic English (BBE)
<A Song of the going up.> Great have been my troubles from the time when I was young (let Israel now say);
Darby English Bible (DBY)
{A Song of degrees.} Many a time have they afflicted me from my youth -- oh let Israel say --
World English Bible (WEB)
> Many times they have afflicted me from my youth up. Let Israel now say,
Young's Literal Translation (YLT)
A Song of the Ascents. Often they distressed me from my youth, Pray, let Israel say:
| Many a time | רַ֭בַּת | rabbat | RA-baht |
| have they afflicted | צְרָר֣וּנִי | ṣĕrārûnî | tseh-ra-ROO-nee |
| youth, my from me | מִנְּעוּרַ֑י | minnĕʿûray | mee-neh-oo-RAI |
| may Israel | יֹֽאמַר | yōʾmar | YOH-mahr |
| now | נָ֝א | nāʾ | na |
| say: | יִשְׂרָאֵֽל׃ | yiśrāʾēl | yees-ra-ALE |
Cross Reference
Psalm 124:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ? ਇਸਰਾਏਲ, ਜਵਾਬ ਦਿਉ।
Hosea 2:15
ਫ਼ਿਰ ਮੈਂ ਉਸ ਨੂੰ ਅੰਗੂਰਾਂ ਦੇ ਬਾਗ਼ ਦੇਵਾਂਗਾ ਮੈਂ ਉਮੀਦ ਦੇ ਦਰਵਾਜ਼ੇ ਵਜੋਂ ਉਸ ਨੂੰ ਆਕੋਰ ਦੀ ਵਾਦੀ ਦੇਵਾਂਗਾ। ਫ਼ਿਰ ਉਹ ਉਵੇਂ ਗੱਲ ਕਰੇਗੀ ਜਿਵੇਂ ਉਸ ਨੇ ਆਪਣੀ ਜਵਾਨੀ ਵਿੱਚ ਮਿਸਰ ਵਿੱਚੋਂ ਬਾਹਰ ਆਉਂਦਿਆਂ ਹੋਇਆਂ ਮੇਰੇ ਨਾਲ ਗੱਲ ਕੀਤੀ ਸੀ।”
Jeremiah 2:2
ਯਿਰਮਿਯਾਹ ਯਰੂਸ਼ਲਮ ਦੇ ਲੋਕਾਂ ਵੱਲ ਜਾਹ ਅਤੇ ਉਨ੍ਹਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ: “ਉਸ ਸਮੇਂ ਜਦੋਂ ਤੂੰ ਇੱਕ ਨੌਜਵਾਨ ਕੌਮ ਸੀ, ਤੂੰ ਮੇਰੇ ਵੱਲ ਵਫ਼ਾਦਾਰ ਸੀ। ਤੂੰ ਇੱਕ ਮੁਟਿਆਰ ਵਹੁਟੀ ਵਾਂਗ ਮੇਰੇ ਪਿੱਛੇ ਲੱਗਿਆ। ਤੂੰ ਮਾਰੂਬਲ ਅੰਦਰ ਉਸ ਧਰਤੀ ਉੱਤੇ ਮੇਰੇ ਪਿੱਛੇ-ਪਿੱਛੇ ਸੀ ਜਿਸ ਨੂੰ ਕਦੇ ਵੀ ਨਹੀਂ ਵਾਹਿਆ ਗਿਆ ਸੀ।
Hosea 11:1
ਇਸਰਾਏਲ ਨੇ ਯਹੋਵਾਹ ਨੂੰ ਭੁਲਾ ਦਿੱਤਾ ਯਹੋਵਾਹ ਨੇ ਆਖਿਆ, “ਮੈਂ ਇਸਰਾਏਲ ਨੂੰ ਉਦੋਂ ਤੋਂ ਪਿਆਰ ਕੀਤਾ ਜਦੋਂ ਉਹ ਅਜੇ ਬੱਚਾ ਹੀ ਸੀ ਅਤੇ ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬਾਹਰ ਸੱਦਿਆ।
Psalm 120:1
ਮੰਦਰ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮੁਸੀਬਤ ਵਿੱਚ ਸਾਂ। ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ। ਅਤੇ ਉਸ ਨੇ ਮੈਨੂੰ ਬਚਾਇਆ!
Psalm 127:1
ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ। ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
Psalm 128:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
Isaiah 47:12
ਤੂੰ ਜਾਦੂ-ਟੂਣਿਆਂ ਨੂੰ ਸਿੱਖਣ ਲਈ ਸਾਰੀ ਜ਼ਿੰਦਗੀ ਸਖਤ ਮਿਹਨਤ ਕੀਤੀ ਸੀ। ਇਸ ਲਈ, ਹੁਣ ਆਪਣੇ ਜਾਦੂ-ਟੂਣਿਆਂ ਦੀ ਵਰਤੋਂ ਕਰ। ਸ਼ਇਦ ਉਹ ਤੇਰੀ ਸਹਾਇਤਾ ਕਰ ਸੱਕਣ, ਸ਼ਾਇਦ ਤੂੰ ਕਿਸੇ ਨੂੰ ਭੈਭੀਤ ਕਰ ਸੱਕੇਁ।
Jeremiah 22:21
“ਯਹੂਦਾਹ, ਤੂੰ ਖੁਦ ਨੂੰ ਸੁਰੱਖਿਅਤ ਮਹਿਸੂਸ ਕੀਤਾ। ਪਰ ਮੈਂ ਤੈਨੂੰ ਚਿਤਾਵਨੀ ਦਿੱਤੀ ਸੀ! ਮੈਂ ਤੈਨੂੰ ਚਿਤਾਵਨ ਦਿੱਤੀ ਸੀ, ਪਰ ਤੂੰ ਸੁਣਨ ਤੋਂ ਇਨਕਾਰ ਕੀਤਾ ਸੀ। ਆਪਣੀ ਜਵਾਨੀ ਦੇ ਦਿਨਾਂ ਤੋਂ ਹੀ ਤੂੰ ਇਸ ਤਰ੍ਹਾਂ ਰਹੀ ਹੈਂ। ਅਤੇ ਆਪਣੀ ਜਵਾਨੀ ਵੇਲੇ ਤੋਂ ਹੀ ਤੂੰ, ਯਹੂਦਾਹ ਮੇਰਾ ਹੁਕਮ ਨਹੀਂ ਮੰਨਿਆ।
Lamentations 1:3
ਯਹੂਦਾਹ ਨੂੰ ਮੁਸੀਬਤਾਂ ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ। ਯਹੂਦਾਹ ਹੋਰਨਾਂ ਕੌਮਾਂ ਵਿੱਚਕਾਰ ਰਹਿੰਦਾ ਹੈ। ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ। ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ। ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ।
Ezekiel 23:3
ਜਦੋਂ ਉਹ ਹਾਲੀ ਜਵਾਨ ਸਨ ਉਹ ਮਿਸਰ ਵਿੱਚ ਵੇਸਵਾਵਾਂ ਬਣ ਗਈਆਂ। ਮਿਸਰ ਵਿੱਚ, ਪਹਿਲਾਂ ਉਨ੍ਹਾਂ ਨੇ ਪਿਆਰ ਕੀਤਾ ਅਤੇ ਆਦਮੀਆਂ ਨੂੰ ਆਪਣੇ ਨਿਪਲ ਛੂਹਣ ਦਿੱਤੇ ਅਤੇ ਆਪਣੀਆਂ ਜਵਾਨ ਛਾਤੀਆਂ ਨੂੰ ਹੱਥ ਪਾਉਣ ਦਿੱਤਾ।
Psalm 126:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।
Psalm 125:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।
Psalm 123:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ। ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
Exodus 1:22
ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”
Exodus 5:7
“ਤੁਸੀਂ ਹਮੇਸ਼ਾ ਲੋਕਾਂ ਨੂੰ ਤੂੜੀ ਦਿੱਤੀ ਹੈ ਅਤੇ ਉਹ ਇਸ ਨੂੰ ਇੱਟਾਂ ਬਨਾਉਣ ਲਈ ਵਰਤਦੇ ਹਨ। ਪਰ ਹੁਣ, ਉਨ੍ਹਾਂ ਨੂੰ ਆਖੋ ਕਿ ਉਨ੍ਹਾਂ ਨੂੰ ਇੱਟਾਂ ਬਨਾਉਣ ਲਈ ਆਪਣੀ ਤੂੜੀ, ਖੁਦ ਜਾਕੇ ਲੱਭਣੀ ਪਵੇਗੀ।
Judges 2:15
ਜਦੋਂ ਵੀ ਇਸਰਾਏਲ ਦੇ ਲੋਕ ਲੜਾਈ ਲਈ ਗਏ, ਉਹ ਹਮੇਸ਼ਾ ਹਾਰੇ। ਉਹ ਇਸ ਲਈ ਹਾਰੇ ਕਿਉਂਕਿ ਯਹੋਵਾਹ ਉਨ੍ਹਾਂ ਵੱਲ ਨਹੀਂ ਸੀ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਸੀ ਕਿ ਜੇ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰਨਗੇ ਤਾਂ ਹਾਰ ਜਾਣਗੇ। ਇਸਰਾਏਲ ਦੇ ਲੋਕਾਂ ਨੇ ਬਹੁਤ ਦੁੱਖ ਭੋਗਿਆ।
Judges 3:8
ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਯਹੋਵਾਹ ਨੇ ਮੇਸੋਪੋਤਾਮੀਆਂ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਇਜਾਜ਼ਤ ਦੇ ਦਿੱਤੀ ਕਿ ਇਸਰਾਏਲ ਦੇ ਲੋਕਾਂ ਨੂੰ ਹਰਾ ਦੇਵੇ ਅਤੇ ਉਨ੍ਹਾਂ ਉੱਤੇ ਹਕੂਮਤ ਕਰੇ। ਇਸਰਾਏਲ ਦੇ ਲੋਕ ਉਸ ਰਾਜੇ ਦੀ ਹਕੂਮਤ ਵਿੱਚ ਅੱਠ ਸਾਲ ਰਹੇ।
Judges 10:8
ਉਸੇ ਸਾਲ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਹੜੇ ਗਿਲਆਦ ਦੇ ਇਲਾਕੇ ਵਿੱਚ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਰਹਿੰਦੇ ਸਨ। ਇਹ ਉਹੀ ਧਰਤੀ ਸੀ ਜਿੱਥੇ ਅਮੋਰੀ ਲੋਕ ਰਹਿ ਚੁੱਕੇ ਸਨ। ਇਸਰਾਏਲ ਦੇ ਉਨ੍ਹਾਂ ਲੋਕਾਂ ਨੇ 18 ਵਰ੍ਹੇ ਤੱਕ ਦੁੱਖ ਭੋਗਿਆ।
1 Samuel 13:19
ਉਸ ਵੇਲੇ ਇਸਰਾਏਲ ਦੇ ਸਾਰੇ ਦੇਸ਼ ਵਿੱਚ ਇੱਕ ਵੀ ਬੰਦਾ ਲੁਹਾਰ ਦਾ ਕੰਮ ਨਹੀਂ ਸੀ ਜਾਣਦਾ ਕਿਉਂਕਿ ਫ਼ਲਿਸਤੀਆਂ ਨੇ ਆਖਿਆ ਸੀ ਕਿ ਅਜਿਹਾ ਨਾ ਹੋਵੇ ਕਿ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਨਾਉਣ ਲੱਗ ਪੈਣ।
Ezra 4:1
ਮੰਦਰ ਦੇ ਪੁਨਰ ਨਿਰਮਾਣ ਦਾ ਵਿਰੋਧ ਉੱਥੋਂ ਦੇ ਲੋਕ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਦੇ ਵਿਰੁੱਧ ਸਨ। ਜਦੋਂ ਉਨ੍ਹਾਂ ਵਿਰੋਧੀਆਂ ਨੂੰ ਪਤਾ ਲੱਗਾ ਕਿ ਉਹ ਲੋਕ ਜੋ ਦੇਸ਼ ਨਿਕਾਲੇ ਤੋਂ ਵਾਪਸ ਮੁੜੇ ਸਨ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਲਈ ਇੱਕ ਮੰਦਰ ਉਸਾਰ ਰਹੇ ਸਨ। ਤਾਂ ਇਹ ਵਿਰੋਧੀ ਜ਼ਰੂੱਬਾਬਲ ਅਤੇ ਉਸ ਦੇ ਘਰਾਣਿਆ ਦੇ ਮੁਖੀਆਂ ਕੋਲ ਆਏ ਅਤੇ ਕਿਹਾ, “ਸਾਨੂੰ ਵੀ ਇਸ ਨੂੰ ਉਸਾਰਨ ਵਿੱਚ ਤੁਹਾਡੀ ਮਦਦ ਕਰਨ ਦੇਵੋ ਕਿਉਂ ਕਿ ਤੁਹਾਡੇ ਵਾਂਗ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਸਹਾਇਤਾ ਲੋਚਦੇ ਹਾਂ ਅਤੇ ਅਸੀਂ ਅੱਸ਼ੂਰ ਦੇ ਪਾਤਸ਼ਾਹ, ਏਸਰ ਹਦਨ ਦੇ ਦਿਨਾਂ ਤੋਂ, ਬਲੀਆਂ ਚੜ੍ਹਾਉਂਦੇ ਆ ਰਹੇ ਹਾਂ, ਜੋ ਸਾਨੂੰ ਇੱਥੇ ਲਿਆਇਆ ਸੀ।”
Psalm 88:15
ਆਪਣੀ ਨੌਜਵਾਨੀ ਵੇਲੇ ਤੋਂ ਹੀ ਮੈਂ ਕਮਜ਼ੋਰ ਅਤੇ ਬਿਮਾਰ ਸਾਂ ਅਤੇ ਮੈਂ ਤੁਹਾਡਾ ਗੁੱਸਾ ਝੱਲਿਆ ਹੈ। ਮੈਂ ਬੇਸਹਾਰਾ ਹਾਂ।
Psalm 121:1
ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
Psalm 122:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”
Exodus 1:12
ਮਿਸਰੀਆਂ ਨੇ ਇਸਰਾਏਲੀਆਂ ਨੂੰ ਔਖੇ ਤੋਂ ਔਖੇ ਕੰਮ ਕਰਨ ਲਈ ਮਜਬੂਰ ਕੀਤਾ। ਪਰ ਇਸਰਾਏਲ ਦੇ ਲੋਕਾਂ ਨੂੰ ਜਿੰਨਾ ਵੱਧੇਰੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਉਹ ਓਨਾ ਹੀ ਵੱਧੇਰੇ ਵੱਧੇ ਫ਼ੁੱਲੇ ਤੇ ਫ਼ੈਲੇ। ਅਤੇ ਮਿਸਰੀ ਲੋਕ ਇਸਰਾਏਲ ਦੇ ਲੋਕਾਂ ਤੋਂ ਹੋਰ ਵੱਧੇਰੇ ਡਰ ਗਏ।