Psalm 18:9
ਯਹੋਵਾਹ ਨੇ ਆਕਾਸ਼ ਨੂੰ ਪਾੜ ਸੁੱਟਿਆ ਅਤੇ ਉਹ ਹੇਠਾ ਆਇਆ। ਉਹ ਗਹਿਰੇ ਕਾਲੇ ਬੱਦਲ ਉੱਤੇ ਖਲੋਤਾ ਸੀ।
Psalm 18:9 in Other Translations
King James Version (KJV)
He bowed the heavens also, and came down: and darkness was under his feet.
American Standard Version (ASV)
He bowed the heavens also, and came down; And thick darkness was under his feet.
Bible in Basic English (BBE)
The heavens were bent, so that he might come down; and it was dark under his feet.
Darby English Bible (DBY)
And he bowed the heavens, and came down; and darkness was under his feet.
Webster's Bible (WBT)
There went up a smoke out of his nostrils, and fire out of his mouth devoured: coals were kindled by it.
World English Bible (WEB)
He bowed the heavens also, and came down. Thick darkness was under his feet.
Young's Literal Translation (YLT)
And He inclineth the heavens, and cometh down, And thick darkness `is' under His feet.
| He bowed | וַיֵּ֣ט | wayyēṭ | va-YATE |
| the heavens | שָׁ֭מַיִם | šāmayim | SHA-ma-yeem |
| down: came and also, | וַיֵּרַ֑ד | wayyērad | va-yay-RAHD |
| and darkness | וַ֝עֲרָפֶ֗ל | waʿărāpel | VA-uh-ra-FEL |
| was under | תַּ֣חַת | taḥat | TA-haht |
| his feet. | רַגְלָֽיו׃ | raglāyw | rahɡ-LAIV |
Cross Reference
Deuteronomy 5:22
ਲੋਕ ਪਰਮੇਸ਼ੁਰ ਤੋਂ ਭੈਭੀਤ ਸਨ “ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕੱਠੇ ਹੋਏ ਸੀ। ਯਹੋਵਾਹ ਨੇ ਬਿਨਾ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸ ਨੇ ਆਪਣੇ ਸ਼ਬਦਾਂ ਨੂੰ ਦੋ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖਕੇ ਉਹ ਮੈਨੂੰ ਦੇ ਦਿੱਤੀਆਂ।
2 Peter 3:10
ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।
Hebrews 12:26
ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।”
John 13:7
ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”
Mark 15:33
ਯਿਸੂ ਦਾ ਮਰਨਾ ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਅਤੇ ਇਹ ਹਨੇਰਾ ਦੁਪਿਹਰ ਦੇ ਤਿੰਨ ਵਜੇ ਤੱਕ ਰਿਹਾ।
Matthew 24:29
“ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
Joel 3:16
ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚੋਂ ਗੱਜੇਗਾ ਉਹ ਯਰੂਸ਼ਲਮ ਵਿੱਚੋਂ ਪੁਕਾਰੇਗਾ ਤਾਂ ਧਰਤੀ ਅਤੇ ਅਕਾਸ਼ ਭੈ ਨਾਲ ਕੰਬੇਗਾ ਪਰ ਯਹੋਵਾਹ, ਪਰਮੇਸ਼ੁਰ ਆਪਣੀ ਪਰਜਾ ਲਈ ਪਨਾਹ ਹੋਵੇਗਾ। ਉਹ ਇਸਰਾਏਲੀਆਂ ਲਈ ਉਨ੍ਹਾਂ ਦੀ ਹਿਫਾਜ਼ਤ ਦੀ ਥਾਂ ਹੋਵੇਗਾ।
Isaiah 51:6
ਅਕਾਸ਼ਾਂ ਵੱਲ ਦੇਖੋ! ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ! ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ। ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ। ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ। ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ।
Psalm 144:5
ਯਹੋਵਾਹ, ਆਕਾਸ਼ ਨੂੰ ਚੀਰ ਸੁੱਟੋ ਅਤੇ ਹੇਠਾ ਆਉ। ਪਹਾੜਾਂ ਨੂੰ ਛੂਹ ਲਵੋ ਅਤੇ ਉਨ੍ਹਾਂ ਵਿੱਚੋਂ ਧੂੰਆਂ ਉੱਠਣ ਲੱਗੇਗਾ।
Psalm 68:4
ਪਰਮੇਸ਼ੁਰ ਲਈ ਗਾਵੋ, ਉਸ ਦੇ ਨਾਮ ਦੀ ਉਸਤਤਿ ਗਾਵੋ। ਪਰਮੇਸ਼ੁਰ ਲਈ ਰਾਹ ਬਣਾਵੋ, ਉਹ ਮਾਰੂਥਲ ਵਿੱਚ ਆਪਣੇ ਰੱਥ ਉੱਤੇ ਸਵਾਰੀ ਕਰਦਾ ਹੈ। ਉਸਦਾ ਨਾਮ ਯਾਹ ਹੈ, ਉਸ ਦੇ ਨਾਮ ਦੀ ਉਸਤਤਿ ਕਰੋ।
2 Samuel 22:10
ਯਹੋਵਾਹ ਨੇ ਅਸਮਾਨਾਂ ਨੂੰ ਨਿਵਾਇਆ ਅਤੇ ਹੇਠਾਂ ਉਤਰਿਆ ਯਹੋਵਾਹ ਭਾਰੇ ਘਣੇ ਕਾਲੇ ਬੱਦਲ ’ਚ ਖੜੋਤਾ।
Deuteronomy 33:26
ਮੂਸਾ ਪਰਮੇਸ਼ੁਰ ਦੀ ਉਸਤਤਿ ਕਰਦਾ ਹੈ “ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ! ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।
Revelation 20:11
ਦੁਨੀਆਂ ਦੇ ਲੋਕਾਂ ਦਾ ਨਿਆਂ ਹੁੰਦਾ ਹੈ ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।