Psalm 15:4 in Punjabi

Punjabi Punjabi Bible Psalm Psalm 15 Psalm 15:4

Psalm 15:4
ਉਹ ਵਿਅਕਤੀ ਉਨ੍ਹਾਂ ਦੀ ਇੱਜ਼ਤ ਨਹੀਂ ਕਰਦਾ ਜਿਹੜੇ ਪਰਮੇਸ਼ੁਰ ਨੂੰ ਨਫ਼ਰਤ ਕਰਦੇ ਹਨ। ਪਰ ਉਹ ਉਨ੍ਹਾਂ ਸਾਰਿਆਂ ਦੀ ਇੱਜ਼ਤ ਕਰਦਾ ਹੈ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਜੇ ਉਹ ਆਪਣੇ ਗੁਆਂਢੀ ਨਾਲ ਵਾਅਦਾ ਕਰਦਾ ਹੈ ਤਾਂ ਉਹ ਉਸ ਨੂੰ ਪੂਰਾ ਕਰਦਾ ਹੈ।

Psalm 15:3Psalm 15Psalm 15:5

Psalm 15:4 in Other Translations

King James Version (KJV)
In whose eyes a vile person is contemned; but he honoureth them that fear the LORD. He that sweareth to his own hurt, and changeth not.

American Standard Version (ASV)
In whose eyes a reprobate is despised, But who honoreth them that fear Jehovah; He that sweareth to his own hurt, and changeth not;

Bible in Basic English (BBE)
Who gives honour to those who have the fear of the Lord, turning away from him who has not the Lord's approval. He who takes an oath against himself, and makes no change.

Darby English Bible (DBY)
In whose eyes the depraved person is contemned, and who honoureth them that fear Jehovah; who, if he have sworn to his own hurt, changeth it not;

Webster's Bible (WBT)
In whose eyes a vile person is contemned; but he honoreth them that fear the LORD. He that sweareth to his own hurt, and changeth not.

World English Bible (WEB)
In whose eyes a vile man is despised, But who honors those who fear Yahweh; He who keeps an oath even when it hurts, and doesn't change;

Young's Literal Translation (YLT)
Despised in his eyes `is' a rejected one, And those fearing Jehovah he doth honour. He hath sworn to suffer evil, and changeth not;

In
whose
eyes
נִבְזֶ֤ה׀nibzeneev-ZEH
a
vile
person
בְּֽעֵ֘ינָ֤יוbĕʿênāywbeh-A-NAV
contemned;
is
נִמְאָ֗סnimʾāsneem-AS
but
he
honoureth
וְאֶתwĕʾetveh-ET
fear
that
them
יִרְאֵ֣יyirʾêyeer-A
the
Lord.
יְהוָ֣הyĕhwâyeh-VA
He
that
sweareth
יְכַבֵּ֑דyĕkabbēdyeh-ha-BADE
hurt,
own
his
to
נִשְׁבַּ֥עnišbaʿneesh-BA
and
changeth
לְ֝הָרַ֗עlĕhāraʿLEH-ha-RA
not.
וְלֹ֣אwĕlōʾveh-LOH
יָמִֽר׃yāmirya-MEER

Cross Reference

Matthew 5:33
ਯਿਸੂ ਦਾ ਵਾਅਦੇ ਕਰਨ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਾਅਦਾ ਕਰੋਂ ਤਾਂ ਇਸ ਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।

Judges 11:35
ਜਦੋਂ ਯਿਫ਼ਤਾਹ ਨੇ ਦੇਖਿਆ ਕਿ ਉਸਦੀ ਧੀ ਉਸ ਨੂੰ ਸ਼ੁਭਕਾਮਨਾਵਾਂ ਦੇਣ ਵਾਸਤੇ ਉਸ ਦੇ ਘਰ ਤੋਂ ਬਾਹਰ ਆਉਣ ਵਾਲੀ ਸਭ ਤੋਂ ਪਹਿਲੀ ਚੀਜ਼ ਸੀ, ਉਸ ਨੇ ਆਪਣਾ ਗਮ ਪ੍ਰਗਟ ਕਰਨ ਲਈ ਆਪਣੇ ਕੱਪੜੇ ਪਾੜ ਲਏ। ਅਤੇ ਆਖਿਆ, “ਓਹੋ। ਮੇਰੀਏ ਧੀਏ! ਤੂੰ ਮੈਨੂੰ ਬਰਬਾਦ ਕਰ ਦਿੱਤਾ ਹੈ! ਤੂੰ ਮੈਨੂੰ ਬਹੁਤ-ਬਹੁਤ ਉਦਾਸ ਕਰ ਦਿੱਤਾ ਹੈ। ਮੈਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਸੀ, ਅਤੇ ਮੈਂ ਉਸ ਨੂੰ ਬਦਲ ਨਹੀਂ ਸੱਕਦਾ!”

Psalm 101:6
ਮੈਂ ਦੇਸ਼ ਭਰ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਾਂਗਾ ਜਿਨ੍ਹਾਂ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ, ਅਤੇ ਮੈਂ ਸਿਰਫ਼ ਉਨ੍ਹਾਂ ਲੋਕਾਂ ਤੋਂ ਹੀ ਆਪਣੀ ਸੇਵਾ ਕਰਾਵਾਂਗਾ। ਸਿਰਫ਼ ਉਹੀ ਲੋਕ ਜਿਹੜੇ ਪਵਿੱਤਰ ਜੀਵਨ ਜਿਉਂਦੇ ਹਨ ਮੇਰੇ ਸੇਵਕ ਹੋ ਸੱਕਦੇ ਹਨ।

1 John 3:14
ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।

James 2:1
ਸਮੂਹ ਲੋਕਾਂ ਨੂੰ ਪ੍ਰੇਮ ਕਰੋ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।

Acts 28:10
ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ। ਪੌਲੁਸ ਰੋਮ ਨੂੰ ਗਿਆ ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ।

Acts 24:25
ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿੱਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”

Acts 24:2
ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬੜੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।

Matthew 12:49
ਅਤੇ ਉਸ ਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।

Daniel 5:17
ਫ਼ੇਰ ਦਾਨੀਏਲ ਨੇ ਰਾਜੇ ਨੂੰ ਜਵਾਬ ਦਿੱਤਾ।ਦਾਨੀਏਲ ਨੇ ਆਖਿਆ, “ਰਾਜਾ ਬੇਲਟਸ਼ੱਸਰ, ਤੁਸੀਂ ਆਪਣੀਆਂ ਸੁਗਾਤਾਂ ਆਪਣੇ ਪਾਸ ਹੀ ਰੱਖ ਸੱਕਦੇ ਹੋ। ਜਾਂ ਤੁਸੀਂ ਉਹ ਇਨਾਮ ਕਿਸੇ ਹੋਰ ਨੂੰ ਦੇ ਸੱਕਦੇ ਹੋ, ਪਰ ਮੈਂ ਤਾਂ ਵੀ ਤੁਹਾਡੇ ਵਾਸਤੇ ਕੰਧ ਉੱਤੇ ਲਿਖੀ ਇਬਾਰਤ ਨੂੰ ਪੜ੍ਹਾਂਗਾ। ਅਤੇ ਮੈਂ ਤੁਹਾਨੂੰ ਸਮਝਾਵਾਂਗਾ ਕਿ ਇਸਦਾ ਕੀ ਅਰਬ ਹੈ।

Isaiah 32:5
ਦੁਸ਼ਟ ਆਦਮੀਆਂ ਨੂੰ ਹੋਰ ਵੱਧੇਰੇ ਮਹਾਨ ਆਦਮੀ ਨਹੀਂ ਆਖਿਆ ਜਾਵੇਗਾ। ਲਫਂਗਿਆਂ ਨੂੰ ਸੱਜਣ ਆਦਮੀ ਨਹੀਂ ਆਖਿਆ ਜਾਵੇਗਾ।

Psalm 119:63
ਮੈਂ ਹਰ ਉਸ ਬੰਦੇ ਦਾ ਮੀਤ ਹਾਂ, ਜਿਹੜਾ ਤੁਹਾਡੀ ਉਪਾਸਨਾ ਕਰਦਾ ਹੈ। ਮੈਂ ਹਰ ਉਸ ਬੰਦੇ ਦਾ ਮੀਤ ਹਾਂ ਜਿਹੜਾ ਤੁਹਾਡੇ ਆਦੇਸ਼ ਮੰਨਦਾ ਹੈ।

Psalm 101:4
ਮੈਂ ਇਮਾਨਦਾਰ ਬਣਾਂਗਾ। ਮੈਂ ਕੋਈ ਮੰਦੇ ਕੰਮ ਨਹੀਂ ਕਰਾਂਗਾ।

Psalm 16:3
ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ। ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।

Job 32:21
ਮੈਨੂੰ ਅੱਯੂਬ ਨਾਲ ਕਿਸੇ ਵੀ ਹੋਰ ਵਿਅਕਤੀ ਵਰਗਾ ਹੀ ਵਿਹਾਰ ਕਰਨਾ ਚਾਹੀਦਾ ਹੈ। ਮੈਂ ਉਸ ਨੂੰ ਵੱਧੀਆ ਗੱਲਾਂ ਆਖਣ ਦੀ ਕੋਸ਼ਿਸ਼ ਨਹੀਂ ਕਰਾਂਗਾ। ਮੈਂ ਉਹੀ ਆਖਾਂਗਾ ਜੋ ਮੈਨੂੰ ਆਖਣਾ ਚਾਹੀਦਾ ਹੈ

Esther 3:2
ਪਾਤਸ਼ਾਹੀ ਫਾਟਕ ਤੇ ਪਾਤਸ਼ਾਹ ਦੇ ਸਾਰੇ ਨੌਕਰ ਹੁਣ ਹਾਮਾਨ ਨੂੰ ਝੁਕੱ ਕੇ ਸਲਾਮ ਕਰਦੇ ਤੇ ਸਨਮਾਨ ਦਿੰਦੇ ਕਿਉਂ ਕਿ ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤੇ ਸਨ। ਪਰ ਮਾਰਦਕਈ ਨੇ ਝੁਕ ਕੇ ਹਾਮਾਨ ਨੂੰ ਆਦਰ ਦੇਣ ਤੋਂ ਇਨਕਾਰ ਕਰ ਦਿੱਤਾ।

2 Kings 3:13
ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਤੂੰ ਮੈਨੂੰ ਮਿਲਣ ਲਈ ਕਿਉਂ ਆਇਆ ਹੈਂ? ਤੂੰ ਆਪਣੇ ਮਾਪਿਆਂ ਦੇ ਨਬੀਆਂ ਕੋਲ ਜਾ।” ਇਸਰਾਏਲ ਦੇ ਪਾਤਸ਼ਾਹ ਨੇ ਅਲੀਸ਼ਾ ਨੂੰ ਕਿਹਾ, “ਨਹੀਂ! ਅਸੀਂ ਤੈਨੂੰ ਮਿਲਣ ਲਈ ਆਏ ਹਾਂ, ਕਿਉਂ ਕਿ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਮੋਆਬ ਦੀ ਸ਼ਕਤੀ ਦੇ ਹੱਥੀਂ ਫ਼ੜਵਾਉਣ ਲਈ ਇਕੱਠਿਆਂ ਕੀਤਾ ਹੈ।”

2 Samuel 21:1
ਸ਼ਾਊਲ ਦੇ ਪਰਿਵਾਰ ਨੂੰ ਸਜ਼ਾ ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁੱਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚੱਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, “ਸ਼ਾਊਲ ਅਤੇ ਉਸ ਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ।”

Joshua 9:18
ਪਰ ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਸ਼ਹਿਰਾਂ ਦੇ ਵਿਰੁੱਧ ਲੜਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰ ਲਿਆ ਸੀ। ਉਨ੍ਹਾਂ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਇਨ੍ਹਾਂ ਲੋਕਾਂ ਨਾਲ ਇਕਰਾਰ ਕੀਤਾ ਸੀ। ਸਾਰੇ ਲੋਕਾਂ ਨੇ ਉਨ੍ਹਾਂ ਆਗੂਆਂ ਦੇ ਵਿਰੁੱਧ ਸ਼ਿਕਾਇਤ ਕੀਤੀ ਜਿਨ੍ਹਾਂ ਨੇ ਇਕਰਾਰਨਾਮਾ ਕੀਤਾ ਸੀ।